PUNJABMAILUSA.COM

ਅਮਰੀਕੀ ਰਾਸ਼ਟਰਪਤੀ ਚੋਣਾਂ ‘ਚੋਂ ਕਮਲਾ ਹੈਰਿਸ ਨੇ ਆਪਣਾ ਨਾਂ ਲਿਆ ਵਾਪਸ!

 Breaking News

ਅਮਰੀਕੀ ਰਾਸ਼ਟਰਪਤੀ ਚੋਣਾਂ ‘ਚੋਂ ਕਮਲਾ ਹੈਰਿਸ ਨੇ ਆਪਣਾ ਨਾਂ ਲਿਆ ਵਾਪਸ!

ਅਮਰੀਕੀ ਰਾਸ਼ਟਰਪਤੀ ਚੋਣਾਂ ‘ਚੋਂ ਕਮਲਾ ਹੈਰਿਸ ਨੇ ਆਪਣਾ ਨਾਂ ਲਿਆ ਵਾਪਸ!
December 04
10:14 2019

ਵਾਸ਼ਿੰਗਟਨ, 4 ਦਸੰਬਰ (ਪੰਜਾਬ ਮੇਲ)- ਭਾਰਤੀ ਮੂਲ ਦੀ ਅਮਰੀਕੀ ਸੰਸਦ ਮੈਂਬਰ ਕਮਲਾ ਹੈਰਿਸ ਨੇ ਸਾਲ 2020 ‘ਚ ਹੋਣ ਵਾਲੀਆਂ ਅਮਰੀਕੀ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ‘ਚੋਂ ਆਪਣਾ ਨਾਂ ਵਾਪਸ ਲੈ ਲਿਆ ਹੈ। 55 ਸਾਲਾ ਹੈਰਿਸ ਨੇ ਮੰਗਲਵਾਰ ਨੂੰ ਆਪਣੀ ਪ੍ਰਚਾਰ ਮੁਹਿੰਮ ਸਬੰਧੀ ਗੱਲ ਕਰਦਿਆਂ ਟਵੀਟ ਕਰ ਕੇ ਜਾਣਕਾਰੀ ਦਿੱਤੀ। ਹੈਰਿਸ ਨੇ ਟਵਿੱਟਰ ‘ਤੇ ਦੱਸਿਆ, ”ਮੈਂ ਅਫਸੋਸ ਨਾਲ ਆਪਣੇ ਸਮਰਥਕਾਂ ਤੋਂ ਮੁਆਫੀ ਮੰਗਦੇ ਹੋਏ ਦੱਸਣਾ ਚਾਹੁੰਦੀ ਹਾਂ ਕਿ ਮੈਂ ਆਪਣੀ ਚੋਣ ਮੁਹਿੰਮ ਖਤਮ ਕਰ ਰਹੀ ਹਾਂ ਪਰ ਮੈਂ ਇਹ ਸਪੱਸ਼ਟ ਕਰ ਦੇਣਾ ਚਾਹੁੰਦੀ ਹਾਂ ਕਿ ਲੋਕਾਂ ਨੂੰ ਨਿਆਂ ਅਤੇ ਸਾਰਿਆਂ ਨੂੰ ਨਿਆਂ ਲਈ ਚਲਾਈ ਇਸ ਮੁਹਿੰਮ ਲਈ ਮੈਂ ਹਰ ਰੋਜ਼ ਲੜਾਂਗੀ।”
ਕੈਲੀਫੋਰਨੀਆ ਤੋਂ ਡੈਮੋਕ੍ਰੇਟਿਕ ਪਾਰਟੀ ਦੀ ਸ਼ਕਤੀਸ਼ਾਲੀ ਸੰਸਦ ਮੈਂਬਰ ਨੇ ਕਿਹਾ, ”ਰਾਸ਼ਟਰਪਤੀ ਚੋਣਾਂ ਲਈ ਪ੍ਰਚਾਰ ਮੁਹਿੰਮ ਨੂੰ ਜਾਰੀ ਰੱਖਣ ਲਈ ਮੇਰੇ ਕੋਲ ਵਿੱਤੀ ਸਰੋਤ ਨਹੀਂ ਹਨ ਮੈਂ ਕੋਈ ਅਰਬਪਤੀ ਨਹੀਂ ਹਾਂ।” ਹੈਰਿਸ ਨੇ ਨਵੰਬਰ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਲਈ ਜਦ ਆਪਣੀ ਉਮੀਦਵਾਰੀ ਦਾ ਐਲਾਨ ਕੀਤਾ ਸੀ, ਤਦ ਪ੍ਰਚਾਰ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਇਸ ਉੱਚ ਅਹੁਦੇ ਲਈ ਮਜ਼ਬੂਤ ਦਾਅਵੇਦਾਰ ਦੇ ਰੂਪ ‘ਚ ਦੇਖਿਆ ਜਾ ਰਿਹਾ ਸੀ। ਉਨ੍ਹਾਂ ਨੇ ਆਪਣੇ ਗ੍ਰਹਿ ਨਗਰ ਆਕਲੈਂਡ (ਕੈਲੀਫੋਰਨੀਆ) ‘ਚ ਸਮਰਥਕਾਂ ਦੀ ਭੀੜ ਵਿਚਕਾਰ ਇਸ ਸਾਲ ਜਨਵਰੀ ‘ਚ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ।
ਡੈਮੋਕ੍ਰੇਟਿਕ ਸੰਸਦ ਮੈਂਬਰ ਕਮਲਾ ਹੈਰਿਸ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਮੁੱਖ ਆਲੋਚਕ ਹੈ। ਕੈਲੀਫੋਰਨੀਆ ਦੀ ਸਾਬਕਾ ਅਟਾਰਨੀ ਜਨਰਲ ਕਮਲਾ ਹੈਰਿਸ 2016 ‘ਚ ਪਹਿਲੀ ਵਾਰ ਅਮਰੀਕੀ ਸੈਨੇਟ ਦੀ ਮੈਂਬਰ ਚੁਣੀ ਗਈ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

Read Full Article
    ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

Read Full Article
    ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

Read Full Article
    ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

Read Full Article
    ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

Read Full Article
    ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

Read Full Article
    ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

Read Full Article
    ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

Read Full Article
    ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

Read Full Article
    ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

Read Full Article
    ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

Read Full Article
    ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

Read Full Article
    ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

Read Full Article
    ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

Read Full Article
    ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

Read Full Article