PUNJABMAILUSA.COM

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ
July 18
17:27 2019

ਵਾਸ਼ਿੰਗਟਨ, 18 ਜੁਲਾਈ (ਪੰਜਾਬ ਮੇਲ)-ਅਮਰੀਕੀ ਸੰਸਦ ਨੇ ਸਾਊਦੀ ਅਰਬ ਨੂੰ ਹਥਿਆਰਾਂ ਦੀ ਵਿਕਰੀ ਨਾਲ ਜੁੜੇ 810 ਕਰੋੜ ਡਾਲਰ (ਕਰੀਬ 56 ਹਜ਼ਾਰ ਕਰੋੜ ਰੁਪਏ) ਦੇ ਸੌਦੇ ‘ਤੇ ਰੋਕ ਲਗਾ ਦਿੱਤੀ ਹੈ। ਸੰਸਦ ਦੇ ਹੇਠਲੇ ਸਦਨ ਪ੍ਰਤੀਨਿਧੀ ਸਭਾ ‘ਚ ਬੁੱਧਵਾਰ ਨੂੰ ਇਸ ਸੌਦੇ ਦੇ ਵਿਰੋਧ ‘ਚ ਲਿਆਂਦਾ ਗਿਆ ਮਤਾ ਬਹੁਮਤ ਨਾਲ ਪਾਸ ਹੋ ਗਿਆ। ਸੌਦੇ ‘ਤੇ ਰੋਕ ਰਾਸ਼ਟਰਪਤੀ ਡੋਨਲਡ ਟਰੰਪ ਲਈ ਵੱਡਾ ਝਟਕਾ ਹੈ। ਟਰੰਪ ਨੇ ਸਾਊਦੀ ਅਰਬ ਨਾਲ ਇਸ ਸੌਦੇ ਨੂੰ ਇਸੇ ਸਾਲ ਮਨਜ਼ੂਰੀ ਦਿੱਤੀ ਸੀ। ਟਰੰਪ ਨੇ ਇਸ ਦੇ ਲਈ ਐਮਰਜੈਂਸੀ ਦੀ ਵਿਵਸਥਾ ਦਾ ਇਸਤੇਮਾਲ ਕੀਤਾ ਸੀ। ਸੰਸਦ ਦੇ ਉੱਚ ਸਦਨ ਸੈਨੇਟ ਨੇ ਇਸ ਸੌਦੇ ਲਈ ਮਨਜ਼ੂਰੀ ਦੇ ਦਿੱਤੀ ਸੀ। ਹੇਠਲੇ ਸਦਨ ਤੋਂ ਪਾਸ ਹੋਣ ਤੋਂ ਬਾਅਦ ਇਸ ‘ਤੇ ਸਿਰਫ਼ ਵ੍ਹਾਈਟ ਹਾਊਸ ਦੀ ਮੋਹਰ ਲੱਗਣੀ ਸੀ।
ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ ਹੁਣ ਟਰੰਪ ਆਪਣੇ ਵਿਸ਼ੇਸ਼ ਅਧਿਕਾਰ ਦਾ ਇਸਤੇਮਾਲ ਕਰ ਕੇ ਵਿਰੋਧੀ ਧਿਰ ਡੈਮੋਕ੍ਰੇਟਿਕ ਪਾਰਟੀ ਦੇ ਬਹੁਮਤ ਵਾਲੀ ਪ੍ਰਤੀਨਿਧੀ ਸਭਾ ਦੇ ਇਸ ਫ਼ੈਸਲੇ ‘ਤੇ ਵੀਟੋ ਲਗਾ ਸਕਦੇ ਹਨ। ਪੱਛਮੀ ਏਸ਼ੀਆ ‘ਚ ਤਣਾਅ ਦਰਮਿਆਨ ਟਰੰਪ ਪ੍ਰਸ਼ਾਸਨ ਸਾਊਦੀ ਅਰਬ ਦੇ ਨਾਲ ਹੀ ਯੂਏਈ ਤੇ ਜੌਰਡਨ ਨੂੰ ਹਥਿਆਰਾਂ ਤੇ ਸੈਨਿਕ ਸਾਜ਼ੋ ਸਾਮਾਨ ਦੀ ਸਪਲਾਈ ਦੀ ਦਿਸ਼ਾ ‘ਚ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ।

ਖਸ਼ੋਗੀ ਦੀ ਹੱਤਿਆ ਦੀ ਸਾਜ਼ਿਸ਼ ਬਣੀ ਵਜ੍ਹਾ
‘ਵਾਸ਼ਿੰਗਟਨ ਪੋਸਟ’ ਦੇ ਪੱਤਰਕਾਰ ਜਮਾਲ ਖਸ਼ੋਗੀ ਦੀ ਹੱਤਿਆ ਨਾਲ ਜੁੜੇ ਮਾਮਲੇ ਨੂੰ ਪ੍ਰਤੀਨਿਧੀ ਸਭਾ ‘ਚ ਇਸ ਹਥਿਆਰ ਸੌਦੇ ਨੂੰ ਮਨਜ਼ੂਰੀ ਨਾ ਮਿਲਣ ਦੀ ਮੁੱਖ ਵਜ੍ਹਾ ਮੰਨਿਆ ਜਾ ਰਿਹਾ ਹੈ। ਸਦਨ ਦੇ ਕਈ ਮੈਂਬਰਾਂ ਨੇ ਖਸ਼ੋਗੀ ਦੀ ਹੱਤਿਆ ਲਈ ਸਾਊਦੀ ਪ੍ਰੈੱਸ ਸਲਮਾਨ ਨੂੰ ਜ਼ਿੰਮੇਵਾਰ ਠਹਿਰਾਇਆ। ਸਾਊਦੀ ਅਰਬ ਦੇ ਸਮਰਥਨ ‘ਚ ਯਮਨ ‘ਚ ਜਾਰੀ ਹਿੰਸਾ ਨੂੰ ਵੀ ਹਥਿਆਰ ਸੌਦੇ ‘ਤੇ ਰੋਕ ਦਾ ਕਾਰਨ ਮੰਨਿਆ ਜਾ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article
    ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

Read Full Article
    ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

Read Full Article
    ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

Read Full Article
    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article