PUNJABMAILUSA.COM

ਅਮਰੀਕੀ ਰਾਸ਼ਟਰਪਤੀ ਦੀ ਪ੍ਰਵਾਸੀ ਨੀਤੀ ਦੇ ਵਿਰੋਧ ‘ਚ ਹਜ਼ਾਰਾਂ ਲੋਕ ਸੜਕਾਂ ‘ਤੇ ਉਤਰੇ

ਅਮਰੀਕੀ ਰਾਸ਼ਟਰਪਤੀ ਦੀ ਪ੍ਰਵਾਸੀ ਨੀਤੀ ਦੇ ਵਿਰੋਧ ‘ਚ ਹਜ਼ਾਰਾਂ ਲੋਕ ਸੜਕਾਂ ‘ਤੇ ਉਤਰੇ

ਅਮਰੀਕੀ ਰਾਸ਼ਟਰਪਤੀ ਦੀ ਪ੍ਰਵਾਸੀ ਨੀਤੀ ਦੇ ਵਿਰੋਧ ‘ਚ ਹਜ਼ਾਰਾਂ ਲੋਕ ਸੜਕਾਂ ‘ਤੇ ਉਤਰੇ
June 30
22:16 2018

ਵਾਸ਼ਿੰਗਟਨ, 30 ਜੂਨ (ਪੰਜਾਬ ਮੇਲ)-ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸਖਤ ਪ੍ਰਵਾਸੀ ਨੀਤੀ ਖਿਲਾਫ ਪੂਰੇ ਅਮਰੀਕਾ ‘ਚ ਹਜ਼ਾਰਾਂ ਲੋਕ ਵਿਰੋਧ-ਪ੍ਰਦਰਸ਼ਨ ‘ਚ ਸ਼ਾਮਲ ਹੋਏ। ਵੱਖ ਹੋਏ ਪ੍ਰਵਾਸੀ ਪਰਿਵਾਰਾਂ ਨੂੰ ਇਕ ਕਰਨ ਲਈ 630 ਤੋਂ ਜ਼ਿਆਦਾ ਪ੍ਰੋਗਰਾਮ ਆਯੋਜਿਤ ਕਰਨ ਦੀ ਯੋਜਨਾ ਬਣਾਈ ਗਈ ਹੈ। ਪ੍ਰਵਾਸੀਆਂ ਨੂੰ ਲੈ ਕੇ ਟਰੰਪ ਨੇ ਆਪਣੀ ਵਿਵਾਦਤ ਨੀਤੀ ਖਤਮ ਕਰਨ ਲਈ ਕਾਰਜਕਾਰੀ ਆਦੇਸ਼ ਜਾਰੀ ਕੀਤਾ ਸੀ, ਫਿਰ ਵੀ 2,000 ਬੱਚੇ ਆਪਣੇ ਮਾਤਾ-ਪਿਤਾ ਤੋਂ ਹੁਣ ਵੀ ਅਲਗ ਰਹਿ ਰਹੇ ਹਨ। ਵਿਵਾਦਤ ਪ੍ਰਵਾਸੀ ਨੀਤੀ ਨੂੰ ਲੈ ਕੇ ਦੇਸ਼ ਦੇ ਅੰਦਰ ਅਤੇ ਬਾਹਰ ਵੀ ਦਬਾਅ ਕਾਰਨ ਰਾਸ਼ਟਰਪਤੀ ਟਰੰਪ ਨੂੰ ਝੁਕਣਾ ਪਿਆ ਸੀ।
ਮੈਕਸੀਕੋ ਦੇ ਜ਼ਰੀਏ ਅਮਰੀਕਾ ‘ਚ ਆਏ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਟਰੰਪ ਨੇ ‘ਜ਼ੀਰੋ ਟਾਲਰੇਂਸ’ ਨੀਤੀ ਬਣਾਈ ਸੀ। ਇਸ ਦੇ ਤਹਿਤ ਉਹ ਮਾਤਾ-ਪਿਤਾ ਜਿਨ੍ਹਾਂ ‘ਤੇ ਅਪਰਾਧਿਕ ਮਾਮਲੇ ਚੱਲ ਰਹੇ ਸਨ, ਉਨ੍ਹਾਂ ਤੋਂ ਉਨ੍ਹਾਂ ਦੇ ਬੱਚਿਆਂ ਨੂੰ ਅਲਗ ਕੀਤਾ ਜਾ ਰਿਹਾ ਸੀ। ਵਿਵਾਦ ਤੋਂ ਬਾਅਦ ਟਰੰਪ ਨੇ ਇਸ ਨੀਤੀ ਨੂੰ ਕਾਰਜਕਾਰੀ ਆਦੇਸ਼ ਦੇ ਜ਼ਰੀਏ ਰੋਕ ਦਿੱਤਾ। ਪ੍ਰਵਾਸੀ ਹਿਰਾਸਤ ਕੇਂਦਰ ‘ਤੇ ਪਰਿਵਾਰਾਂ ਨੂੰ ਨਾਲ ਰੱਖਣ ਦੇ ਆਦੇਸ਼ ਦੇ ਬਾਵਜੂਦ ਲੋਕਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਪਰਿਵਾਰਾਂ ਨੂੰ ਵੱਖ ਕਰ ਦਿੱਤਾ ਗਿਆ ਹੈ, ਉਨ੍ਹਾਂ ‘ਤੇ ਟਰੰਪ ਦੇ ਆਦੇਸ਼ ਦਾ ਕੋਈ ਅਸਰ ਨਹੀਂ ਪਿਆ ਹੈ। 5 ਮਈ ਤੋਂ 9 ਜੂਨ ਵਿਚਾਲੇ 2,342 ਬੱਚਿਆਂ ਨੂੰ ਉਨ੍ਹਾਂ ਦੇ ਮਾਤਾ-ਪਿਤਾ ਤੋਂ ਵੱਖ ਕੀਤਾ ਗਿਆ ਸੀ। ਇਸ ਹਫਤੇ ਦੀ ਸ਼ੁਰੂਆਤ ‘ਚ ਕੈਲੇਫੋਰਨੀਆ ਦੇ ਇਕ ਜੱਜ ਨੇ ਆਦੇਸ਼ ਦਿੱਤਾ ਸੀ ਕਿ 30 ਦਿਨਾਂ ਦੇ ਅੰਦਰ ਸਾਰੇ ਪਰਿਵਾਰਾਂ ਨੂੰ ਇਕੱਠੇ ਕੀਤਾ ਜਾਵੇਗਾ। ਲਾਸ ਏਜੰਲਸ ‘ਚ ਇਕ ਅੰਗ੍ਰੇਜ਼ੀ ਅਖਬਾਰ ਨਾਲ ਗੱਲਬਾਤ ਕਰਦਿਆਂ ਇਕ ਪ੍ਰਦਰਸ਼ਨਕਾਰੀ ਨੇ ਕਿਹਾ ਕਿ ਪ੍ਰਵਾਸੀਆਂ ਨੂੰ ਲੈ ਕੇ ਅਮਰੀਕਾ ‘ਚ ਸਭ ਤੋਂ ਵੱਡਾ ਪ੍ਰਦਰਸ਼ਨ ਹੋ ਰਿਹਾ ਹੈ। ਟਰੰਪ ਦੀ ਨੀਤੀ ਨੂੰ ਲੈ ਕੇ ਅਮਰੀਕਾ ‘ਚ ਕਾਫੀ ਮਤਭੇਦ ਹਨ। ਅਮਰੀਕਾ ਦੇ ਸਾਰੇ ਵੱਡੇ ਸ਼ਹਿਰਾਂ ਦੇ ਲੋਕਾਂ ਵੱਲੋਂ ‘ਫੈਮਿਲੀ ਬਿਲਾਂਗ ਟੂਗੇਦਰ’ ਪ੍ਰਦਰਸ਼ਨ ‘ਚ ਨਾਅਰੇ ਲਾਏ ਜਾ ਰਹੇ ਸਨ। ਪਰਿਵਾਰਕ ਮੈਂਬਰ ਦਾ ਕਹਿਣਾ ਹੈ ਕਿ ਉਹ ਰਾਸ਼ਟਰਪਤੀ ਟਰੰਪ ਨੂੰ ਸਖਤ ਸੰਦੇਸ਼ ਦੇਣਾ ਚਾਹੁੰਦੇ ਹਨ। ਪ੍ਰਦਰਸ਼ਨਕਾਰੀਆਂ ਦੀ ਵੈੱਬਸਾਈਟ ਦਾ ਕਹਿਣਾ ਹੈ ਕਿ ਇਸ ਮਾਮਲੇ ‘ਚ ਅਦਾਲਤ ਦਾ ਆਦੇਸ਼ ਹੀ ਕਾਫੀ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬੱਚਿਆਂ ਨੂੰ ਮਾਤਾ-ਪਿਤਾ ਤੋਂ ਵੱਖ ਕੀਤੇ ਜਾਣ ਤੋਂ ਇਲਾਵਾ ਪ੍ਰਵਾਸੀਆਂ ਨੂੰ ਗ੍ਰਿਫਤਾਰ ਕੀਤਾ ਜਾਣਾ ਵੀ ਬੰਦ ਹੋਣਾ ਚਾਹੀਦਾ ਹੈ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਵਿਰੋਧ ਪ੍ਰਦਰਸ਼ਨ ‘ਚ ਹਜ਼ਾਰਾਂ ਲੋਕ ਸ਼ਾਮਲ ਹੋਏ, ਸਾਰਿਆਂ ਨੇ ਚਿੱਟੇ ਕੱਪੜਿਆਂ ‘ਚ ਸ਼ਾਂਤੀਪੂਰਣ ਤਰੀਕੇ ਨਾਲ ਪ੍ਰਦਰਸ਼ਨ ਕੀਤਾ। ਵਾਸ਼ਿੰਗਟਨ ਡੀ. ਸੀ. ‘ਚ ਪ੍ਰਮੁੱਖ ਮਾਰਚ ਕੱਢਿਆ ਗਿਆ। ਇਸ ਅੰਦੋਲਨ ‘ਚ ਸ਼ਾਮਲ ਇਕ ਔਰਤ ਨੇ ਕਿਹਾ ਕਿ 50 ਰਾਜਾਂ ‘ਚ ਅਲਗ-ਅਲਗ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਹਾਲਾਂਕਿ ਇਸ ਮਾਮਲੇ ‘ਚ ਇਹ ਕੋਈ ਪਹਿਲਾਂ ਪ੍ਰਦਰਸ਼ਨ ਨਹੀਂ ਹੈ। ਵੀਰਵਾਰ ਨੂੰ ਸਰਕਾਰ ਦੀ ਪ੍ਰਵਾਸੀ ਨੀਤੀ ਖਿਲਾਫ ਵਿਰੋਧ ‘ਚ 600 ਔਰਤਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article