PUNJABMAILUSA.COM

ਅਮਰੀਕਾ ਵਿਖੇ ਸਿੱਖ ਸਟੂਡੈਂਟ ਸੰਸਥਾ ਵਲੋਂ ਦਸਤਾਰ ਦਿਵਸ ਮਨਾਇਆ

ਅਮਰੀਕਾ ਵਿਖੇ ਸਿੱਖ ਸਟੂਡੈਂਟ ਸੰਸਥਾ ਵਲੋਂ ਦਸਤਾਰ ਦਿਵਸ ਮਨਾਇਆ

ਅਮਰੀਕਾ ਵਿਖੇ ਸਿੱਖ ਸਟੂਡੈਂਟ ਸੰਸਥਾ ਵਲੋਂ ਦਸਤਾਰ ਦਿਵਸ ਮਨਾਇਆ
April 19
10:29 2017

4
ਮੈਰੀਲੈਂਡ, 19 ਅਪ੍ਰੈਲ (ਰਾਜ ਗੋਗਨਾ/ਪੰਜਾਬ ਮੇਲ)-ਸਿੱਖ ਵਿਦਿਆਰਥੀ ਸੰਸਥਾ ਯੂਨੀਵਰਸਿਟੀ ਮੈਰੀਲੈਂਡ ਵਲੋਂ ਸਿੱਖੀ ਪਹਿਚਾਣ ਨੂੰ ਪ੍ਰਫੁਲਿਤ ਕਰਨ ਅਤੇ ਅਮਰੀਕਨ ਵਿਦਿਆਰਥੀਆਂ ਨੂੰ ਸਿੱਖੀ ਪ੍ਰਤੀ ਜਾਗਰੂਕ ਕਰਨ ਲਈ ਦਸਤਾਰ ਦਿਵਸ ਦਾ ਆਯੋਜਨ ਕੀਤਾ ਗਿਆ। ਸਿੱਖ ਵਿਦਿਆਰਥਣਾਂ ਅਤੇ ਸਿੱਖ ਬੱਚਿਆਂ ਵਲੋਂ ਪਿਛਲੇ ਕਈ ਦਿਨਾਂ ਤੋਂ ਯੂਨੀਵਰਸਿਟੀ ਵਿਚ ਪ੍ਰਚਾਰ ਕੀਤਾ ਜਾ ਰਿਹਾ ਸੀ ਕਿ ਵਿਸਾਖੀ ਦੇ ਦਿਹਾੜੇ ‘ਤੇ ਦਸਤਾਰਬੰਦੀ ਉਨ੍ਹਾਂ ਵਿਦਿਆਰਥੀਆਂ ਦੀ ਕੀਤੀ ਜਾਵੇਗੀ, ਜੋ ਸਿੱਖੀ ਨੂੰ ਪਿਆਰ ਕਰਦੇ ਹਨ ਅਤੇ ਸਿੱਖੀ ਬਾਰੇ ਸਿੱਖਣਾ ਚਾਹੁੰਦੇ ਹਨ। ਕੈਂਪਸ ਦੇ ਕਾਫੀ ਹਾਊਸ ਦੇ ਸਾਹਮਣੇ ਵਿਦਿਆਰਥੀਆਂ ਵਲੋਂ ਦਸਤਾਰ ਬੰਨ੍ਹਣ ਸਮਾਗਮ ਵਿਚ ਗੋਰੇ, ਗੋਰੀਆਂ ਅਤੇ ਹੋਰ ਦੇਸ਼ਾਂ ਦੇ ਵਿਦਿਆਰਥੀਆਂ ਨੂੰ ਸ਼ਾਮਲ ਕੀਤਾ, ਜਿੱਥੇ ਉਨ੍ਹਾਂ ਵਲੋਂ ਖੁਸ਼ੀ-ਖੁਸ਼ੀ ਦਸਤਾਰਾਂ ਸਜਾਈਆਂ ਗਈਆਂ ਅਤੇ ਸਿੱਖੀ ਪ੍ਰਤੀ ਜਾਣਕਾਰੀ ਦਿੱਤੀ ਗਈ। ਸਿਮਰਤ ਕੌਰ ਸਿੰਘ ਅਤੇ ਉਸ ਦੀ ਸਮੁੱਚੀ ਟੀਮ ਵਲੋਂ ਸਿੱਖੀ ਸਬੰਧੀ ਲਿਟਰੇਚਰ ਵੰਡਿਆ ਅਤੇ ਵੱਖ-ਵੱਖ ਰੰਗਾਂ ਦੀਆਂ ਦਸਤਾਰਾਂ ਨੂੰ ਸਿਰਾਂ ‘ਤੇ ਸਜਾਇਆ ਗਿਆ। ਜਿੱਥੇ ਵਿਸਾਖੀ ਨੂੰ ਸਮਰਪਿਤ ਇਹ ਦਸਤਾਰ ਸਜਾਉਣ ਦਾ ਸਮਾਗਮ ਸਿੱਖੀ ਪ੍ਰਤੀ ਅਜਿਹਾ ਰੰਗ ਬਿਖੇਰ ਗਿਆ, ਜਿਸ ਨੂੰ ਯੂਨੀਵਰਸਿਟੀ ਦੇ ਡਾਇਰੈਕਟਰ ਡੇਲ ਬਿੰਲਹਾਰ ਨੇ ਸ਼ਾਮਲ ਹੋ ਕੇ ਵਿਸਾਖੀ ਦਿਵਸ ਸਬੰਧੀ ਸੰਦੇਸ਼ ਪੜ੍ਹਿਆ ਅਤੇ ਵਿਦਿਆਰਥੀਆਂ ਨੂੰ ਇਸ ਦਿਹਾੜੇ ‘ਤੇ ਢੇਰ ਸਾਰੀਆਂ ਵਧਾਈਆਂ ਦਿੱਤੀਆਂ। ਸਮੂਹ ਸੰਸਥਾ ਦੇ ਬਹੁਤ ਹੀ ਅਦਬ ਨਾਲ ਇਸ ਦਸਤਾਰ ਸਮਾਗਮ ਦੀ ਕਾਰਵਾਈ ਨੂੰ ਕਈ ਘੰਟੇ ਜਾਰੀ ਰੱਖਿਆ ਅਤੇ ਸ਼ਮੂਲੀਅਤ ਕਰਨ ਵਾਲਿਆਂ ਨੂੰ ਸਨੈਕ ਵੰਡੇ। ਵੱਖ-ਵੱਖ ਰੰਗਾਂ ਦੀਆਂ ਦਸਤਾਰਾਂ ‘ਚ ਬਹੁਤ ਹੀ ਸੋਹਣੇ ਲੱਗ ਰਹੇ ਵੱਖ-ਵੱਖ ਮੁਲਕਾਂ ਦੇ ਵਿਦਿਆਰਥੀ ਪੂਰਾ ਲਾਹਾ ਲੈਂਦੇ ਨਜ਼ਰ ਆਏ, ਜੋ ਕਾਬਲੇ ਤਾਰੀਫ ਸੀ। ਜਿੱਥੇ ਨਿੱਜੀ ਤੌਰ ‘ਤੇ ਵਿਦਿਆਰਥੀਆਂ ਨਾਲ ਸੰਪਰਕ ਕਰਨ ਤੋਂ ਪਤਾ ਚੱਲਿਆ ਕਿ ਉਨ੍ਹਾਂ ਨੇ ਪਹਿਲਾਂ ਸਿੱਖ ਇਤਿਹਾਸ ਨੂੰ ਪੜ੍ਹਿਆ ਅਤੇ ਇਸ ਦੀ ਸ਼ਾਨ ਤੋਂ ਵਾਕਫੀ ਲਈ ਹੈ, ਫਿਰ ਉਨ੍ਹਾਂ ਦਸਤਾਰ ਸਜਾਉਣ ਦਾ ਪ੍ਰਣ ਕੀਤਾ ਹੈ। ਉਨ੍ਹਾਂ ਦਾ ਕਹਿਣਾ ਸੀ ਸਿੱਖਾਂ ਦਾ ਧਰਮ ਬਹੁਤ ਨਿਵੇਕਲਾ ਹੈ, ਜੋ ਮਜ਼ਲੂਮਾਂ ਦੀ ਰਾਖੀ ਕਰਦਾ ਹੈ। ਸਿੱਖ ਮਿਲਾਪੜੇ ਸੁਭਾਅ ਅਤੇ ਸੇਵਾ ਭਾਵਨਾ ਵਾਲੀ ਸ਼ਖਸੀਅਤ ਦੇ ਮਾਲਕ ਹਨ। ਉਨ੍ਹਾਂ ਕਿਹਾ ਕਿ ਇਸ ਦਸਤਾਰ ਸਜਾਉਣ ਨੂੰ ਉਹ ਹੋਰ ਵੀ ਅੱਗੇ ਵਿਦਿਆਰਥੀਆਂ ‘ਚ ਲੈ ਕੇ ਜਾਣਗੇ, ਤਾਂ ਜੋ ਇਸ ਧਰਮ ਦੇ ਨਿਵੇਕਲੇਪਨ ਤੋਂ ਹੋਰ ਜਾਣੂ ਹੋ ਸਕਣ। ਭਵਿੱਖ ‘ਚ ਅਜਿਹੇ ਦਸਤਾਰ ਮੁਕਾਬਲਿਆਂ ਨੂੰ ਹੋਰ ਵੱਡੇ ਪੱਧਰ ‘ਤੇ ਕਰਾਉਣ ਸਬੰਧੀ ਸੰਸਥਾ ਨੇ ਐਲਾਨ ਕੀਤਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article