PUNJABMAILUSA.COM

ਅਮਰੀਕੀ ਇੰਮੀਗ੍ਰੇਸ਼ਨ ਹਿਰਾਸਤੀ ਕੇਂਦਰਾਂ ‘ਚ ਬੰਦ ਪ੍ਰਵਾਸੀਆਂ ਦੇ ਡੀ.ਐੱਨ.ਏ. ਨਮੂਨੇ ਲੈਣ ਦੀ ਪ੍ਰਕਿਰਿਆ ਸ਼ੁਰੂ

 Breaking News

ਅਮਰੀਕੀ ਇੰਮੀਗ੍ਰੇਸ਼ਨ ਹਿਰਾਸਤੀ ਕੇਂਦਰਾਂ ‘ਚ ਬੰਦ ਪ੍ਰਵਾਸੀਆਂ ਦੇ ਡੀ.ਐੱਨ.ਏ. ਨਮੂਨੇ ਲੈਣ ਦੀ ਪ੍ਰਕਿਰਿਆ ਸ਼ੁਰੂ

ਅਮਰੀਕੀ ਇੰਮੀਗ੍ਰੇਸ਼ਨ ਹਿਰਾਸਤੀ ਕੇਂਦਰਾਂ ‘ਚ ਬੰਦ ਪ੍ਰਵਾਸੀਆਂ ਦੇ ਡੀ.ਐੱਨ.ਏ. ਨਮੂਨੇ ਲੈਣ ਦੀ ਪ੍ਰਕਿਰਿਆ ਸ਼ੁਰੂ
January 08
10:12 2020

-ਗੈਰ ਕਾਨੂੰਨੀ ਪ੍ਰਵਾਸੀਆਂ ਤੋਂ ਇਲਾਵਾ ਗਰੀਨ ਕਾਰਡ ਧਾਰਕਾਂ ਦੇ ਵੀ ਲੈ ਸਕਣਗੇ ਡੀ.ਐੱਨ.ਏ. ਨਮੂਨੇ
-ਨਮੂਨਾ ਦੇਣ ਤੋਂ ਨਾਂਹ ਕਰਨ ਵਾਲਿਆਂ ਵਿਰੁੱਧ ਅਪਰਾਧਿਕ ਦੋਸ਼ ਕੀਤੇ ਜਾ ਸਕਦੇ ਨੇ ਦਰਜ

ਹਿਊਸਟਨ, 8 ਜਨਵਰੀ (ਪੰਜਾਬ ਮੇਲ)- ਅਮਰੀਕੀ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਹਿਰਾਸਤੀ ਕੇਂਦਰਾਂ ‘ਚ ਬੰਦ ਪ੍ਰਵਾਸੀਆਂ ਦੇ ਡੀ.ਐੱਨ.ਏ. ਨਮੂਨੇ ਲੈਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ। ਨਿਊਯਾਰਕ ਟਾਈਮਜ਼ ਦੀ ਰਿਪੋਰਟ ਮੁਤਾਬਕ ਇੰਮੀਗ੍ਰੇਸ਼ਨ ਅਫਸਰ, ਅਮਰੀਕਾ ਵਿਚ ਗੈਰ ਕਾਨੂੰਨੀ ਤੌਰ ‘ਤੇ ਦਾਖਲ ਹੋਏ ਪ੍ਰਵਾਸੀਆਂ ਤੋਂ ਇਲਾਵਾ ਗਰੀਨ ਕਾਰਡ ਧਾਰਕਾਂ ਦੇ ਡੀ.ਐੱਨ.ਏ. ਨਮੂਨੇ ਵੀ ਲੈ ਸਕਣਗੇ ਅਤੇ ਨਮੂਨਾ ਦੇਣ ਤੋਂ ਨਾਂਹ ਕਰਨ ਵਾਲਿਆਂ ਵਿਰੁੱਧ ਅਪਰਾਧਿਕ ਦੋਸ਼ ਆਇਦ ਕੀਤੇ ਜਾ ਸਕਦੇ ਹਨ। ਇੰਮੀਗ੍ਰੇਸ਼ਨ ਅਫਸਰਾਂ ਵੱਲੋਂ ਇਕੱਤਰ ਕੀਤੇ ਗਏ ਡੀ.ਐੱਨ.ਏ. ਨਮੂਨੇ ਐੱਫ.ਬੀ.ਆਈ. ਦੇ ਸਪੁਰਦ ਕਰ ਦਿੱਤੇ ਜਾਣਗੇ। ਅਮਰੀਕਾ ਦੇ ਹੋਮਲੈਂਡ ਸਕਿਓਰਿਟੀ ਵਿਭਾਗ ਵੱਲੋਂ ਸੋਮਵਾਰ ਨੂੰ ਜਾਰੀ ਦਸਤਾਵੇਜ਼ ਦਾ ਇੰਮੀਗ੍ਰੇਸ਼ਨ ਹਮਾਇਤੀਆਂ ਅਤੇ ਪ੍ਰਾਇਵੇਸੀ ਮਾਹਿਰਾਂ ਦੁਆਰਾ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ। ਇੰਮੀਗ੍ਰੇਸ਼ਨ ਹਮਾਇਤੀਆਂ ਅਤੇ ਪ੍ਰਾਇਵੇਸੀ ਮਾਹਰਾਂ ਨੇ ਸਵਾਲ ਉਠਾਇਆ ਕਿ ਡੀ.ਐੱਨ.ਏ. ਨਮੂਨਿਆਂ ਦੀ ਵਰਤੋਂ ਅਪਰਾਧਿਕ ਸਰਗਰਮੀਆਂ ਰੋਕਣ ਲਈ ਕੀਤੀ ਜਾਣੀ ਹੈ ਜਾਂ ਗੈਰ ਕਾਨੂੰਨੀ ਪ੍ਰਵਾਸੀਆਂ ਦੀ ਨਿਗਰਾਨੀ ਵਾਸਤੇ ਇਨ੍ਹਾਂ ਨੂੰ ਵਰਤਿਆ ਜਾਵੇਗਾ? ਉਧਰ ਹੋਮਲੈਂਡ ਸਕਿਓਰਿਟੀ ਵਿਭਾਗ ਨੇ ਕਿਹਾ ਕਿ ਉਸ ਦੇ ਏਜੰਟਾਂ ਦੁਆਰਾ ਇਕੱਤਰ ਕੀਤੇ ਜਾਣ ਵਾਲੇ ਡੀ.ਐੱਨ.ਏ. ਨਮੂਨੇ ਤੁਰੰਤ ਫਾਇਦੇਮੰਦ ਸਾਬਤ ਨਹੀਂ ਹੋਣਗੇ, ਕਿਉਂਕਿ ਜਦੋਂ ਤੱਕ ਨਮੂਨੇ ਦੀ ਜਾਂਚ ਰਿਪੋਰਟ ਆਵੇਗੀ, ਉਦੋਂ ਤੱਕ ਸੰਬੰਧਤ ਸ਼ਖਸ ਰਿਹਾਅ ਹੋ ਚੁੱਕਾ ਹੋਵੇਗਾ ਜਾਂ ਉਸ ਨੂੰ ਡਿਪੋਰਟ ਕਰ ਦਿੱਤਾ ਗਿਆ ਹੋਵੇਗਾ। ਅਮਰੀਕਨ ਸਿਵਲ ਲਿਬਰਟੀਜ਼ ਯੂਨੀਅਨ ਦੇ ਅਟਾਰਨੀ ਸਟੀਫ਼ਨ ਕੰਗ ਨੇ ਆਖਿਆ ਕਿ ਫੈਡਰਲ ਸਰਕਾਰ ਸੰਭਾਵਿਤ ਤੌਰ ‘ਤੇ ਪ੍ਰਵਾਸੀਆਂ ਦਾ ਡੀ.ਐੱਨ.ਏ. ਬੈਂਕ ਤਿਆਰ ਕਰ ਰਹੀ ਹੈ, ਜੋ ਆਪਣੇ ਆਪ ਵਿਚ ਗੰਭੀਰ ਮਸਲਾ ਹੈ। ਇਸੇ ਦਰਮਿਆਨ ਅਮਰੀਕਾ ਦੇ ਕਸਟਮਜ਼ ਅਤੇ ਬਾਰਡਰ ਪ੍ਰੋਟੈਕਸ਼ਨ ਵਿਭਾਗ ਨੇ ਕਿਹਾ ਕਿ ਮੈਕਸੀਕੋ ਦੀ ਸਰਹੱਦ ਤੋਂ ਇਲਾਵਾ ਕੈਨੇਡਾ ਨਾਲ ਲੱਗਦੀ ਸਰਹੱਦ ‘ਤੇ ਵੀ ਇਹ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਇਹ ਪਾਇਲਟ ਪ੍ਰੋਗਰਾਮ 90 ਦਿਨ ਤੱਕ ਜਾਰੀ ਰਹੇਗਾ ਅਤੇ 14 ਸਾਲ ਜਾਂ ਇਸ ਤੋਂ ਵੱਧ ਉਮਰ ਵਾਲੇ ਪ੍ਰਵਾਸੀ ਡੀ.ਐੱਨ.ਏ. ਨਮੂਨੇ ਦੇਣ ਲਈ ਪਾਬੰਦ ਹੋਣਗੇ। ਵਿਭਾਗ ਨੇ ਕਿਹਾ ਕਿ ਅਮਰੀਕਾ ਵਿਚ ਕਾਨੂੰਨੀ ਤੌਰ ‘ਤੇ ਦਾਖਲ ਹੋਣ ਵਾਲੇ ਲੋਕਾਂ ਦੇ ਡੀ.ਐੱਨ.ਏ. ਨਮੂਨੇ ਨਹੀਂ ਲਏ ਜਾਣਗੇ।
ਯਾਦ ਰਹੇ ਕਿ ਬਾਰਡਰ ਏਜੰਟਾਂ ਦੁਆਰਾ ਪਿਛਲੇ ਸਮੇਂ ਦੌਰਾਨ ਕਈ ਅਜਿਹੇ ਪ੍ਰਵਾਸੀਆਂ ਨੂੰ ਹਿਰਾਸਤ ਵਿਚ ਲਿਆ ਗਿਆ, ਜਿਨ੍ਹਾਂ ਕੋਲ ਅਮਰੀਕਾ ਦੀ ਸਿਟੀਜ਼ਨਸ਼ਿਪ ਸੀ। ਦੂਜੇ ਪਾਸੇ ਇੰਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ ਵਿਭਾਗ, ਜਿਸ ਦੀ ਹਿਰਾਸਤ ‘ਚ 40 ਹਜ਼ਾਰ ਤੋਂ ਵੱਧ ਪ੍ਰਵਾਸੀ ਹਨ, ਵੱਲੋਂ ਵੀ ਆਪਣੀਆਂ ਜੇਲ੍ਹਾਂ ਵਿਚ ਡੀ.ਐੱਨ.ਏ. ਪਾਇਲਟ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

Read Full Article
    ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

Read Full Article
    ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

Read Full Article
    ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

Read Full Article
    ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

Read Full Article
    ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

Read Full Article
    ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

Read Full Article
    ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

Read Full Article
    ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

Read Full Article
    ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

Read Full Article
    ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

Read Full Article
    ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

Read Full Article
    ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

Read Full Article
    ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

Read Full Article
    ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

Read Full Article