PUNJABMAILUSA.COM

ਅਮਰੀਕਾ ਵੱਲੋਂ ਈਰਾਨੀ ਖਤਰੇ ਦੇ ਮੱਦੇਨਜ਼ਰ ਫੌਜੀਆਂ ਦੇ ਸੈੱਲਫੋਨ ਰੱਖਣ ‘ਤੇ ਰੋਕ

ਅਮਰੀਕਾ ਵੱਲੋਂ ਈਰਾਨੀ ਖਤਰੇ ਦੇ ਮੱਦੇਨਜ਼ਰ ਫੌਜੀਆਂ ਦੇ ਸੈੱਲਫੋਨ ਰੱਖਣ ‘ਤੇ ਰੋਕ

ਅਮਰੀਕਾ ਵੱਲੋਂ ਈਰਾਨੀ ਖਤਰੇ ਦੇ ਮੱਦੇਨਜ਼ਰ ਫੌਜੀਆਂ ਦੇ ਸੈੱਲਫੋਨ ਰੱਖਣ ‘ਤੇ ਰੋਕ
January 10
17:21 2020

ਵਾਸ਼ਿੰਗਟਨ, 10 ਜਨਵਰੀ (ਪੰਜਾਬ ਮੇਲ)-ਅਮਰੀਕੀ ਹਵਾਈ ਹਮਲੇ ਵਿਚ ਈਰਾਨ ਦੇ ਚੋਟੀ ਦੇ ਕਮਾਂਡਰ ਕਾਸਿਮ ਸੁਲੇਮਾਨੀ ਦੀ ਮੌਤ ਤੋਂ ਬਾਅਦ ਪੱਛਮੀ ਏਸ਼ੀਆ ਵਿਚ ਸੰਕਟ ਵਧ ਗਿਆ ਹੈ। ਈਰਾਨ ਨੇ ਧਮਕੀ ਦਿੱਤੀ ਹੈ ਕਿ ਉਹ ਅਮਰੀਕਾ ਤੋਂ ਸੁਲੇਮਾਨੀ ਦੀ ਮੌਤ ਦਾ ਬਦਲਾ ਲਵੇਗਾ। ਅਜਿਹੇ ਵਿਚ ਈਰਾਨ ਦੇ ਕਿਸੇ ਵੀ ਖਤਰੇ ਜਾਂ ਹਮਲੇ ਨਾਲ ਨਿਪਟਣ ਦੇ ਦੇ ਲਈ ਈਰਾਕ ਤੇ ਸੀਰੀਆ ਵਿਚ ਤਾਇਨਾਤ ਅਮਰੀਕੀ ਫੌਜ ਪੂਰੀ ਤਿਆਰੀ ਵਿਚ ਲੱਗ ਗਈ ਹੈ। ਇਸ ਦੇ ਨਾਲ ਹੀ ਏਸ਼ੀਆ ਵਿਚ ਤਾਇਨਾਤ ਅਮਰੀਕੀ ਫੌਜੀਆਂ ਦੇ ਸੈੱਲਫੋਨ ਵਰਤਣ ‘ਤੇ ਵੀ ਰੋਕ ਲਗਾ ਦਿੱਤੀ ਗਈ ਹੈ। ਇਸ ਦੇ ਲਈ ਪੱਛਮੀ ਏਸ਼ੀਆ ਵਿਚ ਰੱਖਿਆ ਸਾਜ਼ੋ-ਸਾਮਾਨ ਦੇ ਨਾਲ ਹੀ ਅਮਰੀਕੀ ਫੌਜੀਆਂ ਦੀ ਗਿਣਤੀ ਵੀ ਵਧਾਈ ਹੈ।
ਸੁਲੇਮਾਨੀ ਦੀ ਮੌਤ ਤੋਂ ਬਾਅਦ ਈਰਾਨ ਵੱਲੋਂ ਮਿਲ ਰਹੀਆਂ ਧਮਕੀਆਂ ਤੋਂ ਨਿਪਟਣ ਲਈ ਅਮਰੀਕਾ ਦਾ ਰੱਖਿਆ ਵਿਭਾਗ ਪੇਂਟਾਗਨ ਖੇਤਰ ਵਿਚ ਆਪਣੇ ਫੌਜੀ ਅੱਡਿਆਂ ਦੇ ਲਈ ਹੋਰ ਬਲ ਭੇਜ ਰਿਹਾ ਹੈ। ਕਰੀਬ 4500 ਵਧੇਰੇ ਫੌਜੀਆਂ ਦੀ ਤਾਇਨਾਤੀ ਦੇ ਹੁਕਮ ਦਿੱਤਾ ਗਿਆ ਹੈ। ਇਹ ਵਧੇਰੇ ਫੌਜੀ ਮੁੱਖ ਰੂਪ ਨਾਲ ਖੇਤਰ ਵਿਚ ਅਮਰੀਕੀ ਫੌਜੀ ਅੱਡਿਆਂ ਤੇ ਭਵਨਾਂ ਦੀ ਸੁਰੱਖਿਆ ਪੁਖਤਾ ਕਰਨਗੇ ਤੇ ਕਿਸੇ ਵੀ ਸੰਭਾਵਿਤ ਹਮਲੇ ਦਾ ਜਵਾਬ ਦੇਣਗੇ। ਅਮਰੀਕੀ ਫੌਜ ਦੇ ਇਕ ਹੋਰ ਅਧਿਕਾਰੀ ਨੇ ਦੱਸਿਆ ਕਿ ਨਾਰਥ ਕੈਰੋਲੀਨਾ ਸਥਿਤ 82ਵੀਂ ਏਅਰਬੋਰਨ ਡਿਵੀਜ਼ਨ ਦੇ ਕਰੀਬ ਚਾਰ ਹਜ਼ਾਰ ਫੌਜੀ ਕੁਵੈਤ ਰਵਾਨਾ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਹੋਰ ਕਈ ਕੋਰ ਦੇ ਸੈਂਕੜੇ ਪੈਰਾਟਰੂਪਸ ਵੀ ਭੇਜੇ ਜਾ ਰਹੇ ਹਨ।
ਰੱਖਿਆ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪੱਛਮੀ ਏਸ਼ੀਆ ਵਿਚ ਭੇਜੇ ਜਾ ਰਹੇ ਫੌਜੀ ਆਪਣੇ ਨਾਲ ਸੈੱਲਫੋਨ ਨਹੀਂ ਲਿਜਾ ਸਕਣਗੇ। ਮੋਬਾਈਲ ਫੋਨ ਨਾਲ ਸੋਸ਼ਲ ਮੀਡੀਆ ‘ਤੇ ਹੋਣ ਵਾਲੀਆਂ ਪੋਸਟਾਂ ਨਾਲ ਫੌਜੀਆਂ ਦੀ ਲੋਕੇਸ਼ਨ ਦੀ ਜਾਣਕਾਰੀ ਮਿਲ ਸਕਦੀ ਹੈ।

ਖਾੜੀ ਵਿਚ 65 ਹਜ਼ਾਰ ਅਮਰੀਕੀ ਫੌਜੀ
ਇਰਾਕ ਵਿਚ 5500 ਤੇ ਸੀਰੀਆ ਵਿਚ 600 ਫੌਜੀਆਂ ਸਣੇ ਸਾਊਦੀ ਅਰਬ ਤੇ ਹੋਰ ਖਾੜੀ ਦੇਸ਼ਾਂ ਵਿਚ ਅਜੇ 45 ਤੋਂ 65 ਹਜ਼ਾਰ ਤੱਕ ਅਮਰੀਕੀ ਫੌਜੀ ਤਾਇਨਾਤ ਹਨ। ਪੇਂਟਾਗਨ ਨੇ ਬੀਤੀ ਮਈ ਵਿਚ ਈਰਾਨ ਦੇ ਨਾਲ ਤਣਾਅ ਦੇ ਵਧਣ ‘ਤੇ ਫਾਰਸ ਦੀ ਖਾੜੀ ਵਿਚ 14 ਹਜ਼ਾਰ ਵਧੇਰੇ ਫੌਜੀ ਤਾਇਨਾਤ ਕੀਤੇ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

Read Full Article
    ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

Read Full Article
    ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

Read Full Article
    ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

Read Full Article
    ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

Read Full Article
    ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

Read Full Article
    ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

Read Full Article
    ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

Read Full Article
    ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

Read Full Article
    ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

Read Full Article
    ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

Read Full Article
    ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

Read Full Article
    ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

Read Full Article
    ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

Read Full Article
    ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

Read Full Article