PUNJABMAILUSA.COM

ਅਮਰੀਕੀ ਸਿੱਖ ਕਾਕਸ ਦੁਆਰਾ ਨਸਲੀ ਹਿੰਸਾ ਰੋਕਣ ਸਬੰਧੀ ਉਠਾਏ ਕਦਮਾਂ ਦੀ ਸਿੱਖਾਂ ਵੱਲੋਂ ਸ਼ਲਾਘਾ

ਅਮਰੀਕੀ ਸਿੱਖ ਕਾਕਸ ਦੁਆਰਾ ਨਸਲੀ ਹਿੰਸਾ ਰੋਕਣ ਸਬੰਧੀ ਉਠਾਏ ਕਦਮਾਂ ਦੀ ਸਿੱਖਾਂ ਵੱਲੋਂ ਸ਼ਲਾਘਾ

ਅਮਰੀਕੀ ਸਿੱਖ ਕਾਕਸ ਦੁਆਰਾ ਨਸਲੀ ਹਿੰਸਾ ਰੋਕਣ ਸਬੰਧੀ ਉਠਾਏ ਕਦਮਾਂ ਦੀ ਸਿੱਖਾਂ ਵੱਲੋਂ ਸ਼ਲਾਘਾ
January 20
10:53 2016

Amrici cocusਸੈਨਹੋਜ਼ੇ, 20 ਜਨਵਰੀ(ਪੰਜਾਬ ਮੇਲ)¸ਅਮਰੀਕਨ ਸਿੱਖ ਕਾਂਗਰੇਸ਼ਨਲ ਕਾਕਸ ਵੱਲੋਂ ਅਮਰੀਕਾ ਦੇ ਵੱਖ–ਵੱਖ ਸ਼ਹਿਰਾਂ ‘ਚ ਸਿੱਖ ਵਿਰੋਧੀ ਨਸਲੀ ਹਿੰਸਾ ਦੀਆਂ ਘਟਨਾਵਾਂ ਨੂੰ ਰੋਕਣ ਲਈ ਉਠਾਏ ਕਦਮਾਂ ਦੀ ਸਿੱਖ ਸੰਸਥਾਵਾਂ ਵੱਲੋਂ ਪੁਰਜ਼ੋਰ ਸ਼ਲਾਘਾ ਕੀਤੀ ਗਈ ਹੈ। ਸਿੱਖ ਕਾਕਸ ਦੇ ਸਹਿ ਚੇਅਰਮੈਨ ਜਾਨ ਗਰਮੈਂਡੀ, ਪੈਟ ਮੀਂਹਾਨ, ਜੂਡੀ–ਚੂ ਅਤੇ ਡੇਵਿਡ ਵਾਲਾਡਾਓ ਵੱਲੋਂ ਅਮਰੀਕੀ ਸਿੱਖਾਂ ਖਿਲਾਫ਼ ਹੋਰ ਰਹੀਆਂ ਹਿੰਸਕ ਵਾਰਦਾਤਾਂ ਖਿਲਾਫ਼ ਅਮਰੀਕੀ ਪ੍ਰਸ਼ਾਸਨ ਕੋਲੋਂ ਯੋਗ ਕਾਰਵਾਈ ਦੀ ਮੰਗ ਕੀਤੀ ਹੈ।
ਆਪਣੇ ਜਾਰੀ ਬਿਆਨ ‘ਚ ਇਨ੍ਹਾਂ ਸਾਰੇ ਅਮਰੀਕੀ ਕਾਂਗਰਸ ਮੈਂਬਰਾਂ ਨੇ ਸਿੱਖ ਕਾਕਸ ਵੱਲੋਂ ਇਨ੍ਹਾਂ ਘਟਨਾਵਾਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਪਿਛਲੇ 2 ਮਹੀਨਿਆਂ ‘ਚ ਕਈ ਵਾਰਦਾਤਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ‘ਚ ਇਕ ਅਮਰੀਕੀ ਦੁਕਾਨਦਾਰ ਦਾ ਕਤਲ ਅਤੇ ਹੋਰ ਅਮਰੀਕੀ ਸਿੱਖਾਂ ਨੂੰ ਹਿੰਸਾ ਦਾ ਸ਼ਿਕਾਰ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਧਾਰਮਿਕ ਅਸਥਾਨਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾਵਾਂ ਸਿੱਖਾਂ ਦੀ ਪਹਿਚਾਨ ਨੂੰ ਨਾ ਸਮਝਣ ਕਾਰਨ ਹੋ ਰਹੀਆਂ ਹਨ। ਇਨ੍ਹਾਂ ਆਗੂਆਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਪ੍ਰਤੀ ਜਾਗਰੂਕ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਿੱਖ ਇਕ ਅਮਨ ਪਸੰਦ ਕੌਮ ਹੈ ਅਤੇ ਇਨ੍ਹਾਂ ਨੂੰ ਅੱਤਵਾਦ ਜਾਂ ਫ਼ਿਰ ਕਿਸੇ ਹੋਰ ਗਰੁੱਪ ਨਾਲ ਤੁਲਨਾ ਕਰਕੇ ਉਨ੍ਹਾਂ ਨੂੰ ਹਿੰਸਾ ਦਾ ਸ਼ਿਕਾਰ ਬਣਾਉਣਾ ਅਗਿਆਨਤਾ ਦੀ ਪਛਾਣ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦਾ ਅਮਰੀਕਾ ਦੇ ਵਿਕਾਸ ‘ਚ ਅਹਿਮ ਯੋਗਦਾਨ ਹੈ। ਇਸ ਲਈ ਉਨ੍ਹਾਂ ਨੂੰ ਹਿੰਸਾ ਦਾ ਨਿਸ਼ਾਨਾ ਬਣਾਉਣਾ ਮੰਦਭਾਗਾ ਹੈ।
ਏ.ਜੀ.ਪੀ.ਸੀ. ਦੇ ਪ੍ਰਧਾਨ ਸ. ਜਸਵੰਤ ਸਿੰਘ ਹੋਠੀ ਅਤੇ ਕੋਆਰਡੀਨੇਟਰ ਸ. ਪ੍ਰਿਤਪਾਲ ਸਿੰਘ ਅਤੇ ਫ਼ਰੈਂਡਸ ਆਫ਼ ਸਿੱਖ ਕਾਕਸ ਵੱਲੋਂ ਸ. ਹਰਪ੍ਰੀਤ ਸਿੰਘ ਸੰਧੂ ਨੇ ਸਿੱਖ ਕਾਕਸ ਦੁਆਰਾ ਸਿੱਖਾਂ ਖਿਲਾਫ਼ ਹੋਈਆਂ ਹਿੰਸਕ ਘਟਨਾਵਾਂ ਖਿਲਾਫ਼ ਉਠਾਈ ਗਈ ਬੁਲੰਦ ਆਵਾਜ਼ ‘ਤੇ ਕਾਕਸ ਦੇ ਆਗੂਆਂ ਦਾ ਧੰਨਵਾਦ ਕੀਤਾ। ਇਨ੍ਹਾਂ ਤਿੰਨਾਂ ਅਮਰੀਕੀ ਸਿੱਖ ਆਗੂਆਂ ਨੇ ਕਿਹਾ ਕਿ ਕਾਕਸ ਹਮੇਸ਼ਾਂ ਹੀ ਸਿੱਖਾਂ ਦੇ ਮਸਲਿਆਂ ਦੇ ਹੱਲ ਲਈ ਯੋਗ ਉਪਰਾਲਾ ਕਰਦਾ ਹੈ ਅਤੇ ਹੁਣ ਵੀ ਸਿੱਖਾਂ ਦੇ ਹੱਕ ‘ਚ ਅਵਾਜ਼ ਉਠਾਕੇ ਕਾਕਸ ਨੇ ਆਪਣੀ ਜ਼ਿੰਮੇਵਾਰੀ ਦਾ ਸਬੂਤ ਦਿੱਤਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 10 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 10 ਜ਼ਖ਼ਮੀ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article