PUNJABMAILUSA.COM

ਅਮਰੀਕਾ ਵਿਚ ਸਾਊਦੀ ਅਰਬ ਦਾ ਪ੍ਰਿੰਸ ਬਣ ਕੇ ਕਰੋੜਾਂ ਰੁਪਏ ਠੱਗਣ ਵਾਲੇ ਠੱਗ 18 ਸਾਲ ਦੀ ਸਜ਼ਾ

 Breaking News

ਅਮਰੀਕਾ ਵਿਚ ਸਾਊਦੀ ਅਰਬ ਦਾ ਪ੍ਰਿੰਸ ਬਣ ਕੇ ਕਰੋੜਾਂ ਰੁਪਏ ਠੱਗਣ ਵਾਲੇ ਠੱਗ 18 ਸਾਲ ਦੀ ਸਜ਼ਾ

ਅਮਰੀਕਾ ਵਿਚ ਸਾਊਦੀ ਅਰਬ ਦਾ ਪ੍ਰਿੰਸ ਬਣ ਕੇ ਕਰੋੜਾਂ ਰੁਪਏ ਠੱਗਣ ਵਾਲੇ ਠੱਗ 18 ਸਾਲ ਦੀ ਸਜ਼ਾ
June 03
08:07 2019

ਵਾਸ਼ਿੰਗਟਨ, 3 ਜੂਨ (ਪੰਜਾਬ ਮੇਲ)- ਅਮਰੀਕਾ ਵਿਚ ਕਰੀਬ 30 ਸਾਲ ਤਕ ਸਾਊਦੀ ਅਰਬ ਦਾ ਪ੍ਰਿੰਸ ਬਣ ਕੇ ਕਰੋੜਾਂ ਰੁਪਏ ਠੱਗਣ ਵਾਲੇ ਠੱਗ ਦਾ ਪਰਦਾਫ਼ਾਸ਼ ਹੋ ਗਿਆ ਹੈ। ਫਲੋਰੀਡਾ ਦੀ ਅਦਾਲਤ ਨੇ ਐਂਥਨੀ ਗਿਗਨੈਕ ਨਾਂ ਦੇ ਇਸ ਵਿਅਕਤੀ ਨੂੰ ਧੋਖਾਦੇਹੀ ਦੇ ਮਾਮਲੇ ‘ਚ 18 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਹੈ। 48 ਸਾਲਾ ਗਿਗਨੈਕ ਨੇ ਖ਼ੁਦ ਨੂੰ ਸਾਊਦੀ ਦੇ ਸ਼ਾਹੀ ਪਰਿਵਾਰ ਦਾ ਮੈਂਬਰ ਦਸ ਕੇ ਨਿਵੇਸ਼ਕਾਂ ਤੋਂ ਕਰੀਬ 80 ਲੱਖ ਡਾਲਰ (ਕਰੀਬ 55 ਕਰੋੜ ਰੁਪਏ) ਠੱਗੇ ਸਨ। ਕੋਰਟ ਦਸਤਾਵੇਜ਼ਾਂ ਅਨੁਸਾਰ ਉਸ ਨੂੰ ਪਹਿਲਾਂ ਵੀ ਕਈ ਰਾਜਾਂ ਵਿਚ ਧੋਖਾਦੇਹੀ ਦੇ ਮਾਮਲਿਆਂ ‘ਚ ਸਜ਼ਾ ਸੁਣਾਈ ਜਾ ਚੁੱਕੀ ਹੈ। ਸਰਕਾਰੀ ਨਿਗਰਾਨੀ ‘ਚ ਰਹਿਣ ਦੀ ਸਜ਼ਾ ਦੌਰਾਨ ਉਸ ਨੇ ਖਾਲਿਦ ਬਿਨ ਅਲ ਸਾਊਦ ਦੇ ਨਾਂ ਨਾਲ ਠੱਗੀ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ। ਲੋਕਾਂ ਨੂੰ ਭਰੋਸਾ ਦਿਵਾਉਣ ਲਈ ਗਿਗਨੈਕ ਸਾਊਦੀ ਦੀਆਂ ਰਵਾਇਤੀ ਪੁਸ਼ਾਕਾਂ ਨਾਲ ਮਹਿੰਗੀ ਘੜੀ ਤੇ ਗਹਿਣੇ ਪਹਿਨਦਾ ਸੀ। ਲੋਕਾਂ ਨੂੰ ਆਪਣੇ ਜਾਲ ਵਿਚ ਫਸਾਉਣ ਲਈ ਉਹ ਕਈ ਵਾਰ ਨਿੱਜੀ ਜਹਾਜ਼ ਰਾਹੀਂ ਵੀ ਯਾਤਰਾ ਕਰਦਾ ਸੀ, ਉਸ ਦੀਆਂ ਗੱਡੀਆਂ ‘ਤੇ ਰਾਜਨਾਇਕ ਲਾਇਸੈਂਸ ਪਲੇਟ ਲੱਗੀ ਰਹਿੰਦੀ ਸੀ ਤੇ ਉਸ ਦੇ ਬਾਡੀਗਾਰਡਾਂ ਕੋਲ ਰਾਜਨਾਇਕ ਸਰਵਿਸ ਬੈਜ ਸਨ । ਬਿਜ਼ਨਸ ਕਾਰਡ ‘ਚ ਉਸ ਨੇ ਆਪਣੇ ਨਾਂ ਦੇ ਅੱਗੇ ਸੁਲਤਾਨ ਲਿਖਿਆ ਹੋਇਆ ਸੀ। ਸ਼ਾਹੀ ਪ੍ਰਰੋਟੋਕਾਲ ਦਾ ਹਵਾਲਾ ਦੇ ਕੇ ਉਹ ਆਪਣੇ ਨਿਵੇਸ਼ਕਾਂ ਤੋਂ ਮਹਿੰਗੇ ਤੋਹਿਫ਼ਆਂ ਦੀ ਮੰਗ ਕਰਦਾ ਸੀ। ਗਿਗਨੈਕ ਨੇ ਨਿਵੇਸ਼ਕਾਂ ਤੋਂ ਦੁਨੀਆ ਭਰ ਦੀਆਂ ਅਜਿਹੀਆਂ ਏਜੰਸੀਆਂ ‘ਚ ਪੈਸੇ ਲੁਆਏ ਜਿਨ੍ਹਾਂ ਦੀ ਕੋਈ ਹੋਂਦ ਹੀ ਨਹੀਂ ਸੀ। ਗਿਗਨੈਕ ਕੋਲੰਬੀਆ ‘ਚ ਪੈਦਾ ਹੋਇਆ ਸੀ ਸੱਤ ਸਾਲ ਦੀ ਉਮਰ ‘ਚ ਅਮਰੀਕਾ ਦੇ ਮਿਸ਼ੀਗਨ ਸੂਬੇ ਦੇ ਇਕ ਜੋੜੇ ਨੇ ਉਸ ਨੂੰ ਗੋਦ ਲਿਆ ਸੀ। 17 ਸਾਲ ਦੀ ਉਮਰ ਤੋਂ ਹੀ ਉਸ ਨੇ ਖ਼ੁਦ ਨੂੰ ਸ਼ਾਹੀ ਪਰਿਵਾਰ ਦਾ ਮੈਂਬਰ ਦਸਦਿਆਂ ਠੱਗੀ ਮਾਰਨੀ ਸ਼ੁਰੂ ਕਰ ਦਿੱਤੀ ਸੀ। ਸ਼ੁਰੂਆਤ ‘ਚ ਉਸ ਨੇ ਕ੍ਰੈਡਿਟ ਕਾਰਡ ਕੰਪਨੀਆਂ ਨੂੰ ਨਿਸ਼ਾਨਾ ਬਣਾਇਆ ਸੀ। ਮਈ 2017 ‘ਚ ਉਹ ਮਿਆਮੀ ‘ਚ ਇਕ ਹੋਟਲ ‘ਚ ਨਿਵੇਸ਼ ਕਰਨਾ ਚਾਹੁੰਦਾ ਸੀ। ਇਸ ਨੂੰ ਲੈ ਕੇ ਹੋ ਰਹੀ ਗੱਲਬਾਤ ਦੌਰਾਨ ਹੋਟਲ ਮਾਲਕਾਂ ਨੂੰ ਉਸ ਦੇ ਵਰਤਾਅ ‘ਤੇ ਸ਼ੱਕ ਹੋਇਆ ਕਿਉਂਕਿ ਉਹ ਸੂਰ ਦਾ ਮਾਸ ਖਾਣ ਲਈ ਵੀ ਤਿਆਰ ਹੋ ਗਿਆ ਸੀ। ਹੋਟਲ ਮਾਲਕਾਂ ਨੇ ਜਦੋਂ ਨਿੱਜੀ ਪੱਧਰ ‘ਤੇ ਜਾਂਚ ਕਰਵਾਈ ਤਾਂ ਗਿਗਨੈਕ ਦੀ ਅਸਲੀ ਪਛਾਣ ਉਜਾਗਰ ਹੋ ਗਈ।

About Author

Punjab Mail USA

Punjab Mail USA

Related Articles

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article