PUNJABMAILUSA.COM

ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

 Breaking News

ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ
October 23
10:15 2019

ਡਾ. ਪ੍ਰਿਤਪਾਲ ਸਿੰਘ ‘ਤੇ ਹਰਪ੍ਰੀਤ ਸੰਧੂ ਨੇ ਵੀ ਕੀਤੀ ਸ਼ਿਰਕਤ
ਵਾਸ਼ਿੰਗਟਨ ਡੀ.ਸੀ. 23 ਅਕਤੂਬਰ (ਬਲਵਿੰਦਰਪਾਲ ਸਿੰਘ ਖਾਲਸਾ/ ਪੰਜਾਬ ਮੇਲ)- ਅਮਰੀਕਨ ਸਿੱਖ ਕਾਕਸ ਕਮੇਟੀ ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਪੂਰਬੀ ਕੋਸਟ ਦੇ ਸਾਂਝੇ ਯਤਨਾ ਸਦਕਾ ਅਮਰੀਕੀ ਸੈਨੇਟ ਵਿਚ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ ਉਤਸਵ ਦੀ 550ਵੀਂ ਵਰ੍ਹੇਗੰਢ ਦੀ ਖੁਸ਼ੀ ਵਿਚ ਸਮੁੱਚੇ ਸਿੱਖ ਸੰਸਾਰ ਨੂੰ ਮੁਬਾਰਕਬਾਦ ਦਿੱਤੀ। ਸਿੱਖ ਸੁਸਾਇਟੀ ਮੈਲਬਰਨ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਵਿੰਦਰ ਸਿੰਘ ਨੇ ਸੈਨੇਟ ਚੈਂਬਰ ਵਿਚ ਸੈਨੇਟਰ ਪੈਟਰਿਕ ਟੂਮੀ ਕੋਲ ਖਲ੍ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਅਰਦਾਸ ਤੋਂ ਬਾਅਦ ਸੈਨੇਟਰ ਪੈਟਰਿਕ ਟੂਮੀ ਨੇ ਸਿੱਖ ਧਰਮ ਸੰਬਧੀ ਆਪਣੀ ਸ਼ਰਧਾ ਭੇਂਟ ਕਰਦਿਆਂ ਅਮਰੀਕਨ ਸਿੱਖਾਂ ਦੇ ਅਮਰੀਕਾ ਦੀ ਤਰੱਕੀ ਵਾਸਤੇ ਦਿੱਤੇ ਯੋਗਦਾਨ ਬਾਰੇ ਦੱਸਿਆ। ਉਨ੍ਹਾਂ ਦੱਸਿਆ ਕਿ ਸਿੱਖ ਅਮਰੀਕਾ ਵਿਚ ਸੌ ਸਾਲਾਂ ਤੋਂ ਵੱਧ ਸਮੇਂ ਤੋਂ ਰਹਿ ਰਹੇ ਹਨ ਪਰ 16 ਅਕਤੂਬਰ ਦਾ ਦਿਨ ਸਿੱਖ ਧਰਮ ਵਾਸਤੇ ਖਾਸ ਦਿਨ ਬਣ ਗਿਆ, ਜਦ 550ਵਾਂ ਪ੍ਰਕਾਸ਼ ਉਤਸਵ ਅਮਰੀਕੀ ਸੈਨੇਟ ਵਿਚ ਮਨਾਂ ਹੋ ਰਿਹਾ ਹੈ। ਸੈਨੇਟਰ ਨੇ ਗੁਰੂ ਸਾਹਿਬ ਦੇ ਵਿਸ਼ਵ ਬਰਾਬਰੀ ਦੇ ਸਿਧਾਂਤ ਦੀ ਵੀ ਵਿਆਖਿਆ ਕੀਤੀ। ਉਨ੍ਹਾਂ ਗੁਰੂ ਸਾਹਿਬ ਦੇ ਜਾਤ-ਪਾਤ ਵਿਰੋਧੀ ਸਿਧਾਂਤ ਬਾਰੇ ਵੀ ਦੱਸਿਆ। ਸੈਨੇਟਰ ਨੇ 30 ਮਿਲੀਅਨ ਸਿੱਖਾਂ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਉਤਸਵ ਦੀ ਮੁਬਾਰਕਬਾਦ ਪੇਸ਼ ਕਰਦਿਆਂ 12 ਨਵੰਬਰ ਨੂੰ ਵਿਸ਼ਵ ਬਰਾਬਰੀ ਦਿਵਸ ਮਨਾਉਣ ਦਾ ਐਲਾਨ ਵੀ ਕੀਤਾ। ਕਾਂਗਰਸ ‘ਚ ਫਰਿਜ਼ਨੋ ਕੈਲੀਫੋਰਨੀਆਂ ਤੋਂ ਕਾਂਗਰਸਮੈਨ ਜਿਮ ਕੋਸਟਾ ਨੇ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਉਤਸਵ ਮੌਕੇ ਸਿੱਖ ਕੌਮ ਨੂੰ ਮੁਬਾਰਕ ਦਿੱਤੀ। ਸੈਨੇਟ ਡਿਰਕਸੇਨ ਬਿਲਡਿੰਗ ਵਿਚ ਸ਼ਾਮ ਨੂੰ ਸੈਨੇਟਰ ਟੂਮੀ ਦੀ ਪ੍ਰਧਾਨਗੀ ਹੇਠ ਸਰਬ ਧਰਮ ਸੰਮੇਲਨ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿਚ ਬਹੁਤ ਸਾਰੇ ਕਾਂਗਰਸਮੈਨ, ਬਹੁ ਵਿਸ਼ਵਾਸੀ ਧਾਰਮਿਕ ਤੇ ਸਿੱਖ ਆਗੂ ਸ਼ਾਮਲ ਸਨ, ਜਿਨ੍ਹਾਂ ਆਪਣੇ ਵਿਚਾਰ ਪ੍ਰਗਟ ਕੀਤੇ। ਸਿੱਖ ਕਾਕਸ ਦੇ ਸਾਬਕਾ ਕੋ-ਚੇਅਰ ਕਾਂਗਰਸਮੈਨ ਪੈਟ ਮਿਹਾਨ ਨੇ ਕ੍ਰਿਸ਼ਚਨ ਧਰਮ ਵੱਲੋਂ ਮੁਬਾਰਕਬਾਦ ਦਿੱਤੀ। ਰਾਏ ਬੁਲਾਰ ਭੱਟੀ ਦੀ ਵੰਸ਼ ਵਿਚੋਂ 17ਵੀਂ ਥਾਂ ਰਹੇ ਔਰੰਗਜੇਬ ਨੇ ਸਿੱਖ ਮੁਸਲਿਮ ਦੋਸਤੀ ‘ਤੇ ਵਿਚਾਰ ਦਿੱਤੇ। ਬੱਚਿਆਂ ਦੇ ਮਾਹਰ ਮਨੋਵਿਗਿਆਨੀ ਡਾਕਟਰ ਰਵਿੰਦਰਪਾਲ ਸਿੰਘ ਰਵੀ ਨੇ ਸਿੱਖ ਧਰਮ ਵੱਲੋਂ ਵਿਚਾਰ ਪੇਸ਼ ਕਰਦਿਆਂ ਗੁਰੂ ਸਾਹਿਬ ਦੇ ਪ੍ਰਕਾਸ਼ ਉਤਸਵ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਅਤੇ ਸਿੱਖ ਕਾਕਸ ਕਮੇਟੀ ਦੇ ਡਾਇਰੈਕਟਰ ਹਰਪ੍ਰੀਤ ਸਿੰਘ ਸੰਧੂ ਵੀ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ  ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

ਅਮਰੀਕਾ ਵੱਲੋਂ ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

Read Full Article
    ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

Read Full Article
    ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

Read Full Article
    ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

Read Full Article
    ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

Read Full Article
    ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

Read Full Article
    ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

Read Full Article
    ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

Read Full Article
    ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

Read Full Article
    ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

Read Full Article
    ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article
    ਅਮਰੀਕਾ ‘ਚ ਟਰੱਕਿੰਗ ਕਾਰੋਬਾਰ ਹੋਇਆ ਮੰਦੀ ਦਾ ਸ਼ਿਕਾਰ

ਅਮਰੀਕਾ ‘ਚ ਟਰੱਕਿੰਗ ਕਾਰੋਬਾਰ ਹੋਇਆ ਮੰਦੀ ਦਾ ਸ਼ਿਕਾਰ

Read Full Article