PUNJABMAILUSA.COM

ਅਮਰੀਕਾ ਵਲੋਂ ਪਾਕਿਸਤਾਨ ਨੂੰ ਅੱਤਵਾਦ ‘ਤੇ ‘ਚਿਤਾਵਨੀ’

ਅਮਰੀਕਾ ਵਲੋਂ ਪਾਕਿਸਤਾਨ ਨੂੰ ਅੱਤਵਾਦ ‘ਤੇ ‘ਚਿਤਾਵਨੀ’

ਅਮਰੀਕਾ ਵਲੋਂ ਪਾਕਿਸਤਾਨ ਨੂੰ ਅੱਤਵਾਦ ‘ਤੇ ‘ਚਿਤਾਵਨੀ’
June 10
09:22 2016

ter
ਵਾਸ਼ਿੰਗਟਨ, 10 ਜੂਨ (ਪੰਜਾਬ ਮੇਲ)-ਅਮਰੀਕਾ ਨੇ ਪਾਕਿਸਤਾਨ ਨੂੰ ਇਹ ਸੁਨਿਸ਼ਚਤ ਕਰਨ ਲਈ ਕਿਹਾ ਹੈ ਕਿ ਉਸ ਦੀ ਜ਼ਮੀਨ ਦਾ ਇਸਤੇਮਾਲ ਭਾਰਤ ਵਿਚ ਹਮਲਿਆਂ ਦੀ ਸਾਜਿਸ਼ ਰਚਣ ਦੇ ਲਈ ਨਹੀਂ ਹੋਵੇ। ਅਮਰੀਕਾ ਨੇ ਪਾਕਿਸਤਾਨ ਤੋਂ ਅਜਿਹੇ ਸਮੇਂ ਵਿਚ ਇਹ ਗੱਲ ਕਹੀ ਹੈ ਕਿ ਜਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲ ਵਿਚ ਕਿਹਾ ਸੀ ਕਿ ਭਾਰਤ ਦੇ ਗੁਆਂਢ ਵਿਚ ਅੱਤਵਾਦੀਆਂ ਨੂੰ ਪਾਲਿਆ ਪੋਸਿਆ ਰਿਹਾ ਹੈ। ਅਮਰੀਕਾ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਇਹ ਉਨ੍ਹਾਂ ਕਦਮਾਂ ਵਿਚੋਂ ਇਕ ਹੈ, ਜਿਸ ਦੇ ਲਈ ਅਮਰੀਕਾ, ਪਾਕਿਸਤਾਨ ਨੂੰ ਪ੍ਰੋਤਸ਼ਾਹਤ ਕਰ ਰਿਹਾ ਹੈ ਤਾਕਿ ਭਾਰਤ ਦੇ ਨਾਲ ਉਸ ਦੇ ਸਬੰਧਾਂ ਵਿਚ ਸੁਧਾਰ ਕੀਤਾ ਜਾ ਸਕੇ। ਵਿਦੇਸ਼ ਮੰਤਰਾਲੇ ਦੇ ਉਪ ਬੁਲਾਰੇ ਮਾਰਕ ਟੋਨਰ ਨੇ ਕਿਹਾ ਕਿ ਸਾਡਾ ਮੰਨਣਾ ਹੈ ਕਿ ਭਾਰਤ ਅਤੇ ਪਾਕਿਸਤਾਨ ਨੂੰ ਵਿਵਹਾਰਕ ਸਹਿਯੋਗ ਨਾਲ ਲਾਭ ਮਿਲੇਗਾ ਅਤੇ ਅਸੀਂ ਦੋਵੇਂ ਦੇਸ਼ਾਂ ਨੂੰ ਸਹਿਯੋਗ ਵਧਾਉਣ ਅਤੇ ਤਣਾਅ ਘੱਟ ਕਰਨ ਦੇ ਮਕਸਦ ਨਾਲ ਸਿੱਧੇ ਗੱਲਬਾਤ ਦੇ ਲਈ ਪ੍ਰੋਤਸ਼ਾਹਤ ਕਰਦੇ ਹਾਂ। ਟੋਨਰ ਨੇ ਕਿਹਾ ਕਿ ਇਨ੍ਹਾਂ ਵਿਚ ਪਾਕਿਸਤਾਨ ਵਲੋਂ ਚੁੱਕੇ ਜਾਣ ਵਾਲੇ ਕਦਮਾਂ ਵਿਚ ਇਹ ਸੁਨਿਸ਼ਚਤ ਕੀਤੇ ਜਾਣ ਦੀ ਜ਼ਰੂਰਤ ਸ਼ਾਮਲ ਹੈ ਕਿ ਉਸ ਦੀ ਧਰਤੀ ਦਾ ਇਸਤੇਮਾਲ ਭਾਰਤ ਵਿਚ ਹਮਲਿਆਂ ਦੀ ਸਾਜਿਸ਼ ਰਚਣ ਦੇ ਲਈ ਨਹੀਂ ਹੋਵੇ ਅਤੇ ਪਾਕਿਸਤਾਨ ਉਨ੍ਹਾਂ ਸਾਰੇ ਅੱਤਵਾਦੀ ਸਮੂਹਾਂ ਨਾਲ ਨਿਪਟਣ ਦੇ ਲਈ ਕਦਮ ਚੁੱਕੇ ਜੋ ਇਸ ਸਮੇਂ ਉਸ ਦੀ ਜ਼ਮੀਨ ਦਾ ਇਸਤੇਮਾਲ ਕਰ ਰਹੇ ਹਨ। ਟੋਨਰ ਨੇ ਕਿਹਾ ਕਿ ਇਹ ਸਹਿਯੋਗ ਅਤੇ ਗੱਠਜੋੜ ਦਾ ਉਹ ਖੇਤਰ ਬਣਿਆ ਹੋਇਆ ਹੈ। ਜਿਸ ‘ਤੇ ਅਸੀਂ ਪਾਕਿਸਤਾਨ ਦੇ ਅੱਤਵਾਦ ਵਿਰੋਧੀ ਮੁਹਿੰਮਾਂ ਵਿਚ ਉਸ ਦੇ ਨਾਲ ਕੰਮ ਕਰ ਰਹੇ ਹਨ। ਟੋਨਰ ਨੇ ਇਕ ਪ੍ਰਸ਼ਨ ਦੇ ਉਤਰ ਵਿਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਓਬਾਮਾ ਦੇ ਵਿਚ ਜਿਨ੍ਹਾਂ ਮਾਮਲਿਆਂ ‘ਤੇ ਗੱਲ ਹੋਈ, ਉਨ੍ਹਾਂ ਵਿਚ ਪਾਕਿਸਤਾਨ ਦਾ ਮੁੱਦਾ ਵੀ ਸ਼ਾਮਲ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article