PUNJABMAILUSA.COM

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

 Breaking News

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ
September 17
11:31 2018

ਵਾਸ਼ਿੰਗਟਨ, 17 ਸਤੰਬਰ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਚੀਨ ਦੇ ਖ਼ਿਲਾਫ਼ ਛੇੜੀ ਗਈ ਕਾਰੋਬਾਰੀ ਜੰਗ ਵਧਦੀ ਜਾ ਰਹੀ ਹੈ। ਹੁਣ ਟਰੰਪ ਪ੍ਰਸ਼ਾਸਨ ਦਬਾਅ ਵਧਾਉਣ ਦੇ ਲਈ ਚੀਨ ਦੇ ਉਤਪਾਦਾਂ ‘ਤੇ 200 ਅਰਬ ਡਾਲਰ (ਕਰੀਬ 14.42 ਲੱਖ ਕਰੋੜ ਰੁਪਏ) ਦਾ ਟੈਕਸ ਲਗਾਉਣ ਦੀ ਤਿਆਰੀ ਵਿਚ ਹੈ। ‘ਦ ਵਾਲ ਸਟਰੀਟ ਜਨਰਲ’ ਦੀ ਰਿਪੋਰਟ ਮੁਤਾਬਕ, ਟੈਕਸ ਵਿਵਾਦ ਨੂੰ ਲੈ ਕੇ ਦੋਵੇਂ ਦੇਸ਼ਾਂ ਦੇ ਵਿਚ ਮੁੜ ਤੋਂ ਨਵੇਂ ਪੱਧਰ ‘ਤੇ ਗੱਲਬਾਤ ਹੋ ਸਕਦੀ ਹੈ। ਪਿਛਲੇ ਹਫ਼ਤੇ ਟਰੰਪ ਨੇ ਕਿਹਾ ਸੀ ਕਿ ਇਸ ਤਰ੍ਹਾਂ ਦਾ ਕਦਮ ਬਹੁਤ ਛੇਤੀ ਚੁੱਕਿਆ ਜਾ ਸਕਦਾ ਹੈ। ਆਰਥਿਕ ਮਾਮਲਿਆਂ ‘ਤੇ ਨਜ਼ਰ ਰੱਖਣ ਵਾਲੇ ਸੂਤਰ ਮੁਤਾਬਕ, ਟੈਕਸ ਕਰੀਬ 10 ਫ਼ੀਸਦੀ ਹੋ ਸਕਦਾ ਹੈ। ਹਾਲਾਂਕਿ ਇਸ ਸਾਲ ਦੇ ਸ਼ੁਰੂ ਵਿਚ ਇਹ 25 ਫ਼ੀਸਦੀ ਕਿਹਾ ਗਿਆ ਸੀ। ਚੀਨ ਅਤੇ ਅਮਰੀਕਾ ਨੇ ਪਹਿਲਾਂ ਹੀ 50 ਅਰਬ ਡਾਲਰ ਦਾ ਟੈਕਸ ਇੱਕ ਦੂਜੇ ਦੇ ਉਤਪਾਦਾਂ ‘ਤੇ ਲਗਾ ਦਿੱਤਾ ਹੈ।
ਚੀਨ ਨੇ 60 ਅਰਬ ਡਾਲਰ ਦਾ ਟੈਕਸ ਹੋਰ ਅਮਰੀਕੀ ਉਤਪਾਦਾਂ ‘ਤੇ ਲਗਾਇਆ ਹੈ। ਇਸ ਦੀ ਨਵੀਂ ਸੂਚੀ ਵੀ ਜਾਰੀ ਕੀਤੀ ਗਈ ਹੈ। ਟਰੰਪ ਪ੍ਰਸ਼ਾਸਨ ਦੀ ਨਵੀਂ ਟੈਕਸ ਯੋਜਨਾ ਤੋਂ ਬਾਅਦ ਦੋਵੇਂ ਦੇਸ਼ਾਂ ਦੇ ਵਿਚ ਕਾਰੋਬਾਰੀ ਜੰਗ ਅਗਲੇ ਪੱਧਰ ‘ਤੇ ਪੁੱਜਣ ਦੀ ਸੰਭਾਵਨਾ ਵਧ ਗਈ ਹੈ। ਵਾਈਟ ਹਾਊਸ ਦੇ ਬੁਲਾਰੇ ਲਿੰਡਸੇ ਵਾਲਟਰਸ ਨੇ ਟੈਕਸ ਦੇ ਐਲਾਨ ਨੂੰ ਲੈ ਕੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਹੈ। ਵਾਲਟਰਸ ਮੁਤਾਬਕ, ਟਰੰਪ ਸਪਸ਼ਟ ਹਨ ਕਿ ਅਮਰੀਕੀ ਪ੍ਰਸ਼ਾਸਨ ਚੀਨ ਦੇ ਵਪਾਰ ਦੇ ਗਲਤ ਤਰੀਕਿਆਂ ਨੂੰ ਰੋਕਣ ਦੇ ਲਈ ਉਸ ਦੇ ਉਤਪਾਦਾਂ ‘ਤੇ ਕੜਾ ਟੈਕਸ ਲਗਾਵੇਗਾ। ਚੀਨ ਨੂੰ ਵਾਰ ਵਾਰ ਅਪੀਲ ਕੀਤੀ ਜਾਂਦੀ ਰਹੀ ਹੈ ਕਿ ਉਹ ਅਮਰੀਕਾ ਦੇ ਨਾਲ ਲੰਬੇ ਸਮੇਂ ਤੋਂ ਚਲ ਰਹੇ ਇਸ ਮੁੱਦੇ ਦਾ ਹੱਲ ਕੱਢਣ ਦੀ ਪਹਿਲ ਕਰੇ। ਚੀਨ ਦੇ ਵਿਦੇਸ਼ ਮੰਤਰਾਲੇ ਨੇ ਵੀ ਅਮਰੀਕਾ ਦੇ ਨਾਲ ਇਸ ਮੁੱਦੇ ‘ਤੇ ਗੱਲਬਾਤ ਦੇ ਲਈ ਸਹਿਮਤੀ ਜਤਾ ਦਿੱਤੀ। ਪਿਛਲੀ ਵਾਰ 22 ਅਗਸਤ ਨੂੰ ਦੋਵੇਂ ਦੇਸ਼ਾਂ ਦੇ ਰਾਜਦੂਤ ਇਸ ਮੁੱਦੇ ‘ਤੇ ਮਿਲੇ ਸਨ, ਲੇਕਿਨ ਕੋਈ ਨਤੀਜਾ ਨਹੀਂ ਨਿਕਲਿਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਲਾਪਤਾ ਭਾਰਤੀ ਮੂਲ ਦੀ ਵਿਦਿਆਰਥਣ ਦੀ ਲਾਸ਼ ਇੰਡੀਆਨਾ ਦੀ ਝੀਲ ‘ਚੋਂ ਮਿਲੀ

ਅਮਰੀਕਾ ‘ਚ ਲਾਪਤਾ ਭਾਰਤੀ ਮੂਲ ਦੀ ਵਿਦਿਆਰਥਣ ਦੀ ਲਾਸ਼ ਇੰਡੀਆਨਾ ਦੀ ਝੀਲ ‘ਚੋਂ ਮਿਲੀ

Read Full Article
    EGPD INVESTIGATES AN APPARENT MURDER-SUICIDE

EGPD INVESTIGATES AN APPARENT MURDER-SUICIDE

Read Full Article
    ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

Read Full Article
    ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

Read Full Article
    ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

Read Full Article
    ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

Read Full Article
    ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

Read Full Article
    ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

Read Full Article
    ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

Read Full Article
    ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

Read Full Article
    ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

Read Full Article
    ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

Read Full Article
    ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

Read Full Article
    ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

Read Full Article