PUNJABMAILUSA.COM

ਅਮਰੀਕੀ ਟਰੰਪ ਦੀ ਜਿੱਤ ਖ਼ਿਲਾਫ਼ ਸੜਕਾਂ ’ਤੇ ਉਤਰੇ

ਅਮਰੀਕੀ ਟਰੰਪ ਦੀ ਜਿੱਤ ਖ਼ਿਲਾਫ਼ ਸੜਕਾਂ ’ਤੇ ਉਤਰੇ

ਅਮਰੀਕੀ ਟਰੰਪ ਦੀ ਜਿੱਤ ਖ਼ਿਲਾਫ਼ ਸੜਕਾਂ ’ਤੇ ਉਤਰੇ
November 10
21:52 2016

US-VOTE-PROTEST
ਸਿਆਟਲ ਦੇ ਪ੍ਰਦਰਸ਼ਨਾਂ ਦੌਰਾਨ ਚੱਲੀ ਗੋਲੀ ਵਿੱਚ ਪੰਜ ਜ਼ਖ਼ਮੀ
ਨਿਊ ਯਾਰਕ, 10 ਨਵੰਬਰ (ਪੰਜਾਬ ਮੇਲ)- ਰਾਸ਼ਟਰਪਤੀ ਚੋਣਾਂ ਵਿੱਚ ਰਿਪਬਲਿਕਨ ਉਮੀਦਵਾਰ ਡੋਨਲਡ ਟਰੰਪ ਨੂੰ ਮਿਲੀ ਜਿੱਤ ਤੋਂ ਗੁੱਸੇ ਵਿੱਚ ਆਏ ਲੱਖਾਂ ਅਮਰੀਕੀ ਅੱਜ ਸੜਕਾਂ ’ਤੇ ਉਤਰ ਆਏ। ਲੋਕਾਂ ਨੇ ਪੂਰੇ ਮੁਲਕ ਵਿੱਚ ਥਾਂ ਥਾਂ ਪ੍ਰਦਰਸ਼ਨ ਕਰਦਿਆਂ ਆਵਾਜਾਈ ਰੋਕੀ ਤੇ ‘ਟਰੰਪ ਮੇਰਾ ਰਾਸ਼ਟਰਪਤੀ ਨਹੀਂ’ ਤੇ ‘ਫ਼ਾਸ਼ੀਵਾਦਾਂ ਦਾ ਅਮਰੀਕਾ ਨਹੀਂ’ ਦੇ ਨਾਅਰੇ ਲਾਏ। ਅਰਬਾਂਪਤੀ ਕਾਰੋਬਾਰੀ ਟਰੰਪ ਦੇ ਮੁਲਕ ਦੇ ਅਗਲੇ ਰਾਸ਼ਟਰਪਤੀ ਵਜੋਂ ਹੋਈ ਚੋਣ ਦੇ ਇਕ ਦਿਨ ਮਗਰੋਂ ਹੋਏ ਇਨ੍ਹਾਂ ਪ੍ਰਦਰਸ਼ਨਾਂ ਵਿੱਚ ਹਰ ਉਮਰ ਤੇ ਫਿਰਕੇ ਦੇ ਲੋਕ ਸ਼ਾਮਲ ਹੋਏ।
ਇਸ ਦੌਰਾਨ ਸਿਆਟਲ ਵਿੱਚ ਪ੍ਰਦਰਸ਼ਨ ਵਾਲੀ ਥਾਂ ਨੇੜੇ ਚੱਲੀ ਗੋਲੀ ਵਿੱਚ ਪੰਜ ਲੋਕ ਜ਼ਖ਼ਮੀ ਹੋ ਗਏ। ਹਾਲਾਂਕਿ ਪੁਲੀਸ ਦਾ ਦਾਅਵਾ ਹੈ ਕਿ ਗੋਲੀਬਾਰੀ ਦਾ ਪ੍ਰਦਰਸ਼ਨਾਂ ਨਾਲ ਕੋਈ ਸਬੰਧ ਨਹੀਂ। ਉਂਜ ਅਮਰੀਕਾ ਵਿੱਚ ਜਿਨ੍ਹਾਂ ਥਾਵਾਂ ’ਤੇ ਪ੍ਰਦਰਸ਼ਨ ਹੋਏ ਉਨ੍ਹਾਂ ਵਿੱਚ ਨਿਊ ਯਾਰਕ, ਸ਼ਿਕਾਗੋ, ਫਿਲਾਡੈਲਫੀਆ, ਬੋਸਟਨ, ਕੈਲੀਫੋਰਨੀਆ, ਕੋਲਾਰਾਡੋ, ਸਿਆਟਲ, ਲਾਸ ਏਂਜਲਸ, ਪੋਰਟਲੈਂਡ, ਐਟਲਾਂਟਾ, ਆਸਟਿਨ, ਡੈਨਵਰ, ਸਾਂ ਫਰਾਂਸਿਸਕੋ ਤੇ ਹੋਰ ਸ਼ਹਿਰ ਸ਼ਾਮਲ ਹਨ।
ਪ੍ਰਦਰਸ਼ਨਕਾਰੀਆਂ ਨੇ ਮੁਲਕ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਸੜਕਾਂ ਤੇ ਸ਼ਾਹਰਾਹਾਂ ’ਤੇ ਚਲਦੀ ਆਵਾਜਾਈ ਵਿੱਚ ਨਾਅਰੇਬਾਜ਼ੀ ਕਰਦਿਆਂ ਟਰੰਪ ਦੀ ਰਾਸ਼ਟਰਪਤੀ ਵਜੋਂ ਚੋਣ ਖ਼ਿਲਾਫ਼ ਗੁੱਸੇ ਦਾ ਇਜ਼ਹਾਰ ਕੀਤਾ। ਉਨ੍ਹਾਂ ‘ਨਫ਼ਰਤ ਲਈ ਕੋਈ ਥਾਂ ਨਹੀਂ’ ਤੇ ‘ਟਰੰਪ ਸਾਡਾ ਰਾਸ਼ਟਰਪਤੀ ਨਹੀਂ’ ਦੇ ਨਾਅਰੇ ਲਾਏ। ਵਾਸ਼ਿੰਗਟਨ ਵਿੱਚ ਪ੍ਰਦਰਸ਼ਨਕਾਰੀ ਵਾਈਟ ਹਾਊਸ ਦੇ ਬਾਹਰ ਇਕੱਠੇ ਹੋ ਗਏ ਤੇ ਉਨ੍ਹਾਂ ਮੋਮਬੱਤੀਆਂ ਜਗਾ ਕੇ ਆਪਣੇ ਰੋਸ ਦਾ ਮੁਜ਼ਾਹਰਾ ਕੀਤਾ। ਨਿਊਯਾਰਕ ਵਿੱਚ ਪ੍ਰਦਰਸ਼ਨਕਾਰੀਆਂ ਨੇ 14ਵੀਂ ਸਟਰੀਟ ਤੋਂ ਪੰਜਵੇਂ ਐਵੇਨਿਊ ਜਿੱਥੇ ਟਰੰਪ ਦੀ ਕੰਪੇਨ ਦਾ ਹੈੱਡ ਆਫ਼ਿਸ ‘ਦਿ ਟਰੰਪ ਟਾਵਰਜ਼’ ਸਥਿਤ ਹਨ, ਤਕ ਮਾਰਚ ਕੀਤਾ। ਹਜ਼ਾਰਾਂ ਪ੍ਰਦਰਸ਼ਨਕਾਰੀਆਂ ਨੇ ਮਗਰੋਂ ਟਰੰਪ ਟਾਵਰ ਨੂੰ ਜਾਂਦੇ ਰਸਤੇ ਨੂੰ ਜਾਮ ਕਰ ਦਿੱਤਾ, ਜਿਸ ਕਰਕੇ ਟਾਵਰਜ਼ ਨੂੰ ਲਗਦੀਆਂ ਦੋਵੇਂ ਸੜਕਾਂ ਪ੍ਰਦਰਸ਼ਨਕਾਰੀਆਂ ਨਾਲ ਖਚਾਖਚ ਭਰ ਗਈਆਂ। ਪ੍ਰਦਰਸ਼ਨਕਾਰੀਆਂ ਨੇ ਸ਼ਿਕਾਗੋ ਡਾਊਨਟਾਊਨ ਵਿੱਚ ਰੈਲੀ ਵੀ ਕੀਤੀ।
ਪ੍ਰਦਰਸ਼ਨਕਾਰੀਆਂ ਵਿੱਚ ਸ਼ਾਮਲ 22 ਸਾਲਾ ਮਾਰੀਅਨ ਹਿੱਲ ਨੇ ’ਦਿ ਸ਼ਿਕਾਗੋ ਟ੍ਰਿਬਿਊਨ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਕਾਫ਼ੀ ਨਿਰਾਸ਼ ਹੈ। ਟਰੰਪ ਦੇ ਰਾਸ਼ਟਰਪਤੀ ਬਣਨ ਮਗਰੋਂ ਹੋਣ ਵਾਲੇ ਨਫ਼ਰਤ ਦੇ ਪਸਾਰੇ ਨੂੰ ਲੈ ਕੇ ਉਹ ਆਪਣੇ ਦੋਸਤਾਂ ਤੇ ਪਰਿਵਾਰ ਲਈ ਥੋੜ੍ਹਾ ਫ਼ਿਕਰਮੰਦ ਹੈ। ਉਧਰ ਕੈਲੀਫੋਰਨੀਆ ਵਾਸੀਆਂ ਨੇ ਸੋਸ਼ਲ ਮੀਡੀਆ ’ਤੇ ਆਪਣਾ ਨਜ਼ਰੀਆ ਜ਼ਾਹਰ ਕਰਦਿਆਂ ਕਿਹਾ ਕਿ ਟਰੰਪ ਦੀ ਜਿੱਤ ਤੋਂ ਬਾਅਦ ਕੈਲੀਫੋਰਨੀਆ ਨੂੰ ਅਮਰੀਕਾ ਨਾਲੋਂ ਵੱਖ ਹੋ ਜਾਣਾ ਚਾਹੀਦਾ ਹੈ। ਰਾਸ਼ਟਰਪਤੀ ਚੋਣਾਂ ਦੌਰਾਨ ਡੈਮੋਕਰੇਟਿਕ ਉਮੀਦਵਾਰ ਹਿਲੇਰੀ ਕਲਿੰਟਨ ਨੂੰ ਵੱਡਾ ਫ਼ਤਵਾ ਮਿਲਿਆ ਸੀ। ਉਧਰ ਸਿਆਟਲ ਵਿੱਚ ਵੀ ਹਜ਼ਾਰਾਂ ਲੋਕਾਂ ਨੇ ਸੜਕਾਂ ਉੱਤੇ ਨਿਕਲ ਕੇ ਟਰੰਪ ਵਿਰੋਧੀ ਨਾਅਰੇ ਲਾਏ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article