PUNJABMAILUSA.COM

ਅਮਰੀਕੀ ਨਾਗਰਿਕਤਾ ਹਾਸਲ ਕਰਨ ਲਈ ਪ੍ਰਵਾਸੀਆਂ ਨੂੰ ਕਰਨੀ ਪੈ ਰਹੀ ਦੁੱਗਣੀ ਉਡੀਕ

ਅਮਰੀਕੀ ਨਾਗਰਿਕਤਾ ਹਾਸਲ ਕਰਨ ਲਈ ਪ੍ਰਵਾਸੀਆਂ ਨੂੰ ਕਰਨੀ ਪੈ ਰਹੀ ਦੁੱਗਣੀ ਉਡੀਕ

ਅਮਰੀਕੀ ਨਾਗਰਿਕਤਾ ਹਾਸਲ ਕਰਨ ਲਈ ਪ੍ਰਵਾਸੀਆਂ ਨੂੰ ਕਰਨੀ ਪੈ ਰਹੀ ਦੁੱਗਣੀ ਉਡੀਕ
March 11
21:29 2019

ਬਕਾਇਆ ਅਰਜ਼ੀਆਂ ਦੀ ਗਿਣਤੀ 7.5 ਲੱਖ ਤੋਂ ਟੱਪੀ
ਲਾਸ ਏਂਜਲਸ, 11 ਮਾਰਚ (ਪੰਜਾਬ ਮੇਲ)- ਅਮਰੀਕੀ ਨਾਗਰਿਕਤਾ ਹਾਸਲ ਕਰਨ ਲਈ ਪ੍ਰਵਾਸੀਆਂ ਨੂੰ ਦੁੱਗਣੀ ਉਡੀਕ ਕਰਨੀ ਪੈ ਰਹੀ ਹੈ ਅਤੇ ਇਸ ਦਾ ਮੁੱਖ ਕਾਰਨ ਅਰਜ਼ੀਆਂ ਦੇ ਬੈਕਲਾਗ ਵਿਚ ਵਾਧਾ ਦੱਸਿਆ ਜਾ ਰਿਹਾ ਹੈ। ਦੋ ਸਾਲ ਪਹਿਲਾਂ ਤੱਕ ਅਮਰੀਕਾ ਦੀ ਸਿਟੀਜ਼ਨਸ਼ਿਪ ਲਈ ਅਰਜ਼ੀ ਦਾਖ਼ਲ ਕਰਨ ਤੋਂ ਪੰਜ ਮਹੀਨੇ ਦੇ ਅੰਦਰ ਇਸ ਦਾ ਨਿਪਟਾਰਾ ਕਰ ਦਿਤਾ ਜਾਂਦਾ ਸੀ ਪਰ ਹੁਣ 10 ਮਹੀਨੇ ਤੱਕ ਉਡੀਕ ਕਰਨੀ ਪੈਂਦੀ ਹੈ। ਲਾਸ ਵੇਗਸ ਵਰਗੇ ਸ਼ਹਿਰਾਂ ਵਿਚ ਉਡੀਕ ਸਮਾਂ 31 ਮਹੀਨੇ ਤੱਕ ਹੋ ਸਕਦਾ ਹੈ। ਅਮਰੀਕਾ ਵਿਚ ਇਸ ਵੇਲੇ ਤਕਰੀਬਨ 90 ਲੱਖ ਲੋਕ ਨਾਗਰਿਕਤਾ ਹਾਸਲ ਕਰਨ ਦੇ ਯੋਗ ਹਨ ਅਤੇ ਜੇ ਸਭਨਾਂ ਵੱਲੋਂ ਅਰਜ਼ੀਆਂ ਦਾਖ਼ਲ ਕਰ ਦਿਤੀਆਂ ਜਾਣ ਤੋਂ ਇੰਮੀਗ੍ਰੇਸ਼ਨ ਵਿਭਾਗ ਨੂੰ ਹੱਥਾਂ-ਪੈਰਾਂ ਦੀ ਪੈ ਜਾਵੇਗੀ। 725 ਡਾਲਰ ਦੀ ਫ਼ੀਸ ਅਤੇ ਹੋਰ ਕਈ ਤਰ•ਾਂ ਦੀਆਂ ਸ਼ਰਤਾਂ ਨੂੰ ਵੇਖਦਿਆਂ ਜ਼ਿਆਦਾਤਰ ਪ੍ਰਵਾਸੀ ਗਰੀਨ ਕਾਰਡ ਨਾਲ ਹੀ ਗੁਜ਼ਾਰਾ ਚਲਾਉਣਾ ਬਿਹਤਰ ਸਮਝਦੇ ਹਨ। ਅਮਰੀਕਾ ਦੇ ਇੰਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਸੇਵਾਵਾਂ ਵਿਭਾਗ ਦੇ ਬੁਲਾਰੇ ਮਾਈਕਲ ਬਾਰਜ਼ ਨੇ ਦੱਸਿਆ ਕਿ ਵੱਡਾ ਬੈਕਲਾਗੂ ਹੋਣ ਦੇ ਬਾਵਜੂਦ ਇੰਮੀਗ੍ਰੇਸ਼ਨ ਅਫ਼ਸਰਾਂ ਵੱਲੋਂ ਵਧੇਰੇ ਅਸਰਦਾਰ ਤਰੀਕੇ ਨਾਲ ਅਰਜ਼ੀਆਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਸਤੰਬਰ 2010 ਵਿਚ ਇੰਮੀਗ੍ਰੇਸ਼ਨ ਵਿਭਾਗ ਕੋਲ ਸਿਟੀਜ਼ਨਸ਼ਿਪ ਅਰਜ਼ੀਆਂ ਦਾ ਬੈਕਲਾਗ 2 ਲੱਖ 91 ਹਜ਼ਾਰ ਦਰਜ ਕੀਤਾ ਗਿਆ ਸੀ ਜੋ 2017 ਵਿਚ 7 ਲੱਖ ਦਾ ਅੰਕੜਾ ਪਾਰ ਕਰ ਗਿਆ। ਇਕ ਇੰਮੀਗ੍ਰੇਸ਼ਨ ਏਜੰਸੀ ਚਲਾ ਰਹੇ ਡਗ ਰੈਂਡ ਨੇ ਇਸ ਮਸਲੇ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਸਿਟੀਜ਼ਨਸ਼ਿਪ ਅਰਜ਼ੀਆਂ ਦੇ ਬੈਕਲਾਗ ਵਿਚ ਪਹਿਲਾਂ ਵੀ ਕਈ ਵਾਰ ਤੇਜ਼ ਵਾਧਾ ਵੇਖਿਆ ਗਿਆ ਪਰ ਵਿਭਾਗੀ ਅਫ਼ਸਰਾਂ ਵੱਲੋਂ ਵਧੇਰੇ ਸਰੋਤਾਂ ਦਾ ਪ੍ਰਬੰਧ ਕਰਦਿਆਂ ਇਸ ਨਾਲ ਨਜਿੱਠ ਲਿਆ ਜਾਂਦਾ ਸੀ ਪਰ ਇਸ ਵਾਰ ਉਡੀਕ ਸਮਾਂ ਦੁੱਗਣਾ ਹੋ ਚੁੱਕਾ ਹੈ ਅਤੇ ਵਿਭਾਗ ਹਾਲੇ ਤੱਕ ਅੱਧਾ ਬੈਕਲਾਗ ਖ਼ਤਮ ਕਰਨ ਵਿਚ ਸਫ਼ਲ ਨਹੀਂ ਹੋ ਸਕਿਆ। ਇਹ ਤੱਥ ਪ੍ਰਵਾਸੀਆਂ ਲਈ ਚਿੰਤਾ ਪੈਦਾ ਕਰਨ ਲਈ ਕਾਫ਼ੀ ਹਨ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਚੋਣਾਂ ਵਿਚ ਰੂਸੀ ਦਖ਼ਲ ਦੇ ਦੋਸ਼ਾਂ ਤੋਂ ਹੋਏ ਮੁਕਤ

ਟਰੰਪ ਚੋਣਾਂ ਵਿਚ ਰੂਸੀ ਦਖ਼ਲ ਦੇ ਦੋਸ਼ਾਂ ਤੋਂ ਹੋਏ ਮੁਕਤ

Read Full Article
    2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

Read Full Article
    ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

Read Full Article
    ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

Read Full Article
    ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

Read Full Article
    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article