PUNJABMAILUSA.COM

ਅਮਰੀਕੀ ਰਾਸ਼ਟਰਪਤੀ ਅਹੁਦੇ ਲਈ ਹੋਈ ਦੂਜੀ ਬਹਿਸ ਦੌਰਾਨ ਹਿਲੇਰੀ ਕਲਿੰਟਨ ਨੇ ਟਰੰਪ ਨੂੰ ਲਾਈ ਠਿੱਬੀ

ਅਮਰੀਕੀ ਰਾਸ਼ਟਰਪਤੀ ਅਹੁਦੇ ਲਈ ਹੋਈ ਦੂਜੀ ਬਹਿਸ ਦੌਰਾਨ ਹਿਲੇਰੀ ਕਲਿੰਟਨ ਨੇ ਟਰੰਪ ਨੂੰ ਲਾਈ ਠਿੱਬੀ

ਅਮਰੀਕੀ ਰਾਸ਼ਟਰਪਤੀ ਅਹੁਦੇ ਲਈ ਹੋਈ ਦੂਜੀ ਬਹਿਸ ਦੌਰਾਨ ਹਿਲੇਰੀ ਕਲਿੰਟਨ ਨੇ ਟਰੰਪ ਨੂੰ ਲਾਈ ਠਿੱਬੀ
October 12
10:59 2016

3
ਸੇਂਟ ਲੂਈ, 12 ਅਕਤੂਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਦੇ ਅਹੁਦੇ ਲਈ ਦੂਜੀ ਬਹਿਸ ਦੌਰਾਨ ਡੈਮੋਕ੍ਰੈਟਿਕ ਉਮੀਦਵਾਰ ਹਿਲੇਰੀ ਕਲਿੰਟਨ ਅਤੇ ਰਿਪਬਲਿਕਨ ਉਮੀਦਵਾਰ ਡੋਨਲਡ ਟਰੰਪ ਆਹਮੋ-ਸਾਹਮਣੇ ਹੋਏ। ਰਾਸ਼ਟਰਪਤੀ ਅਹੁਦੇ ਦੀ ਚੋਣ ਦੀ ਦੂਜੀ ਬਹਿਸ ਦੀ ਸ਼ੁਰੂਆਤ ਵਿਚ ਹੀ ਕੜਵਾਹਟ ਝਲਕ ਗਈ ਸੀ, ਜਦੋਂ ਦੋਵੇਂ ਉਮੀਦਵਾਰ ਵਾਸ਼ਿੰਗਟਨ ਯੂਨੀਵਰਸਿਟੀ ਦੇ ਮੰਚ ਉਤੇ ਆਏ ਤਾਂ ਹਿਲੇਰੀ ਨੇ 70 ਸਾਲਾ ਰਿਪਬਲਿਕਨ ਉਮੀਦਵਾਰ ਨਾਲ ਹੱਥ ਤੱਕ ਨਹੀਂ ਮਿਲਾਇਆ। ਇਸ ਬਾਅਦ 90 ਮਿੰਟ ਤਕ ਚੱਲੀ ਤਿੱਖੀ ਬਹਿਸ ਵਿਚ ਦੋਵੇਂ ਇਕ ਦੂਜੇ ਦੇ ਚਰਿੱਤਰ ‘ਤੇ ਹਮਲੇ ਬੋਲਦੇ ਰਹੇ। ਸਾਬਕਾ ਵਿਦੇਸ਼ ਮੰਤਰੀ ਹਿਲੇਰੀ ਨੇ ਅਮਰੀਕਾ ਵਿਚ ਮੁਸਲਮਾਨਾਂ ਦੇ ਦਾਖ਼ਲੇ ਉੱਤੇ ਰੋਕ ਲਾਉਣ ਵਾਲੀ ਟਰੰਪ ਦੀ ਯੋਜਨਾ ਬਾਰੇ ਕਿਹਾ ਕਿ ਭਾਈਚਾਰੇ ਪ੍ਰਤੀ ਉਸ ਦੀ ‘ਭੜਕਾਊ ਬਿਆਨਬਾਜ਼ੀ’ ਵਿਚ ਸ਼ਾਮਲ ਹੋਣਾ ‘ਤੰਗ ਨਜ਼ਰੀਆ’ ਅਤੇ ‘ਖ਼ਤਰਨਾਕ’ ਕਦਮ ਹੋਵੇਗਾ। ਟਾਊਨ ਹਾਲ ਸ਼ੈਲੀ ਦੀ ਬਹਿਸ ਦੇ ਦੂਜੇ ਹਿੱਸੇ ਵਿਚ ਦੋਵੇਂ ਉਮੀਦਵਾਰਾਂ ਦਰਮਿਆਨ ਓਬਾਮਾਕੇਅਰ, ਕਰਾਂ ਅਤੇ ਇਸਲਾਮਫੋਬੀਆ ਦੇ ਮੁੱਦੇ ਉਤੇ ਤਕਰਾਰ ਹੋਈ। ਜਦੋਂ ਟਰੰਪ ਨੂੰ ਪੁੱਛਿਆ ਗਿਆ ਕਿ ਉਹ ਹੁਣ ਵੀ ਰੋਕ ਦੇ ਰੁਖ਼ ਉਤੇ ਕਾਇਮ ਹੈ, ਤਾਂ ਉਸ ਨੇ ਇਸ ਨੂੰ ‘ਦੁਨੀਆਂ ਦੇ ਕੁੱਝ ਹਿੱਸਿਆਂ ਵਿਚੋਂ ਆਉਣ ਵਾਲੇ ਲੋਕਾਂ ਲਈ ਕਰੜੀ ਜਾਂਚ’ ਦੱਸਿਆ। ਹਿਲੇਰੀ ਨੇ ਦੋਸ਼ ਲਾਇਆ ਕਿ ਟਰੰਪ ਦਾ ਸਾਲ 2005 ਦਾ ਵੀਡੀਓ ‘ਅਸਲ’ ਟਰੰਪ ਨੂੰ ਪੇਸ਼ ਕਰਦਾ ਹੈ। ਇਸ ਦੇ ਜਵਾਬ ‘ਚ ਟਰੰਪ ਨੇ ਹਿਲੇਰੀ ਦੇ ਪਤੀ ਬਿੱਲ ਕਲਿੰਟਨ ‘ਤੇ ਬੀਤੇ ਦਹਾਕਿਆਂ ਵਿਚ ਔਰਤਾਂ ਦਾ ਸਰੀਰਕ ਸ਼ੋਸ਼ਣ ਕਰਨ ਦਾ ਦੋਸ਼ ਲਾਇਆ। ਔਰਤਾਂ ਬਾਰੇ ਭੱਦੀਆਂ ਟਿੱਪਣੀਆਂ ਵਾਲੀ ਟੇਪ ਬਾਅਦ ਟਰੰਪ ਦੀ ਚੋਣ ਮੁਹਿੰਮ ਨੂੰ ਵੱਡਾ ਝਟਕਾ ਲੱਗਾ ਹੈ ਅਤੇ ਕਈ ਸਿਖ਼ਰਲੇ ਰਿਪਬਲਿਕਨ ਆਗੂਆਂ ਨੇ ਉਸ ਦਾ ਸਾਥ ਛੱਡ ਦਿੱਤਾ ਹੈ। ਚੋਣ ਮੁਹਿੰਮ ਵਿਚ ‘ਕਰੋ ਜਾਂ ਮਰੋ’ ਵਰਗੀ ਸਥਿਤੀ ਦਾ ਸਾਹਮਣੇ ਕਰ ਰਹੇ ਟਰੰਪ ਨੇ ਅਚਾਨਕ ਬਹਿਸ ਤੋਂ ਕੁੱਝ ਘੰਟੇ ਪਹਿਲਾਂ ਉਨ੍ਹਾਂ ਔਰਤਾਂ ਦੀ ਪ੍ਰੈੱਸ ਕਾਨਫਰੰਸ ਕਰਵਾ ਦਿੱਤੀ, ਜੋ ਬਿੱਲ ਕਲਿੰਟਨ ‘ਤੇ ਯੌਨ ਸ਼ੋਸ਼ਣ ਦੇ ਦੋਸ਼ ਲਗਾ ਚੁੱਕੀਆਂ ਹਨ। ਆਖਰੀ ਬਹਿਸ 19 ਅਕਤੂਬਰ ਨੂੰ ਲਾਸ ਵੇਗਾਸ ਵਿਚ ਹੋਵੇਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article