ਅਮਰੀਕਾ ਵਿੱਚ ਦਹਿਸ਼ਤਵਾਦ ਕਾਰਨ ਪਾਕਿ ਨੂੰ ਮਦਦ ਰੋਕਣ ਦੀ ਮੰਗ ਉੱਠੀ

ਵਾਸ਼ਿੰਗਟਨ, 7 ਜਨਵਰੀ (ਪੰਜਾਬ ਮੇਲ)-ਇਕ ਸੀਨੀਅਰ ਅਮਰੀਕੀ ਪਾਰਲੀਮੈਂਟ ਮੈਂਬਰ ਨੇ ਪਠਾਨਕੋਟ ਵਿਚ ਹਵਾਈ ਫੌਜ ਸਟੇਸ਼ਨ ਉੱਤੇ ਹਮਲੇ ਦੇ ਮੱਦੇਨਜ਼ਰ ਪਾਕਿਸਤਾਨ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਦਾ ਫਿਰ ਮੁਲਾਂਕਣ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਅਮਰੀਕਾ ਨੂੰ ਉਨ੍ਹਾਂ ਦੇਸ਼ਾਂ ਨੂੰ ਮਦਦ ਨਹੀਂ ਦੇਣੀ ਚਾਹੀਦੀ, ਜੋ ਅੱਤਵਾਦੀਆਂ ਦੀ ਮਦਦ ਕਰਦੇ ਹਨ। ਕਾਂਗਰਸ ਦੇ ਮੈਂਬਰ ਟੇਡ ਪੋ ਨੇ ਇਕ ਬਿਆਨ ਵਿਚ ਕਿਹਾ ਕਿ ਅਜਿਹਾ ਦੱਸਿਆ ਜਾ ਰਿਹਾ ਹੈ ਕਿ ਭਾਰਤ ਨੇ ਇਸ ਹਫਤੇ ਹਮਲਾ ਕਰਨ ਵਾਲੇ ਅੱਤਵਾਦੀਆਂ ਨੂੰ ਪਾਕਿਸਤਾਨੀ ਫੌਜ ਦੇ ਮੈਂਬਰਾਂ ਨੇ ਟਰੇਨਿੰਗ ਅਤੇ ਸਹਾਇਤਾ ਦਿੱਤੀ ਸੀ।
ਟੈਕਸਾਸ ਤੋਂ ਰੀਪਬਲਿਕਨ ਪਾਰਲੀਮੈਂਟ ਮੈਂਬਰ ਪੋ ਨੇ ਕਿਹਾ ਕਿ ਜੇ ਇਹ ਗੱਲ ਸੱਚ ਹੈ ਤਾਂ ਅਮਰੀਕਾ ਨੂੰ ਪਾਕਿਸਤਾਨ ਨੂੰ ਦਿੱਤੀ ਜਾਣ ਵਾਲੀ ਮਦਦ ਦਾ ਤੁਰੰਤ ਮੁਲਾਂਕਣ ਕਰਨਾ ਚਾਹੀਦਾ ਹੈ। ਅੱਤਵਾਦ, ਪ੍ਰਸਾਰ ਅਤੇ ਵਪਾਰ ਬਾਰੇ ਸਦਨ ਦੀ ਵਿਦੇਸ਼ ਮਾਮਲਿਆਂ ਦੀ ਕਮੇਟੀ ਦੇ ਪ੍ਰਧਾਨ ਪੋ ਨੇ ਕਿਹਾ ਕਿ ਇਸ ਸਮੇਂ ਅਸੀਂ ਆਪਣੇ ਮਿੱਤਰ ਦੇਸ਼ ਭਾਰਤ ਨਾਲ ਖੜ੍ਹੇ ਹਾਂ ਅਤੇ ਪਾਕਿਸਤਾਨ ਸਮੇਤ ਖੇਤਰ ਦੇ ਸਾਰੇ ਦੇਸ਼ਾਂ ਨੂੰ ਅਪੀਲ ਕਰਦੇ ਹਾਂ ਕਿ ਹਮਲਾਵਰਾਂ ਨੂੰ ਨਿਆਂ ਦੇ ਦਾਇਰੇ ਵਿਚ ਲਿਆਉਣ ਲਈ ਮਿਲ ਕੇ ਕੰਮ ਕਰਨ। ਪੋ ਨੇ ਕਿਹਾ ਕਿ ਪਠਾਨਕੋਟ ਏਅਰਬੇਸ ਉੱਤੇ ਕੀਤਾ ਗਿਆ ਭਿਆਨਕ ਅੱਤਵਾਦੀ ਹਮਲਾ ਇਸ ਗੱਲ ਦੀ ਯਾਦ ਦਿਵਾਉਂਦਾ ਹੈ ਕਿ ਭਾਰਤ ਵੀ ਕੱਟੜਪੰਥੀ ਇਸਲਾਮੀ ਅੱਤਵਾਦ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਮੰੰਦਭਾਗਾ ਹੈ ਕਿ ਭਾਰਤ ਦਾ ਗੁਆਂਢੀ ਦੇਸ਼ ਪਾਕਿਸਤਾਨ ਓਸਾਮਾ ਬਿਨ ਲਾਦੇਨ ਨੂੰ ਸੁਰੱਖਿਆ ਦੇਣ ਨੂੰ ਲੈ ਕੇ ਵਿਸ਼ਵ ਭਰ ਵਿਚ ਗੁਪਤ ਅੱਤਵਾਦੀ ਮੁਹਿੰਮਾਂ ਦਾ ਸਮਰਥਨ ਕਰਕੇ ਸਾਲਾਂ ਤੋਂ ਅੱਤਵਾਦੀਆਂ ਨੂੰ ਪਨਾਹ ਮੁਹਈਆ ਕਰਵਾ ਰਿਹਾ ਹੈ।
There are no comments at the moment, do you want to add one?
Write a comment