PUNJABMAILUSA.COM

ਅਮਰੀਕੀ ਯੂਨੀਵਰਸਿਟੀ ਹਮਲਾ : ਪਾਕਿਸਤਾਨ ਨਾਲ ਜੁੜੇ ਹਮਲਾਵਰ ਦੇ ਤਾਰ

ਅਮਰੀਕੀ ਯੂਨੀਵਰਸਿਟੀ ਹਮਲਾ : ਪਾਕਿਸਤਾਨ ਨਾਲ ਜੁੜੇ ਹਮਲਾਵਰ ਦੇ ਤਾਰ

ਅਮਰੀਕੀ ਯੂਨੀਵਰਸਿਟੀ ਹਮਲਾ : ਪਾਕਿਸਤਾਨ ਨਾਲ ਜੁੜੇ ਹਮਲਾਵਰ ਦੇ ਤਾਰ
December 01
09:18 2016

kala
ਕੋਲੰਬਸ, 1 ਦਸੰਬਰ (ਪੰਜਾਬ ਮੇਲ)-ਅਮਰੀਕਾ ਦੀ ਓਹਾਇਓ ਸਟੇਟ ਯੂਨੀਵਰਸਿਟੀ ਵਿਚ ਕਾਰ ਅਤੇ ਚਾਕੂ ਨਾਲ ਹਮਲਾ ਕਰਨ ਵਾਲੇ ਵਿਦਿਆਰਥੀ ਦੇ ਤਾਰ ਪਾਕਿਸਤਾਨ ਨਾਲ ਜੁੜੇ ਹਨ। ਹਮਲਾਵਰ ਦੀ ਪਛਾਣ ਅਬਦੁਲ ਰਜ਼ਾਕ ਦੇ ਰੂਪ ਵਿਚ ਹੋਈ ਹੈ ਜੋ ਯੂਨੀਵਰਸਿਟੀ ਦਾ ਹੀ ਵਿਦਿਆਰਥੀ ਹੈ। ਅਰਤਾਨ ਨੇ ਅਮਰੀਕਾ ਆਉਣ ਤੋਂ ਪਹਿਲਾਂ ਸੋਮਾਲੀਆ ਅਤੇ ਉਸ ਤੋਂ ਪਹਿਲਾਂ ਪਾਕਿਸਤਾਨ ਵਿਚ ਸੱਤ ਸਾਲ ਬਿਤਾਏ ਸੀ। ਅਧਿਕਾਰੀਆਂ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਉਸ ਨੇ ਇਕੱਲੇ ਇਸ ਹਮਲੇ ਨੂੰ ਅੰਜ਼ਾਮ ਦਿੱਤਾ ਪਰ ਇਸ ਦੀ ਜਾਂਚ ਸੰਭਾਵਤ ਅੱਤਵਾਦੀ ਹਮਲੇ ਦੇ ਰੂਪ ਵਿਚ ਕੀਤੀ ਜਾ ਰਹੀ ਹੈ। ਹਮਲਾਵਰ ਵਿਦਿਆਰਥੀ ਨੇ ਯੂਨੀਵਰਸਿਟੀ ਦੇ ਕੈਂਪਸ ਵਿਚ ਪਹਿਲਾਂ ਤਾਂ ਅਪਣੀ ਕਾਰ ਲੋਕਾਂ ਦੇ ਉਪਰ ਚੜ੍ਹਾ ਦਿੱਤੀ ਅਤੇ ਬਾਅਦ ਵਿਚ ਕਾਰ ਤੋਂ ਉਤਰ ਕੇ ਲੋਕਾਂ ਨੂੰ ਚਾਕੂਆਂ ਨਾਲ ਗੋਦਣ ਲੱਗਾ। ਇਸ ਹਮਲੇ ਵਿਚ 11ਲੋਕ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਇਕ ਪੁਲਿਸ ਅਧਿਕਾਰੀ ਦੀ ਗੋਲੀ ਨਾਲ ਉਸ ਦੀ ਮੌਤ ਹੋ ਗਈ। ਅਮਰੀਕੀ ਮੀਡੀਆ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਅਰਤਾਨ ਨੇ ਹਮਲੇ ਤੋਂ ਕੁਝ ਹੀ ਮਿੰਟ ਪਹਿਲਾਂ ਫੇਸਬੁੱਕ ‘ਤੇ ਅਮਰੀਕਾ ਵਿਰੋਧੀ ਪੋਸਟ ਲਿਖੀ ਸੀ। ਇਸ ਪੇਜ ਨੂੰ ਤੁਰੰਤ ਹਟਾ ਦਿੱਤਾ ਗਿਆ ਸੀ। ਏਬਸੀ ਟੀਵੀ ਦੇ ਅਨੁਸਾਰ ਪੋਸਟ ਵਿਚ ਕਿਹਾ ਗਿਆ ਕਿ ਮੈਂ ਹੁਣ ਹੋਰ ਨਹੀਂ ਸਹਿ ਸਕਦਾ। ਅਮਰੀਕਾ, ਹੋਰ ਦੇਸ਼ਾਂ ਖ਼ਾਸ ਕਰਕੇ ਮੁਸਲਿਮ ਭਾਈਚਾਰੇ ਵਿਚ ਦਖ਼ਲ ਕਰਨਾ ਬੰਦ ਕਰੇ। ਅਸੀਂ ਕਮਜ਼ੋਰ ਨਹੀਂ ਹਾਂ। ਯਾਦ ਰੱਖੋ ਅਸੀਂ ਕਮਜ਼ੋਰ ਨਹੀਂ ਹਾਂ। ਉਸ ਨੇ ਕਿਹਾ ਕਿ ਜੇਕਰ ਤੁਸੀਂ ਚਾਹੁੰਦੇ ਹਨ ਕਿ ਮੁਸਲਮਾਨ ਹਮਲੇ ਕਰਨਾ ਰੋਕ ਦੇਣ ਤਾਂ ਆਪ ਸ਼ਾਂਤੀ ਸਥਾਪਤ ਕਰੋ। ਅਸੀਂ ਤੁਹਾਨੂੰ ਤਦ ਤੱਕ ਸੌਣ ਨਹੀਂ ਦੇਵਾਂਗੇ ਜਦ ਤੱਕ ਕਿ ਤੁਸੀਂ ਮੁਸਲਮਾਨਾਂ ਨੂੰ ਸ਼ਾਂਤੀ ਨਾਲ ਨਹੀਂ ਰਹਿਣ ਦਿੰਦੇ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਓਹਾਇਓ ਸਟੇਟ ਯੂਨੀਵਰਸਿਟੀ ਵਿਚ ਹਮਲਾਵਰ ਨੇ ਅਪਣੀ ਕਾਰ ਪੈਦਲ ਯਾਤਰੀਆਂ ਨਾਲ ਟਕਰਾਈ ਤੇ ਫੇਰ ਕਾਰ ਵਿਚੋਂ ਬਾਹਰ ਨਿਕਲ ਕੇ ਉਨ੍ਹਾਂ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਬਾਅਦ ਵਿਚ ਉਹ ਪੁਲਿਸ ਦੀ ਗੋਲੀਬਾਰੀ ਵਿਚ ਮਾਰਿਆ ਗਿਆ। ਯੂਨੀਵਰਸਿਟੀ ਵਿਚ ਪੁਲਿਸ ਮੁਖੀ ਕਰੈਗ ਸਟੋਨ ਨੇ ਕਿਹਾ ਕਿ ਸਵੇਰੇ ਕਰੀਬ 9.52 ਵਜੇ ਇਕ ਵਿਅਕਤੀ ਨੇ ਅਪਣੀ ਕਾਰ ਫੁੱਟਪਾਥ ‘ਤੇ ਚੜ੍ਹਾ ਦਿੱਤੀ। ਉਹ ਅਪਣੀ ਕਾਰ ਤੋਂ ਬਾਹਰ ਨਿਕਲਿਆ ਤੇ ਚਾਕੂ ਨਾਲ ਹਮਲਾ ਕਰਨ ਲੱਗਾ। ਸਟੋਨ ਨੇ ਕਿਹਾ ਕਿ ਸਾਡਾ ਇਕ ਅਧਿਕਾਰੀ ਇੱਕ ਮਿੰਟ ਤੋਂ ਘੱਟ ਸਮੇਂ ਵਿਚ ਪਹੁੰਚ ਗਿਆ ਅਤੇ ਇੱਕ ਮਿੰਟ ਤੋਂ ਘੱਟ ਸਮੇਂ ਵਿਚ ਉਸ ਸਥਿਤੀ ਨੂੰ ਸਮਾਪਤ ਕਰ ਦਿੱਤਾ। ਉਸ ਨੇ ਸ਼ੱਕੀ ਨੂੰ ਉਲਝਾਇਆ ਅਤੇ ਉਸ ਦਾ ਖਤਮਾ ਕਰ ਦਿੱਤਾ। ਉਨ੍ਹਾਂ ਕਿਹਾ ਕਿ 9 ਵਿਅਕਤੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਇਨ੍ਹਾਂ ਵਿਚੋਂ ਅੱਠ ਜਣਿਆਂ ਦੀ ਹਾਲਤ ਠੀਕ ਹੈ। ਜਦ ਕਿ ਇਕ ਦੀ ਹਾਲਤ ਗੰਭੀਰ ਦੱਸੀ ਗਈ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article