PUNJABMAILUSA.COM

ਅਮਰੀਕੀ ਸ਼ੇਅਰ ਬਾਜ਼ਾਰਾਂ ‘ਚ ਫਿਰ ਤੇਜ਼ ਗਿਰਾਵਟ

ਅਮਰੀਕੀ ਸ਼ੇਅਰ ਬਾਜ਼ਾਰਾਂ ‘ਚ ਫਿਰ ਤੇਜ਼ ਗਿਰਾਵਟ

ਅਮਰੀਕੀ ਸ਼ੇਅਰ ਬਾਜ਼ਾਰਾਂ ‘ਚ ਫਿਰ ਤੇਜ਼ ਗਿਰਾਵਟ
February 10
15:45 2018

ਵਾਸ਼ਿੰਗਟਨ, 10 ਫਰਵਰੀ (ਪੰਜਾਬ ਮੇਲ)- ਅਮਰੀਕੀ ਸ਼ੇਅਰ ਬਾਜ਼ਾਰਾਂ ‘ਚ ਵੀਰਵਾਰ ਨੂੰ ਇਕ ਵਾਰ ਫਿਰ ਤੇਜ਼ ਗਿਰਾਵਟ ਆਈ ਅਤੇ ਡਾਓ ਜੋਂਸ ਹਫਤੇ ‘ਚ ਦੂਜੀ ਵਾਰ 1,000 ਅੰਕਾਂ ਤੋਂ ਜ਼ਿਆਦਾ ਟੁੱਟ ਗਿਆ ਅਤੇ 23,860 ਅੰਕਾਂ ‘ਤੇ ਜਾ ਕੇ ਬੰਦ ਹੋਇਆ। ਐੱਸ. ਐਂਡ. ਪੀ. 500 ਇੰਡੈਕਸ ‘ਚ ਵੀ ਪੌਣੇ 4 ਫੀਸਦੀ ਦੀ ਗਿਰਾਵਟ ਆਈ। ਨੈਸਡੇਕ ‘ਚ 275 ਅੰਕਾਂ ਦੀ ਗਿਰਾਵਟ ਆਈ ਅਤੇ ਇਹ 6,777 ਦੇ ਪੱਧਰ ‘ਤੇ ਫਿਸਲ ਗਿਆ। ਯੂਰਪੀ ਬਾਜ਼ਾਰਾਂ ‘ਚ ਗਿਰਾਵਟ ਤੋਂ ਬਾਅਦ ਅਮਰੀਕੀ ਬਾਜ਼ਾਰਾਂ ‘ਚ ਗਿਰਾਵਟ ਨਾਲ ਨਿਵੇਸ਼ਕ ਘਬਰਾ ਗਏ। ਲੰਡਨ ਸਟਾਰ ਐਕਸਚੇਂਜ ‘ਚ 1.5 ਫੀਸਦੀ, ਜਰਮਨੀ ਦੇ ਸ਼ੇਅਰ ਬਾਜ਼ਾਰਾਂ ‘ਚ 2.6 ਫੀਸਦੀ ਅਤੇ ਫਰਾਂਸ ਦੇ ਸ਼ੇਅਰ ਬਾਜ਼ਾਰਾਂ ‘ਚ 2 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ।
ਗਿਰਾਵਟ ਕਾਰਨ ਦੁਨੀਆ ਭਰ ਦੀ ਅਰਥ-ਵਿਵਸਥਾ ‘ਚ ਮਹਿੰਗਾਈ ਦਾ ਵਧਣਾ ਅਤੇ ਵਿਆਜ ਦਰਾਂ ‘ਚ ਵਾਧੇ ਨੂੰ ਮੰਨਿਆ ਜਾ ਰਿਹਾ ਹੈ। ਸੋਮਵਾਰ ਨੂੰ ਵੀ ਕਾਰੋਬਾਰੀ ਸੈਸ਼ਨ ‘ਚ ਡਾਓ ਜੋਂਸ 1,175 ਅੰਕਾਂ ਮਤਲਬ 4.6 ਫੀਸਦੀ ਦੀ ਭਾਰੀ ਗਿਰਾਵਟ ਨਾਲ 24,346 ਦੇ ਪੱਧਰ ‘ਤੇ ਬੰਦ ਹੋਇਆ ਸੀ। ਅਮਰੀਕੀ ਸ਼ੇਅਰ ਬਾਜ਼ਾਰਾਂ ‘ਚ ਅਗਸਤ 2011 ਤੋਂ ਬਾਅਦ ਆਈ ਇਹ ਸਭ ਤੋਂ ਵੱਡੀ ਗਿਰਾਵਟ ਸੀ। ਬੈਂਕ ਆਫ ਇੰਗਲੈਂਡ ਦੀ ਤਾਜ਼ਾ ਕ੍ਰੇਡਿਟ ਪਾਲਸੀ ‘ਚ ਵਿਆਜ ਦਰਾਂ ਨੂੰ ਹਾਲਾਂਕਿ 0.5 ਫੀਸਦੀ ‘ਤੇ ਬਰਕਰਾਰ ਰੱਖਿਆ ਗਿਆ ਹੈ, ਪਰ ਕਿਹਾ ਗਿਆ ਹੈ ਕਿ ਵਿਆਜ ਦਰਾਂ ‘ਚ ਜਲਦ ਵਾਧਾ ਹੋਣ ਦੀ ਸੰਭਾਵਨਾ ਹੈ। ਵੀਰਵਾਰ ਨੂੰ ਅਮਰੀਕਾ ‘ਚ ਹਫਤਾਵਾਰੀ ਬੇਰੁਜ਼ਗਾਰੀ ਦਾ ਅੰਕੜਾ ਆਇਆ, ਜਿਸ ਬੇਰੁਜ਼ਗਾਰੀ ਭੱਤਾ ਹਾਸਲ ਕਰਨ ਵਾਲਿਆਂ ਦੀ ਗਿਣਤੀ 45 ਸਾਲ ਦੇ ਹੇਠਲੇ ਪੱਧਰ ‘ਤੇ ਪਹੁੰਚ ਗਈ ਹੈ। ਇਸ ਖਬਰ ਤੋਂ ਬਾਅਦ ਸ਼ੇਅਰ ਬਾਜ਼ਾਰਾਂ ‘ਚ ਤੇਜ਼ ਗਿਰਾਵਟ ਦਾ ਰੁਖ ਰਿਹਾ।
ਵਧ ਨੌਕਰੀਆਂ ਮਿਲਣ ਦਾ ਮਤਲਬ ਹੈ ਕਿ ਰੁਜ਼ਗਾਰਦਾਤਾਵਾਂ ਨੂੰ ਨਵੇਂ ਕਰਮਚਾਰੀਆਂ ਨੂੰ ਬਣਾਏ ਰੱਖਣ ਲਈ ਵਧ ਤਨਖਾਹ ਦੇਣੀ ਹੋਵੇਗੀ ਤਾਂ ਜੋਂ ਉਨ੍ਹਾਂ ਨੂੰ ਨੌਕਰੀ ‘ਤੇ ਬਣਾਏ ਰੱਖਿਆ ਜਾ ਸਕੇ। ਵਧ ਤਨਖਾਹ ਦਾ ਮਤਲਬ ਹੈ ਕਿ ਮਹਿੰਗਾਈ ਵਧ ਸਕਦੀ ਹੈ ਅਤੇ ਮਹਿੰਗਾਈ ਦਰ ਨੂੰ ਕਾਬੂ ‘ਚ ਰੱਖਣ ਲਈ ਵਿਆਜ ਦਰਾਂ ਨੂੰ ਵਧਾਉਣ ਦਾ ਫੈਸਲਾ ਹੋ ਸਕਦਾ ਹੈ। ਵਿਆਜ ਦਰਾਂ ਵਧ ਹੋਣ ਦਾ ਅਸਰ ਕਰਜ ‘ਤੇ ਪਵੇਗਾ, ਮਤਲਬ ਕੰਪਨੀਆਂ ਅਤੇ ਵਿਅਕਤੀਆਂ ਲਈ ਕਰਜ਼ਾ ਲੈਣਾ ਮਹਿੰਗਾ ਹੋ ਜਾਵੇਗਾ। ਹਾਲਾਂਕਿ ਸ਼ੇਅਰ ਬਾਜ਼ਾਰਾਂ ‘ਚ ਗਿਰਾਵਟ ਦਾ ਵਿਸ਼ਲੇਸ਼ਕ ਇਕ ਕਾਰਨ ਮੁਨਾਫਾ-ਵਸੂਲੀ ਨੂੰ ਵੀ ਮੰਨ ਰਹੇ ਹਨ। ਜਾਣਕਾਰਾਂ ਦਾ ਕਹਿਣਾ ਹੈ ਕਿ ਸ਼ੇਅਰ ਬਾਜ਼ਾਰਾਂ ‘ਚ ਪਿਛਲੇ ਕੁਝ ਮਹੀਨਿਆਂ ਤੋਂ ਲਗਾਤਾਰ ਖਰੀਦਾਰੀ ਦਾ ਦੌਰ ਚੱਲ ਰਿਹਾ ਹੈ ਅਤੇ ਮੁਨਾਫਾ-ਵਸੂਲੀ ਦੇ ਕਾਰਨ ਇਨ੍ਹਾਂ ‘ਚ ਗਿਰਾਵਟ ਆ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਆਰਮੀ ਬੇਸ ਦੇ ਟੈਂਟ ‘ਤੇ ਹੈਲੀਕਾਪਟਰ ਡਿੱਗਿਆ, 22 ਜ਼ਖ਼ਮੀ

ਆਰਮੀ ਬੇਸ ਦੇ ਟੈਂਟ ‘ਤੇ ਹੈਲੀਕਾਪਟਰ ਡਿੱਗਿਆ, 22 ਜ਼ਖ਼ਮੀ

Read Full Article
    ਟੈਕਸਸ ਵਿਚ ਭਾਰਤੀ ਕਾਰੋਬਾਰੀ ਦੀ ਹੱਤਿਆ ਦੇ ਦੋਸ਼ੀ ਨੂੰ ਦਿੱਤੀ ਮੌਤ ਦੀ ਸਜ਼ਾ

ਟੈਕਸਸ ਵਿਚ ਭਾਰਤੀ ਕਾਰੋਬਾਰੀ ਦੀ ਹੱਤਿਆ ਦੇ ਦੋਸ਼ੀ ਨੂੰ ਦਿੱਤੀ ਮੌਤ ਦੀ ਸਜ਼ਾ

Read Full Article
    ਓਰੇਗਨ ਸਟੇਟ ਦੇ ਸ਼ਹਿਰ ਸ਼ੈਰੀਡਨ ਜੇਲ੍ਹ ‘ਚ 52 ਪੰਜਾਬੀਆਂ ਸਮੇਤ ਕਿਸੇ ਨੂੰ ਸੰਗਲਾਂ ਨਾਲ ਨਹੀਂ ਬੰਨ੍ਹਿਆ!

ਓਰੇਗਨ ਸਟੇਟ ਦੇ ਸ਼ਹਿਰ ਸ਼ੈਰੀਡਨ ਜੇਲ੍ਹ ‘ਚ 52 ਪੰਜਾਬੀਆਂ ਸਮੇਤ ਕਿਸੇ ਨੂੰ ਸੰਗਲਾਂ ਨਾਲ ਨਹੀਂ ਬੰਨ੍ਹਿਆ!

Read Full Article
    ਵਾਈਟ ਹਾਊਸ ਜਹਾਜ਼ ਕੰਪਨੀ ਬੋਇੰਗ ਕੋਲੋਂ ਖਰੀਦੇਗਾ ਦੋ ਏਅਰਫਰਸ ਵਨ ਜਹਾਜ਼

ਵਾਈਟ ਹਾਊਸ ਜਹਾਜ਼ ਕੰਪਨੀ ਬੋਇੰਗ ਕੋਲੋਂ ਖਰੀਦੇਗਾ ਦੋ ਏਅਰਫਰਸ ਵਨ ਜਹਾਜ਼

Read Full Article
    ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਅਮੇਜ਼ਨ ਦੇ ਸੰਸਥਾਪਕ ਜੈਫ ਬਿਜੋਸ

ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਅਮੇਜ਼ਨ ਦੇ ਸੰਸਥਾਪਕ ਜੈਫ ਬਿਜੋਸ

Read Full Article
    ਵਿਦੇਸ਼ੀ ਪੂੰਜੀ ਨਿਵੇਸ਼ ‘ਚ ਵੀ ਪਛੜੀ ਮੋਦੀ ਸਰਕਾਰ

ਵਿਦੇਸ਼ੀ ਪੂੰਜੀ ਨਿਵੇਸ਼ ‘ਚ ਵੀ ਪਛੜੀ ਮੋਦੀ ਸਰਕਾਰ

Read Full Article
    ਕਨੈਕਟੀਕਟ ਸਟੇਟ ਅਸੈਂਬਲੀ ‘ਚ 1 ਨਵੰਬਰ ‘ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ’ ਵਜੋਂ ਮਨਾਉਣ ਦਾ ਬਿੱਲ ਪਾਸ

ਕਨੈਕਟੀਕਟ ਸਟੇਟ ਅਸੈਂਬਲੀ ‘ਚ 1 ਨਵੰਬਰ ‘ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ’ ਵਜੋਂ ਮਨਾਉਣ ਦਾ ਬਿੱਲ ਪਾਸ

Read Full Article
    ਔਰੇਗਨ ਸੂਬੇ  ਦੇ ਸਕੂਲਾਂ ‘ਚ ਗਦਰ  ਲਹਿਰ ਬਾਰੇ ਪੜਾਇਆ ਜਾਵੇਗਾ

ਔਰੇਗਨ ਸੂਬੇ ਦੇ ਸਕੂਲਾਂ ‘ਚ ਗਦਰ ਲਹਿਰ ਬਾਰੇ ਪੜਾਇਆ ਜਾਵੇਗਾ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਦੀਆਂ ਤਿਆਰੀਆਂ ਜ਼ੋਰਾਂ ‘ਤੇ

ਐਲਕ ਗਰੋਵ ਪਾਰਕ ਦੀਆਂ ਤੀਆਂ ਦੀਆਂ ਤਿਆਰੀਆਂ ਜ਼ੋਰਾਂ ‘ਤੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਹੋਵੇਗਾ

ਸਿਆਟਲ ‘ਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਹੋਵੇਗਾ

Read Full Article
    ਪੰਜਾਬੀ ਜਿੱਥੇ ਵੀ ਵਸੇ, ਉਥੇ ਘਰ ਤੇ ਗੁਰਦੁਆਰਾ ਜ਼ਰੂਰ ਬਣਾਇਆ

ਪੰਜਾਬੀ ਜਿੱਥੇ ਵੀ ਵਸੇ, ਉਥੇ ਘਰ ਤੇ ਗੁਰਦੁਆਰਾ ਜ਼ਰੂਰ ਬਣਾਇਆ

Read Full Article
    ਅਫਗਾਨਿਸਤਾਨ ‘ਚ ਰਹਿਣ ਵਾਲੇ ਹਿੰਦੂ ਤੇ ਸਿੱਖ ਭਾਰਤੀ ਪ੍ਰਵਾਸੀ ਨਹੀਂ, ਸਾਡੇ ਆਪਣੇ ਲੋਕ : ਅਫਗਾਨ ਰਾਜਦੂਤ

ਅਫਗਾਨਿਸਤਾਨ ‘ਚ ਰਹਿਣ ਵਾਲੇ ਹਿੰਦੂ ਤੇ ਸਿੱਖ ਭਾਰਤੀ ਪ੍ਰਵਾਸੀ ਨਹੀਂ, ਸਾਡੇ ਆਪਣੇ ਲੋਕ : ਅਫਗਾਨ ਰਾਜਦੂਤ

Read Full Article
    ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

Read Full Article
    ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

Read Full Article