PUNJABMAILUSA.COM

ਅਮਰੀਕਾ ਵਿੱਚ ਤਿੰਨ ਗੁਣਾਂ ਵਧੇ ਮੁਸਲਿਮ ਵਿਰੋਧੀ ਨਫਰਤ ਅਪਰਾਧ ਕੇਸ

ਅਮਰੀਕਾ ਵਿੱਚ ਤਿੰਨ ਗੁਣਾਂ ਵਧੇ ਮੁਸਲਿਮ ਵਿਰੋਧੀ ਨਫਰਤ ਅਪਰਾਧ ਕੇਸ

ਅਮਰੀਕਾ ਵਿੱਚ ਤਿੰਨ ਗੁਣਾਂ ਵਧੇ ਮੁਸਲਿਮ ਵਿਰੋਧੀ ਨਫਰਤ ਅਪਰਾਧ ਕੇਸ
December 20
22:22 2015

anti-islam-in-america-225x300
ਵਾਸ਼ਿੰਗਟਨ, 20 ਦਸੰਬਰ (ਪੰਜਾਬ ਮੇਲ) – ਪਿਛਲੇ ਦਿਨੀਂ ਪੈਰਿਸ ਅਤੇ ਕੈਲੀਫੋਰਨੀਆ ਵਿੱਚ ਹੋਏ ਅੱਤਵਾਦੀ ਹਮਲਿਆਂ ਦੇ ਬਾਅਦ ਅਮਰੀਕਾ ਵਿੱਚ ਮੁਸਲਮਾਨਾਂ ਖਿਲਾਫ ਨਫਰਤ ਭਰੇ ਅਪਰਾਧ ਦੇ ਕੇਸਾਂ ਵਿੱਚ ਤਿੰਨ ਗੁਣਾਂ ਤੋਂ ਜ਼ਿਆਦਾ ਵਾਧਾ ਹੋਇਆ ਹੈ। ਇਕ ਮਹੀਨੇ ਦੇ ਅੰਦਰ ਅਜਿਹੀਆਂ ਦਰਜਨਾਂ ਘਟਨਾਵਾਂ ਘਟੀਆਂ ਹਨ। ਇਸ ਵਿੱਚ ਹਿਜਾਬ ਪਹਿਨਣ ਵਾਲੀ ਇਕ ਬੱਚੀ ਦਾ ਅਪਮਾਨ, ਮਸਜਿਦਾਂ ਵਿੱਚ ਭੰਨ ਤੋੜ ਅਤੇ ਮੁਸਲਿਮ ਕਾਰੋਬਾਰੀਆਂ ਨੂੰ ਗੋਲੀ ਮਾਰਨ ਦੀ ਧਮਕੀ ਵਰਗੇ ਅਪਰਾਧ ਸ਼ਾਮਲ ਹਨ। ਕੈਲੀਫੋਰਨੀਆ ਸਟੇਟ ਯੂਨੀਵਰਸਿਟੀ ਦੇ ਇਕ ਖੋਜ ਗਰੁੱਪ ਨੇ ਅੰਕੜਿਆਂ ਦੀ ਜਾਂਚ ਤੋਂ ਇਹ ਨਤੀਜਾ ਕੱਢਿਆ ਹੈ। ਰਾਸ਼ਟਰਪਤੀ ਬਰਾਕ ਓਬਾਮਾ ਤੇ ਨਾਗਰਿਕ ਸਮਾਜ ਦੇ ਨੇਤਾਵਾਂ ਨੇ ਮੁਸਲਿਮਾਂ ਖਿਲਾਫ ਅਪਰਾਧ ਨੂੰ ਬਾਰੇ ਚਿੰਤਾ ਪ੍ਰਗਟਾਈ ਹੈ, ਪਰ ਘੋਖ ਤੋਂ ਪਤਾ ਲੱਗਦਾ ਹੈ ਕਿ ਨੇਤਾਵਾਂ ਦੇ ਇਸਲਾਮ ਵਿਰੋਧੀ ਭੜਕਾਊ ਬਿਆਨਾਂ ਦੇ ਵਿਚਾਲੇ ਅਪਰਾਧ ਵਧੇ ਹਨ। ਸੈਨ ਬਰਨਾਡਿਨੋ ਵਿੱਚ ਕੈਲੀਫੋਰਨੀਆ ਸਟੇਟ ਯੂਨੀਵਰਸਿਟੀ ਵਿੱਚ ਅਪਰਾਧ ਮਾਹਰ ਬ੍ਰਾਇਨ ਲੇਵਿਨ ਨੇ ਕਿਹਾ ਕਿ ਅੱਤਵਾਦੀ ਘਟਨਾਵਾਂ ਨਾਲ ਮੁਸਲਮਾਨ ਵਿਰੋਧੀਆਂ ਨੂੰ ਬਲ ਮਿਲਿਆ ਹੈ ਤੇ ਲੋਕ ਗੁੱਸੇ ਅਤੇ ਡਰ ਨਾਲ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਰਹੇ ਹਨ। ਨਫਰਤ ਨਾਲ ਜੁੜੇ ਅਪਰਾਧ ਨੂੰ ਲੈ ਕੇ ਖੋਜ ਦਾ ਕੰਮ ਕਰਨ ਵਾਲੇ ਲੇਵਿਨ ਨੇ ਅੰਕੜਿਆਂ ਦਾ ਸਿੱਟਾ ਨਿਊਯਾਰਕ ਟਾਈਮਜ਼ ਨੂੰ ਸੌਂਪਿਆ ਹੈ। ਉਨ੍ਹਾਂ ਕਿਹਾ ਕਿ ਹਾਲ ਦੇ ਸਾਲਾਂ ਵਿੱਚ ਅਮਰੀਕਾ ਵਿੱਚ ਇਕ ਮਹੀਨੇ ਵਿੱਚ ਮੁਸਲਮਾਨਾਂ ਵਿਰੁੱਧ ਨਫਰਤ ਦੇ ਅਪਰਾਧ ਕਰੀਬ 12.6 ਕੇਸ ਸਾਹਮਣੇ ਆਉਂਦੇ ਸਨ, ਪਰ ਪੈਰਿਸ ਹਮਲੇ ਪਿੱਛੋਂ ਮੁਸਲਮਾਨਾਂ ਖਿਲਾਫ 38 ਘਟਨਾਵਾਂ ਵਾਪਰੀਆਂ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article