PUNJABMAILUSA.COM

ਅਮਰੀਕੀ ਰਾਸ਼ਟਰਪਤੀ ਬਣਨ ਦਾ ਹਕਦਾਰ ਨਹੀਂ ਟਰੰਪ : ਅਮਰੀਕੀ ਅਖਬਾਰਾਂ

ਅਮਰੀਕੀ ਰਾਸ਼ਟਰਪਤੀ ਬਣਨ ਦਾ ਹਕਦਾਰ ਨਹੀਂ ਟਰੰਪ : ਅਮਰੀਕੀ ਅਖਬਾਰਾਂ

ਅਮਰੀਕੀ ਰਾਸ਼ਟਰਪਤੀ ਬਣਨ ਦਾ ਹਕਦਾਰ ਨਹੀਂ ਟਰੰਪ : ਅਮਰੀਕੀ ਅਖਬਾਰਾਂ
September 26
09:14 2016

trump
ਡੈਮੋਕਰੇਟਿਕ ਉਮੀਦਵਾਰ ਹਿਲੇਰੀ ਕਲਿੰਟਨ ਦਾ ਕੀਤਾ ਸਮਰਥਨ
ਵਾਸ਼ਿੰਗਟਨ, 26 ਸਤੰਬਰ (ਪੰਜਾਬ ਮੇਲ)- ਅਮਰੀਕਾ ਦੇ ਦੋ ਵੱਡੇ ਪ੍ਰਭਾਵਸ਼ਾਲੀ ਅਖ਼ਬਾਰਾਂ ਨੇ ਅਪਣੀ ਸੰਪਾਦਕੀ ਵਿਚ ਕਿਹਾ ਹੈ ਕਿ ਰਾਸ਼ਟਰਪਤੀ ਅਹੁਦੇ ਦੀ ਚੋਣ ਵਿਚ ਰਿਪਬਲਿਕਨ ਉਮੀਦਵਾਰ ਡੌਨਲਡ ਟਰੰਪ ਨੂੰ ਅਮਰੀਕਾ ਦਾ ਅਗਲਾ ਰਾਸ਼ਟਰਪਤੀ ਨਹੀਂ ਚੁਣਿਆ ਜਾਣਾ ਚਾਹੀਦਾ ਕਿਉਂਕਿ ਉਹ ਇਸ ਅਹੁਦੇ ਦੇ ਲਾਇਕ ਨਹੀਂ ਹਨ ਅਤੇ ਦੇਸ਼ਾਂ ਅਤੇ ਧਰਮਾਂ ਦੇ ਬਾਰੇ ਵਿਚ ਬੇਹੱਦ ਸਖ਼ਤ ਰਾਏ ਰਖਦੇ ਹਨ। ਵਾਸ਼ਿੰਗਟਨ ਪੋਸਟ ਦੀ ਸੰਪਾਦਕੀ ਵਿਚ ਕਿਹਾ ਗਿਆ ਹੈ ਕਿ ਟਰੰਪ ਨੂੰ ਦੇਸ਼ ਦਾ ਰਾਸ਼ਟਰਪਤੀ ਨਹੀਂ ਚੁਣਿਆ ਜਾਣਾ ਚਾਹੀਦਾ। ਇਸ ਗੱਲ ‘ਤੇ ਬਹਿਸ ਦੀ ਜ਼ਰੂਰਤ ਨਹੀਂ ਹੈ ਕਿ ਡੌਨਲਡ ਟਰੰਪ ਰਾਸ਼ਟਰਪਤੀ ਬਣਨ ਦੇ ਲਾਇਕ ਨਹੀਂ ਹਨ। ਦ ਨਿਊਯਾਰਕ ਟਾਈਮਸ ਨੇ ਅਪਣੀ ਸੰਪਾਦਕੀ ਵਿਚ ਡੌਨਲਡ ਟਰੰਪ ਨੂੰ ਰਾਸ਼ਟਰਪਤੀ ਕਿਉਂ ਨਹੀਂ ਬਣਾਇਆ ਜਾਣਾ ਚਾਹੀਦਾ ਸਿਰਲੇਖ ਦੇ ਤਹਿਤ ਅਪਣੇ ਤਰਕ ਪੇਸ਼ ਕੀਤੇ।ਨਿਊਯਾਰਕ ਟਾਈਮਸ ਦੇ ਸੰਪਾਦਕੀ ਬੋਰਡ ਨੇ ਲਿਖਿਆ ਕਿ ਟਰੰਪ ਦੇ ਵਿਅਕਤੀਤਵ ਨਾਲ ਆਕਰਸ਼ਿਤ ਵੋਟਰਾਂ ਨੂੰ ਥੋੜ੍ਹੀ ਦੇਰ ਰੁਕਣਾ ਚਾਹੀਦਾ ਅਤੇ ਇਕ ਦੁਸਾਹਸੀ ਨੇਤਾ ਦੇ ਰੂਪ ਵਿਚ ਉਨ੍ਹਾਂ ਦੇ ਵਿਸ਼ੇਸ਼ ਆਚਰਣ ‘ਤੇ ਧਿਆਨ ਦੇਣਾ ਚਾਹੀਦਾ। ਉਹ ਧਮਕੀ ਦਿੰਦੇ ਹਨ , ਉਨ੍ਹਾਂ ਚੁਣੌਤੀ ਦੇਣ ਵਾਲਿਆਂ ਦਾ ਘਟੀਆ ਮਜ਼ਾਕ ਉਡਾਉਂਦੇ ਹਨ, ਮਹਿਲਾਵਾਂ ਦੇ ਬਾਰੇ ਵਿਚ ਅਪਮਾਨਜਨਕ ਟਿੱਪਣੀਆਂ ਕਰਦੇ ਹਨ, ਝੂਠ ਬੋਲਦੇ ਹਨ, ਦੇਸ਼ਾਂ ਤੇ ਧਰਮਾਂ ਦੇ ਬਾਰੇ ਵਿਚ ਬੇਹੱਦ ਸਖ਼ਤ ਰਾਏ ਰਖਦੇ ਹਨ। ਅਖ਼ਬਾਰ ਵਿਚ ਕਿਹਾ ਗਿਆ ਹੈ ਕਿ ਸਾਡੇ ਰਾਸ਼ਟਰਪਤੀ ਸਾਡੇ ਬੱਚਿਆਂ ਦੀ ਪੀੜੀਆਂ ਦੇ ਲਈ ਆਦਰਸ਼ ਹੁੰਦੇ ਹਨ। ਕੀ ਅਸੀਂ ਉਨ੍ਹਾਂ ਦੇ ਲਈ ਅਜਿਹਾ ਉਦਾਹਰਣ ਰਖਣਾ ਚਾਹੁੰਦੇ ਹਨ। ਅਮਰੀਕਾ ਦੇ ਲੋਕ ਰਾਸ਼ਟਰਪਤੀ ਅਹੁਦੇ ਦੀ ਚੋਣ ਦੇ ਲਈ ਪਹਿਲੀ ਡਿਬੇਟ ਦੇਖਣ ਲਈ ਤਿਆਰ ਹਨ।
ਵਾਸ਼ਿੰਗਟਨ ਪੋਸਟ ਦੀ ਸੰਪਾਦਕੀ ਵਿਚ ਕਿਹਾ ਕਿ ਅੱਜ ਦੇ ਦਰਸ਼ਕਾਂ ਦੇ ਲਈ ਚੁਣੌਤੀ ਇਹ ਹੈ ਕਿ ਉਹ ਇਹ ਸੋਚਣ ਦੇ ਜਾਲ ਤੋਂ ਬਚਣ ਕਿ ਉਨ੍ਹਾਂ ਇਸ ਬਹਿਸ ਵਿਚ ਅਸਲੀ ਟਰੰਪ ਜਾਂ ਨਵੇਂ ਟਰੰਪ ਨੂੰ ਉਭਰਦੇ ਦੇਖਣ ਦਾ ਇਕ ਹੋਰ ਮੌਕਾ ਮਿਲੇਗਾ। ਉਸ ਨੇ ਕਿਹਾ ਕਿ ਇਸ ਦੇ ਲਈ ਹੁਣ ਬਹੁਤ ਦੇਰ ਹੋ ਚੁੱਕੀ ਹੈ। ਅਸਲੀ ਟਰੰਪ ਤਦ ਹੀ ਨਾਗਰਿਕਾਂ ਦੇ ਸਾਹਮਣੇ ਆ ਗਏ ਸੀ ਜਦ ਉਨ੍ਹਾਂ ਨੇ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਬਣਨ ਦਾ ਐਲਾਨ ਕੀਤਾ ਸੀ ਅਤੇ ਨਾਜਾਇਜ਼ ਪਰਵਾਸੀਆਂ ਦੇ ਰੂਪ ਵਿਚ ਅਮਰੀਕਾ ਵਿਚ ਬਲਤਕਾਰੀਆਂ ਨੂੰ ਭੇਜਣ ਦੇ ਲਈ ਮੈਕਸਿਕੋ ਨੂੰ ਦੋਸ਼ੀ ਠਹਿਰਾਇਆ ਸੀ। ਅਜਿਹਾ ਕਿਹਾ ਜਾਂਦਾ ਹੈ ਕਿ ਇਕ ਆਮ ਵਿਅਕਤੀ ਦੀ ਚਰਿੱਤਰ ਦੀ ਅਸਲ ਪ੍ਰੀਖਆ ਇਹ ਹੁੰਦੀ ਹੈ ਕਿ ਉਹ ਉਸ ਸਮੇਂ ਕਿਸ ਤਰ੍ਹਾਂ ਦਾ ਸਲੂਕ ਕਰਦਾ ਹੈ ਜਦ ਕੋਈ ਉਸ ਨੂੰ ਦੇਖ ਨਹੀਂ ਰਿਹਾ ਹੁੰਦਾ।
ਟਰੰਪ ਦੀ ਚੋਣ ਪ੍ਰਚਾਰ ਮੁਹਿੰਮ ਨੇ ਹਿਲੇਰੀ ਦਾ ਸਮਰਥਨ ਕਰਨ ਨੂੰ ਲੈ ਕੇ ਨਿਊਯਾਰਕ ਟਾਈਮਸ ਦੀ ਆਲੋਚਨਾ ਕੀਤੀ। ਇਕ ਦਿਨ ਪਹਿਲਾਂ ਹੀ ਦ ਨਿਊਯਾਰਕ ਟਾਈਮਸ ਨੇ ਅਮਰੀਕਾ ਦੇ ਅਗਲੇ ਰਾਸ਼ਟਰਪਤੀ ਦੇ ਰੂਪ ਵਿਚ ਡੈਮੋਕਰੇਟਿਕ ਉਮੀਦਵਾਰ ਹਿਲੇਰੀ ਕਲਿੰਟਨ ਦਾ ਸਮਰਥਨ ਕੀਤਾ ਸੀ। ਦੱਸ ਦੇਈਏ ਕਿ ਰਾਸ਼ਟਰਪਤੀ ਅਹੁਦੇ ਲਈ ਚੋਣ 8 ਨਵੰਬਰ ਨੂੰ ਹੋਣੀ ਹੈ। ਤਾਜ਼ਾ ਸਰਵੇਖਣ ਅਨੁਸਾਰ ਹਿਲੇਰੀ ਅਤੇ ਟਰੰਪ ਦੇ ਵਿਚ ਕੜਾ ਮੁਕਾਬਲਾ ਹੋਵੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article