PUNJABMAILUSA.COM

ਅਮਰੀਕਾ ਸਮੇਤ ਚਾਰ ਦੇਸ਼ਾਂ ਨੇ ਭਾਰਤ-ਪ੍ਰਸ਼ਾਂਤ ਖੇਤਰ ’ਚ ਸਹਿਯੋਗ ਵਧਾਉਣ ਲਈ ਕੀਤੀ ਪਹਿਲੀ ਬੈਠਕ

ਅਮਰੀਕਾ ਸਮੇਤ ਚਾਰ ਦੇਸ਼ਾਂ ਨੇ ਭਾਰਤ-ਪ੍ਰਸ਼ਾਂਤ ਖੇਤਰ ’ਚ ਸਹਿਯੋਗ ਵਧਾਉਣ ਲਈ ਕੀਤੀ ਪਹਿਲੀ ਬੈਠਕ

ਅਮਰੀਕਾ ਸਮੇਤ ਚਾਰ ਦੇਸ਼ਾਂ ਨੇ ਭਾਰਤ-ਪ੍ਰਸ਼ਾਂਤ ਖੇਤਰ ’ਚ ਸਹਿਯੋਗ ਵਧਾਉਣ ਲਈ ਕੀਤੀ ਪਹਿਲੀ ਬੈਠਕ
November 12
19:40 2017

ਮਨੀਲਾ, 12 ਨਵੰਬਰ (ਪੰਜਾਬ ਮੇਲ)– ਚੀਨ ਦੇ ਵਧਦੇ ਦਬਦਬੇ ਨੂੰ ਚੁਣੌਤੀ ਦੇਣ ਲਈ ਭਾਰਤ, ਆਸਟਰੇਲੀਆ, ਜਾਪਾਨ ਅਤੇ ਅਮਰੀਕਾ ਇੱਕ ਮੰਚ ’ਤੇ ਇਕੱਠੇ ਹੋ ਗਏ ਹਨ। ਭਾਰਤ-ਪ੍ਰਸ਼ਾਂਤ ਖੇਤਰ ਵਿੱਚ ਸਹਿਯੋਗ ਅਤੇ ਉਸ ਦੇ ਭਵਿੱਖ ਦੀ ਸਥਿਤੀ ’ਤੇ ਚਾਰਾਂ ਦੇਸ਼ਾਂ ਨੇ ਐਤਵਾਰ ਨੂੰ ਮਨੀਲਾ ਵਿੱਚ ਪਹਿਲੀ ਵਾਰ ਚਹੁੰਕੋਣੀ ਗੱਲਬਾਤ ਕੀਤੀ। ਚੀਨ ਦੀ ਵਧਦੀ ਫੌਜੀ ਅਤੇ ਆਰਥਿਕ ਤਾਕਤ ਦੇ ਵਿਚਕਾਰ ਇਨ੍ਹਾਂ ਦੇਸ਼ਾਂ ਨੇ ਮੰਨਿਆ ਹੈ ਕਿ ਸੁਤੰਤਰ, ਖੁਸ਼ਹਾਲ ਅਤੇ ਸਹਿਭਾਗੀ ਇੰਡੋ-ਪੈਸੀਫਿਕ ਖੇਤਰ ਨਾਲ ਲੰਬਾ ਸਮਾਂ ਚੱਲਣ ਵਾਲੇ ਵਿਸ਼ਵ ਹਿਤ ਜੁੜੇ ਹਨ। ਦੱਸ ਦੇਈਏ ਕਿ ਚੀਨ ਆਪਣੇ ਮਹੱਤਵਪੂਰਨ ਪ੍ਰੋਜੈਕਟ ‘ਵਨ ਵੈਲਟ ਵਨ ਰੋਡ’ ਰਾਹੀਂ ਪੂਰੀ ਦੁਨੀਆ ਵਿੱਚ ਦਬਦਬਾ ਵਧਾਉਣਾ ਚਾਹੁੰਦਾ ਹੈ। ਦੱਖਣੀ ਚੀਨ ਸਾਗਰ ਦੇ ਇਲਾਕੇ ਵਿੱਚ ਉਸ ਦਾ ਕਈ ਗੁਆਂਢੀ ਦੇਸ਼ਾਂ ਨਾਲ ਵਿਵਾਦ ਹੈ। ਹਿੰਦ ਮਹਾਂਸਾਗਰ ਦੇ ਖੇਤਰ ਵਿੱਚ ਵੀ ਉਹ ਆਪਣਾ ਪ੍ਰਭਾਵ ਵਧਾਉਣ ਦੀ ਜੁਗਤ ਵਿੱਚ ਲੱਗਾ ਹੈ। ਅਜਿਹੇ ਵਿੱਚ ਇਹ ਨਵਾਂ ਮੋਰਚਾ ਕਾਫੀ ਮਹੱਤਵ ਰੱਖਦਾ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਜਮਹੂਰੀ ਦੇਸ਼ਾਂ ਵਿਚਕਾਰ ਇਹ ਪਹਿਲੀ ਚਹੁੰਕੋਣੀ ਬੈਠਕ ਸੀ, ਜਿਸ ਵਿੱਚ ਅੱਤਵਾਦ ਨਾਲ ਨਜਿੱਠਣ ਲਈ ਸਹਿਯੋਗ ਵਧਾਉਣ ’ਤੇ ਵੀ ਚਰਚਾ ਕੀਤੀ ਗਈ।
ਨਵੀਂ ਦਿੱਲੀ ਵਿੱਚ ਵਿਦੇਸ਼ ਮੰਤਰਾਲੇ ਵੱਲੋਂ ਦੱਸਿਆ ਗਿਆ ਕਿ ਭਾਰਤ, ਆਸਟਰੇਲੀਆ, ਜਾਪਾਨ ਅਤੇ ਅਮਰੀਕਾ ਦੇ ਵਿਦੇਸ਼ ਵਿਭਾਗ ਦੇ ਅਧਿਕਾਰੀਆਂ ਨੇ ਫਿਲੀਪੀਂਸ ਦੀ ਰਾਜਧਾਨੀ ਵਿੱਚ ਮੁਲਾਕਾਤ ਕੀਤੀ। ਇਸ ਦੌਰਨ ਇੰਡੋ-ਪੈਸੀਫਿਕ ਖੇਤਰ ਵਿੱਚ ਆਪਸੀ ਹਿੱਤਾਂ ਦੇ ਕਈ ਮਸਲਿਆਂ ’ਤੇ ਚਰਚਾ ਕੀਤੀ ਗਈ। ਚਰਚਾ ਦੌਰਾਨ ਇੰਟਰਕਨੈਕਟਡ ਖੇਤਰ ਵਿੱਚ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਲਈ ਸਹਿਯੋਗ ਵਧਾਉਣ ’ਤੇ ਜੋਰ ਦਿੱਤਾ ਗਿਆ। ਚਾਰਾਂ ਦੇਸ਼ਾਂ ਦੇ ਵਿਚਕਾਰ ਸਹਿਮਤੀ ਬਣੀ ਕਿ ਇੱਕ ਸੁਤੰਤਰ, ਖੁਸ਼ਹਾਲ ਅਤੇ ਸਹਿਭਾਗੀ ਭਾਰਤ-ਪ੍ਰਸ਼ਾਂਤ ਖੇਤਰ ਸਾਰੇ ਦੇਸ਼ਾਂ ਅਤੇ ਵੱਡੀ ਪੱਧਰ ’ਤੇ ਦੁਨੀਆ ਦੇ ਲੰਮੀ ਮਿਆਦ ਦੇ ਹਿੱਤਾਂ ਲਈ ਕਾਰਜ ਕਰ ਸਕਦਾ ਹੈ। ਭਾਰਤੀ ਅਧਿਕਾਰੀਆਂ ਨੇ ਜੋਰ ਦੇ ਕੇ ਕਿਹਾ ਕਿ ਭਾਰਤ ਦੀ ‘ਐਕਟ ਈਸਟ ਪਾਲਸੀ’ ਖੇਤਰ ਵਿੱਚ ਸਾਡੇ ਕਾਰਜਾਂ ਦੀ ਨੀਂਹ ਹੈ।
ਇਹ ਮੀਟਿੰਗ ਅਜਿਹੇ ਸਮੇਂ ਹੋਈ ਹੈ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਹੀ ਫਿਲੀਪੀਂਸ ਦੇ ਤਿੰਨ ਦਿਨਾ ਦੌਰੇ ’ਤੇ ਮਨੀਲਾ ਪਹੁੰਚੇ ਹਨ। ਉਹ 15ਵੇਂ ਭਾਰਤ-ਆਸਿਆਨ ਸ਼ਿਖਰ ਸੰਮੇਲਨ ਅਤੇ 12ਵੇਂ ਪੂਰਬੀ ਏਸ਼ੀਆ ਸ਼ਿਖਰ ਸੰਮੇਲਨ ਵਿੱਚ ਹਿੱਸਾ ਲੈਣਗੇ। ਜਿਕਰਯੋਗ ਹੈ ਕਿ ਆਸਿਆਨ ਦੇਸ਼ (ਬਰੁਨੇਈ, ਕੰਬੋਡੀਆ, ਇੰਡੋਨੇਸ਼ੀਆ, ਲਾਓਸ, ਮਲੇਸ਼ੀਆ, ਮਿਆਂਮਾਰ, ਫਿਲੀਪੀਂਸ, ਸਿੰਗਾਪੁਰ, ਥਾਈਲੈਂਡ, ਵਿਅਤਨਾਮ) ਭਾਰਤ ਦੀ ਵਿਦੇਸ਼ ਨੀਤੀ ਦੇ ਕੇਂਦਰ ਰਹੇ ਹਨ। 1992 ਵਿੱਚ ਉਸ ਸਮੇਂ ਦੇ ਪ੍ਰਧਾਨ ਮੰਤਰੀ ਪੀ.ਵੀ. ਨਰਸਿਮਹਾ ਰਾਓ ਨੇ ਲੁਕ ਈਸਟ ਪਾਲੀਸੀ ਲਾਂਚੀ ਕੀਤੀ ਸੀ। ਖੇਤਰੀ ਦੇਸ਼ਾਂ ਦੇ ਸੰਗਠਨਾਂ ਨਾਲ ਸਹਿਯੋਗ ਵਧਾਉਣ ਲਈ ਪ੍ਰਧਾਨ ਮੰਤਰੀ ਨਰਿੰਦ ਮੋਦੀ ਨੇ ਇਸ ਨੂੰ ਐਕਟ ਈਸਟ ਪਾਲਸੀ ਵਿੱਚ ਬਦਲ ਦਿੱਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article