PUNJABMAILUSA.COM

ਅਮਰੀਕੀ ਰਾਸ਼ਟਰਪਤੀ ਦੇ ਕਰ ਸੁਧਾਰ ਬਿੱਲ ’ਤੇ ਸੈਨੇਟ ਨੇ ਲਗਾਈ ਮੋਹਰ

ਅਮਰੀਕੀ ਰਾਸ਼ਟਰਪਤੀ ਦੇ ਕਰ ਸੁਧਾਰ ਬਿੱਲ ’ਤੇ ਸੈਨੇਟ ਨੇ ਲਗਾਈ ਮੋਹਰ

ਅਮਰੀਕੀ ਰਾਸ਼ਟਰਪਤੀ ਦੇ ਕਰ ਸੁਧਾਰ ਬਿੱਲ ’ਤੇ ਸੈਨੇਟ ਨੇ ਲਗਾਈ ਮੋਹਰ
December 21
06:12 2017

ਵਾਸ਼ਿੰਗਟਨ, 21 ਦਸੰਬਰ (ਪੰਜਾਬ ਮੇਲ)- ਰਾਸ਼ਟਰਪਤੀ ਡੋਨਲਡ ਟਰੰਪ ਨੂੰ ਅੱਜ ਪਹਿਲੀ ਅਹਿਮ ਵਿਧਾਨਕ ਜਿੱਤ ਨਸੀਬ ਹੋਈ ਜਦੋਂ ਅਮਰੀਕੀ ਸੈਨੇਟ ਨੇ ਅਮਰੀਕੀ ਕਰ ਸੁਧਾਰ ਬਿੱਲ ਉਤੇ ਮੋਹਰ ਲਗਾ ਦਿੱਤੀ। 30 ਵਰ੍ਹਿਆਂ ਤੋਂ ਵੀ ਵੱਧ ਸਮੇਂ ਬਾਅਦ ਅਮਰੀਕਾ ਦੇ ਕਰ ਕਾਨੂੰਨ ਵਿੱਚ ਕੀਤੇ ਜਾ ਰਹੇ ਹੂੰਝਾ-ਫੇਰ ਸੁਧਾਰਾਂ ਨੂੰ ਡੈਮੋਕਰੈਟਾਂ ਵੱਲੋਂ ਅਮੀਰਾਂ ਤੇ ਕਾਰਪੋਰੇਟਾਂ ਨੂੰ ਗੈ਼ਰ-ਸੰਗਤ ਲਾਭ ਪਹੁੰਚਣ ਵਾਲੇ ਦੱਸਦਿਆਂ ਇਸ ਦੀ ਆਲੋਚਨਾ ਕੀਤੀ ਜਾ ਰਹੀ ਹੈ। ਸੈਨੇਟ ਨੇ 1.5 ਟ੍ਰਿਲੀਅਨ ਡਾਲਰ ਦੇ ਕਰ ਬਿੱਲ ਨੂੰ 51-48 ਵੋਟਾਂ ਨਾਲ ਪਾਸ ਕਰ ਦਿੱਤਾ। ਇਸ ਵਿੱਚ ਕਾਰਪੋਰੇਸ਼ਨਜ਼ ਲਈ ਸਥਾਈ ਕਰ ਕਟੌਤੀ ਅਤੇ ਵਿਅਕਤੀਗਤ ਤੌਰ ’ਤੇ ਅਸਥਾਈ ਕਰ ਕਟੌਤੀ ਸ਼ਾਮਲ ਹੈ। ਦੱਸਣਯੋਗ ਹੈ ਕਿ ਕਾਂਗਰਸ ਦੇ ਨੁਮਾਇੰਦਾ ਸਦਨ ਨੇ ਇਸ ਬਿੱਲ ਨੂੰ ਪਹਿਲਾਂ ਹੀ ਪ੍ਰਵਾਨਗੀ ਦੇ ਦਿੱਤੀ ਸੀ। ਕਾਂਗਰਸ ਦੇ ਦੋਵੇਂ ਸਦਨਾਂ ਵਿੱਚ ਰਿਪਬਲਿਕਨਾਂ ਨੂੰ ਬਹੁਮਤ ਹਾਸਲ ਹੈ। ਇਸ ਬਿੱਲ ਨੂੰ ਕਾਨੂੰਨ ਵਜੋਂ ਮਾਨਤਾ ਲਈ ਰਾਸ਼ਟਰਪਤੀ ਦੇ ਦਸਤਖ਼ਤ ਵਾਸਤੇ ਵ੍ਹਾਈਟ ਹਾਊਸ ਭੇਜਣ ਤੋਂ ਪਹਿਲਾਂ ਕਾਰਜਵਿਧੀ ਮੁੱਦੇ ’ਤੇ ਅੰਤਿਮ ਪ੍ਰਵਾਨਗੀ ਵਾਸਤੇ ਇਸ ਨੂੰ ਨੁਮਾਇੰਦਾ ਸਦਨ ਕੋਲ ਭੇਜਣਾ ਪਵੇਗਾ। ਇਸ ਬਿੱਲ ਦੇ ਕਾਨੂੰਨ ਬਣਨ ਉਤੇ ਸੰਨ 1986 ਬਾਅਦ ਅਮਰੀਕੀ ਕਰ ਕਾਨੂੰਨ ਵਿੱਚ ਵੱਡੀ ਤਬਦੀਲੀ ਆਵੇਗੀ।
ਕਾਨੂੰਨਸਾਜ਼ ਪੌਲ ਰਿਆਨ, ਜੋ ਨੁਮਾਇੰਦਾ ਸਦਨ ਦੇ ਸਪੀਕਰ ਹਨ, ਨੇ ਕਿਹਾ, ‘ਵਰ੍ਹਿਆਂ ਦੀ ਮਿਹਨਤ ਬਾਅਦ ਅਸੀਂ ਕਰ ਕਾਨੂੰਨ ਵਿੱਚ ਹੂੰਝਾ-ਫੇਰ ਅਤੇ ਵਿਕਾਸਮੁਖੀ ਸੁਧਾਰ ਕਰਨ ਜਾ ਰਹੇ ਹਾਂ। ਇਸ ਨਾਲ ਅਮਰੀਕਾ ਵਾਸੀਆਂ ਨੂੰ ਤੁਰੰਤ ਰਾਹਤ ਮਿਲੇਗੀ।’ ਉਪ ਰਾਸ਼ਟਰਪਤੀ ਮਾਈਕ ਪੈਂਸ ਨੇ ਇਸ ਕਰ ਬਿੱਲ ਦੇ ਹੱਕ ਵਿੱਚ ਮਤਦਾਨ ਨੂੰ ਅਮਰੀਕੀ ਲੋਕਾਂ ਲਈ ‘ਇਤਿਹਾਸਕ’ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਕੰਮ-ਕਾਜੀ ਪਰਿਵਾਰਾਂ ਅਤੇ ਰੁਜ਼ਗਾਰ ਦਾਤਿਆਂ ਨੂੰ ਕ੍ਰਿਸਮਸ ਮੌਕੇ ਕਰ ਕਟੌਤੀ ਦਾ ਤੋਹਫ਼ਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਟਰੰਪ ਨੇ ਮੱਧ-ਵਰਗੀ ਅਮੈਰਿਕਨਾਂ ਨਾਲ ਕੀਤਾ ਵਾਅਦਾ ਪੁਗਾ ਦਿੱਤਾ ਹੈ। ਇਸ ਬਿੱਲ ਨੂੰ ਰਾਸ਼ਟਰਪਤੀ ਟਰੰਪ ਦੇ ਕਾਰਜਕਾਲ ਦੇ ਪਹਿਲੇ ਸਾਲ ਵਿੱਚ ਪਹਿਲੀ ਵਿਧਾਨਕ ਜਿੱਤ ਵਜੋਂ ਦੇਖਿਆ ਜਾ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article