PUNJABMAILUSA.COM

ਅਮਰੀਕੀ ਸਿੱਖਾਂ ਵੱਲੋਂ ਮਨਾਇਆ ਗਿਆ ਦਸਤਾਰ ਦਿਵਸ

 Breaking News

ਅਮਰੀਕੀ ਸਿੱਖਾਂ ਵੱਲੋਂ ਮਨਾਇਆ ਗਿਆ ਦਸਤਾਰ ਦਿਵਸ

ਅਮਰੀਕੀ ਸਿੱਖਾਂ ਵੱਲੋਂ ਮਨਾਇਆ ਗਿਆ ਦਸਤਾਰ ਦਿਵਸ
April 08
13:55 2018

ਨਿਊਯਾਰਕ), 8 ਅਪ੍ਰੈਲ (ਰਾਜ ਗੋਗਨਾ/ਪੰਜਾਬ ਮੇਲ)- ਪੰਜਾਬੀ ਜਿੱਥੇ ਵੀ ਜਾਂਦੇ ਹਨ, ਉੱਥੇ ਰੌਣਕਾਂ ਲਾ ਦਿੰਦੇ ਹਨ। ਕਹਿਣ ਦਾ ਭਾਵ ਕਿ ਪੰਜਾਬੀ ਜਿਸ ਮੁਲਕ ‘ਚ ਵੀ ਜਾਣ ਆਪਣੇ ਵਿਰਸੇ ਤੇ ਸੱਭਿਆਚਾਰ ਨਾਲ ਜੁੜੇ ਰਹਿੰਦੇ ਹਨ। ਜੇਕਰ ਗੱਲ ਦਸਤਾਰ ਦੀ ਕੀਤੀ ਜਾਵੇ ਤਾਂ ਇਹ ਹਰ ਇਕ ਸਿੱਖ ਦੀ ਸ਼ਾਨ ਹੈ। ਇਸੇ ਸ਼ਾਨ ਨੂੰ ਕਾਇਮ ਰੱਖਦੇ ਹੋਏ ਅਮਰੀਕਾ ‘ਚ ‘ਦਸਤਾਰ ਦਿਵਸ’ ਮਨਾਇਆ ਗਿਆ। ਸ਼ਨੀਵਾਰ ਭਾਵ ਕੱਲ ਵੱਡੀ ਗਿਣਤੀ ‘ਚ ਲੋਕ ਸਿਰਾਂ ‘ਤੇ ਰੰਗ-ਬਿਰੰਗੀਆਂ ਪੱਗਾਂ ਬੰਨ੍ਹੇ ਹੋਏ ਨਜ਼ਰ ਆਏ। ਸਾਰਿਆਂ ਨੇ ਮਿਲ ਕੇ ਟਰਬਨ ਡੇਅ ਯਾਨੀ ਕਿ ਦਸਤਾਰ ਦਿਵਸ ਮਨਾਇਆ।
‘ਟਾਈਮਜ਼ ਸਕੁਆਇਰ ‘ਤੇ ਸਿੱਖਾਂ ਵਲੋਂ ਸਲਾਨਾ ਦਸਤਾਰ ਦਿਵਸ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ‘ਸਿੱਖ ਆਫ ਨਿਊਯਾਰਕ ਆਰਗੇਨਾਈਜੇਸ਼ਨ’ ਦੇ ਵਰਕਰਾਂ ਵਲੋਂ ਸੈਲਾਨੀ ਦੇ ਸਿਰ ‘ਤੇ ਪੱਗਾਂ ਬੰਨ੍ਹਣ ਅਤੇ ਇਸ ਦੀ ਮਹੱਤਤਾ ਬਾਰੇ ਦੱਸਿਆ ਗਿਆ। ਇਸ ਸਮਾਗਮ ਦੇ ਪਿੱਛੇ ਦਾ ਕਾਰਨ ਦਸਤਾਰ ਪ੍ਰਤੀ ਜਾਗਰੂਕਤਾ ਫੈਲਾਉਣਾ ਸੀ। ਇਕ ਆਯੋਜਕ ਗਗਨਦੀਪ ਸਿੰਘ ਨੇ ਕਿਹਾ ਕਿ ਸਿਰ ‘ਤੇ ਦਸਤਾਰ ਸਜਾਉਣ ਵਾਲੇ ਲੋਕ ਸਿੱਖ ਹਨ।
ਉਨ੍ਹਾਂ ਨੇ ਵਿਸਥਾਰ ਸਹਿਤ ਦਸਤਾਰ ਦੀ ਮਹੱਤਤਾ ਬਾਰੇ ਦੱਸਦੇ ਹੋਏ ਕਿਹਾ ਕਿ ਸਿੱਖ ਦਸਤਾਰ ਕਿਉਂ ਸਜਾਉਂਦੇ ਹਨ? ਇਸ ਦੀ ਕੀ ਮਹੱਤਤਾ ਹੈ? ਇਸ ਦਾ ਜਵਾਬ ਇਹ ਹੈ ਕਿ ਇਹ ਇਕ ਜ਼ਿੰਮੇਵਾਰੀ ਦਿੰਦੀ ਹੈ ਕਿ ਜੇਕਰ ਕਿਸੇ ਵਿਅਕਤੀ ਨੂੰ ਮਦਦ ਦੀ ਲੋੜ ਹੈ ਤਾਂ ਪੱਗੜੀ ਵਾਲੇ ਵਿਅਕਤੀ ਨੂੰ ਉਸ ਦੀ ਮਦਦ ਕਰਨੀ ਚਾਹੀਦੀ ਹੈ। ਦਸਤਾਰ ਸਮਾਗਮ ਸਿਵਲ ਅਧਿਕਾਰ ਸੰਸਥਾ, ਸਿੰਖ ਕੋਲੀਸ਼ਨ ਵਲੋਂ ਆਯੋਜਿਤ ਕੀਤੇ ਜਾ ਰਹੇ ਹਨ।
ਓਧਰ ਨੈਸ਼ਨਲ ਸਿੱਖ ਕੋਲੀਸ਼ਨ ਦੇ ਸੰਸਥਾਪਕ ਰਾਜਵੰਤ ਸਿੰਘ ਨੇ ਕਿਹਾ ਕਿ ਪੱਗ ਬਹੁਤ ਸਾਰੇ ਅਮਰੀਕੀਆਂ ਲਈ ਚਿੰਤਾ ਦਾ ਕਾਰਨ ਬਣ ਰਹੀ ਹੈ, ਕਿਉਂਕਿ ਨਸਲੀ ਹਮਲੇ ਵਧ ਰਹੇ ਹਨ। ਵੱਡੀ ਗਿਣਤੀ ‘ਚ ਅਮਰੀਕੀਆਂ ਨੂੰ ਇਸ ਦੀ ਸਮਝ ਨਹੀਂ ਹੈ, ਉਹ ਇਸ ਨੂੰ ਅੱਤਵਾਦ ਨਾਲ ਜੋੜਦੇ ਹਨ, ਜਦਕਿ ਦਸਤਾਰ ਸਮਾਨਤਾ ਅਤੇ ਸਦਭਾਵਨਾ ਲਈ ਹੈ। ਦਸਤਾਰ ਦਿਵਸ ਅਮਰੀਕੀਆਂ ਅਤੇ ਗੈਰ-ਸਿੱਖਾਂ ਨੂੰ ਪੱਗ ਬੰਨ੍ਹਣ ਦਾ ਮੌਕਾ ਦਿੰਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਆਖਿਆ ਕਿ 12 ਅਪ੍ਰੈਲ ਨੂੰ ਕੈਲੀਫੋਰਨੀਆ ‘ਚ ਦਸਤਾਰ ਦਿਵਸ ਮਨਾਇਆ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article