PUNJABMAILUSA.COM

ਅਮਰੀਕਾ ਸਮੇਤ ਸਾਰੇ ਮੁਲਕਾਂ ਦੀਆਂ ਟੀਮਾਂ ਵੱਲੋਂ ਵਰਲਡ ਕਬੱਡੀ ਕੱਪ ‘ਚ ਹਿੱਸਾ ਨਾ ਲੈਣ ਦਾ ਫੈਸਲਾ

ਅਮਰੀਕਾ ਸਮੇਤ ਸਾਰੇ ਮੁਲਕਾਂ ਦੀਆਂ ਟੀਮਾਂ ਵੱਲੋਂ ਵਰਲਡ ਕਬੱਡੀ ਕੱਪ ‘ਚ ਹਿੱਸਾ ਨਾ ਲੈਣ ਦਾ ਫੈਸਲਾ

ਅਮਰੀਕਾ ਸਮੇਤ ਸਾਰੇ ਮੁਲਕਾਂ ਦੀਆਂ ਟੀਮਾਂ ਵੱਲੋਂ ਵਰਲਡ ਕਬੱਡੀ ਕੱਪ ‘ਚ ਹਿੱਸਾ ਨਾ ਲੈਣ ਦਾ ਫੈਸਲਾ
October 21
10:30 2015

17
ਮੁਡੈਸਟੋ, 21 ਅਕਤੂਬਰ (ਪੰਜਾਬ ਮੇਲ)- ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਰੋਸ ਵਜੋਂ ਕੈਲੀਫੋਰਨੀਆ ਕਬੱਡੀ ਫੈਡਰੇਸ਼ਨ ਆਫ ਅਮਰੀਕਾ ਨੇ ਇਕ ਅਹਿਮ ਮੀਟਿੰਗ ਕੀਤੀ, ਜਿਸ ਵਿਚ ਬਹੁਤ ਸਾਰੀਆਂ ਕਬੱਡੀ ਕਲੱਬਾਂ ਨੇ ਸ਼ਿਰਕਤ ਕੀਤੀ। ਇਹ ਮੀਟਿੰਗ ਫੈਡਰੇਸ਼ਨ ਦੇ ਪ੍ਰਧਾਨ ਸੁਰਿੰਦਰ ਸਿੰਘ ਅਟਵਾਲ ਦੀ ਰਹਿਨੁਮਾਈ ਹੇਠ ਹੋਈ, ਜਿਸ ਵਿਚ ਸਰਬਸੰਮਤੀ ਨਾਲ ਇਕ ਮਤਾ ਪਾਸ ਕੀਤਾ ਗਿਆ ਕਿ ਫੈਡਰੇਸ਼ਨ ਵੱਲੋਂ ਪੰਜਾਬ ਵਿਚ ਹੋਣ ਵਾਲੇ ਵਰਲਡ ਕਬੱਡੀ ਕੱਪ ਲਈ ਆਪਣੀ ਟੀਮ ਨਹੀਂ ਭੇਜੀ ਜਾਏਗੀ। ਮਤੇ ਵਿਚ ਪੰਜਾਬ ਵਿਚ ਪਿਛਲੇ ਦਿਨੀਂ ਹੋਈਆਂ ਮੰਦਭਾਗੀ ਘਟਨਾਵਾਂ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ। ਇਸ ਮੌਕੇ ਫੈਡਰੇਸ਼ਨ ਦੀ ਚੱਲ ਰਹੀ ਮੀਟਿੰਗ ਦੌਰਾਨ ਹੋਰਨਾਂ ਸਟੇਟਾਂ ਅਤੇ ਮੁਲਕਾਂ ਦੀਆਂ ਫੈਡਰੇਸ਼ਨਾਂ ਨਾਲ ਵੀ ਫੋਨ ਕਾਨਫਰੰਸ ਰਾਹੀਂ ਸੰਪਰਕ ਸਥਾਪਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਵਿਚਾਰ ਵੀ ਜਾਣੇ ਗਏ। ਹਰ ਕਲੱਬ ਅਤੇ ਫੈਡਰੇਸ਼ਨ ਨੇ ਵਰਲਡ ਕੱਪ ਵਿਚ ਹਿੱਸਾ ਲੈਣ ਤੋਂ ਕੋਰਾ ਜਵਾਬ ਦੇ ਦਿੱਤਾ ਅਤੇ ਹੋਈ ਮੰਦਭਾਗੀ ਘਟਨਾ ਦੀ ਨਿੰਦਾ ਕੀਤੀ। ਇਸੇ ਤਰ੍ਹਾਂ ਕਬੱਡੀ ਦੇ ਲਗਭਗ ਸਮੁੱਚੇ ਖਿਡਾਰੀਆਂ ਨੇ ਵੀ ਵਰਲਡ ਕੱਪ ਦਾ ਬਾਈਕਾਟ ਕੀਤਾ ਹੈ। ਮੀਟਿੰਗ ਦੌਰਾਨ ਫੋਨ ਕਾਨਫਰੰਸ ਰਾਹੀਂ ਹਾਮੀ ਭਰਨ ਵਾਲੇ ਖੇਡ ਕਲੱਬਾਂ ਵਿਚ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ, ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਫਰਿਜ਼ਨੋ, ਬੇ ਏਰੀਆ ਸਪੋਰਟਸ ਕਲੱਬ, ਸੈਂਟਰਲਵੈਲੀ ਸਪੋਰਟਸ ਕਲੱਬ ਮੁਡੈਸਟੋ, ਟਰੇਸੀ, ਫਤਿਹ ਸਪੋਰਟਸ ਕਲੱਬ ਟਰਲੱਕ, ਟਰਲੱਕ ਸਪੋਰਟਸ ਕਲੱਬ, ਯੂਬਾ ਸਿਟੀ ਸਪੋਰਟਸ ਕਲੱਬ, ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਸੈਕਰਾਮੈਂਟੋ, ਪੰਜਾਬ ਸਪੋਰਟਸ ਕਲੱਬ, ਸੇਨ ਵਾਕਿਨ ਸਪੋਰਟਸ ਕਲੱਬ, ਕਰਮਨ ਸਪੋਰਟਸ ਕਲੱਬ, ਸੁਪਰ ਸਟਾਰ ਸਪੋਰਟਸ ਕਲੱਬ ਸੈਲਮਾ, ਗੁਰੂ ਗੋਬਿੰਦ ਸਿੰਘ ਸਪੋਰਟਸ ਕਲੱਬ ਸੈਨਹੋਜ਼ੇ, ਪੰਜਾਬ ਸਪੋਰਟਸ ਕਲੱਬ ਸਿਆਟਲ, ਸਾਂਤਾ ਕਲਾਰਾ ਸਪੋਰਟਸ ਕਲੱਬ, ਮੀਰੀ-ਪੀਰੀ ਸਪੋਰਟਸ ਕਲੱਬ ਇੰਡੀਆਨਾ, ਜੰਗ ਸਪੋਰਟਸ ਕਲੱਬ ਸ਼ਿਕਾਗੋ, ਡੀ.ਐੱਫ.ਡਬਲਯੂ ਇੰਟਰਨੈਸ਼ਨਲ ਸਪੋਰਟਸ ਕਲੱਬ ਡੈਲਸ, ਪੰਜਾਬ ਸਪੋਰਟਸ ਕਲੱਬ ਮਿਲਵਾਕੀ, ਸ਼ੇਰੇ ਪੰਜਾਬ ਸਪੋਰਟਸ ਕਲੱਬ ਸ਼ਾਮਲ ਸਨ। ਇਸ ਵਿਚ ਹੋਰਨਾਂ ਤੋਂ ਇਲਾਵਾ ਜੌਹਨ ਸਿੰਘ ਗਿੱਲ, ਸਤਵੰਤ ਸਿੰਘ ਸੰਘੇੜਾ, ਬਲਜੀਤ ਸਿੰਘ ਸੰਧੂ, ਤੀਰਥ ਸਿੰਘ ਗਾਖਲ, ਲਾਡੀ ਗਿੱਲ, ਸੁੱਕੀ ਸੰਘੇੜਾ, ਕਾਲਾ ਟਰੇਸੀ, ਅਮਨ ਟਿਮਾਣਾਂ, ਹੈਰੀ ਭੰਗੂ, ਰਾਜਾ ਧਾਮੀ ਆਦਿ ਨੇ ਵੀ ਆਪੋ-ਆਪਣੇ ਵਿਚਾਰ ਸਾਂਝੇ ਕੀਤੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article