PUNJABMAILUSA.COM

ਅਮਰੀਕਾ ਵੱਲੋਂ ਐੱਚ-1ਬੀ ਵੀਜ਼ਿਆਂ ‘ਤੇ 3 ਅਪ੍ਰੈਲ ਤੋਂ ਆਰਜ਼ੀ ਰੋਕ ਲਾਉਣ ਦਾ ਐਲਾਨ

ਅਮਰੀਕਾ ਵੱਲੋਂ ਐੱਚ-1ਬੀ ਵੀਜ਼ਿਆਂ ‘ਤੇ 3 ਅਪ੍ਰੈਲ ਤੋਂ ਆਰਜ਼ੀ ਰੋਕ ਲਾਉਣ ਦਾ ਐਲਾਨ

ਅਮਰੀਕਾ ਵੱਲੋਂ ਐੱਚ-1ਬੀ ਵੀਜ਼ਿਆਂ ‘ਤੇ 3 ਅਪ੍ਰੈਲ ਤੋਂ ਆਰਜ਼ੀ ਰੋਕ ਲਾਉਣ ਦਾ ਐਲਾਨ
March 08
09:30 2017

13
ਵਾਸ਼ਿੰਗਟਨ, 8 ਮਾਰਚ (ਪੰਜਾਬ ਮੇਲ)- ਅਮਰੀਕਾ ਨੇ ਐੱਚ-1ਬੀ ਵੀਜ਼ਿਆਂ ਦੇ ਪੁਰਾਣੇ ਬੈਕਲੌਗ ਨੂੰ ਖ਼ਤਮ ਕਰਨ ਦੇ ਇਰਾਦੇ ਨਾਲ ਇਨ੍ਹਾਂ ਵੀਜ਼ਿਆਂ ਦੀ ਪ੍ਰੋਸੈਸਿੰਗ ‘ਤੇ 3 ਅਪ੍ਰੈਲ ਤੋਂ ਆਰਜ਼ੀ ਰੋਕ ਲਾਉਣ ਦਾ ਐਲਾਨ ਕੀਤਾ ਹੈ। ਅਮਰੀਕਾ ਦੇ ਸ਼ਹਿਰੀ ਤੇ ਆਵਾਸ ਸੇਵਾਵਾਂ (ਯੂ.ਐੱਸ.ਸੀ.ਆਈ.ਐੱਸ.) ਵਿਭਾਗ ਨੇ ਕਿਹਾ ਹੈ ਕਿ ਉਹ 1 ਅਕਤੂਬਰ ਤੋਂ ਸ਼ੁਰੂ ਹੁੰਦੇ ਨਵੇਂ ਵਿੱਤੀ ਸਾਲ (2018) ਲਈ ਐਚ-1ਬੀ ਵੀਜ਼ਿਆਂ ਸਬੰਧੀ ਅਰਜ਼ੀਆਂ ਨੂੰ 3 ਅਪ੍ਰੈਲ ਤੋਂ ਸਵੀਕਾਰ ਕਰੇਗਾ। ਯਾਦ ਰਹੇ ਕਿ ਐੱਚ-1ਬੀ ਵੀਜ਼ਿਆਂ ਦਾ ਇਸਤੇਮਾਲ ਭਾਰਤ ਦੀਆਂ ਪ੍ਰਮੁੱਖ ਆਈ.ਟੀ. ਕੰਪਨੀਆਂ ਵੱਲੋਂ ਕੀਤਾ ਜਾਂਦਾ ਹੈ। ਯੂ.ਐੱਸ.ਸੀ.ਆਈ.ਐੱਸ. ਨੇ ਇਥੇ ਕਿਹਾ ਕਿ ਐੱਚ-1ਬੀ ਵੀਜ਼ਿਆਂ ਦੀ ਪ੍ਰੀਮੀਅਮ ਪ੍ਰੋਸੈਸਿੰਗ ਨੂੰ ਆਰਜ਼ੀ ਤੌਰ ‘ਤੇ ਮੁਅੱਤਲ ਕੀਤੇ ਜਾਣ ਨਾਲ ਪਿਛਲੇ ਲੰਮੇ ਤੋਂ ਬਕਾਇਆ ਪਈਆਂ ਪਟੀਸ਼ਨਾਂ (ਅਰਜ਼ੀਆਂ) ਨੂੰ ਅਮਲ ਵਿਚ ਲਿਆਉਣ ਦਾ ਮੌਕਾ ਮਿਲੇਗਾ। ਇਨ੍ਹਾਂ ਵਿਚੋਂ ਕੁਝ ਅਰਜ਼ੀਆਂ, ਜਿਹੜੀਆਂ ਤਰਜੀਹੀ ਅਧਾਰ ‘ਤੇ ਐੱਚ-1ਬੀ ਵੀਜ਼ੇ ਦੀ ਮਿਆਦ ਵਧਾਉਣ ਨਾਲ ਸਬੰਧਤ ਹਨ, 240 ਦਿਨ ਪੁਰਾਣੀਆਂ ਹਨ। ਉਂਜ ਵਿਭਾਗ ਮੁਤਾਬਕ ਆਰਜ਼ੀ ਮੁਅੱਤਲੀ 6 ਮਹੀਨਿਆਂ ਤੱਕ ਰਹਿ ਸਕਦੀ ਹੈ। ‘ਦਿ ਵਰਜ’ ਦੀ ਇਕ ਰਿਪੋਰਟ ਮੁਤਾਬਕ ਸਿਲੀਕੌਨ ਵੈਲੀ ਵਿਚਲੀਆਂ ਕੰਪਨੀਆਂ, ਜਿਨ੍ਹਾਂ ‘ਚ ਕੰਮ ਕਰਦੇ ਵੱਡੀ ਗਿਣਤੀ ਮੁਲਾਜ਼ਮਾਂ ਕੋਲ ਐੱਚ-1ਬੀ ਵੀਜ਼ਾ ਹੈ, ਲਈ ਵਿਭਾਗ ਦਾ ਉਪਰੋਕਤ ਫ਼ੈਸਲਾ ਸਪਸ਼ਟ ਸੰਕੇਤ ਹੈ ਕਿ ਉਨ੍ਹਾਂ ਦੀ ਅਰਜ਼ੀਆਂ ਨੂੰ ਪ੍ਰਵਾਨਗੀ ਲਈ ਅਜੇ ਲੰਮੀ ਉਡੀਕ ਕਰਨੀ ਪੈ ਸਕਦੀ ਹੈ। ਮੌਜੂਦਾ ਪ੍ਰਣਾਲੀ ਤਹਿਤ ਜਿਹੜੀ ਕੰਪਨੀ ਕਿਸੇ ਸਮਰੱਥ ਮੁਲਾਜ਼ਮ ਜਾਂ ਮੌਜੂਦਾ ਮੁਲਾਜ਼ਮ ਦੇ ਐੱਚ-1ਬੀ ਵੀਜ਼ੇ ਦੀ ਅਰਜ਼ੀ ਨੂੰ ਸਪਾਂਸਰ ਕਰਦੀ ਹੈ, ਉਸ ਨੂੰ ਇਸ ਸਾਰੇ ਅਮਲ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਪਟੀਸ਼ਨ ਦਾਖ਼ਲ ਕਰਨੀ ਪੈਂਦੀ ਹੈ। ਇਸ ਸੇਵਾ ਲਈ 1225 ਅਮਰੀਕੀ ਡਾਲਰ ਦੀ ਵਧੀਕ ਫ਼ੀਸ ਅਦਾ ਕਰਨ ਮਗਰੋਂ ਯੂ.ਐੱਸ.ਸੀ.ਆਈ.ਐੱਸ. 15 ਦਿਨਾਂ ਦੇ ਅੰਦਰ ਇਸ ਬਾਰੇ ਜਵਾਬ ਦਿੰਦੀ ਹੈ, ਜਦਕਿ ਆਦਰਸ਼ ਐੱਚ-1ਬੀ ਪਟੀਸ਼ਨਾਂ ‘ਤੇ ਕੋਈ ਫ਼ੈਸਲਾ ਲੈਣ ਲੱਗਿਆਂ ਤਿੰਨ ਤੋਂ ਛੇ ਮਹੀਨਿਆਂ ਦਾ ਸਮਾਂ ਲੱਗ ਜਾਂਦਾ ਹੈ।
ਭਾਰਤ ਦੇ ਵਿਦੇਸ਼ ਸਕੱਤਰ ਐੱਸ. ਜੈਸ਼ੰਕਰ ਨੇ ਸਾਫ਼ ਕਰ ਦਿੱਤਾ ਕਿ ਐੱਚ-1ਬੀ ਕਾਮਿਆਂ ਬਿਨਾਂ ਅਮਰੀਕਾ ਦਾ ਨਹੀਂ ਸਰਨਾ। ਜੈਸ਼ੰਕਰ ਨੇ ਕਿਹਾ ਕਿ ਅਮਰੀਕਾ ਨੂੰ ਆਲਮੀ ਪੱਧਰ ‘ਤੇ ਮੁਕਾਬਲੇ ਦੇ ਹਾਣ ਦਾ ਬਣਾਉਣ ਅਤੇ ਮੁਲਕ ਦੇ ਅਰਥਚਾਰੇ ਨੂੰ ਹੁਲਾਰਾ ਦੇਣ ਲਈ ਐੱਚ-1ਬੀ ਵੀਜ਼ੇ ‘ਤੇ ਆਏ ਪ੍ਰੋਫ਼ੈਸ਼ਨਲ ਕਾਮੇ ਕਾਫ਼ੀ ਅਹਿਮ ਹਨ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਯੋਜਨਾਵਾਂ ਤਹਿਤ ਕਾਰੋਬਾਰ ਤੇ ਉਤਪਾਦਨ ਨੂੰ ਵਧਾਉਣ ਲਈ ਅਮਰੀਕਾ ਨੂੰ ਵਧੇਰੇ ਐੱਚ-1ਬੀ ਵੀਜ਼ਾਧਾਰੀ ਹੁਨਰਮੰਦ ਪ੍ਰੋਫ਼ੈਸ਼ਨਲਾਂ ਦੀ ਲੋੜ ਪਏਗੀ। ਵਿਦੇਸ਼ ਸਕੱਤਰ ਨੇ ਉਪਰੋਕਤ ਵਿਚਾਰ ਇਥੇ ਅਮਰੀਕਾ ਦੇ ਵਣਜ ਸਕੱਤਰ ਵਿਲਬਰ ਰੋਸ ਤੇ ਹੋਮਲੈਂਡ ਸਕਿਉਰਿਟੀ ਬਾਰੇ ਸਕੱਤਰ ਜੌਹਨ ਕੈਲੀ ਨਾਲ ਮੁਲਾਕਾਤ ਮਗਰੋਂ ਪੱਤਰਕਾਰਾਂ ਕੋਲ ਪ੍ਰਗਟਾਏ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article