PUNJABMAILUSA.COM

ਅਮਰੀਕੀ ਰਾਸ਼ਟਰਪਤੀ ਨੂੰ ਜ਼ਹਿਰੀਲੀ ਚਿੱਠੀ ਭੇਜਣ ਵਾਲਾ ਨਿਕਲਿਆ ਅਮਰੀਕੀ ਫੌਜ ਦਾ ਵੈਟਰਨ

 Breaking News

ਅਮਰੀਕੀ ਰਾਸ਼ਟਰਪਤੀ ਨੂੰ ਜ਼ਹਿਰੀਲੀ ਚਿੱਠੀ ਭੇਜਣ ਵਾਲਾ ਨਿਕਲਿਆ ਅਮਰੀਕੀ ਫੌਜ ਦਾ ਵੈਟਰਨ

ਅਮਰੀਕੀ ਰਾਸ਼ਟਰਪਤੀ ਨੂੰ ਜ਼ਹਿਰੀਲੀ ਚਿੱਠੀ ਭੇਜਣ ਵਾਲਾ ਨਿਕਲਿਆ ਅਮਰੀਕੀ ਫੌਜ ਦਾ ਵੈਟਰਨ
October 08
17:38 2018

ਵਾਸ਼ਿੰਗਟਨ, 8 ਅਕਤੂਬਰ (ਪੰਜਾਬ ਮੇਲ)- ਅਮਰੀਕੀ ਨੇਵੀ (ਨੌ-ਸੈਨਾ) ਦੇ ਵੈਟਰਨ ਨੂੰ ਸ਼ੁੱਕਰਵਾਰ ਨੂੰ ਓਟਾ ਤੋਂ ਗ੍ਰਿਫਤਾਰ ਕੀਤਾ ਗਿਆ। ਇਸ ਵੈਟਰਨ ‘ਤੇ ਦੋਸ਼ ਹੈ ਕਿ ਇਸ ਨੇ ਰਾਸ਼ਟਰਪਤੀ ਡੋਨਾਲਡ ਟਰੰਪ, ਰੱਖਿਆ ਜਿਮ ਮੈਟਿਸ, ਐੱਫ. ਬੀ. ਆਈ. ਡਾਇਰੈਕਟਰ ਅਤੇ ਇਕ ਐਡਮੀਰਲ ਨੂੰ ਕੈਸਟਰ ਦੇ ਬੀਜਾਂ ਨਾਲ ਭਰੀ ਜ਼ਹਿਰੀਲੀ ਚਿੱਠੀ ਭੇਜੀ ਸੀ। ਇਨ੍ਹਾਂ ਬੀਜਾਂ ਤੋਂ ਹੀ ਖਤਰਨਾਕ ਜ਼ਹਿਰ ਰਾਇਸੀਨ ਤਿਆਰ ਕੀਤਾ ਗਿਆ ਹੈ। ਓਟਾ ਦੇ ਸਾਲਟ ਲੇਕ ਸਿਟੀ ਦੀ ਕੋਰਟ ਵੱਲੋਂ ਵਿਲੀਅਮ ਸਿਲਡੇ ਐਲੇਨ ਥਰਡ ‘ਤੇ ਦੋਸ਼ ਲਾਏ ਗਏ ਹਨ ਕਿ ਉਨ੍ਹਾਂ ਨੇ ਬਾਇਓਲਾਜ਼ੀਕਲ ਤੱਤਾਂ ਨੂੰ ਜ਼ਹਿਰ ਦੇ ਤੌਰ ‘ਤੇ ਇਸਤੇਮਾਲ ਕਰਕੇ ਰਾਸ਼ਟਰਪਤੀ ਅਤੇ ਬਾਕੀ ਵਿਅਕਤੀਆਂ ਲਈ ਜਾਨਲੇਵਾ ਸੰਚਾਰ ਨੂੰ ਅੰਜ਼ਾਮ ਦਿੱਤਾ। ਐਲੇਨ ਦੀ ਉਮਰ 39 ਸਾਲ ਹੈ ਅਤੇ ਜੇਕਰ ਉਨ੍ਹਾਂ ਦਾ ਦੋਸ਼ ਸਹੀ ਸਾਬਤ ਹੋਇਆ ਤਾਂ ਫਿਰ ਉਨ੍ਹਾਂ ਨੂੰ ਜ਼ਿੰਦਗੀ ਭਰ ਜੇਲ ‘ਚ ਹੀ ਰਹਿਣਾ ਹੋਵੇਗਾ। ਜੋ ਚਿੱਠੀਆਂ ਐਲੇਨ ਵੱਲੋਂ ਭੇਜੀਆਂ ਗਈਆਂ ਸਨ ਉਹ ਕਿਸੇ ਨੂੰ ਮਿਲ ਨਹੀਂ ਸਕੀਆਂ ਅਤੇ ਇਸ ਲਈ ਸਾਰਿਆਂ ਦੀ ਜਾਨ ਬਚ ਗਈ।
ਪੇਂਟਾਗਨ ਵੱਲੋਂ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਗਈ ਸੀ ਕਿ ਚਿੱਠੀਆਂ ‘ਚ ਰਾਇਸੀਨ ਨਾਂ ਦੇ ਜ਼ਹਿਰੀਲੇ ਤੱਤ ਸਨ। ਹਾਲਾਂਕਿ ਬੁਲਾਰੇ ਕ੍ਰਿਸ ਸ਼ੇਰਵੁੱਡ ਵੱਲੋਂ ਦੱਸਿਆ ਗਿਆ ਸੀ ਕਿ ਪੂਰੇ ਮਾਮਲੇ ਦੀ ਜਾਂਚ ਨੂੰ ਸਬੰਧਿਤ ਏਜੰਸੀਆਂ ਦੇ ਨਾਲ ਮਿਲ ਕੇ ਪੂਰਾ ਕੀਤਾ ਜਾਵੇਗਾ। ਫਿਲਹਾਲ ਪੇਂਟਾਗਨ ਅਜੇ ਇਸ ਗੱਲ ਦੀ ਅਧਿਕਾਰਕ ਤੌਰ ‘ਤੇ ਜਾਣਕਾਰੀ ਮਿਲਣ ਦਾ ਇੰਤਜ਼ਾਰ ਕਰ ਰਿਹਾ ਹੈ ਕਿ ਲਿਫਾਫੇ ‘ਚ ਰਾਇਸੀਨ ਹੀ ਸੀ ਜਾਂ ਕੁਝ ਹੋਰ। ਜਾਂਚ ਲਈ ਐੱਫ. ਬੀ. ਆਈ. ਨੂੰ ਲਾ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਹ ਚਿੱਠੀਆਂ ਅਮਰੀਕੀ ਰੱਖਿਆ ਮੰਤਰੀ ਜਿਮ ਮੈਟਿਸ ਅਤੇ ਅਮਰੀਕੀ ਨੌ-ਸੈਨਾ ਦੇ ਚੀਫ ਐਡਮੀਰਲ ਜਾਨ ਰਿਚਰਡਸਨ ਨੂੰ ਲਿਖੀਆਂ ਗਈਆਂ ਸਨ। ਪੇਂਟਾਗਨ ‘ਚ ਜੋ ਚਿੱਠੀਆਂ ਆਉਂਦੀਆਂ ਹਨ ਉਨ੍ਹਾਂ ਦੀ ਜਾਂਚ ਲਈ ਮੇਨ ਬਿਲਡਿੰਗ ਤੋਂ ਬਾਹਰ ਇਕ ਹੋਰ ਮੇਨ ਬਿਲਡਿੰਗ ਹੈ। ਜਾਂਚ ਸੈਂਟਰ ਦੇ ਕਰਮਚਾਰੀ ਨੂੰ ਸਭ ਤੋਂ ਪਹਿਲਾਂ ਚਿੱਠੀਆਂ ‘ਚ ਰਾਇਸੀਨ ਦੇ ਹੋਣ ਦਾ ਸ਼ੱਕ ਜਤਾਇਆ ਸੀ। ਰਾਇਸੀਨ ਦਾ ਇਸਤੇਮਾਲ ਅੱਤਵਾਦੀ ਸਾਜਿਸ਼ ਲਈ ਕੀਤਾ ਜਾਂਦਾ ਹੈ।
ਇਕ ਅੰਗ੍ਰੇਜ਼ੀ ਅਮਰੀਕੀ ਨਿਊਜ਼ ਚੈਨਲ ਨੇ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਹੈ ਕਿ ਵ੍ਹਾਈਟ ਹਾਊਸ ਅਤੇ ਪੇਂਟਾਗਨ ਨੂੰ ਭੇਜੀਆਂ ਗਈਆਂ ਚਿੱਠੀਆਂ ਆਪਸ ‘ਚ ਜੁੜੀਆਂ ਹਨ। ਦੋਹਾਂ ‘ਚ ਹੀ ਕੈਸਟਰ ਆਇਲ ਦੇ ਬੀਜ ਨਾਲ ਬਣਿਆ ਪਦਾਰਥ ਰਾਇਸੀਨ ਹੈ। ਹਾਲਾਂਕਿ ਅਜੇ ਤੱਕ ਅਧਿਕਾਰਕ ਤੌਰ ‘ਤੇ ਪੁਸ਼ਟੀ ਨਾ ਹੋਣ ਕਾਰਨ ਇਸ ਦਾ ਨਾਂ ਰਾਇਸੀਨ ਨਹੀਂ ਦੱਸਿਆ ਜਾ ਰਿਹਾ ਹੈ। ਰਾਇਸੀਨ ਕਿੰਨਾ ਖਤਰਨਾਕ ਹੈ ਇਸ ਦਾ ਅੰਦਾਜ਼ਾ ਤੁਸੀ ਇਸ ਗੱਲ ਤੋਂ ਲਾ ਸਕਦੇ ਹੋ ਕਿ ਜੇਕਰ ਇਸ ਨੂੰ ਖਾਧਾ ਅਤੇ ਇੰਜੈਕਸ਼ਨ ਦੇ ਰੂਪ ‘ਚ ਦਿੱਤਾ ਜਾਵੇ ਤਾਂ ਸਿਰਫ ਕੁਝ ਸਕਿੰਟਾਂ ਦੇ ਅੰਦਰ ਕਿਸੇ ਦੀ ਵੀ ਮੌਤ ਹੋ ਸਕਦੀ ਹੈ। ਇਸ ਦਾ ਪ੍ਰਭਾਵ ਸਾਇਨਾਇਡ ਦੇ ਮੁਕਾਬਲੇ 6,000 ਗੁਣਾ ਜ਼ਿਆਦਾ ਹੁੰਦਾ ਹੈ। ਇਸ ਤੋਂ ਪਹਿਲਾਂ ਰਿਪਬਲਿਕਨ ਸੈਨੇਟਰ ਟੇਡ ਕਰੂਜ਼ ਨੂੰ ਲਿਖੀ ਚਿੱਠੀ ‘ਚ ਚਿੱਟੇ ਰੰਗ ਦੇ ਪਾਊਡਰ ਜਿਹੇ ਪਦਾਰਥ ਦੇ ਸੰਪਰਕ ‘ਚ ਆਉਣ ਤੋਂ ਬਾਅਦ ਹਿਊਸਟਨ ਅਤੇ ਟੈਕਸਾਸ ‘ਚ 2 ਲੋਕਾਂ ਨੂੰ ਹਸਪਤਾਲ ‘ਚ ਦਾਖਲ ਕਰਾਇਆ ਗਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article