PUNJABMAILUSA.COM

ਅਮਰੀਕਾ ਵਿੱਚ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਪੱਖੋਂ ਚੀਨ ਬਾਅਦ ਭਾਰਤੀ ਦੂਜੇ ਸਥਾਨ ‘ਤੇ

 Breaking News

ਅਮਰੀਕਾ ਵਿੱਚ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਪੱਖੋਂ ਚੀਨ ਬਾਅਦ ਭਾਰਤੀ ਦੂਜੇ ਸਥਾਨ ‘ਤੇ

ਅਮਰੀਕਾ ਵਿੱਚ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਪੱਖੋਂ ਚੀਨ ਬਾਅਦ ਭਾਰਤੀ ਦੂਜੇ ਸਥਾਨ ‘ਤੇ
November 15
10:37 2017

ਵਾਸ਼ਿੰਗਟਨ, 15 ਨਵੰਬਰ (ਪੰਜਾਬ ਮੇਲ)- ਪਿਛਲੇ ਇਕ ਸਾਲ ਵਿੱਚ 12 ਫ਼ੀਸਦ ਵਿਕਾਸ ਨਾਲ ਅਮਰੀਕਾ ਵਿੱਚ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਪੱਖੋਂ ਚੀਨ ਬਾਅਦ ਭਾਰਤੀ ਦੂਜੇ ਸਥਾਨ ‘ਤੇ ਆ ਗਏ ਹਨ। ਇਕ ਰਿਪੋਰਟ ਮੁਤਾਬਕ ਭਾਰਤੀ ਵਿਦਿਆਰਥੀਆਂ ਨੇ 2016 ਵਿੱਚ ਮੁਲਕ ਦੀ ਆਰਥਿਕਤਾ ਵਿੱਚ 6 ਅਰਬ ਅਮਰੀਕੀ ਡਾਲਰ ਦਾ ਯੋਗਦਾਨ ਪਾਇਆ ਹੈ।
ਇੰਸਟੀਚਿਊਟ ਆਫ ਇੰਟਰਨੈਸ਼ਨਲ ਐਜੂਕੇਸ਼ਨ (ਆਈਆਈਈ) ਦੀ ਸਾਲਾਨਾ ਓਪਨ ਡੋਰਜ਼ ਰਿਪੋਰਟ ਮੁਤਾਬਕ 2016-17 ਅਕਾਦਮਿਕ ਵਰ੍ਹੇ ਵਿੱਚ ਭਾਰਤ ਤੋਂ 1,86,267 ਵਿਦਿਆਰਥੀ ਅਮਰੀਕਾ ਵਿੱਚ ਪੜ੍ਹ ਰਹੇ ਸਨ। ਅਮਰੀਕਾ ਵਿੱਚ ਪੜ੍ਹਾਈ ਲਈ ਆਉਣ ਵਾਲੇ ਵਿਦੇਸ਼ੀ ਪਾੜ੍ਹਿਆਂ ਵਿੱਚ ਭਾਰਤ ਦਾ ਦੂਜਾ ਨੰਬਰ ਹੈ ਅਤੇ ਅਮਰੀਕਾ ਵਿੱਚ ਕੁੱਲ ਕੌਮਾਂਤਰੀ ਵਿਦਿਆਰਥੀਆਂ ਵਿੱਚੋਂ 17 ਫ਼ੀਸਦ ਭਾਰਤੀ ਹਨ। ਚੀਨ ਦੇ 3,50,755 ਵਿਦਿਆਰਥੀ ਪੜ੍ਹਦੇ ਸਨ। ਇਸ ਗਿਣਤੀ ‘ਚ 6 ਫ਼ੀਸਦ ਵਾਧਾ ਹੋਇਆ ਹੈ। ਇਸ ਰਿਪੋਰਟ ਮੁਤਾਬਕ ਜ਼ਿਆਦਾਤਰ ਭਾਰਤੀ ਵਿਦਿਆਰਥੀ ਅਮਰੀਕਾ ਵਿੱਚ ਗਰੈਜੂਏਟ ਪੱਧਰ ਦੀ ਪੜ੍ਹਾਈ ਕਰ ਰਹੇ ਹਨ। ਵਣਜ ਵਿਭਾਗ ਦੇ ਅੰਕੜਿਆਂ ਦੇ ਹਵਾਲੇ ਨਾਲ ਇਸ ਰਿਪੋਰਟ ਵਿੱਚ ਕਿਹਾ ਕਿ ਅਮਰੀਕਾ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਪੜ੍ਹਦੇ ਭਾਰਤੀ ਵਿਦਿਆਰਥੀਆਂ ਨੇ ਪਿਛਲੇ ਸਾਲ ਅਮਰੀਕਾ ਦੀ ਆਰਥਿਕਤਾ ਵਿੱਚ 6 ਅਰਬ ਡਾਲਰ ਦਾ ਯੋਗਦਾਨ ਪਾਇਆ ਸੀ। ਆਈਈਈ ਅਤੇ ਡਿਪਾਰਟਮੈਂਟ ਆਫ ਸਟੇਟ ਬਿਊਰੋ ਆਫ ਐਜੂਕੇਸ਼ਨਲ ਐਂਡ ਕਲਚਰਲ ਅਫੇਅਰਜ਼ ਵੱਲੋਂ ਜਾਰੀ ਅੰਕੜਿਆਂ ‘ਤੇ ਆਧਾਰਤ 2017 ਦੀ ਓਪਨ ਡੋਰਜ਼ ਰਿਪੋਰਟ ਮੁਤਾਬਕ ਅਮਰੀਕਾ ‘ਚ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਪਿਛਲੇ ਸਾਲ ਨਾਲੋਂ ਤਿੰਨ ਫ਼ੀਸਦ ਵਾਧਾ ਹੋਇਆ ਹੈ ਜਦੋਂਕਿ ਵਿਦੇਸ਼ ਵਿੱਚ ਪੜ੍ਹਨ ਵਾਲੇ ਅਮਰੀਕੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਚਾਰ ਫ਼ੀਸਦ ਵਾਧਾ ਹੋਇਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article