ਅਮਰੀਕਾ ਵਿੱਚ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਲਈ ਵਾਇਰਲ ਰੋਕੂ ਦਵਾਈ ਦੀ ਵਰਤੋਂ ਦੀ ਮਨਜੂਰੀ

345
Share

ਅਮਰੀਕਾ ’ਚ ਕਰੋਨਾ ਮਰੀਜ਼ਾਂ ਨੂੰ ਨਵੀਂ ਦਵਾਈ ਦੇਣ ਦੀ ਇਜਾਜ਼ਤ

ਵਾਸ਼ਿੰਗਟਨ, 2 ਮਈ (ਪੰਜਾਬ ਮੇਲ)- ਅਮਰੀਕਾ ਵਿੱਚ ਖੁਰਾਕ ਤੇ ਦਵਾਈ ਪ੍ਰਸ਼ਾਸਨ ਨੇ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਲਈ ਵਾਇਰਲ ਰੋਕੂ ਦਵਾਈ ਦੀ ਹੰਗਾਮੀ ਹਾਲਤ ਵਿੱਚ ਵਰਤੋਂ ਦੀ ਮਨਜੂਰੀ ਦੇ ਦਿੱਤੀ ਹੈ। ਵਿਗਿਆਨੀਆਂ ਨੇ ਆਪਣੀ ਖੋਜ ਵਿੱਚ ਪਤਾ ਲਾਇਆ ਕਿ ਇਹ ਦਵਾਈ ਮਰੀਜ਼ਾਂ ਉਪਰ ਤੇਜ਼ੀ ਨਾਲ ਅਸਰ ਕਰਦੀ ਹੈ। ਵਿਗਿਆਨੀਆਂ ਦੀ ਟੀਮ ਵਿੱਚ ਭਾਰਤੀ ਮੁੂਲ ਦੀ ਡਾਕਟਰ ਅਰੁਣਾ ਸੁਬਰਾਮਨੀਅਮ ਸ਼ਾਮਲ ਹੈ। ਰੇਮਡੇਸਿਵਿਰ ਨਾਮ ਦੀ ਦਵਾਈ ਦੇ ਤਜਰਬੇ ਦੌਰਾਨ ਵਿਗਿਆਨੀਆਂ ਨੇ ਦੇਖਿਆ ਕਿ ਇਸ ਨੂੰ ਦੇਣ ਨਾਲ ਕਰੋਨਾ ਮਰੀਜ਼ ਦੀ ਹਾਲਤ ਵਿੱਚ ਸੁਧਾਰ ਤੇਜ਼ੀ ਨਾਲ ਹੁੰਦਾ ਹੈ। ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੀਡੀਆ ਨੂੰ ਦੱਸਿਆ ਕਿ ਉਨ੍ਹਾਂ ਨੂੰ ਇਹ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਖੁਰਾਕ ਤੇ ਦਵਾਈ ਪ੍ਰਸ਼ਾਸਨ ਨੇ ਰੇਮਡੇਸਿਵਿਰ ਦੀ ਹੰਗਾਮੀ ਹਾਲਤ ਵਿੱਚ ਵਰਤੋਂ ਕਰਨ ਨੂੰ ਮਨਜੂਰੀ ਦੇ ਦਿੱਤੀ ਹੈ।

Share