PUNJABMAILUSA.COM

ਅਮਰੀਕੀ ਸਿੱਖ ਸੰਸਥਾ ਵੱਲੋਂ ਪੰਜਾਬ ਰੈਫਰੈਂਡਮ-2020 ਦੇ ਹੋਰਡਿੰਗਜ਼ ਉਤਾਰਨ ਦੀ ਸੂਰਤ ‘ਚ ਨਤੀਜੇ ਭੁਗਤਣ ਦੀ ਚਿਤਾਵਨੀ

ਅਮਰੀਕੀ ਸਿੱਖ ਸੰਸਥਾ ਵੱਲੋਂ ਪੰਜਾਬ ਰੈਫਰੈਂਡਮ-2020 ਦੇ ਹੋਰਡਿੰਗਜ਼ ਉਤਾਰਨ ਦੀ ਸੂਰਤ ‘ਚ ਨਤੀਜੇ ਭੁਗਤਣ ਦੀ ਚਿਤਾਵਨੀ

ਅਮਰੀਕੀ ਸਿੱਖ ਸੰਸਥਾ ਵੱਲੋਂ ਪੰਜਾਬ ਰੈਫਰੈਂਡਮ-2020 ਦੇ ਹੋਰਡਿੰਗਜ਼ ਉਤਾਰਨ ਦੀ ਸੂਰਤ ‘ਚ ਨਤੀਜੇ ਭੁਗਤਣ ਦੀ ਚਿਤਾਵਨੀ
July 03
18:05 2017

ਚੰਡੀਗੜ੍ਹ, 3 ਜੁਲਾਈ (ਪੰਜਾਬ ਮੇਲ)- ਅਮਰੀਕਾ ਆਧਾਰਤ ਸੰਸਥਾ ‘ਸਿੱਖਸ ਫ਼ਾਰ ਜਸਟਿਸ’ (ਐਸਐਫਜੇ) ਨੇ ਪੰਜਾਬ ਭਾਜਪਾ ਨੂੰ ਤਾੜਨਾ ਕਰਦਿਆਂ ‘ਪੰਜਾਬ ਰੈਫਰੈਂਡਮ 2020’ ਦੇ ਲਾਏ ਹੋਰਡਿੰਗਜ਼ ਉਤਾਰਨ ਦੀ ਸੂਰਤ ਵਿੱਚ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ ਹੈ। ਐਸਐਫਜੇ ਵੱਲੋਂ ਰਾਜ ਭਰ ਵਿੱਚ ‘ਪੰਜਾਬ ਇੰਡੀਪੈਂਡਸ ਰੈਫਰੈਂਡਮ 2020’ ਦੇ ਹੋਰਡਿੰਗਜ਼ ਲਾਏ ਗਏ ਹਨ।
ਪੰਜਾਬ ਭਾਜਪਾ ਨੇ ਐਤਵਾਰ ਨੂੰ ਪ੍ਰੈੱਸ ਕਾਨਫਰੰਸ ਕਰ ਕੇ ਮੰਗ ਕੀਤੀ ਸੀ ਕਿ ਇਨ੍ਹਾਂ ਹੋਰਡਿੰਗਜ਼ ਨੂੰ ਹਟਾਇਆ ਜਾਵੇ। ਭਾਜਪਾ ਨੇਤਾਵਾਂ ਨੇ ਸਰਕਾਰ ਵੱਲੋਂ ਪੋਸਟਰ ਨਾ ਹਟਾਉਣ ਦੀ ਸੂਰਤ ਵਿੱਚ ਆਪ ਪੋਸਟਰ ਉਤਾਰਨ ਦੀ ਧਮਕੀ ਦਿੱਤੀ ਸੀ। ਭਾਜਪਾ ਦੀ ਪ੍ਰੈੱਸ ਕਾਨਫਰੰਸ ਦੇ ਜਵਾਬ ਵਿੱਚ ‘ਸਿੱਖਸ ਫ਼ਾਰ ਜਸਟਿਸ’ ਨੇ ਆਪਣੇ ਟਵਿੱਟਰ ਅਕਾਊਂਟ ਰਾਹੀਂ ਅੰਗਰੇਜ਼ੀ ਵਿੱਚ ਭਾਜਪਾ ਨੂੰ ਪੋਸਟਰਾਂ ਨੂੰ ਹੱਥ ਨਾ ਲਾਉਣ ਦੀ ਚਿਤਾਵਨੀ ਦਿੰਦਿਆਂ ਨਤੀਜੇ ਭੁਗਤਣ ਲਈ ਤਿਆਰ ਰਹਿਣ ਦੀ ਤਾੜਨਾ ਕੀਤੀ ਹੈ। ਵਟਸਐਪ ਸੁਨੇਹੇ ਵਿੱਚ ਵੀ ਪੋਸਟਰਾਂ ਨਾਲ ਛੇੜਛਾੜ ਕਰਨ ’ਤੇ ਨਤੀਜੇ ਭੁਗਤਣ ਦੀ ਚੇਤਾਵਨੀ ਦਿੱਤੀ ਗਈ ਹੈ।
ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਇਕਬਾਲ ਸਿੰਘ ਲਾਲਪੁਰਾ ਸਮੇਤ ਸਕੱਤਰ ਵਿਨੀਤ ਜੋਸ਼ੀ ਅਤੇ ਅਜੇ ਪੁਰੀ ਨੇ ਕਿਹਾ ਕਿ ਭਾਜਪਾ ਪੰਜਾਬ ਦੀ ਅਮਨ-ਸ਼ਾਂਤੀ ਭੰਗ ਕਰਨ ਦਾ ਸੁਪਨਾ ਕਦੇ ਵੀ ਪੂਰਾ ਨਹੀਂ ਹੋਣ ਦੇਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੂੰ ਕੇਵਲ ਵੱਖਰੇ ਰਾਜ ਦੀ ਸੁਰ ਅਲਾਪਦੇ ਪੋਸਟਰ ਉਤਾਰਨੇ ਹੀ ਨਹੀਂ ਚਾਹੀਦੇ, ਸਗੋਂ ਇਸ ਨੂੰ ਡਿਜ਼ਾਈਨ ਅਤੇ ਪ੍ਰਿੰਟ ਕਰਨ ਵਾਲਿਆਂ ਖ਼ਿਲਾਫ਼ ਵੀ ਕਾਰਵਾਈ ਹੋਵੇ। ਭਾਜਪਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲਪੇਟਦਿਆਂ ਕਿਹਾ ਕਿ ਇਕ ਪਾਸੇ ਉਹ ਖ਼ਾਲਿਸਤਾਨੀ ਸੰਸਥਾਵਾਂ ਵਿਰੁੱਧ ਬੋਲਦੇ ਹਨ, ਦੂਜੇ ਪਾਸੇ ਪੰਜਾਬ ਭਰ ਵਿੱਚ ਲਾਏ ਜਾ ਰਹੇ ਰਾਇਸ਼ੁਮਾਰੀ ਦੇ ਪੋਸਟਰਾਂ ਵੱਲ ਅੱਖਾਂ ਬੰਦ ਕਰੀ ਬੈਠੇ ਹਨ।
ਇਕ ਵੱਖਰੀ ਜਾਣਕਾਰੀ ਮੁਤਾਬਕ ਭਾਜਪਾ ਨੇ ਆਪਣਾ ਪੈਂਤੜਾ ਬਦਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਦਾਖ਼ਲ ਦੀ ਮੰਗ ਸ਼ੁਰੂ ਕਰ ਦਿੱਤੀ ਹੈ। ਭਾਜਪਾ ਨੇ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਕਿਹਾ ਹੈ ਕਿ ਇਨ੍ਹਾਂ ਹੋਰਡਿੰਗਜ਼ ਉੱਤੇ ਅਕਾਲ ਤਖ਼ਤ ਸਾਹਿਬ ਦੀ ਤਸਵੀਰ ਵੀ ਛਾਪੀ ਗਈ ਹੈ, ਜਿਹੜਾ ਸਿੱਖ ਧਰਮ ਦੇ ਅਸੂਲਾਂ ਦੇ ਉਲਟ ਹੈ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article