PUNJABMAILUSA.COM

ਅਮਰੀਕੀ ਫਾਇਨਾਂਸਰ ਜੇਫਰੀ ਐਪਸਟੀਨ ਦੀ ਜੇਲ ‘ਚ ਆਤਮ-ਹੱਤਿਆ ਨੂੰ ਲੈ ਕੇ ਦੇਸ਼ ਭਰ ‘ਚ ਵਧੀ ਨਾਰਾਜ਼ਗੀ

ਅਮਰੀਕੀ ਫਾਇਨਾਂਸਰ ਜੇਫਰੀ ਐਪਸਟੀਨ ਦੀ ਜੇਲ ‘ਚ ਆਤਮ-ਹੱਤਿਆ ਨੂੰ ਲੈ ਕੇ ਦੇਸ਼ ਭਰ ‘ਚ ਵਧੀ ਨਾਰਾਜ਼ਗੀ

ਅਮਰੀਕੀ ਫਾਇਨਾਂਸਰ ਜੇਫਰੀ ਐਪਸਟੀਨ ਦੀ ਜੇਲ ‘ਚ ਆਤਮ-ਹੱਤਿਆ ਨੂੰ ਲੈ ਕੇ ਦੇਸ਼ ਭਰ ‘ਚ ਵਧੀ ਨਾਰਾਜ਼ਗੀ
August 12
16:41 2019

ਨਿਊਯਾਰਕ, 12 ਅਗਸਤ (ਪੰਜਾਬ ਮੇਲ)- ਅਮਰੀਕਾ ਦੀ ਇਕ ਜੇਲ ‘ਚ ਜਿਨਸੀ ਸ਼ੋਸ਼ਣ ਦੇ ਦੋਸ਼ੀ, ਦੇਹ ਵਪਾਰੀ ਅਤੇ ਅਮਰੀਕੀ ਫਾਇਨਾਂਸਰ ਜੇਫਰੀ ਐਪਸਟੀਨ ਦੀ ਆਤਮ-ਹੱਤਿਆ ਨੂੰ ਲੈ ਕੇ ਐਤਵਾਰ ਨੂੰ ਦੇਸ਼ ਭਰ ‘ਚ ਨਾਰਾਜ਼ਗੀ ਹੋਰ ਵਧ ਗਈ। ਕਈ ਅਮਰੀਕੀ ਸੰਸਦ ਮੈਂਬਰਾਂ ਨੇ ਇਸ ਨੂੰ ਲੈ ਕੇ ਜਵਾਬਦੇਹੀ ਮੰਗੀ ਹੈ ਅਤੇ ਸ਼ੱਕ ਪ੍ਰਗਟਾਇਆ ਹੈ ਕਿ ਉਸ ਦੀ ਮੌਤ ਪਿੱਛੇ ਕੋਈ ਅਪਰਾਧਕ ਕਾਰਨਾਮਾ ਹੋ ਸਕਦਾ ਹੈ। ਜਿਨਸੀ ਸ਼ੋਸ਼ਣ ਅਤੇ ਅਮਰੀਕੀ ਫਾਇਨਾਂਸਰ ਜੇਫਰੀ ਐਪਸਟੀਨ ਸ਼ਨੀਵਾਰ ਨੂੰ ਜੇਲ ‘ਚ ਮਰਿਆ ਹੋਇਆ ਮਿਲਿਆ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਉਸ ਨੇ ਆਤਮ-ਹੱਤਿਆ ਕੀਤੀ।
ਅਮਰੀਕਾ ‘ਚ ਇਸ ਗੱਲ ‘ਤੇ ਸਵਾਲ ਖੜ੍ਹੇ ਹੋ ਰਹੇ ਹਨ ਕਿ ਜੇਲ ‘ਚ ਬੰਦ ਹਾਈ-ਪ੍ਰੋਫਾਇਲ ਵਿਅਕਤੀ ਨੇ ਆਤਮ ਹੱਤਿਆ ਕਿਵੇਂ ਕਰ ਲਈ। ਸਰਕਾਰ ਅਤੇ ਐੱਫ. ਬੀ. ਆਈ. ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਨੇਤਾਵਾਂ, ਕਾਨੂੰਨ ਪਰਿਵਰਤਨ ਅਧਿਕਾਰੀਆਂ ਅਤੇ ਪੀੜਤਾਂ ਨੇ ਇਸ ‘ਤੇ ਹੈਰਾਨੀ ਪ੍ਰਗਟ ਕੀਤੀ ਹੈ ਕਿ ਐਪਸਟੀਨ ਨੇ ਹਾਲ ਹੀ ‘ਚ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਸੀ, ਜਿਸ ਦੇ ਬਾਅਦ ਉਸ ‘ਤੇ ਪੂਰੀ ਨਜ਼ਰ ਰੱਖਣੀ ਚਾਹੀਦੀ ਸੀ, ਤਾਂ ਅਜਿਹੇ ‘ਚ ਉਸ ਨੇ ਆਪਣੀ ਜਾਨ ਕਿਵੇਂ ਲੈ ਲਈ।
ਐਪਸਟੀਨ ਦੇ ਕਈ ਨੇਤਾਵਾਂ ਅਤੇ ਮਸ਼ਹੂਰ ਲੋਕਾਂ ਨਾਲ ਨੇੜਲੇ ਸਬੰਧ ਸਨ। ਅਮਰੀਕਾ ਦੇ ਨਿਆਂ ਵਿਭਾਗ ਨੇ ਦੱਸਿਆ ਕਿ ਐਪਸਟੀਨ ਨਿਊਯਾਰਕ ਦੇ ਮੈਟਰੋਪੋਲਿਟਨ ਸੁਧਾਰ ਕੇਂਦਰ ‘ਚ ਮਰਿਆ ਹੋਇਆ ਮਿਲਿਆ। ਉਸ ਨੇ ਸਪੱਸ਼ਟ ਰੂਪ ਨਾਲ ਆਤਮ ਹੱਤਿਆ ਕੀਤੀ ਹੈ। ਅਮਰੀਕਾ ਦੇ ਅਟਾਰਨੀ ਜਨਰਲ ਬਿੱਲ ਬਾਰ ਨੇ ਦੱਸਿਆ ਕਿ ਉਹ ਇਸ ਘਟਨਾ ਨਾਲ ਹੈਰਾਨ ਹਨ ਅਤੇ ਉਨ੍ਹਾਂ ਨੇ ਨਿਆਂ ਵਿਭਾਗ ਦੇ ਜਾਂਚ ਅਧਿਕਾਰੀਆਂ ਨੂੰ ਸਥਿਤੀ ਦੀ ਜਾਂਚ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ,”ਐਪਸਟੀਨ ਦੀ ਮੌਤ ਗੰਭੀਰ ਪ੍ਰਸ਼ਨ ਖੜ੍ਹੇ ਕਰਦੀ ਹੈ, ਜਿਨ੍ਹਾਂ ਦਾ ਜਵਾਬ ਦਿੱਤਾ ਜਾਣਾ ਚਾਹੀਦਾ ਹੈ।” ਉਨ੍ਹਾਂ ਨੇ ਕਿਹਾ ਕਿ ਐੱਫ. ਬੀ. ਆਈ. ਵੀ ਜਾਂਚ ਕਰ ਰਹੀ ਹੈ। ਡੈਮੋਕ੍ਰੇਟਿਕ ਸੈਨੇਟਰ ਅਤੇ ਪਾਰਟੀ ਵਲੋਂ 2020 ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਦੀ ਦੌੜ ‘ਚ ਸ਼ਾਮਲ ਕ੍ਰਿਸਟਨ ਗਿਲੀਬ੍ਰੈਂਡ ਨੇ ਐਤਵਾਰ ਨੂੰ ਤਿੱਖੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਸ਼ਰਮ ਵਾਲੀ ਗੱਲ ਹੈ ਕਿ ਉਸ ਨੇ ਆਤਮ-ਹੱਤਿਆ ਕਰ ਲਈ। ਜ਼ਿਕਰਯੋਗ ਹੈ ਕਿ ਕਿਹਾ ਜਾ ਰਿਹਾ ਸੀ ਕਿ ਉਸ ਨੇ ਜੇਲ ‘ਚ ਫਾਂਸੀ ਲਗਾ ਲਈ ਸੀ ਪਰ ਅਜੇ ਤਕ ਮੈਡੀਕਲ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਕਿ ਉਸ ਦੀ ਮੌਤ ਕਿਵੇਂ ਹੋਈ। 66 ਸਾਲਾ ਐਪਸਟੀਨ 23 ਜੁਲਾਈ ਨੂੰ ਵੀ ਬੇਹੋਸ਼ ਮਿਲਿਆ ਸੀ ਤੇ ਉਸ ਦੇ ਗਲੇ ‘ਤੇ ਨਿਸ਼ਾਨ ਸਨ। ਇਸ ਦੇ ਬਾਅਦ ਉਸ ਨੂੰ ਸਖਤ ਸੁਰੱਖਿਆ ਵਾਲੀ ਜੇਲ ‘ਚ ਭੇਜਿਆ ਗਿਆ। ਉਸ ‘ਤੇ ਨਾਬਾਲਗ ਕੁੜੀਆਂ ਦਾ ਦੇਹ ਵਪਾਰ ਕਰਨ ਦੇ ਵੀ ਦੋਸ਼ ਸਨ, ਜਿਨ੍ਹਾਂ ‘ਚੋਂ ਕੁਝ ਦੋਸ਼ ਉਹ ਸਵਿਕਾਰ ਕਰ ਚੁੱਕਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਲਾਪਤਾ ਭਾਰਤੀ ਮੂਲ ਦੀ ਵਿਦਿਆਰਥਣ ਦੀ ਲਾਸ਼ ਇੰਡੀਆਨਾ ਦੀ ਝੀਲ ‘ਚੋਂ ਮਿਲੀ

ਅਮਰੀਕਾ ‘ਚ ਲਾਪਤਾ ਭਾਰਤੀ ਮੂਲ ਦੀ ਵਿਦਿਆਰਥਣ ਦੀ ਲਾਸ਼ ਇੰਡੀਆਨਾ ਦੀ ਝੀਲ ‘ਚੋਂ ਮਿਲੀ

Read Full Article
    EGPD INVESTIGATES AN APPARENT MURDER-SUICIDE

EGPD INVESTIGATES AN APPARENT MURDER-SUICIDE

Read Full Article
    ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

Read Full Article
    ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

Read Full Article
    ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

Read Full Article
    ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

Read Full Article
    ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

Read Full Article
    ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

Read Full Article
    ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

Read Full Article
    ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

Read Full Article
    ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

Read Full Article
    ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

Read Full Article
    ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

Read Full Article
    ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

Read Full Article