PUNJABMAILUSA.COM

ਅਮਰੀਕੀ ਰਾਸ਼ਟਰਪਤੀ ਦੀ ਇੱਕ ਹੋਰ ਪ੍ਰੇਮ ਕਹਾਣੀ ਦਾ ਖੁਲਾਸਾ

 Breaking News

ਅਮਰੀਕੀ ਰਾਸ਼ਟਰਪਤੀ ਦੀ ਇੱਕ ਹੋਰ ਪ੍ਰੇਮ ਕਹਾਣੀ ਦਾ ਖੁਲਾਸਾ

ਅਮਰੀਕੀ ਰਾਸ਼ਟਰਪਤੀ ਦੀ ਇੱਕ ਹੋਰ ਪ੍ਰੇਮ ਕਹਾਣੀ ਦਾ ਖੁਲਾਸਾ
August 27
09:25 2018

ਵਾਸ਼ਿੰਗਟਨ, 27 ਅਗਸਤ (ਪੰਜਾਬ ਮੇਲ)-ਟਰੰਪ ਟਾਵਰ ਦੇ ਇਕ ਸਾਬਕਾ ਕਰਮਚਾਰੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰੇਮ ਸਬੰਧਾਂ ਨੂੰ ਲੈ ਕੇ Îਇਕ ਨਵਾਂ ਖੁਲਾਸਾ ਕੀਤਾ ਹੈ। ਉਸ ਦਾ ਕਹਿਣਾ ਹੈ ਕਿ ਉਹ ਟਰੰਪ ਅਤੇ ਸਾਬਕਾ ਹਾਊਸਕੀਪਰ ਦੇ ਵਿਚ ਕਥਿਤ ਪ੍ਰੇਮ ਸਬੰਧ ਦੇ ਬਾਰੇ ਵਿਚ ਜਾਣਦਾ ਹੈ। ਉਸ ਨੇ ਕਿਹਾ ਕਿ ਇਸ ਸਬੰਧ ਨਾਲ ਦੋਵਾਂ ਦਾ ਇੱਕ ਬੱਚਾ ਵੀ ਹੈ।ਸੀਐਨਐਨ ਮੁਤਾਬਕ ਸਾਬਕਾ ਕਰਮਚਾਰੀ ਡਿਨੋ ਸਜੁਦੀਨ ਦੇ ਵਕੀਲ ਨੇ ਕਿਹਾ ਕਿ ਉਨ੍ਹਾਂ ਦੇ ਮੁਵਕਿਲ ਹੁਣ ਇਸ ਸਮਝੌਤੇ ਤੋਂ ਮੁਕਤ ਹਨ, ਜੋ ਉਨ੍ਹਾਂ ਨੇ ਅਮਰੀਕਨ ਮੀਡੀਆ ਇੰਕ (ਏਐਮਆਈ) ਦੇ ਨਾਲ ਕੀਤਾ ਸੀ। ਇਸ ਸਮਝੌਤੇ ਦੇ ਚਲਦਿਆਂ ਉਹ ਕਿਸੇ ਦੇ ਨਾਲ ਇਸ ਬਾਰੇ ਵਿਚ ਗੱਲ ਨਹੀਂ ਕਰ ਸਕਦੇ ਸਨ। ਏਐਮਆਈ ਨੈਸ਼ਨਲ ਇੰਕਵਾਇਰ ਦੀ ਮੁੱਖ ਕੰਪਨੀ ਹੈ। ਇਹ ਸਮਝੌਤਾ 15 ਨਵੰਬਰ, 2015 ਨੂੰ ਕੀਤਾ ਗਿਆ ਸੀ ਅਤੇ ਇਸ ਵਿਚ ਕਿਹਾ ਗਿਆ ਸੀ ਕਿ ਸਜੁਦੀਨ ਦੀ ਇਸ ਕਹਾਣੀ ਨੂੰ ਲੇ ਕੇ ਏਐਮਆਈ ਦੇ ਕੋਲ ਵਿਸ਼ੇਸ਼ ਅਧਿਕਾਰ ਹਨ। ਲੇਕਿਨ ਇਸ ਕਹਾਣੀ ਦੇ ਬਾਰੇ ਵਿਚ ਵਿਸਤਾਰ ਨਾਲ ਜ਼ਿਕਰ ਨਹੀਂ ਕਰਦੇ ਹੋਏ ਕਿਹਾ ਗਿਆ ਕਿ ਸੂਤਰ ਡੋਨਾਲਡ ਟਰੰਪ ਦੀ ਨਾਜਾਇਜ਼ ਸੰਤਾਨ ਦੇ ਬਾਰੇ ਵਿਚ ਜਾਣਕਾਰੀ ਏਐਮਆਈ ਦੇਣਗੇ। ਸਮਝੌਤੇ ਤੋਂ ਪਤਾ ਚਲਿਆ ਕਿ ਸਜੁਦੀਨ ਨੂੰ ਚੁੱਪ ਰਹਿਣ ਦੇ ਲਈ 30,000 ਡਾਲਰ ਦਾ ਭੁਗਤਾਨ ਕੀਤਾ ਗਿਆ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਟਰੰਪ ਦੇ ਕਈ ਅਫੇਅਰ ਦੀ ਗੱਲ ਸਾਹਮਣੇ ਆ ਚੁੱਕੀ ਹੈ। ਇਨ੍ਹਾਂ ਵਿਚ ਪੋਰਨ ਸਟਾਰ ਸਟੌਰਮੀ ਡੇਨੀਅਲ ਦੇ ਨਾਲ ਟਰੰਪ ਦਾ ਅਫੇਅਰ ਸਭ ਤੋਂ ਵਿਵਾਦਮਈ ਰਿਹਾ ਅਤੇ ਹਾਲ ਹੀ ਵਿਚ ਉਨ੍ਹਾਂ ਦੇ ਵਕੀਲ ਕੋਹੇਨ ਨੇ ਸਟੌਰਮੀ ਨੂੰ ਪੈਸੇ ਤੱਕ ਦੇਣ ਦੀ ਗੱਲ ਕਬੂਲੀ। ਇਸ ਵਿਚ ਕਿਹਾ ਗਿਆ ਕਿ ਸਟੌਰਮੀ ਨੂੰ ਇਸ ਲਈ ਪੈਸੇ ਦਿੱਤੇ ਗਏ ਸਨ ਕਿਉਂਕਿ ਜੇਕਰ ਉਹ ਮੁੰਹ ਖੋਲ੍ਹਦੀ ਤਾਂ ਟਰੰਪ ਨੂੰ ਰਾਸ਼ਟਰਪਤੀ ਚੋਣ ਵਿਚ ਨੁਕਸਾਨ ਹੋ ਸਕਦਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article