PUNJABMAILUSA.COM

ਅਮਰੀਕੀ ਕਾਨੂੰਨਘਾੜੇ ਵੱਲੋਂ ਟਰੰਪ ਖ਼ਿਲਾਫ਼ ਮਹਾਦੋਸ਼ ਲਈ ਮਤਾ ਪੇਸ਼

ਅਮਰੀਕੀ ਕਾਨੂੰਨਘਾੜੇ ਵੱਲੋਂ ਟਰੰਪ ਖ਼ਿਲਾਫ਼ ਮਹਾਦੋਸ਼ ਲਈ ਮਤਾ ਪੇਸ਼

ਅਮਰੀਕੀ ਕਾਨੂੰਨਘਾੜੇ ਵੱਲੋਂ ਟਰੰਪ ਖ਼ਿਲਾਫ਼ ਮਹਾਦੋਸ਼ ਲਈ ਮਤਾ ਪੇਸ਼
July 13
17:53 2017

ਵਾਸ਼ਿੰਗਟਨ, 13 ਜੁਲਾਈ (ਪੰਜਾਬ ਮੇਲ)- ਡੈਮੋਕਰੈਟਿਕ ਪਾਰਟੀ ਦੇ ਇਕ ਸੰਸਦ ਮੈਂਬਰ ਨੇ ਪਿਛਲੇ ਸਾਲ ਅਮਰੀਕੀ ਚੋਣਾਂ ਦੌਰਾਨ ਰੂਸ ਦੀ ਕਥਿਤ ਭੂਮਿਕਾ ਦੀ ਚੱਲ ਰਹੀ ਜਾਂਚ ਵਿੱਚ ਅੜਿੱਕੇ ਡਾਹੁਣ ਦਾ ਦੋਸ਼ ਲਾਉਂਦਿਆਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਖ਼ਿਲਾਫ਼ ਮਹਾਂਦੋਸ਼ ਲਈ ਪਹਿਲਾ ਮਤਾ ਪੇਸ਼ ਕੀਤਾ ਹੈ। ਕੈਲੀਫੋਰਨੀਆ ਤੋਂ ਸੰਸਦ ਮੈਂਬਰ ਬਰੈਡ ਸ਼ਰਮਨ ਵੱਲੋਂ ਪੇਸ਼ ਇਸ ਮਤੇ ’ਚ ਟਰੰਪ ’ਤੇ ਵੱਡੇ ਅਪਰਾਧ ਤੇ ਬਦਤਮੀਜ਼ ਹੋਣ ਦਾ ਦੋਸ਼ ਲਾਇਆ ਗਿਆ ਹੈ। ਸ਼ਰਮਨ ਵੱਲੋਂ ਪੇਸ਼ ਇਸ ਮਤੇ ’ਤੇ ਸਹੀ ਪਾਉਂਦਿਆਂ ਡੈਮੋਕਰੈਟ ਅਲ ਗਰੀਨ ਨੇ ਇਸ ਦੀ ਤਾਈਦ ਕੀਤੀ ਹੈ। ਉਂਜ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਅਮਰੀਕੀ ਕਾਨੂੰਨਘਾੜੇ ਨੇ ਟਰੰਪ ਖ਼ਿਲਾਫ਼ ਮਹਾਦੋਸ਼ ਲਈ ਮਤਾ ਪੇਸ਼ ਕੀਤਾ ਹੈ। ਹਾਲਾਂਕਿ ਰਿਪਬਲਿਕਨਾਂ ਦੇ ਕੰਟਰੋਲ ਵਾਲੀ ਕਾਂਗਰਸ ਵੱਲੋਂ ਡੈਮੋਕਰੈਟਾਂ ਦੀ ਇਸ ਪੇਸ਼ਕਦਮੀ ਨੂੰ ਰੋਕ ਲਏ ਜਾਣ ਦੇ ਪੂਰੇ ਆਸਾਰ ਹਨ। ਯਾਦ ਰਹੇ ਕਿ ਡੋਨਲਡ ਟਰੰਪ ਨੇ 20 ਜਨਵਰੀ ਨੂੰ ਅਮਰੀਕਾ ਦੇ 45ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਸੀ।
ਡੈਮੋਕਰੈਟਾਂ ਵੱਲੋਂ ਪੇਸ਼ ਮਤੇ ਨੂੰ ਅੱਗੇ ਤੋਰਨ ਲਈ ਹੁਣ ਇਸ ਨੂੰ ਪ੍ਰਤੀਨਿਧ ਸਭਾ ਵਿੱਚ ਬਹੁਮਤ ਨਾਲ ਪਾਸ ਕਰਾਉਣਾ ਹੋਵੇਗਾ। ਮੌਜੂਦਾ ਪ੍ਰਤੀਨਿਧ ਸਭਾ ਵਿੱਚ ਟਰੰਪ ਦੀ ਰਿਪਬਲਿਕਨ ਪਾਰਟੀ 46 ਵੋਟਾਂ ਦੀ ਬੜਤ ਨਾਲ ਬਿਹਤਰ ਸਥਿਤੀ ਵਿੱਚ ਹੈ ਤੇ ਪਾਰਟੀ ਨਾਲ ਸਬੰਧਤ ਕਾਨੂੰਨਸਾਜ਼ਾਂ ਵੱਲੋਂ ਮਹਾਦੋਸ਼ ਦੇ ਹੱਕ ਵਿੱਚ ਵੋਟ ਪਾਉਣ ਦੇ ਆਸਾਰ ਮੱਧਮ ਹਨ।
ਉਧਰ ਵ੍ਹਾਈਟ ਹਾਊਸ ਦੀ ਬੁਲਾਰਾ ਸਾਰ੍ਹਾ ਹਕਾਬੀ ਨੇ ਸ਼ਰਮਨ ਦੇ ਇਸ ਕਦਮ ਨੂੰ ਖਾਰਜ ਕਰ ਦਿੱਤਾ ਹੈ। ਵਾਈਟ ਹਾਊਸ ਦੀ ਬੁਲਾਰਾ ਸਾਰ੍ਹਾ ਹਕਾਬੀ ਸੈਂਡਰਸ ਨੇ ਕਿਹਾ,‘ਮੈਨੂੰ ਲਗਦਾ ਹੈ ਕਿ ਇਹ ਪੂਰੀ ਤਰ੍ਹਾਂ ਨਾਲ ਬੇਤੁਕਾ ਤੇ ਹੁਣ ਤਕ ਦੀ ਸਭ ਤੋਂ ਖ਼ਰਾਬ ਸਿਆਸਤ ਹੈ।’ ਇਸ ਦੌਰਾਨ ਸ਼ਰਮਨ ਨੇ ਟਰੰਪ ਖ਼ਿਲਾਫ਼ ਮਹਾਦੋਸ਼ ਲਈ ਮਤਾ ਪੇਸ਼ ਕਰਨ ਮਗਰੋਂ ਕਿਹਾ,‘ਡੋਨਲਡ ਟਰੰਪ ਜੂਨੀਅਰ ਦੇ ਹਾਲੀਆ ਖੁਲਾਸੇ ਤੋਂ ਇਹੀ ਇਸ਼ਾਰਾ ਮਿਲਦਾ ਹੈ ਕਿ ਚੋਣਾਂ ਮੌਕੇ ਟਰੰਪ ਵੱਲੋਂ ਸ਼ੁਰੂ ਕੀਤੀ ਮੁਹਿੰਮ ਰੂਸ ਤੋਂ ਮਦਦ ਲੈਣ ਦੀ ਚਾਹਵਾਨ ਸੀ।
ਹੁਣ ਇਹ ਲੱਗ ਰਿਹਾ ਹੈ ਕਿ ਜਦੋਂ ਰਾਸ਼ਟਰਪਤੀ ਨੇ ਕੌਮੀ ਸੁਰੱਖਿਆ ਸਲਾਹਕਾਰ ਮਾਈਕਲ ਫਲਿਨ ਦੀ ਜਾਂਚ ਅਤੇ ਵਿਸਥਾਰਤ ਰੂਸੀ ਜਾਂਚ ਵਿੱਚ ਅੜਿੱਕਾ ਡਾਹੁਣ ਦਾ ਯਤਨਾ ਕੀਤਾ ਤਾਂ ਉਹ ਕੁਝ ਲੁਕਾਉਣਾ ਚਾਹੁੰਦੇ ਸਨ। ਮੇਰਾ ਮੰਨਣਾ ਹੈ ਕਿ ਉਨ੍ਹਾਂ ਦੀ ਗੱਲਬਾਤ ਤੇ ਮਗਰੋਂ ਐਫਬੀਆਈ ਜੇਮਸ ਕੌਮੀ ਨੂੰ ਅਹੁਦੇ ਤੋਂ ਹਟਾਉਣਾ ਨਿਆਂ ਦੇ ਰਾਹ ਵਿੱਚ ਅੜਿੱਕਾ ਖੜਾ ਕਰਨ ਦੇ ਬਰਾਬਰ ਸੀ।’

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article