PUNJABMAILUSA.COM

ਅਮਰੀਕਾ ਵੱਲੋਂ ਹਾਫ਼ਿਜ਼ ਸਈਦ ਦੇ ਮੁੱਦੇ ’ਤੇ ਪਾਕਿ ਨੂੰ ਮੁੜ ਚਿਤਾਵਨੀ

ਅਮਰੀਕਾ ਵੱਲੋਂ ਹਾਫ਼ਿਜ਼ ਸਈਦ ਦੇ ਮੁੱਦੇ ’ਤੇ ਪਾਕਿ ਨੂੰ ਮੁੜ ਚਿਤਾਵਨੀ

ਅਮਰੀਕਾ ਵੱਲੋਂ ਹਾਫ਼ਿਜ਼ ਸਈਦ ਦੇ ਮੁੱਦੇ ’ਤੇ ਪਾਕਿ ਨੂੰ ਮੁੜ ਚਿਤਾਵਨੀ
January 20
05:30 2018

ਵਾਸ਼ਿੰਗਟਨ, 20 ਜਨਵਰੀ (ਪੰਜਾਬ ਮੇਲ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖ਼ਾਕਾਨ ਅੱਬਾਸੀ ਵੱਲੋਂ ਮੁੰਬਈ ਹਮਲੇ ਦੇ ਮੁੱਖ ਸਾਜ਼ਿਸ਼ਘਾੜੇ ਹਾਫ਼ਿਜ਼ ਸਈਦ ਪ੍ਰਤੀ ਹੇਜ ਪ੍ਰਗਟਾਏ ਜਾਣ ਤੋਂ ਨਾਖੁਸ਼ ਅਮਰੀਕਾ ਨੇ ਇਸਲਾਮਾਬਾਦ ਨੂੰ ਸਪੱਸ਼ਟ ਸ਼ਬਦਾਂ ’ਚ ਆਖਿਆ ਕਿ ਸਈਦ ‘ਦਹਿਸ਼ਤਗਰਦ’ ਹੈ ਅਤੇ ਕੇਸ ਚਲਾ ਕੇ ਉਸ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਅਮਰੀਕੀ ਗ੍ਰਹਿ ਮੰਤਰਾਲੇ ਦਾ ਇਹ ਪ੍ਰਤੀਕਰਮ ਉਸ ਸਮੇਂ ਆਇਆ ਹੈ ਜਦੋਂ ਅੱਬਾਸੀ ਨੇ ਜੀਓ ਟੀਵੀ ਨਾਲ ਇੰਟਰਵਿਊ ਦੌਰਾਨ ਸਈਦ ਨੂੰ ‘ਸਾਹਿਬ’ ਪੁਕਾਰ ਕੇ ਕਿਹਾ ਸੀ ਕਿ ਉਸ ਖ਼ਿਲਾਫ਼ ਪਾਕਿਸਤਾਨ ’ਚ ਕੋਈ ਕੇਸ ਨਹੀ ਹੈ ਜਿਸ ਕਾਰਨ ਉਸ ’ਤੇ ਕਾਰਵਾਈ ਨਹੀਂ ਕੀਤੀ ਜਾ ਸਕਦੀ। ਅਮਰੀਕੀ ਗ੍ਰਹਿ ਵਿਭਾਗ ਦੀ ਤਰਜਮਾਨ ਹੀਥਰ ਨੌਰਟ ਨੇ ਕਿਹਾ,‘‘ਸਾਡੇ ਵਿਚਾਰ ਨਾਲ ਉਸ (ਸਈਦ) ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਉਹ ਸੰਯੁਕਤ ਰਾਸ਼ਟਰ ਸਲਾਮਤੀ ਪ੍ਰੀਸ਼ਦ ਦੇ ਨਾਮਜ਼ਦ ਦਹਿਸ਼ਤਗਰਦਾਂ ’ਚੋਂ ਇਕ ਹੈ। ਉਹ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਹੈ, ਜੋ ਨਾਮਜ਼ਦ ਵਿਦੇਸ਼ੀ ਦਹਿਸ਼ਤੀ ਜਥੇਬੰਦੀ ਹੈ।’’ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੌਰਟ ਨੇ ਕਿਹਾ ਕਿ ਅਮਰੀਕਾ ਨੇ ਪਾਕਿਸਤਾਨ ਸਰਕਾਰ ਨੂੰ ਸਪੱਸ਼ਟ ਤੌਰ ’ਤੇ ਆਪਣੇ ਤੌਖ਼ਲੇ ਜ਼ਾਹਿਰ ਕਰ ਦਿੱਤੇ ਹਨ ਅਤੇ ਇਸ ਵਿਅਕਤੀ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਅੱਬਾਸੀ ਵੱਲੋਂ ਦਿੱਤੇ ਬਿਆਨ ਬਾਰੇ ਜਦੋਂ ਸਵਾਲ ਪੁੱਛਿਆ ਗਿਆ ਤਾਂ ਨੌਰਟ ਨੇ ਕਿਹਾ ਕਿ ਅਮਰੀਕਾ ਉਸ ਨੂੰ ਦਹਿਸ਼ਤਗਰਦ ਮੰਨਦਾ ਹੈ ਜੋ ਵਿਦੇਸ਼ੀ ਦਹਿਸ਼ਤੀ ਜਥੇਬੰਦੀ ਦਾ ਹਿੱਸਾ ਹੈ। ‘ਉਹ 2008 ਦੇ ਮੁੰਬਈ ਹਮਲੇ ਦਾ ਮੁੱਖ ਸਾਜ਼ਿਸ਼ਘਾੜਾ ਹੈ ਜਿਸ ’ਚ ਅਮਰੀਕੀਆਂ ਸਮੇਤ ਕਈ ਵਿਅਕਤੀ ਮਾਰੇ ਗਏ ਸਨ।’ ਨੌਰਟ ਨੇ ਕਿਹਾ ਕਿ ਟਰੰਪ ਪ੍ਰਸ਼ਾਸਨ ਦਹਿਸ਼ਤੀ ਮੁੱਦਿਆਂ ਦੇ ਹੱਲ ਲਈ ਪਾਕਿਸਤਾਨ ਕੋਲੋਂ ਵਧ ਆਸ ਰੱਖਦਾ ਹੈ। ਇਸੇ ਕਰਕੇ ਪਾਕਿਸਤਾਨ ਨੂੰ ਫੌਜੀ ਸਹਾਇਤਾ ਰੋਕੀ ਗਈ ਸੀ। ਉਨ੍ਹਾਂ ਕਿਹਾ ਕਿ ਪੂਰੇ ਪ੍ਰਸ਼ਾਸਨ ’ਚ ਅਮਰੀਕੀ-ਪਾਕਿਸਤਾਨ ਸਬੰਧਾਂ ਦੇ ਮੁੱਦੇ ’ਤੇ ਇਕ ਰਾਇ ਹੈ।

About Author

Punjab Mail USA

Punjab Mail USA

Related Articles

ads

Latest Category Posts

    ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

Read Full Article
    ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

Read Full Article
    ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

Read Full Article
    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

Read Full Article
    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

Read Full Article
    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

Read Full Article
    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

Read Full Article
    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

Read Full Article
    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

Read Full Article
    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Read Full Article
    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article
    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

Read Full Article