PUNJABMAILUSA.COM

ਅਮਰੀਕੀ ਗੋਰੇ ਵੱਲੋਂ ਸਿੱਖਾਂ ਖਿਲਾਫ ਸੋਸ਼ਲ ਮੀਡੀਏ ‘ਤੇ ਵਰਤੀ ਗਈ ਭੱਦੀ ਸ਼ਬਦਾਵਲੀ

 Breaking News

ਅਮਰੀਕੀ ਗੋਰੇ ਵੱਲੋਂ ਸਿੱਖਾਂ ਖਿਲਾਫ ਸੋਸ਼ਲ ਮੀਡੀਏ ‘ਤੇ ਵਰਤੀ ਗਈ ਭੱਦੀ ਸ਼ਬਦਾਵਲੀ

ਅਮਰੀਕੀ ਗੋਰੇ ਵੱਲੋਂ ਸਿੱਖਾਂ ਖਿਲਾਫ ਸੋਸ਼ਲ ਮੀਡੀਏ ‘ਤੇ ਵਰਤੀ ਗਈ ਭੱਦੀ ਸ਼ਬਦਾਵਲੀ
June 06
11:29 2018

ਸੈਕਰਾਮੈਂਟੋ, 6 ਜੂਨ (ਪੰਜਾਬ ਮੇਲ)- ਸੈਕਰਾਮੈਂਟੋ ਦੇ ਫਰੂਟਰਿੱਜ ਇਲਾਕੇ ‘ਚ ਰਹਿਣ ਵਾਲੇ ਇਕ ਅਮਰੀਕੀ ਗੋਰੇ ਮੈਨਫਰੈੱਡ ਸ਼ੀਲਡ ਵੱਲੋਂ ਪਿਛਲੇ ਕਈ ਦਿਨਾਂ ਤੋਂ ਫੇਸਬੁੱਕ ‘ਤੇ ਸਿੱਖਾਂ ਅਤੇ ਮੁਸਲਮਾਨਾਂ ਖਿਲਾਫ ਪ੍ਰਚਾਰ ਕੀਤਾ ਜਾ ਰਿਹਾ ਹੈ। ਉਹ ਕਈ ਥਾਂਵਾਂ ‘ਤੇ ਬੋਲਦਿਆਂ ਹੋਇਆਂ ਸਿੱਖਾਂ ਨੂੰ ਵੀ ਮੁਸਲਮਾਨ ਦੱਸ ਰਿਹਾ ਹੈ। ਖਾਸ ਤੌਰ ‘ਤੇ ਉਸ ਨੇ ਸੈਕਰਾਮੈਂਟੋ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਖੜ੍ਹ ਕੇ ਉਥੇ ਲੱਗੇ ਹੋਏ ਨਿਸ਼ਾਨ ਸਾਹਿਬ ਨੂੰ ਦੇਖਦੇ ਹੋਏ ਇਕ ਵੀਡੀਓ ਸੈਲਫੀ ਪਾ ਕੇ ਫੇਸਬੁੱਕ ਉਪਰ ਅਪਲੋਡ ਕੀਤੀ ਹੈ, ਜਿਸ ਵਿਚ ਉਹ ਕਹਿ ਰਿਹਾ ਹੈ ਕਿ ਇਹ ਕਿਸੇ ਦੂਸਰੇ ਦੇਸ਼ ਦੀ ਮਿਲਟਰੀ ਦਾ ਝੰਡਾ ਹੈ ਅਤੇ ਇਸ ਝੰਡੇ ਉਪਰ ਦੂਸਰੇ ਦੇਸ਼ ਦੀ ਮਿਲਟਰੀ ਦਾ ਨਿਸ਼ਾਨ ਵੀ ਹੈ। ਉਸ ਨੇ ਕਿਹਾ ਹੈ ਕਿ ਮੈਂ ਤਿੰਨ ਮਿੰਟ ਗੱਡੀ ਚਲਾਈ ਅਤੇ ਮੈਂ ਇਸ ਇਲਾਕੇ ਵਿਚ ਤਿੰਨ ਟੈਂਪਲ ਦੇਖ ਚੁੱਕਾ ਹਾਂ। ਉਸ ਨੇ ਗੁਰਦੁਆਰਾ ਸਾਹਿਬ ਨੂੰ ਨਾਮਨਿਹਾਦ ਭਗਤੀ ਦਾ ਸਥਾਨ ਦੱਸਿਆ। ਉਸ ਨੇ ਕਿਹਾ ਕਿ ਮੈਂ ਇਨ੍ਹਾਂ ਲੋਕਾਂ ਨੂੰ ਜਾਤੀ ਤੌਰ ‘ਤੇ ਵੀ ਲੰਬੇ ਸਮੇਂ ਤੋਂ ਮਿਲ ਰਿਹਾ ਹਾਂ। ਇਥੇ ਇਹ ਦੱਸਣਾ ਜ਼ਰੂਰੀ ਹੈ ਕਿ ਮੈਨਫਰੈੱਡ ਸ਼ੀਲਡ ਨਾਂ ਦਾ ਇਹ ਗੋਰਾ ਟਰੱਕਾਂ ਦੀਆਂ ਬੈਟਰੀਆਂ ਦਾ ਕੰਮ ਕਰਦਾ ਹੈ ਅਤੇ ਇਸ ਦਾ ਵਾਹ ਅਕਸਰ ਹੀ ਪੰਜਾਬੀ ਡਰਾਈਵਰਾਂ ਨਾਲ ਵੀ ਪੈਂਦਾ ਹੈ। ਉਸ ਨੇ ਹੋਰ ਕਿਹਾ ਕਿ ਜੋ ਨਿਸ਼ਾਨ ਇਸ ਝੰਡੇ ‘ਤੇ ਲੱਗਾ ਹੈ ਕਿ ਉਹ ਆਮ ਹੀ ਬਹੁਤ ਸਾਰੀਆਂ ਕਾਰਾਂ ਦੇ ਪਿੱਛੇ ਵੀ ਲੱਗਿਆ ਦੇਖਿਆ ਜਾ ਸਕਦਾ ਹੈ। ਤੁਸੀਂ ਇਨ੍ਹਾਂ ਲੋਕਾਂ ‘ਤੇ ਇਤਬਾਰ ਨਹੀਂ ਕਰ ਸਕਦੇ। ਉਹ ਕਹਿੰਦਾ ਹੈ ਕਿ ਇਹ ਬਾਹਰਲੀ ਮਿਲਟਰੀ ਦਾ ਝੰਡਾ ਸਾਡੇ ਦੇਸ਼ ਵਿਚ ਕਿਉਂ ਲੱਗਿਆ ਹੈ। ਉਹ ਕਹਿੰਦਾ ਹੈ ਕਿ ਇਥੇ ਅਮਰੀਕਾ ਦਾ ਫਲੈਗ ਹੋਣਾ ਚਾਹੀਦਾ ਹੈ। ਇਸੇ ਤਰ੍ਹਾਂ ਉਹ ਇਕ ਹੋਰ ਪੋਸਟ ਵਿਚ ਕਿਸੇ ਕਾਰ ਦੇ ਪਿੱਛੇ ਲੱਗੇ ਖੰਡੇ ਦੀ ਵੀ ਬੁਰਾਈ ਕਰਦਾ ਹੈ ਅਤੇ ਉਥੇ ਲਿਖਦਾ ਹੈ ਕਿ ਇਹ ਮੁਸਲਮਾਨਾਂ ਦਾ ਧਰਮ ਚਿੰਨ੍ਹ ਹੈ, ਜਿਹੜੇ ਕਿ ਭੇਡ ਦੀ ਖੱਲ ਵਿਚ ਭੇੜੀਏ ਵੜੇ ਹੋਏ ਹਨ। ਇਥੇ ਉਹ ਮੁਸਲਮਾਨ ਕੌਮ ਨੂੰ ਗਾਲ੍ਹਾਂ ਵੀ ਕੱਢਦਾ ਹੈ ਅਤੇ ਉਹ ਕਹਿੰਦਾ ਹੈ ਕਿ ਇਹ ਅਮਰੀਕਾ ਦੇ ਅਸਲੀ ਦੁਸ਼ਮਨ ਹਨ। ਇਸ ਦੀ ਪੋਸਟਾਂ ਦੇ ਹੱਕ ਵਿਚ ਕੁੱਝ ਹੋਰ ਗੋਰੇ ਅਮਰੀਕੀਆਂ ਨੇ ਵੀ ਹਮਾਇਤ ਕੀਤੀ ਹੈ। ਪਤਾ ਲੱਗਿਆ ਹੈ ਕਿ ਇਸ ਖਿਲਾਫ ਐੱਫ.ਬੀ.ਆਈ. ਨੂੰ ਰਿਪੋਰਟ ਕਰ ਦਿੱਤੀ ਗਈ ਹੈ। ਇਸ ਗੋਰੇ ਦੀ ਫੇਸਬੁੱਕ ਹੁਣ ਸੀਲ ਕਰ ਦਿੱਤੀ ਗਈ ਹੈ।
ਪੰਜਾਬੀ ਟਰੱਕ ਭਾਈਚਾਰੇ ਨੇ ਇਕ ਦੂਜੇ ਨੂੰ ਅਪੀਲ ਕੀਤੀ ਹੈ ਕਿ ਮੈਨਫਰੈੱਫ ਸ਼ੀਲਡ ਨੂੰ ਟਰੱਕਾਂ ਦਾ ਕੋਈ ਕੰਮ ਨਾ ਦਿੱਤਾ ਜਾਵੇ। ਪੰਜਾਬ ਮੇਲ ਦੇ ਸੰਪਾਦਕ ਗੁਰਜਤਿੰਦਰ ਸਿੰਘ ਰੰਧਾਵਾ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ। ਗੁਰਜਤਿੰਦਰ ਸਿੰਘ ਰੰਧਾਵਾ ਨੇ ਫੇਸਬੁੱਕ ‘ਤੇ ਪਾਈ ਉਸ ਦੀ ਪੋਸਟ ‘ਤੇ ਸਿੱਖ ਧਰਮ ਬਾਰੇ ਉਸ ਨੂੰ ਜਾਣਕਾਰੀ ਦੇਣ ‘ਚ ਮਦਦ ਵੀ ਕੀਤੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article