PUNJABMAILUSA.COM

ਅਮਰੀਕੀ ਸਿਟੀਜ਼ਨ ਨਾਲ ਵਿਆਹ ਕਰਵਾ ਕੇ ਗਰੀਨ ਕਾਰਡ ਹਾਸਲ ਕਰਨ ਦਾ ਰਸਤਾ ਵੀ ਹੋ ਸਕਦੈ ਬੰਦ!

ਅਮਰੀਕੀ ਸਿਟੀਜ਼ਨ ਨਾਲ ਵਿਆਹ ਕਰਵਾ ਕੇ ਗਰੀਨ ਕਾਰਡ ਹਾਸਲ ਕਰਨ ਦਾ ਰਸਤਾ ਵੀ ਹੋ ਸਕਦੈ ਬੰਦ!

ਅਮਰੀਕੀ ਸਿਟੀਜ਼ਨ ਨਾਲ ਵਿਆਹ ਕਰਵਾ ਕੇ ਗਰੀਨ ਕਾਰਡ ਹਾਸਲ ਕਰਨ ਦਾ ਰਸਤਾ ਵੀ ਹੋ ਸਕਦੈ ਬੰਦ!
September 06
12:50 2017

ਨਿਊਯਾਰਕ, 6 ਸਤੰਬਰ (ਪੰਜਾਬ ਮੇਲ)- ਅਮਰੀਕਾ ‘ਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਪ੍ਰਵਾਸੀਆਂ ਲਈ ਪੱਕੇ ਹੋਣ ਦਾ ਇਕੋ ਇਕ ਰਾਹ ਇਹ ਹੈ ਕਿ ਉਹ ਇਕ ਅਮਰੀਕੀ ਸਿਟੀਜ਼ਨ ਨਾਲ ਵਿਆਹ ਕਰਵਾ ਲੈਣ ਪਰ ਹੁਣ ਇਹ ਰਾਹ ਵੀ ਬੰਦ ਹੁੰਦਾ ਨਜ਼ਰ ਆ ਰਿਹਾ ਹੈ। ਇਕ ਸਾਲ ਪਹਿਲਾਂ ਤੱਕ ਇੰਮੀਗ੍ਰੇਸ਼ਨ ਅਫਸਰ ਉਨ੍ਹਾਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਹਿਰਾਸਤ ‘ਚ ਨਹੀਂ ਲੈਂਦੇ ਸਨ, ਜੋ ਅਮਰੀਕੀ ਸਿਟੀਜ਼ਨ ਨਾਲ ਵਿਆਹ ਕਰਵਾ ਚੁੱਕੇ ਹੋਣ ਪਰ ਹੁਣ ਹਾਲਾਤ ਬਿਲਕੁਲ ਬਦਲ ਗਏ ਹਨ। ਇੰਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਐਨਫੋਰਸਮੈਂਟ ਵਿਭਾਗ ਦੀ ਦਲੀਲ ਹੈ ਕਿ ਕੋਈ ਗੈਰਕਾਨੂੰਨੀ ਪ੍ਰਵਾਸੀ ਵਿਆਹ ਕਰਵਾਉਣ ਦੇ ਅਗਲੇ ਹੀ ਦਿਨ ਪੱਕਾ ਨਹੀਂ ਹੋ ਜਾਂਦਾ ਅਤੇ ਲੋੜੀਂਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਪਹਿਲਾਂ ਉਸ ਨੂੰ ਹਿਰਾਸਤ ‘ਚ ਲਿਆ ਜਾ ਸਕਦਾ ਹੈ। ਵੱਡੀ ਗਿਣਤੀ ‘ਚ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ, ਜਿੱਥੇ ਵਿਆਹ ਦੇ ਆਧਾਰ ‘ਤੇ ਪੱਕਾ ਹੋਣ ਦੀ ਅਰਜ਼ੀ ਦਾਖਲ ਕਰਵਾਉਣ ਵਾਲਿਆਂ ਨੂੰ ਵੀ ਜੇਲ੍ਹ ਹੋਈ ਹੈ। ਗੈਰਕਾਨੂੰਨੀ ਪ੍ਰਵਾਸੀਆਂ ਲਈ ਪੈਦਾ ਹੋਈ ਨਵੀਂ ਸਮੱਸਿਆ ਦੀ ਮਿਸਾਲ ਵਜੋਂ ਜੋਨਾਥਨ ਪਲਾਸੀਓ ਅਤੇ ਲਿਲੀ ਵਿਲੀਅਮਜ਼ ਨਾਲ ਵਾਪਰਿਆ ਘਟਨਾਕ੍ਰਮ ਪੇਸ਼ ਕੀਤਾ ਜਾ ਸਕਦਾ ਹੈ। ਲਿਲੀ ਵਿਲੀਅਮਜ਼ ਅਮਰੀਕਾ ਦੀ ਸਿਟੀਜ਼ਨ ਹੈ ਅਤੇ ਜੋਨਾਥਨ 16 ਸਾਲ ਦੀ ਉਮਰ ‘ਚ ਅਮਰੀਕਾ ‘ਚ ਗੈਰਕਾਨੂੰਨੀ ਤਰੀਕੇ ਨਾਲ ਦਾਖਲ ਹੋਇਆ ਸੀ।
ਹੁਣ ਦੋਹਾਂ ਦੀ ਉਮਰ 27 ਸਾਲ ਹੈ ਅਤੇ 2016 ਦੇ ਆਖਿਰ ‘ਚ ਇਨ੍ਹਾਂ ਨੇ ਵਿਆਹ ਕਰਵਾਇਆ ਸੀ। ਵਿਆਹ ਤੋਂ ਬਾਅਦ ਜੋਨਾਥਨ ਨੇ ਗ੍ਰੀਨ ਕਾਰਡ ਹਾਸਲ ਕਰਨ ਲਈ ਆਈ-130 ਪਟੀਸ਼ਨ ਦਾਖਲ ਕਰ ਦਿੱਤੀ ਅਤੇ ਕੁਝ ਮਹੀਨੇ ਬਾਅਦ ਉਸ ਨੂੰ ਇੰਟਰਵਿਊ ਦਾ ਸੱਦਾ ਆਇਆ। ਇੰਟਰਵਿਊ ਦੌਰਾਨ ਅਧਿਕਾਰੀਆਂ ਨੇ ਦੋਹਾਂ ਨੂੰ ਬੇਹੱਦ ਤਿੱਖੇ ਸਵਾਲ ਕੀਤੇ ਅਤੇ ਇਥੋਂ ਤੱਕ ਕਿ ਘਰ ‘ਚ ਰੱਖੀ ਬਿੱਲੀ ਦਾ ਨਾਂ ਵੀ ਪੁੱਛਿਆ। ਸਿਰਫ ਇਹ ਹੀ ਨਹੀਂ, ਉਹ ਇੰਟਰਵਿਊ ਤੋਂ ਕੁਝ ਦਿਨ ਬਾਅਦ ਜੋਨਾਥਨ ਦੇ ਘਰ ਆਏ ਅਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਪਰ ਇਹ ਪਤਾ ਨਹੀਂ ਲੱਗ ਸਕਿਆ ਕਿ ਇੰਮੀਗ੍ਰੇਸ਼ਨ ਅਤੇ ਸ਼ਿਟੀਜ਼ਨਸ਼ਿਪ ਐਨਫੋਰਸਮੈਂਟ ਵਿਭਾਗ ਨੂੰ ਜੋਨਾਥਨ ਬਾਰੇ ਕਿ ਜਾਣਕਾਰੀ ਮਿਲੀ ਹੈ ਅਤੇ ਇਹ ਜਾਣਕਾਰੀ ਉਨ੍ਹਾਂ ਨੂੰ ਕਿਵੇਂ ਹਾਸਲ ਹੋਈ ਹੈ।
ਇਸ ਕਾਰਨ ਜੋਨਾਥਨ ਨੂੰ 5 ਹਫਤੇ ਜੇਲ੍ਹ ‘ਚ ਗੁਜ਼ਾਰਨੇ ਪਏ ਅਤੇ ਜੱਜ ਨੇ ਪੂਰੇ ਮਾਮਲੇ ‘ਤੇ ਵਿਚਾਰ ਕਰਨ ਤੋਂ ਬਾਅਦ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ। ਗ੍ਰੀਨ ਕਾਰਡ ਹਾਸਲ ਕਰਨਾ ਜੋਨਾਥਨ ਲਈ ਅਸਾਨ ਨਹੀਂ ਹੋਵੇਗਾ। ਵਿਲਿਅਮਜ਼ ਮੁਤਾਬਕ ਇਹ ਘਟਨਾ ਉਨ੍ਹਾਂ ਦੀ ਵਿਹਾਉਤਾ ਜ਼ਿੰਦਗੀ ‘ਚ ਸੱਭ ਤੋਂ ਵੱਡੀ ਪਰਖ ਦੀ ਘੜੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article