PUNJABMAILUSA.COM

ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

 Breaking News

ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ
September 18
11:12 2019

-ਬਿਡੇਨ ਨੇ ਓਬਾਮਾ ਦੇ ਵਾਰਿਸ ਦੇ ਤੌਰ ‘ਤੇ ਖੁਦ ਨੂੰ ਕੀਤਾ ਪੇਸ਼
ਵਾਸ਼ਿੰਗਟਨ, 18 ਸਤੰਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਵਿਰੋਧੀ ਧਿਰ ਡੈਮੋਕ੍ਰੇਟਿਕ ਪਾਰਟੀ ਦਾ ਉਮੀਦਵਾਰ ਬਣਨ ਲਈ ਹੋਈਆਂ ਦੋ ਪ੍ਰਾਇਮਰੀ ਬਹਿਸਾਂ ‘ਚ ਕਮਜ਼ੋਰ ਪੈਣ ਤੋਂ ਬਾਅਦ ਸਾਬਕਾ ਉਪ ਰਾਸ਼ਟਰਪਤੀ ਜੋ ਬਿਡੇਨ ਨੇ ਤੀਜੀ ਬਹਿਸ ‘ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਸਥਿਤੀ ਮਜ਼ਬੂਤ ਕਰ ਲਈ ਹੈ। ਅਗਲੇ ਸਾਲ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ‘ਚ ਡੋਨਾਲਡ ਟਰੰਪ ਨੂੰ ਟੱਕਰ ਦੇਣ ਲਈ ਡੈਮੋਕ੍ਰੇਟਿਕ ਪਾਰਟੀ ਤੋਂ 20 ਤੋਂ ਵੱਧ ਆਗੂਆਂ ਨੇ ਦਾਅਵੇਦਾਰੀ ਪੇਸ਼ ਕੀਤੀ ਸੀ। ਵੀਰਵਾਰ ਨੂੰ ਹੋਈ ਤੀਜੀ ਬਹਿਸ ‘ਚ 10 ਦਾਅਵੇਦਾਰਾਂ ‘ਚੋਂ ਬਿਡੇਨ ਮੁਕਾਬਲੇ ‘ਚ ਅੱਗੇ ਰਹੇ। ਸੈਨੇਟਰ ਬਰਨੀ ਸੈਂਡਰਸ ਦੂਜੇ ਤੇ ਐਲਿਜ਼ਾਬੈੱਥ ਵਾਰੇਨ ਤੀਜੇ ਸਥਾਨ ‘ਤੇ ਹਲ। ਹੋਰਨਾ ਦਾਅਵੇਦਾਰਾਂ ‘ਚੋਂ ਕੋਈ ਵੀ ਆਪਣੇ ਲਈ ਚਾਰ ਫੀਸਦੀ ਤੋਂ ਵੱਧ ਹਮਾਇਤ ਨਹੀਂ ਜੁਟਾ ਸਕਿਆ।
ਬਹਿਸ ਦੌਰਾਨ ਬਿਡੇਨ ਨੇ ਬੜੀ ਮਜ਼ਬੂਤੀ ਨਾਲ ਖੁਦ ਨੂੰ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੇ ਵਾਰਸ ਦੇ ਤੌਰ ‘ਤੇ ਪੇਸ਼ ਕੀਤਾ। ਓਬਾਮਾ ਪ੍ਰਸ਼ਾਸਨ ‘ਚ ਉਹ ਉਪ ਰਾਸ਼ਟਰਪਤੀ ਸਨ। ਹੈਲਥ ਕੇਅਰ, ਵਿਦੇਸ਼ ‘ਚ ਚੱਲ ਰਹੇ ਜੰਗੀ ਅਭਿਆਨ ਤੇ ਸ਼ਰਨਾਰਥੀਆਂ ਦੇ ਮੁੱਦੇ ‘ਤੇ ਉਨ੍ਹਾਂ ਕਈ ਵਾਰ ਉਪ ਰਾਸ਼ਟਰਪਤੀ ਦੇ ਤੌਰ ‘ਤੇ ਆਪਣੇ ਕਾਰਜਕਾਲ ਦਾ ਹਵਾਲਾ ਦਿੱਤਾ। ਇਕ ਹੋਰ ਦਾਅਵੇਦਾਰ ਜੂਲੀਅਨ ਕਾਸਤਰੋ ਨੇ ਜਦੋ ਉਨ੍ਹਾਂ ਦੀ ਉਮਰ ਨੂੰ ਨਿਸ਼ਾਨਾ ਬਣਾਉਣਾ ਚਾਹਿਆ, ਤਾਂ 76 ਸਾਲ ਦੇ ਬਿਡੇਨ ਦੇ ਸੰਤੁਲਿਤ ਜਵਾਬ ਨਾਲ ਕਾਸਤਰੋ ਦਾ ਦਾਅ ਉਨ੍ਹਾਂ ‘ਤੇ ਹੀ ਉਲਟਾ ਪੈ ਗਿਆ। ਬਹਿਸ ‘ਚ ਹੈਲਥ ਕੇਅਰ ਅਹਿਮ ਮੁੱਦਾ ਰਿਹਾ। ਸੈਂਡਰਸ ਤੇ ਵਾਰੇਨ ਦੋਵਾਂ ਨੇ ‘ਸਭ ਲਈ ਮੈਡੀਕੇਅਰ’ ਦੀ ਨੀਤੀ ਦੀ ਹਮਾਇਤ ਕੀਤੀ। ਉਥੇ ਬਿਡੇਨ ਨੇ ਇਸ ਸਿਹਤ ਬੀਮਾ ਦੀ ਆਲੋਚਨਾ ਕੀਤੀ। ਇਸ ਨੂੰ ਮਹਿੰਗਾ ਦੱਸਦੇ ਹੋਏ ਉਨ੍ਹਾਂ ਨੇ ਓਬਾਮਾਕੇਅਰ (ਸਿਹਤ ਬੀਮਾ ਯੋਜਨਾ) ‘ਚ ਹੀ ਸੁਧਾਰ ਲਿਆਉਣ ‘ਤੇ ਜ਼ੋਰ ਦਿੱਤਾ। ਭਾਰਤਵੰਸ਼ੀ ਸੈਨੇਟਰ ਕਮਲਾ ਹੈਰਿਸ ਨੇ ਵੀ ਤੀਜੀ ਪ੍ਰਾਇਮਰੀ ਬਹਿਸ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੇ ਨਿਸ਼ਾਨੇ ‘ਤੇ ਰਾਸ਼ਟਰਪਤੀ ਟਰੰਪ ਰਹੇ। ਆਪਣੇ ਭਾਸ਼ਣ ਦੀ ਸ਼ੁਰੂਆਤ ਹੀ ਉਨ੍ਹਾਂ ਨੇ ਟਰੰਪ ਦੀ ਆਲੋਚਨਾ ਨਾਲ ਕੀਤੀ ਤੇ ਕਿਹਾ ਕਿ ਹੈਲਥ ਕੇਅਰ ‘ਤੇ ਬਹਿਸ ਵਿਚਕਾਰ ਅਸੀਂ ਸਾਰੇ ਟਰੰਪ ਨੂੰ ਭੁੱਲ ਗਏ। ਉਨ੍ਹਾਂ ਨੇ ਕਿਹਾ, ‘ਟਰੰਪ ਹੁਣ ਤੁਸੀਂ ਵਾਪਸ ਜਾਓ ਤੇ ਫਾਕਸ ਨਿਊਜ਼ ਵੇਖੋ।’

About Author

Punjab Mail USA

Punjab Mail USA

Related Articles

ads

Latest Category Posts

    ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

Read Full Article
    ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

Read Full Article
    ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

Read Full Article
    ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

Read Full Article
    ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

Read Full Article
    ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

Read Full Article
    ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

Read Full Article
    ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

Read Full Article
    ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

Read Full Article
    ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

Read Full Article
    ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

Read Full Article
    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article