PUNJABMAILUSA.COM

ਅਮਰੀਕੀ ਕਾਨੂੰਨ ਮਾਹਿਰ ਦਸਤਾਰਧਾਰੀ ਖਿਡਾਰੀਆਂ ਦੇ ਹੱਕ ‘ਚ ਨਿਤਰੇ

ਅਮਰੀਕੀ ਕਾਨੂੰਨ ਮਾਹਿਰ ਦਸਤਾਰਧਾਰੀ ਖਿਡਾਰੀਆਂ ਦੇ ਹੱਕ ‘ਚ ਨਿਤਰੇ

ਅਮਰੀਕੀ ਕਾਨੂੰਨ ਮਾਹਿਰ ਦਸਤਾਰਧਾਰੀ ਖਿਡਾਰੀਆਂ ਦੇ ਹੱਕ ‘ਚ ਨਿਤਰੇ
August 31
10:12 2016

8
ਵਾਸ਼ਿੰਗਟਨ, 31 ਅਗਸਤ (ਪੰਜਾਬ ਮੇਲ)- ਅਮਰੀਕਾ ਦੇ ਕਾਨੂੰਨ ਮਾਹਿਰਾਂ ਨੇ ਦਸਤਾਰਧਾਰੀ ਸਿੱਖ ਬਾਸਕਟਬਾਲ ਖਿਡਾਰੀਆਂ ਖਿਲਾਫ ਭੇਦਭਾਵ ਦੀ ਨੀਤੀ ਖਤਮ ਕਰਨ ਦਾ ਸੱਦਾ ਦਿੱਤਾ ਹੈ। ਫੀਬਾ ਹਮੇਸ਼ਾ ਇਸ ਨਿਯਮ ਨੂੰ ਆਧਾਰ ਬਣਾ ਕੇ ਦਸਤਾਰਧਾਰੀ ਖਿਡਾਰੀਆਂ ਨੂੰ ਖੇਡਣ ਤੋਂ ਰੋਕਦਾ ਰਿਹਾ ਹੈ। ਤਰਕ ਦਿੱਤਾ ਜਾਂਦਾ ਹੈ ਕਿ ਖਿਡਾਰੀ ਅਜਿਹਾ ਕੁਝ ਨਹੀਂ ਪਹਿਨੇਗਾ, ਜੋ ਸਾਥੀ ਖਿਡਾਰੀਆਂ ਦੇ ਜ਼ਖਮੀ ਹੋਣ ਦਾ ਕਾਰਨ ਬਣੇ। ਸੱਚ ਇਹ ਹੈ ਕਿ ਸਿੱਖ ਦੀ ਦਸਤਾਰ ਕਦੇ ਕਿਸੇ ਦੇ ਜ਼ਖਮੀ ਹੋਣ ਦਾ ਕਾਰਨ ਨਹੀਂ ਬਣੀ, ਬਲਕਿ ਜਾਨਾਂ ਜ਼ਰੂਰ ਬਚਾਉਂਦੀ ਹੈ। ਕਾਨੂੰਨੀ ਮਾਹਿਰਾਂ ਨੇ ਫੀਬਾ ਦੇ ਚੇਅਰਮੈਨ ਨੂੰ ਲਿਖੀ ਚਿੱਠੀ ਵਿਚ ਕਿਹਾ ਹੈ ਕਿ ਸਿੱਖ ਖਿਡਾਰੀ ਗਲੋਬਲ ਪੱਧਰ ‘ਤੇ ਹਰ ਖੇਡ ਵਿਚ ਕੌਮਾਂਤਰੀ ਪੱਧਰ ‘ਤੇ ਹਿੱਸਾ ਲੈਂਦੇ ਹਨ। ਕਦੇ ਵੀ ਅਜਿਹੀ ਕੋਈ ਘਟਨਾ ਸਾਹਮਣੇ ਨਹੀਂ ਆਈ ਕਿ ਕਿਸੇ ਸਿੱਖ ਖਿਡਾਰੀ ਦੀ ਦਸਤਾਰ ਨਾਲ ਕੋਈ ਦੂਜਾ ਖਿਡਾਰੀ ਜ਼ਖਮੀ ਹੋਇਆ ਹੋਵੇ ਜਾਂ ਦਸਤਾਰ ਨੇ ਦੂਜੇ ਖਿਡਾਰੀ ਦੇ ਖੇਡਣ ਵਿਚ ਕੋਈ ਅੜਿੱਕਾ ਪੈਦਾ ਕੀਤਾ ਹੋਵੇ। ਉਨ੍ਹਾਂ ਲਿਖਿਆ ਕਿ ਫੀਬਾ ਦਾ ਇਹ ਨਿਯਮ ਪੂਰੀ ਤਰ੍ਹਾਂ ਨਾਲ ਭੇਦਭਾਵ ਕਰਨ ਵਾਲਾ ਤੇ ਖੇਡ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲਾ ਹੈ। ਇਨ੍ਹਾਂ ਕਿਹਾ ਕਿ ਫੀਬਾ ਨੂੰ ਸਾਡਾ ਸਿਰਫ ਇਕੋ ਸੁਨੇਹਾ ਹੈ ਕਿ ‘ਖਿਡਾਰੀਆਂ ਨੂੰ ਖੇਡਣ ਦਿਉ’। ਫੀਬਾ ਨੂੰ ਲਿਖੀ ਚਿੱਠੀ ‘ਤੇ 40 ਕਾਨੂੰਨ ਮਾਹਿਰਾਂ ਨੇ ਆਪਣੇ ਦਸਤਖਤ ਕੀਤੇ ਹਨ। ਫੀਬਾ ਦੀ ਇਹ ਭੇਦਭਾਵ ਵਾਲੀ ਨੀਤੀ 2014 ‘ਚ ਲਿਆਂਦੀ ਗਈ ਸੀ, ਜਦੋਂ ਏਸ਼ੀਆ ਕੱਪ ਦੌਰਾਨ ਦੋ ਸਿੱਖ ਖਿਡਾਰੀਆਂ ਨੂੰ ਰੈਫਰੀ ਨੇ ਦਸਤਾਰ ਉਤਾਰ ਕੇ ਹੀ ਖੇਡ ਮੈਦਾਨ ‘ਚ ਆਉਣ ਦੀ ਹਦਾਇਤ ਕੀਤੀ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਆਪਣੇ ਖੇਡਣ ਦੇ ਹੱਕ ਲਈ ਸਿੱਖ ਖਿਡਾਰੀਆਂ ਦੇ ਨਾਲ ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਫੀਬਾ ਨੂੰ ਆਪਣਾ ਜ਼ਬਰਦਸਤੀ ਥੋਪਿਆ ਨਿਯਮ ਵਾਪਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ ਤੇ ਹੁਣ ਅਮਰੀਕਾ ਦੇ ਕਾਨੂੰਨ ਮਾਹਿਰ ਵੀ ਇਸ ਮੰਗ ਦੇ ਹੱਕ ‘ਚ ਨਿਤਰੇ ਹਨ। ਜ਼ਿਕਰਯੋਗ ਹੈ ਕਿ ਫ਼ੀਫਾ ਵਿਚ ਦਸਤਾਰਧਾਰੀ ਖਿਡਾਰੀਆਂ ਦੇ ਬਾਸਕਟਬਾਲ ਖੇਡਣ ‘ਤੇ ਕੋਈ ਰੋਕ ਨਹੀਂ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

Read Full Article
    ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

Read Full Article
    ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

Read Full Article
    ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

Read Full Article
    ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

Read Full Article
    ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

Read Full Article
    ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

Read Full Article
    ਨਿਊਯਾਰਕ ‘ਚ 1200 ਵਿਦੇਸ਼ੀ ਵਿਦਿਆਰਥੀ ਸਿੱਖ ਧਰਮ ਬਾਰੇ ਪੜ੍ਹਨਗੇ

ਨਿਊਯਾਰਕ ‘ਚ 1200 ਵਿਦੇਸ਼ੀ ਵਿਦਿਆਰਥੀ ਸਿੱਖ ਧਰਮ ਬਾਰੇ ਪੜ੍ਹਨਗੇ

Read Full Article
    ਅਲਬਾਮਾ ਸਟੇਟ ਸੈਨੇਟ ਵੱਲੋਂ ਗਰਭਪਾਤ ‘ਤੇ ਪਾਬੰਦੀ ਲਾਉਣ ਵਾਲਾ ਬਿੱਲ ਪਾਸ

ਅਲਬਾਮਾ ਸਟੇਟ ਸੈਨੇਟ ਵੱਲੋਂ ਗਰਭਪਾਤ ‘ਤੇ ਪਾਬੰਦੀ ਲਾਉਣ ਵਾਲਾ ਬਿੱਲ ਪਾਸ

Read Full Article
    ਟਰੰਪ ਵੱਲੋਂ ਹੁਆਵੇਈ ਤੇ ਉਸ ਦੀਆਂ ਸਹਿਯੋਗੀ ਕੰਪਨੀਆਂ ਬਲੈਕ ਲਿਸਟ

ਟਰੰਪ ਵੱਲੋਂ ਹੁਆਵੇਈ ਤੇ ਉਸ ਦੀਆਂ ਸਹਿਯੋਗੀ ਕੰਪਨੀਆਂ ਬਲੈਕ ਲਿਸਟ

Read Full Article
    ਔਰਤਾਂ ਵੱਲੋਂ ਠੁਕਰਾਏ ਵਿਅਕਤੀ ਨੇ 5 ਸਾਲਾ ਬੱਚੇ ਨੂੰ ਮਾਲ ਦੀ ਬਾਲਕੋਨੀ ‘ਚੋਂ ਸੁੱਟਿਆ

ਔਰਤਾਂ ਵੱਲੋਂ ਠੁਕਰਾਏ ਵਿਅਕਤੀ ਨੇ 5 ਸਾਲਾ ਬੱਚੇ ਨੂੰ ਮਾਲ ਦੀ ਬਾਲਕੋਨੀ ‘ਚੋਂ ਸੁੱਟਿਆ

Read Full Article
    ਕੈਨੇਡੀਅਨ ਲੋਕਾਂ ਨੂੰ ਅਮਰੀਕੀ ਸਰਹੱਦ ਪਾਰ ਲਈ ਕਰਨਾ ਪੈ ਸਕਦੈ ਹੈ ਲੰਬਾ ਇੰਤਜ਼ਾਰ

ਕੈਨੇਡੀਅਨ ਲੋਕਾਂ ਨੂੰ ਅਮਰੀਕੀ ਸਰਹੱਦ ਪਾਰ ਲਈ ਕਰਨਾ ਪੈ ਸਕਦੈ ਹੈ ਲੰਬਾ ਇੰਤਜ਼ਾਰ

Read Full Article
    ਐਮਾਜ਼ਨ ਵੱਲੋਂ ਆਪਣੇ ਕਰਮਚਾਰੀ ਨੂੰ ਪੈਕੇਟ ਡਿਲੀਵਰੀ ਦਾ ਕੰਮ ਸੌਂਪਣ ਦਾ ਫੈਸਲਾ

ਐਮਾਜ਼ਨ ਵੱਲੋਂ ਆਪਣੇ ਕਰਮਚਾਰੀ ਨੂੰ ਪੈਕੇਟ ਡਿਲੀਵਰੀ ਦਾ ਕੰਮ ਸੌਂਪਣ ਦਾ ਫੈਸਲਾ

Read Full Article
    ਅਮਰੀਕਾ ਵੱਲੋਂ ਬਗਦਾਦ ਸਥਿਤ ਦੂਤਘਰ ਖਾਲੀ ਕਰਨ ਦੇ ਹੁਕਮ

ਅਮਰੀਕਾ ਵੱਲੋਂ ਬਗਦਾਦ ਸਥਿਤ ਦੂਤਘਰ ਖਾਲੀ ਕਰਨ ਦੇ ਹੁਕਮ

Read Full Article
    ਇੰਡਿਆਨਾ ਵਿੱਚ ਕਾਰ ਹਾਦਸੇ ਦੌਰਾਨ ਦੋ ਸਿੱਖ ਭਰਾਵਾਂ ਦੀ ਮੌਤ

ਇੰਡਿਆਨਾ ਵਿੱਚ ਕਾਰ ਹਾਦਸੇ ਦੌਰਾਨ ਦੋ ਸਿੱਖ ਭਰਾਵਾਂ ਦੀ ਮੌਤ

Read Full Article