PUNJABMAILUSA.COM

ਅਮਰੀਕੀ ਰਾਸ਼ਟਰਪਤੀ ਟਰੰਪ ‘ਤੇ ਸਰੀਰਕ ਸ਼ੋਸ਼ਣ ਦਾ ਦੋਸ਼ ਲਗਾਉਣ ਵਾਲੀ ਔਰਤ ਨੇ ਚੋਣ ਜਿੱਤੀ

 Breaking News

ਅਮਰੀਕੀ ਰਾਸ਼ਟਰਪਤੀ ਟਰੰਪ ‘ਤੇ ਸਰੀਰਕ ਸ਼ੋਸ਼ਣ ਦਾ ਦੋਸ਼ ਲਗਾਉਣ ਵਾਲੀ ਔਰਤ ਨੇ ਚੋਣ ਜਿੱਤੀ

ਅਮਰੀਕੀ ਰਾਸ਼ਟਰਪਤੀ ਟਰੰਪ ‘ਤੇ ਸਰੀਰਕ ਸ਼ੋਸ਼ਣ ਦਾ ਦੋਸ਼ ਲਗਾਉਣ ਵਾਲੀ ਔਰਤ ਨੇ ਚੋਣ ਜਿੱਤੀ
May 11
09:58 2018

ਵਾਸ਼ਿੰਗਟਨ, 11 ਮਈ (ਪੰਜਾਬ ਮੇਲ)-ਅਮਰੀਕੀ ਰਾਸ਼ਟਰਪਤੀ ਟਰੰਪ ‘ਤੇ ਸਰੀਰਕ ਸ਼ੋਸ਼ਣ ਦਾ ਦੋਸ਼ ਲਗਾਉਣ ਵਾਲੀ ਇਕ ਔਰਤ ਨੇ ਡੈਮੋਕਰੇਟ ਪਾਰਟੀ ਵਲੋਂ ਉਮੀਦਵਾਰੀ ਦੀ ਚੋਣ ਜਿੱਤ ਲਈ ਹੈ। ਹੁਣ ਇਹ ਔਰਤ ਨਵੰਬਰ ਵਿਚ ਹੋਣ ਵਾਲੀ ਓਹਾਇਉ ਸੂਬੇ ਦੀ ਵਿਧਾਨ ਸਭਾ ਚੋਣਾਂ ਵਿਚ ਡੈਮੋਕਰੇਟਿਕ ਪਾਰਟੀ ਵਲੋਂ ਚੋਣ ਲੜੇਗੀ। ਦੱਸ ਦੇਈਏ ਕਿ ਸਾਲ 2016 ਵਿਚ ਅਮਰੀਕੀ ਰਾਸ਼ਟਰਪਤੀ ਅਹੁਦੇ ਦੇ ਲਈ ਹੋਈ ਚੋਣਾਂ ਵਿਚ ਚੋਣ ਪ੍ਰਚਾਰ ਦੌਰਾਨ ਰੇਸ਼ਲ ਕਰੁਕਸ ਨੇ ਟਰੰਪ ‘ਤੇ ਇਹ ਦੋਸ਼ ਲਗਾਇਆ ਸੀ ਕਿ ਡੋਨਾਲਡ ਟਰੰਪ ਨੇ ਉਸ ਦਾ ਸਰੀਰਕ ਸ਼ੋਸ਼ਣ ਕੀਤਾ ਸੀ ਅਤੇ ਬਗੈਰ ਉਸ ਦੀ ਮਰਜ਼ੀ ਦੇ ਉਸ ਨੂੰ ਕਿੱਸ ਕੀਤਾ ਸੀ। ਹਾਲਾਂਕਿ ਟਰੰਪ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰ ਦਿੱਤਾ ਸੀ। ਰਸ਼ੇਲ ਕਰੁਕਸ ਨੇ ਡੈਮੋਕਰੇਟ ਪਾਰਟੀ ਵਲੋਂ ਉਮੀਦਵਾਰੀ ਦੀ ਚੋਣ ਬਗੈਰ ਕਿਸੇ ਵਿਰੋਧ ਦੇ ਜਿੱਤੀ ਅਤੇ ਹੁਣ ਨਵੰਬਰ ਵਿਚ ਹੋਣ ਵਾਲੀ ਚੋਣਾਂ ਵਿਚ ਉਨ੍ਹਾਂ ਦਾ ਸਾਹਮਣਾ ਰਿਪਬਲਿਕਨ ਉਮੀਦਵਾਰ ਬਿਲ ਰੇਨਕੇ ਨਾਲ ਹੋਵੇਗਾ।
ਰਸ਼ੇਲ ਟੋਲੇਡੋ ਦੇ ਨਜ਼ਦੀਕ ਸਥਿਤ ਇਕ ਸ਼ਹਿਰ ਟਿਫਿਨ ਦੀ ਰਹਿਣ ਵਾਲੀ ਹੈ ਅਤੇ ਯੂਨੀਵਰਸਿਟੀ ਐਡਮਨਿਸਟਰੇਟਰ ਦੇ ਤੌਰ ‘ਤੇ ਕੰਮ ਕਰਦੀ ਹੈ। ਓਹਾਇਉ ਵਿਧਾਨ ਸਭਾ ਦੀ 88 ਹਾਊਸ ਡਿਸਟ੍ਰਿਕ ਸੀਟ ਦੇ ਲਈ ਰਸ਼ੇਲ ਕਰੁਕਸ ਅਤੇ ਬਿਲ ਰੇਨਕੇ ਦੇ ਵਿਚ ਮੁਕਾਬਲਾ ਹੋਵੇਗਾ। ਰਸ਼ੇਲ ਪਹਿਲੀ ਵਾਰ ਉਸ ਸਮੇਂ ਸੁਰਖੀਆਂ ਵਿਚ ਆਈ ਸੀ ਜਦ 2016 ਵਿਚ ਅਮਰੀਕੀ ਰਾਸ਼ਟਰਪਤੀ ਅਹੁਦੇ ਦੇ ਲਈ ਚੋਣ ਹੋਣ ਵਿਚ ਇਕ ਮਹੀਨੇ ਦਾ ਸਮਾਂ ਬਚਿਆ ਸੀ ਅਤੇ ਰਸ਼ੇਲ ਨੇ ਉਸ ਸਮੇਂ ਟਰੰਪ ‘ਤੇ ਸਰੀਰਕ ਸ਼ੋਸ਼ਣ ਦਾ ਦੋਸ਼ ਲਗਾਇਆ ਸੀ। ਰਸ਼ੇਲ ਨੇ ਇਕ ਪ੍ਰੋਗਰਾਮ ਦੌਰਾਨ ਕਿਹਾ ਸੀ ਕਿ ਜਦ ਉਹ ਸਾਲ 2005 ਵਿਚ ਟਰੰਪ ਟਾਵਰ ਵਿਚ ਰਿਸੈਪਸ਼ਨਿਸਟ ਦੇ ਤੌਰ ‘ਤੇ ਕੰਮ ਕਰਦੀ ਸੀ ਤਦ ਟਰੰਪ ਨੇ ਉਨ੍ਹਾਂ ਦੀ ਮਰਜ਼ੀ ਦੇ ਖ਼ਿਲਾਫ਼ ਉਨ੍ਹਾਂ ਕਿੱਸ ਕੀਤਾ ਸੀ। ਰਸ਼ੇਲ ਦੇ ਇਨ੍ਹਾਂ ਦੋਸ਼ਾਂ ਤੋਂ ਬਾਅਦ ਕਾਫੀ ਹੰਗਾਮਾ ਵੀ ਹੋਇਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article