PUNJABMAILUSA.COM

ਅਮਰੀਕੀ ਪ੍ਰਸ਼ਾਸਨ ਵੱਲੋਂ ਐੱਚ-1ਬੀ ਵੀਜ਼ੇ ਸਬੰਧੀ ਕਾਰਵਾਈ ਵਿਚ ਬਦਲਾਅ ਦਾ ਮਤਾ ਪੇਸ਼

 Breaking News

ਅਮਰੀਕੀ ਪ੍ਰਸ਼ਾਸਨ ਵੱਲੋਂ ਐੱਚ-1ਬੀ ਵੀਜ਼ੇ ਸਬੰਧੀ ਕਾਰਵਾਈ ਵਿਚ ਬਦਲਾਅ ਦਾ ਮਤਾ ਪੇਸ਼

ਅਮਰੀਕੀ ਪ੍ਰਸ਼ਾਸਨ ਵੱਲੋਂ ਐੱਚ-1ਬੀ ਵੀਜ਼ੇ ਸਬੰਧੀ ਕਾਰਵਾਈ ਵਿਚ ਬਦਲਾਅ ਦਾ ਮਤਾ ਪੇਸ਼
December 01
17:39 2018

ਵਾਸ਼ਿੰਗਟਨ, 1 ਦਸੰਬਰ (ਪੰਜਾਬ ਮੇਲ)- ਅਮਰੀਕੀ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਐਚ-1ਬੀ ਵੀਜ਼ੇ ਦੀਆਂ ਅਰਜ਼ੀਆਂ ਸਬੰਧੀ ਕਾਰਵਾਈ ਵਿਚ ਬਦਲਾਅ ਦਾ ਮਤਾ ਪੇਸ਼ ਕੀਤਾ ਹੈ, ਜਿਸ ਦਾ ਮਕਸਦ ਜ਼ਿਆਦਾ ਹੁਨਰਮੰਦ ਅਤੇ ਜ਼ਿਆਦਾ ਤਨਖਾਹ ਲੈਣ ਵਾਲੇ ਵਿਦੇਸ਼ੀ ਕਾਮਿਆਂ ਨੂੰ ਦੇਸ਼ ਵਿਚ ਆਉਣ ਲਈ ਆਸਾਨੀ ਪ੍ਰਦਾਨ ਕਰਨਾ ਹੈ। ਇਹ ਰਾਸ਼ਟਰਪਤੀ ਡੋਨਾਲਡ ਟਰੰਪ ਦੇ ‘ਬਾਏ ਅਮਰੀਕਨ, ਹਾਇਰ ਅਮਰੀਕਨ (ਅਮਰੀਕਾ ਦਾ ਖਰੀਦੋ, ਅਮਰੀਕਨ ਦੀ ਨਿਯੁਕਤੀ ਕਰੋ) ਐਗਜ਼ੀਕਿਊਟਿਵ ਆਰਡਰ ਅਧੀਨ ਹੀ ਹੈ।
ਸ਼ੁੱਕਰਵਾਰ ਨੂੰ ਜਾਰੀ ਨਵੇਂ ਮਤੇ ਵਿਚ ਯੋਗਤਾ ਅਧਾਰਿਤ ਨਿਯਮਾਂ ਮੁਤਾਬਕ ਐਚ-1 ਬੀ ਵੀਜ਼ਾ ‘ਤੇ ਵਿਦੇਸ਼ੀ ਮੁਲਾਜ਼ਮਾਂ ਨੂੰ ਨੌਕਰੀ ਦੇਣ ਵਾਲੀਆਂ ਕੰਪਨੀਆਂ ਨੂੰ ਤੈਅ ਰਜਿਸਟ੍ਰੇਸ਼ਨ ਮਿਆਦ ਦੌਰਾਨ ਉਨ੍ਹਾਂ ਨੂੰ ਅਮਰੀਕੀ ਨਾਗਰਿਕਤਾ ਅਤੇ ਇਮੀਗ੍ਰੇਸ਼ਨ ਸੇਵਾ (ਯੂ.ਐਸ.ਸੀ.ਆਈ.ਐਸ.) ਵਿਚ ਇਲੈਕਟ੍ਰਾਨਿਕ ਤੌਰ ‘ਤੇ ਰਜਿਸਟਰਡ ਕਰਨਾ ਹੋਵੇਗਾ।
ਅਮਰੀਕਾ ਵਿਚ ਕੀ ਹੈ ਐਚ-1ਬੀ ਵੀਜ਼ਾ ਦੇ ਨਿਯਮ
ਅਮਰੀਕੀ ਸਰਕਾਰ ਹਰ ਸਾਲ 65 ਹਜ਼ਾਰ ਲੋਕਾਂ ਨੂੰ ਐਚ-1ਬੀ ਵੀਜ਼ਾ ਮੁਹੱਈਆ ਕਰਵਾਉਂਦਾ ਹੈ। ਇਸ ਤੋਂ ਇਲਾਵਾ 20 ਹਜ਼ਾਰ ਹੋਰ ਵੀਜ਼ੇ ਅਮਰੀਕਾ ਤੋਂ ਡਿਗਰੀ ਹਾਸਲ ਕਰਨ ਵਾਲਿਆਂ ਲਈ ਰਾਖਵੇਂ ਰੱਖੇ ਜਾਂਦੇ ਹਨ ਕਿਉਂਕਿ ਐਚ-1ਬੀ ਵੀਜ਼ਾ ਦੀ ਮੰਗ ਕਾਫੀ ਜ਼ਿਆਦਾ ਹੁੰਦੀ ਹੈ, ਇਸ ਲਈ ਲੋਕਾਂ ਦੀ ਚੋਣ ਲਾਟਰੀ ਸਿਸਟਮ ਰਾਹੀਂ ਹੁੰਦੀ ਹੈ। ਹੁਣ ਨਵੇਂ ਨਿਯਮਾਂ ਮੁਤਾਬਕ ਯੂ.ਐਸ.ਸੀ.ਆਈ.ਐਸ. 65 ਹਜ਼ਾਰ ਬਿਨੈਕਾਰਾਂ ਦੇ ਲਾਟਰੀ ਸਿਸਟਮ ਵਿਚ ਵੀ ਅਮਰੀਕੀ ਡਿਗਰੀਧਾਰਕਾਂ ਨੂੰ ਸ਼ਾਮਲ ਕਰੇਗੀ। ਇਸ ਤੋਂ ਇਲਾਵਾ ਉਨ੍ਹਾਂ ਦੇ ਰਾਖਵਾਂ ਕੋਟੇ ਨਾਲ ਵੀ ਛੇੜਛਾੜ ਨਹੀਂ ਹੋਵੇਗੀ।
ਸਭ ਤੋਂ ਵੱਧ ਐਚ-1ਬੀ ਵੀਜ਼ਾ ਭਾਰਤੀਆਂ ਕੋਲ
ਅਮਰੀਕੀ ਕੰਪਨੀਆਂ 80 ਫੀਸਦੀ ਐਚ-1ਬੀ ਵੀਜ਼ਾ ਭਾਰਤੀਆਂ ਨੂੰ ਹੀ ਦਿੰਦੀਆਂ ਹਨ। 2007 ਤੋਂ 2017 ਤੱਕ 22 ਲੱਖ ਭਾਰਤੀਆਂ ਨੇ ਐਚ-1ਬੀ ਵੀਜ਼ਾ ਲਈ ਅਪਲਾਈ ਕੀਤਾ। ਤੁਹਾਨੂੰ ਦੱਸ ਦਈਏ ਕਿ ਅਮਰੀਕਾ ਵਿਚ ਹਰ ਸਾਲ 85 ਹਜ਼ਾਰ ਐਚ-1ਬੀ ਵੀਜ਼ਾ ਜਾਰੀ ਕੀਤੇ ਜਾਂਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article