PUNJABMAILUSA.COM

ਅਮਰੀਕਾ ਵੱਲੋਂ ਗ਼ੈਰਕਾਨੂੰਨੀ ਪ੍ਰਵਾਸੀਆਂ ਖਿਲਾਫ਼ ਸਖਤੀ

ਅਮਰੀਕਾ ਵੱਲੋਂ ਗ਼ੈਰਕਾਨੂੰਨੀ ਪ੍ਰਵਾਸੀਆਂ ਖਿਲਾਫ਼ ਸਖਤੀ

ਅਮਰੀਕਾ ਵੱਲੋਂ ਗ਼ੈਰਕਾਨੂੰਨੀ ਪ੍ਰਵਾਸੀਆਂ ਖਿਲਾਫ਼ ਸਖਤੀ
January 06
10:19 2016

visa
ਵਾਸ਼ਿੰਗਟਨ, 6 ਜਨਵਰੀ (ਪੰਜਾਬ ਮੇਲ)- ਗ਼ੈਰਕਾਨੂੰਨੀ ਪ੍ਰਰਵਾਸੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਮੁਲਕਾਂ ‘ਚ ਵਾਪਸ ਭੇਜਣ ਲਈ ਕੌਮੀ ਪੱਧਰ ‘ਤੇ ਛੇੜੀ ਮੁਹਿੰਮ ਤਹਿਤ ਅਮਰੀਕਾ ਨੇ 121 ਲੋਕਾਂ ਨੂੰ ਹਿਰਾਸਤ ‘ਚ ਲਿਆ ਹੈ। ਇਨ੍ਹਾਂ ਵਿਚੋਂ ਜ਼ਿਆਦਾਤਰ ਲੋਕ ਦੱਖਣੀ ਸਰਹੱਦ ਰਾਹੀਂ ਦੇਸ਼ ‘ਚ ਦਾਖ਼ਲ ਹੋਏ ਸਨ ਅਤੇ ਸ਼ਰਨ ਸਬੰਧੀ ਕੇਸ ਹਾਰ ਗਏ ਹਨ। ਅਮਰੀਕਾ ਦੇ ਅੰਦਰੂਨੀ ਸੁਰੱਖਿਆ ਮੰਤਰੀ ਜੇਅ ਜੌਹਨਸਨ ਨੇ ਕਿਹਾ ਕਿ ਪਿਛਲੇ ਹਫ਼ਤੇ ਆਵਾਸ ਅਤੇ ਆਬਕਾਰੀ ਏਜੰਸੀ (ਆਈ.ਸੀ.ਈ.) ਨੇ ਬੱਚਿਆਂ ਸਮੇਤ ਦੇਸ਼ ‘ਚ ਗ਼ੈਰਕਾਨੂੰਨੀ ਢੰਗ ਨਾਲ ਵੜੇ ਵਿਅਕਤੀਆਂ ਨੂੰ ਹਿਰਾਸਤ ਵਿਚ ਲੈਣ ਅਤੇ ਉਨ੍ਹਾਂ ਨੂੰ ਆਪਣੇ-ਆਪਣੇ ਮੁਲਕ ਵਾਪਸ ਭੇਜਣ ਲਈ ਮੁਹਿੰਮ ਵਿੱਢੀ ਹੈ। ਉਨ੍ਹਾਂ ਕਿਹਾ, ‘ਇਸ ਵਿਚ ਕੋਈ ਹੈਰਾਨੀ ਨਹੀਂ ਹੋਣੀ ਚਾਹੀਦੀ। ਮੈਂ ਕਈ ਮਹੀਨੇ ਪਹਿਲਾਂ ਜਨਤਕ ਤੌਰ ‘ਤੇ ਕਿਹਾ ਸੀ ਕਿ ਜੋ ਲੋਕ ਇਕੱਲੇ ਜਾਂ ਪਰਿਵਾਰ ਸਮੇਤ ਸ਼ਰਨ ਲਈ ਗ਼ੈਰਕਾਨੂੰਨੀ ਢੰਗ ਨਾਲ ਆਏ ਹਨ, ਉਨ੍ਹਾਂ ਨੂੰ ਬਾਹਰ ਕੱਢਿਆ ਜਾਵੇਗਾ।’ ਉਨ੍ਹਾਂ ਦੱਸਿਆ ਕਿ ਹਿਰਾਸਤ ਵਿਚ ਲਏ ਗਏ ਪ੍ਰਵਾਸੀਆਂ ਵਿਚੋਂ ਜ਼ਿਆਦਾਤਰ ਮੈਕਸਿਕੋ ਨਾਲ ਲੱਗਦੀ ਦੱਖਣੀ ਸਰਹੱਦ ਰਾਹੀਂ ਅਮਰੀਕਾ ਵਿਚ ਦਾਖ਼ਲ ਹੋਏ ਹਨ। ਸ਼੍ਰੀ ਜੌਹਨਸਨ ਨੇ ਕਿਹਾ ਕਿ ਇਸ ਹਫ਼ਤੇ ਮੁਹਿੰਮਾਂ ਵਿਚ ਉਨ੍ਹਾਂ ਲੋਕਾਂ ‘ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ, ਜੋ ਪਹਿਲੀ ਮਈ, 2014 ਬਾਅਦ ਗ਼ੈਰਕਾਨੂੰਨੀ ਢੰਗ ਨਾਲ ਦੱਖਣੀ ਸਰਹੱਦ ਪਾਰ ਕਰਦੇ ਫੜੇ ਗਏ ਸਨ। ਇਨ੍ਹਾਂ ਮੁਹਿੰਮਾਂ ਤਹਿਤ 121 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਇਨ੍ਹਾਂ ਲੋਕਾਂ ਨੂੰ ਜੌਰਜੀਆ, ਟੈਕਸਸ ਅਤੇ ਉੱਤਰੀ ਕੈਰੋਲੀਨਾ ਵਿਚੋਂ ਹਿਰਾਸਤ ‘ਚ ਲਿਆ ਗਿਆ ਹੈ। ਹੁਣ ਇਨ੍ਹਾਂ ਨੂੰ ਵਾਪਸ ਆਪੋ-ਆਪਣੇ ਮੁਲਕ ਭੇਜਣ ਲਈ ਕਾਰਵਾਈ ਕੀਤੀ ਜਾ ਰਹੀ ਹੈ।’ ਇਕ ਅੰਦਾਜ਼ੇ ਮੁਤਾਬਕ ਇਕ ਕਰੋੜ 10 ਲੱਖ ਪ੍ਰਵਾਸੀ ਗ਼ੈਰਕਾਨੂੰਨੀ ਢੰਗ ਨਾਲ ਅਮਰੀਕਾ ‘ਚ ਰਹਿ ਰਹੇ ਹਨ। ਕੌਮੀ ਆਵਾਸ ਫੋਰਮ ਦੇ ਕਾਰਜਕਾਰੀ ਡਾਇਰੈਕਟਰ ਅਲੀ ਨੂਰਾਨੀ ਨੇ ਕਿਹਾ ਕਿ ਗ਼ੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਵਿੱਢੀ ਇਹ ਮੁਹਿੰਮ ਸੁਰੱਖਿਅਤ ਜਾਂ ਜ਼ਿਆਦਾ ਦੇਰ ਚੱਲਣ ਵਾਲੀ ਨਹੀਂ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕ ਡਰ ਤੇ ਦਹਿਸ਼ਤ ਕਾਰਨ ਆਪਣਾ ਮੁਲਕ ਛੱਡਦੇ ਹਨ ਪਰ ਅੰਦਰੂਨੀ ਸੁਰੱਖਿਆ ਵਿਭਾਗ ਉਨ੍ਹਾਂ ਨੂੰ ਮੁੜ ਹਨੇਰੇ ਵੱਲ ਧੱਕ ਰਿਹਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article