PUNJABMAILUSA.COM

ਅਮਰੀਕਾ ਵੱਲੋਂ ਪਾਕਿ ਦੀਆਂ ਆਮ ਚੋਣਾਂ ‘ਚ ਹਾਫਿਜ਼ ਸਈਦ ਦੇ ਚੋਣ ਲੜਨ ‘ਤੇ ਚਿੰਤਾ ਜ਼ਾਹਿਰ

ਅਮਰੀਕਾ ਵੱਲੋਂ ਪਾਕਿ ਦੀਆਂ ਆਮ ਚੋਣਾਂ ‘ਚ ਹਾਫਿਜ਼ ਸਈਦ ਦੇ ਚੋਣ ਲੜਨ ‘ਤੇ ਚਿੰਤਾ ਜ਼ਾਹਿਰ

ਅਮਰੀਕਾ ਵੱਲੋਂ ਪਾਕਿ ਦੀਆਂ ਆਮ ਚੋਣਾਂ ‘ਚ ਹਾਫਿਜ਼ ਸਈਦ ਦੇ ਚੋਣ ਲੜਨ ‘ਤੇ ਚਿੰਤਾ ਜ਼ਾਹਿਰ
December 21
16:40 2017

* ਲਸ਼ਕਰ ਸਰਗਣੇ ਨੇ ਕੀਤਾ ਸੀ ਚੋਣ ਲੜਨ ਦਾ ਐਲਾਨ
ਵਾਸ਼ਿੰਗਟਨ, 21 ਦਸੰਬਰ (ਪੰਜਾਬ ਮੇਲ)- ਪਾਕਿਸਤਾਨ ਵਿਚ ਅਗਲੇ ਸਾਲ ਹੋਣ ਵਾਲੀਆਂ ਆਮ ਚੋਣਾਂ ਵਿਚ ਮੁੰਬਈ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਹਾਫਿਜ਼ ਸਈਦ ਦੇ ਵੀ ਉਤਰਨ ‘ਤੇ ਅਮਰੀਕਾ ਨੇ ਚਿੰਤਾ ਜ਼ਾਹਰ ਕੀਤੀ ਹੈ। ਸਈਦ ਨੇ ਪਿਛਲੇ ਮਹੀਨੇ ਨਜ਼ਰਬੰਦੀ ਤੋਂ ਰਿਹਾਅ ਹੋਣ ਪਿੱਛੋਂ ਚੋਣ ਲੜਨ ਦਾ ਐਲਾਨ ਕੀਤਾ ਸੀ।
ਸਈਦ ਜਮਾਤ-ਉਦ-ਦਾਵਾ ਦਾ ਮੁਖੀ ਅਤੇ ਅੱਤਵਾਦੀ ਜਥੇਬੰਦੀ ਲਸ਼ਕਰ-ਏ-ਤੋਇਬਾ ਦਾ ਬਾਨੀ ਹੈ। ਉਹ ਇਸ ਗੱਲ ਦੀ ਪਹਿਲੇ ਵੀ ਪੁਸ਼ਟੀ ਕਰ ਚੁੱਕਾ ਹੈ ਕਿ ਉਸ ਦੀ ਜਥੇਬੰਦੀ ਜਮਾਤ-ਉਦ-ਦਾਵਾ ਪਾਕਿਸਤਾਨ ਵਿਚ 2018 ਵਿਚ ਹੋਣ ਵਾਲੀਆਂ ਆਮ ਚੋਣਾਂ ਵਿਚ ਮਿੱਲੀ ਮੁਸਲਿਮ ਲੀਗ ਦੇ ਬੈਨਰ ਹੇਠ ਚੋਣ ਲੜੇਗੀ ਹਾਲਾਂਕਿ ਮਿੱਲੀ ਮੁਸਲਿਮ ਲੀਗ ਨੂੰ ਅਜੇ ਤਕ ਚੋਣ ਕਮਿਸ਼ਨ ਕੋਲ ਰਜਿਸਟਰਡ ਨਹੀਂ ਕਰਵਾਇਆ ਗਿਆ ਹੈ। ਅਮਰੀਕੀ ਵਿਦੇਸ਼ ਵਿਭਾਗ ਦੀ ਤਰਜਮਾਨ ਹੀਥਰ ਨੋਅਰਟ ਨੇ ਕਿਹਾ ਕਿ ਸਈਦ ਨੂੰ ਪਾਕਿਸਤਾਨ ਵੱਲੋਂ ਨਵੰਬਰ ਵਿਚ ਨਜ਼ਰਬੰਦੀ ਤੋਂ ਰਿਹਾਅ ਕਰਨ ‘ਤੇ ਅਮਰੀਕਾ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਸੀ। ਉਹ ਮੁੰਬਈ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਅਤੇ ਲਸ਼ਕਰ-ਏ-ਤੋਇਬਾ ਦਾ ਸਰਗਣਾ ਹੈ। ਉਨ੍ਹਾਂ ਪੱਤਰਕਾਰਾਂ ਨੂੰ ਕਿਹਾ ਕਿ ਹਾਫਿਜ਼ ਦੀ ਜਥੇਬੰਦੀ ਅਜਿਹੀ ਜਥੇਬੰਦੀ ਹੈ ਜਿਸ ਨੂੰ ਅਮਰੀਕੀ ਸਰਕਾਰ ਅੱਤਵਾਦੀ ਜਥੇਬੰਦੀ ਮੰਨਦੀ ਹੈ। ਸਾਡੀ ਪਾਕਿਸਤਾਨ ਸਰਕਾਰ ਨਾਲ ਕਈ ਵਾਰ ਗੱਲਬਾਤ ਹੋਈ ਹੈ। ਇਸ ਵਿਅਕਤੀ ਨੂੰ ਹਾਲ ਹੀ ਵਿਚ ਨਜ਼ਰਬੰਦੀ ਤੋਂ ਰਿਹਾਅ ਕੀਤਾ ਗਿਆ ਹੈ। ਹੁਣ ਅਜਿਹੀ ਖ਼ਬਰ ਮਿਲੀ ਹੈ ਕਿ ਉਹ ਕਿਸੇ ਅਹੁਦੇ ਲਈ ਚੋਣ ਲੜ ਸਕਦਾ ਹੈ। ਅਸੀਂਂ ਉਸ ਦੇ ਚੋਣ ਲੜਨ ਨੂੰ ਲੈ ਕੇ ਯਕੀਨਨ ਚਿੰਤਤ ਹਾਂ।

ਸਈਦ ‘ਤੇ 64 ਕਰੋੜ ਦਾ ਇਨਾਮ
ਅੱਤਵਾਦੀ ਸਰਗਰਮੀਆਂ ਵਿਚ ਲੱਗੇ ਹੋਣ ਨੂੰ ਲੈ ਕੇ ਅਮਰੀਕਾ ਨੇ ਸਈਦ ‘ਤੇ ਇਕ ਕਰੋੜ ਡਾਲਰ (ਲਗਭਗ 64 ਕਰੋੜ ਰੁਪਏ) ਦਾ ਇਨਾਮ ਰੱਖਿਆ ਹੈ। ਉਸ ਨੂੰ ਇਸ ਸਾਲ 24 ਨਵੰਬਰ ਨੂੰ ਰਿਹਾਅ ਕੀਤਾ ਗਿਆ ਸੀ। ਸੰਯੁਕਤ ਰਾਸ਼ਟਰ ਅਤੇ ਅਮਰੀਕਾ ਨੇ ਉਸ ਨੂੰ ਅੱਤਵਾਦੀ ਐਲਾਨਿਆ ਹੋਇਆ ਹੈ। ਅਮਰੀਕੀ ਵਿਦੇਸ਼ ਵਿਭਾਗ ਦੀ ਤਰਜਮਾਨ ਨੇ ਕਿਹਾ ਕਿ ਮੈਂ ਯਾਦ ਦਿਵਾਉਣਾ ਚਾਹੁੰਦੀ ਹਾਂ ਕਿ ਉਸ ਨੂੰ ਨਿਆਂ ਦੇ ਦਾਇਰੇ ਵਿਚ ਲਿਆਉਣ ਨੂੰ ਲੈ ਕੇ ਸੂਚਨਾ ਦੇਣ ਵਾਲਿਆਂ ਨੂੰ ਇਕ ਕਰੋੜ ਡਾਲਰ ਦਾ ਇਨਾਮ ਦਿੱਤਾ ਜਾਏਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article