PUNJABMAILUSA.COM

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

 Breaking News

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !
March 16
10:39 2019

ਵਾਸ਼ਿੰਗਟਨ, 16 ਮਾਰਚ (ਪੰਜਾਬ ਮੇਲ)- ਇੰਮੀਗ੍ਰੇਸ਼ਨ ਨੀਤੀਆਂ ਸਖ਼ਤ ਕਰਨ ਮਗਰੋਂ ਹੁਣ ਅਮਰੀਕਾ ਦੀ ਡੌਨਲਡ ਟਰੰਪ ਸਰਕਾਰ ਏਸ਼ੀਆ, ਯੂਰਪ ਅਤੇ ਲੈਟਿਨ ਅਮੈਰਿਕਾ ‘ਚ ਸਥਿਤ 23 ਇੰਮੀਗ੍ਰੇਸ਼ਨ ਦਫ਼ਤਰ ਪੱਕੇ ਤੌਰ ‘ਤੇ ਬੰਦ ਕਰਨ ਜਾ ਰਹੀ ਹੈ ਜਿਸ ਨਾਲ ਪ੍ਰਵਾਸੀਆਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ‘ਵਾਲ ਸਟ੍ਰੀਟ ਜਰਨਲ’ ਦੀ ਰਿਪੋਰਟ ਮੁਤਾਬਕ ਸਰਕਾਰ ਵੱਲੋਂ ਤਿਆਰ ਯੋਜਨਾ ਤਹਿਤ ਇੰਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਸੇਵਾਵਾਂ ਦਫ਼ਤਰ ਬੰਦ ਹੋਣ ਮਗਰੋਂ ਪ੍ਰਵਾਸੀਆਂ ਨੂੰ ਇੰਮੀਗ੍ਰੇਸ਼ਨ ਸੇਵਾਵਾਂ ਲਈ ਅਮੈਰਿਕਨ ਅੰਬੈਸੀਜ਼ ਨਾਲ ਸੰਪਰਕ ਕਰਨਾ ਹੋਵੇਗਾ। ਇੰਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਸੇਵਾਵਾਂ ਵਿਭਾਗ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਕਿ ਇਸ ਤਰੀਕੇ ਨਾਲ ਕਰੋੜਾਂ ਡਾਲਰ ਦੀ ਬੱਚਤ ਹੋਵੇਗੀ ਅਤੇ ਘਰੇਲੂ ਪੱਧਰ ‘ਤੇ ਇੰਮੀਗ੍ਰੇਸ਼ਨ ਅਰਜ਼ੀਆਂ ਦਾ ਬੈਕਲਾਗ ਖ਼ਤਮ ਕੀਤਾ ਜਾ ਸਕੇਗਾ। ਦੂਜੇ ਪਾਸੇ ਇੰਮੀਗ੍ਰੇਸ਼ਨ ਵਕੀਲਾਂ ਨੇ ਚਿੰਤਾ ਜ਼ਾਹਰ ਕੀਤੀ ਹੈ ਕਿ ਪੁਰਾਣਾ ਬੈਕਲਾਗ ਖ਼ਤਮ ਕਰਨ ਦੇ ਚੱਕਰ ਵਿਚ ਨਵਾਂ ਬੈਕਲਾਗ ਪੈਦਾ ਹੋ ਜਾਵੇਗਾ। ਵਕੀਲਾਂ ਨੇ ਕਿਹਾ ਕਿ ਸਰਕਾਰ ਦੇ ਇਸ ਕਦਮ ਨਾਲ ਫ਼ੈਮਿਲੀ ਵੀਜ਼ਾ ਲੈਣ ਵਾਲੇ ਪ੍ਰਭਾਵਤ ਹੋਣਗੇ ਜਦਕਿ ਰਫ਼ਿਊਜੀਆਂ ਅਤੇ ਹੋਰ ਕਈ ਵਰਗ ਸੇਵਾਵਾਂ ਤੋਂ ਵਾਂਝੇ ਹੋ ਜਾਣਗੇ। ਡੈਮੋਕ੍ਰੈਟਿਕ ਨੈਸ਼ਨਲ ਕਮੇਟੀ ਦੇ ਮੀਡੀਆ ਡਾਇਟਰੈਕਟਰ ਐਨਰਿਕ ਗੁਤੀਰੇਜ਼ ਅਤੇ ਜੌਹਨ ਸੈਂਟੋਸ ਨੇ ਕਿਹਾ ਕਿ ਸਰਕਾਰ ਦੀ ਇਹ ਦਲੀਲ ਬਿਲਕੁਲ ਵੀ ਮੰਨਣਯੋਗ ਨਹੀਂ ਕਿ ਵਿਦੇਸ਼ਾਂ ਵਿਚ ਸਥਿਤ ਇੰਮੀਗ੍ਰੇਸ਼ਨ ਦਫ਼ਤਰਾਂ ਨੂੰ ਬੰਦ ਕਰ ਕੇ ਕਰੋੜਾਂ ਡਾਲਰ ਦੀ ਬੱਚਤ ਹੋਵੇਗੀ ਕਿਉਂਕਿ ਅਮਰੀਕਾ ਦੇ ਇੰਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਸੇਵਾਵਾਂ ਵਿਭਾਗ ਨੂੰ ਹੋਣ ਵਾਲੀ ਜ਼ਿਆਦਾਤਰ ਆਮਦਨ ਪ੍ਰਵਾਸੀਆ ਨੂੰ ਦਿਤੀਆਂ ਜਾਣ ਵਾਲੀਆਂ ਸੇਵਾਵਾਂ ਦੇ ਇਵਜ਼ ਵਿਚ ਆਉਂਦੀ ਹੈ। ਵਿਦੇਸ਼ਾਂ ਵਿਚ ਸਥਿਤ ਇੰਮੀਗ੍ਰੇਸ਼ਨ ਦਫ਼ਤਰ ਸਿਰਫ਼ ਪ੍ਰਵਾਸੀਆਂ ਨੂੰ ਹੀ ਸੇਵਾ ਨਹੀਂ ਦਿੰਦੇ ਸਗੋਂ ਅਮਰੀਕੀ ਨਾਗਰਿਕਾਂ ਦੀ ਵੀ ਮਦਦ ਕਰਦੇ ਹਨ ਜੋ ਆਪਣੇ ਰਿਸ਼ਤੇਦਵਾਰਾਂ ਨੂੰ ਅਮਰੀਕਾ ਸੱਦਣਾ ਚਾਹੁੰਦੇ ਹਨ। ਇਸ ਤੋਂ ਇਲਾਵਾ ਅਮਰੀਕੀ ਫ਼ੌਜ ਵਿਚ ਸੇਵਾਵਾਂ ਨਿਭਾਉਣ ਵਾਲਿਆਂ ਨੂੰ ਯੂ.ਐਸ. ਸਿਟੀਜ਼ਨਸ਼ਿਪ ਦੇਣ ਦਾ ਕੰਮ ਵੀ ਇਨ•ਾਂ ਦਫ਼ਤਰਾਂ ਦੁਆਰਾ ਕੀਤਾ ਜਾਂਦਾ ਹੈ। ਦੱਸ ਦੇਈਏ ਕਿ 2014 ਮਗਰੋਂ ਅਮਰੀਕੀ ਇੰਮੀਗ੍ਰੇਸ਼ਨ ਅਰਜ਼ੀਆਂ ਦੇ ਨਿਪਟਾਰੇ ਵਿਚ ਲੱਗਣ ਵਾਲਾ ਸਮਾਂ ਤਕਰੀਬਨ ਦੁੱਗਣਾ ਹੋ ਚੁੱਕਾ ਹੈ। ਮੌਜੂਦਾ ਸਮੇਂ ਵਿਚ ਇੰਮੀਗ੍ਰੇਸ਼ਨ ਵਿਭਾਗ ਕੋਲ ਇੰਮੀਗ੍ਰੇਸ਼ਨ ਅਰਜ਼ੀਆਂ ਦਾ ਬੈਕਲਾਗ ਵਧ ਕੇ 23 ਲੱਖ ਦੇ ਨੇੜੇ ਪੁੱਜ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article
    ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

Read Full Article
    ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

Read Full Article
    ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

Read Full Article
    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article