PUNJABMAILUSA.COM

ਅਮਿੱਟ ਯਾਦਾਂ ਛੱਡਦਾ ਰੰਧਾਵਾ ਕਲਾ ਤੇ ਸਾਹਿਤ ਉਤਸਵ ਹੋਇਆ ਸਮਾਪਤ

ਅਮਿੱਟ ਯਾਦਾਂ ਛੱਡਦਾ ਰੰਧਾਵਾ ਕਲਾ ਤੇ ਸਾਹਿਤ ਉਤਸਵ ਹੋਇਆ ਸਮਾਪਤ

ਅਮਿੱਟ ਯਾਦਾਂ ਛੱਡਦਾ ਰੰਧਾਵਾ ਕਲਾ ਤੇ ਸਾਹਿਤ ਉਤਸਵ ਹੋਇਆ ਸਮਾਪਤ
February 09
17:30 2018

* ਸੱਤ ਰੋਜ਼ਾ ਮੇਲੇ ਨੇ ਸੂਬੇ ਵਿੱਚ ਸਾਹਿਤਕ, ਸੱਭਿਆਚਾਰਕ ਤੇ ਵਿਰਾਸਤੀ ਲਹਿਰ ਖੜ੍ਹੀ ਕਰਨ ਦੀ ਕੀਤੀ ਸ਼ੁਰੂਆਤ: ਡਾ.ਸੁਰਜੀਤ ਪਾਤਰ
ਚੰਡੀਗੜ੍ਹ, 9 ਫਰਵਰੀ (ਪੰਜਾਬ ਮੇਲ)- ਪੰਜਾਬ ਕਲਾ ਪ੍ਰੀਸ਼ਦ ਵੱਲੋਂ ਕਰਵਾਇਆ ਸੱਤ ਰੋਜ਼ਾ ਡਾ. ਮਹਿੰਦਰ ਸਿੰਘ ਰੰਧਾਵਾ ਕਲਾ ਤੇ ਸਾਹਿਤ ਉਤਸਵ ਸਾਹਿਤ, ਕਲਾ, ਸੱਭਿਆਚਾਰ ਤੇ ਵਿਰਾਸਤੀ ਪੁਨਰ ਜਾਗ੍ਰਿਤੀ ਦੇ ਸੱਦੇ ਨਾਲ ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ਗਿਆ। ਬੀਤੀ ਦੇਰ ਸ਼ਾਮ ਸੰਪੰਨ ਹੋਏ ਉਤਸਵ ਦੀ ਸਮਾਪਤੀ ‘ਤੇ ਪ੍ਰਸਿੱਧ ਲੋਕ ਗਾਇਕਾ ਗੁਰਮੀਤ ਬਾਵਾ ਅਤੇ ਉਸ ਦੀਆਂ ਧੀਆਂ ਲਾਚੀ ਤੇ ਗਲੋਰੀ ਵੱਲੋਂ ਪੇਸ਼ ਕੀਤਾ ਲੋਕ ਗਾਇਕੀ ਦਾ ਰੰਗ ਪ੍ਰੋਗਰਾਮ ਦਾ ਸਿਖਰ ਹੋ ਨਿਬੜਿਆ। ਗੁਰਮੀਤ ਬਾਵਾ ਵੱਲੋਂ 30 ਸਕਿੰਟਾਂ ਤੋਂ ਉਮਰ ਸਮੇਂ ਦੀ ਲਗਾਈ ਉਚੀ ਹੇਕ ਨਾਲ ਪੇਸ਼ ਕੀਤੀ ‘ਜੁਗਨੀ’ ਅਤੇ ਲਾਚੀ ਤੇ ਗਲੋਰੀ ਵੱਲੋਂ ਪੇਸ਼ ਕੀਤੇ ‘ਮਿੱਟੀ ਦਾ ਬਾਵਾ’ ਨਾਲ ਰੰਧਾਵਾ ਆਡੀਟੋਰੀਅਮ ਝੂਮ ਉਠਿਆ।
ਸੱਤ ਰੋਜ਼ਾ ਰੰਧਾਵਾ ਕਲਾ ਤੇ ਸਾਹਿਤ ਉਤਸਵ ਦੀ ਸਮਾਪਤੀ ‘ਤੇ ਬੋਲਦਿਆਂ ਉਘੇ ਸਾਹਿਤਕਾਰ ਤੇ ਸੀਨੀਅਰ ਪੱਤਰਕਾਰ ਗੁਲਜ਼ਾਰ ਸਿੰਘ ਸੰਧੂ ਨੇ ਕਿਹਾ 40 ਵਰ੍ਹੇ ਪਹਿਲਾਂ ਉਨ੍ਹਾਂ ਗੁਰਮੀਤ ਬਾਵਾ ਨੂੰ ਸੁਣਿਆ ਸੀ ਅਤੇ ਅੱਜ ਵੀ ਉਸ ਦੀ ਆਵਾਜ਼ ਦਾ ਜਾਦੂ ਕਾਇਮ ਹੈ। ਉਨ੍ਹਾਂ ਮੇਲੇ ਦੇ ਸਫਲ ਪ੍ਰਬੰਧਨ ਲਈ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਉਤਸਵ ਨਿਰੰਤਰ ਮਨਾਉਂਦੇ ਰਹਿਣੇ ਚਾਹੀਦੇ ਹਨ। ਉਤਸਵ ਦੇ ਸੱਤੇ ਦਿਨ ਹਾਜ਼ਰੀ ਭਰਨ ਵਾਲੇ ਗੁਲਜ਼ਾਰ ਸਿੰਘ ਸੰਧੂ ਨੇ ਸਮਾਪਤੀ ‘ਤੇ ਲੋਕ ਬੋਲੀ ‘ਅੱਧੀ ਮੰਜੀ ਛੱਡ ਮਿੱਤਰਾਂ, ਮੇਰਾ ਨਰਮ ਕਾਲਜਾ ਧੜਕੇ’ ਪਾਈ ਜਿਸ ਦਾ ਸਭ ਨੇ ਦਿਲ ਟੁੰਬਿਆ।
ਇਸ ਤੋਂ ਪਹਿਲਾਂ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਡਾ.ਸੁਰਜੀਤ ਪਾਤਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਸੱਤ ਰੋਜ਼ਾ ਮੇਲਾ ਪੰਜਾਬ ਵਿੱਚ ਸੱਭਿਆਚਾਰਕ, ਸਾਹਿਤਕ ਤੇ ਵਿਰਾਸਤੀ ਲਹਿਰ ਦੀ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਜੋ ਸੁਫਨਾ ਲਿਆ ਹੈ ਉਸ ਨੂੰ ਪੂਰਾ ਕਰਨ ਲਈ ਅਜਿਹੇ ਮੇਲੇ ਹੁਣ ਪੰਜਾਬ ਦੇ ਪਿੰਡ-ਪਿੰਡ ਲਗਾਏ ਜਾਣਗੇ। ਡਾ.ਪਾਤਰ ਨੇ ਜੈਪੁਰ ਲਿਟਰੇਚਰ ਫੈਸਟੀਵਲ, ਕੰਲੋਬੀਆ ਕਾਵਿ ਸੰਮੇਲਨ ਦੀਆਂ ਉਦਾਹਰਨਾਂ ਪੇਸ਼ ਕਰਦਿਆਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਹੁਣ ਸਾਹਿਤਕ ਮੇਲਿਆਂ ਲਈ ਵੀ ਲੋਕ ਜੁੜਨ ਲੱਗੇ ਹਨ। ਉਨ੍ਹਾਂ ਐਲਾਨ ਕੀਤਾ ਕਿ 21 ਫਰਵਰੀ ਨੂੰ ਕੌਮਾਂਤਰੀ ਮਾਂ-ਬੋਲੀ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ ਜਿਸ ਵਿੱਚ ਵਿਦਿਆਰਥੀਆਂ ਦੇ ਸਾਹਿਤਕ ਮੁਕਾਬਲੇ ਕਰਵਾਏ ਜਾਣਗੇ। ਅੰਤ ਵਿੱਚ ਉਨ੍ਹਾਂ ਕਲਾ ਪ੍ਰੀਸ਼ਦ ਨਾਲ ਜੁੜੇ ਸਮੂਹ ਮੈਂਬਰਾਂ, ਤਿੰਨੋਂ ਅਕਾਦਮੀਆਂ, ਕਲਾਕਾਰਾਂ ਤੇ ਦਰਸ਼ਕਾਂ ਦਾ ਭਰਵੀ ਸ਼ਮੂਲੀਅਤ ਲਈ ਧੰਨਵਾਦ ਵੀ ਕੀਤਾ।
ਉਤਸਵ ਦੀ ਸਮਾਪਤੀ ਦੀ ਸ਼ਾਮ ਗੁਰਮੀਤ ਬਾਵਾ ਅਤੇ ਉਸ ਦੀਆਂ ਧੀਆਂ ਲਾਚੀ ਤੇ ਗਲੋਰੀ ਨੇ ਖੂਬ ਰੰਗ ਬੰਨ੍ਹਿਆ। ਸੈਫਉੱਲ ਮਲੂਕ ਤੋਂ ਪ੍ਰੋਗਰਾਮ ਦੀ ਸੁਰੂਆਤ ਕਰ ਕੇ ਸ਼ਗਨਾਂ ਦੇ ਗੀਤ ਗਾਏ ਅਤੇ ਫੇਰ ‘ਜੁਗਨੀ’, ‘ਮਿੱਟੀ ਦਾ ਬਾਵਾ’ ਗਾਇਆ। ਬੋਲੀਆਂ ‘ਤੇ ਪੂਰਾ ਰੰਧਾਵਾ ਆਡੀਟੋਰੀਅਮ ਨੱਚ ਉੱਠਿਆ ਅਤੇ ਅੰਤ ਵਿੱਚ ਦਰਸ਼ਕਾਂ ਦੀ ਮੰਗ ‘ਤੇ ਬਾਵਾ ਮਾਵਾਂ ਧੀਆਂ ਨੇ ਬੁਲੰਦ ਆਵਾਜ਼ ਵਿੱਚ ‘ਮਿਰਜ਼ਾ’ ਗਾਇਆ। ਗੁਲਜ਼ਾਰ ਸਿੰਘ ਸੰਧੂ ਤੇ ਡਾ.ਪਾਤਰ ਨੇ ਗੁਰਮੀਤ ਬਾਵਾ ਤੇ ਉਸ ਦੇ ਪਤੀ ਕਿਰਪਾਲ ਬਾਵਾ ਅਤੇ ਲਾਚੀ ਤੇ ਗਲੋਰੀ ਨੂੰ ਫੁਲਕਾਰੀ ਨਾਲ ਸਨਮਾਨਤ ਕੀਤਾ। ਪ੍ਰੋਗਰਾਮ ਦਾ ਮੰਚ ਸੰਚਾਲਨ ਡਾ.ਨਿਰਮਲ ਜੌੜਾ ਤੇ ਦੀਪਕ ਸ਼ਰਮਾ ਚਨਰਾਥਲ ਨੇ ਕੀਤਾ।
ਇਸ ਤੋਂ ਪਹਿਲਾਂ ਕਲਾ ਭਵਨ ਦੇ ਵਿਹੜੇ ਵਿੱਚ ਬਜ਼ੁਰਗਾਂ ਦੇ ਪੁਆਧੀ ਜਲਸੇ ਨੇ ਖੂਬ ਰੰਗ ਬੰਨ੍ਹਿਆ। ਪੁਆਧ ਦੀ ਇਸ ਰਵਾਇਤ ਨੂੰ ਦੇਖਣ ਲਈ ਨੌਜਵਾਨਾਂ ਤੋਂ ਲੈ ਕੇ ਬਜ਼ੁਰਗਾਂ ਵਿੱਚ ਵੱਡੀ ਉਤਸੁਕਤਾ ਦੇਖਣ ਨੂੰ ਮਿਲੀ। ਮੇਲੇ ਦੇ ਆਖਰੀ ਦਿਨ ਕਲਾ ਪ੍ਰੀਸ਼ਦ ਦੇ ਉਪ ਚੇਅਰਪਰਸਨ ਡਾ.ਨੀਲਮ ਮਾਨ ਸਿੰਘ ਚੌਧਰੀ, ਸਕੱਤਰ ਜਨਰਲ ਡਾ.ਲਖਵਿੰਦਰ ਸਿੰਘ ਜੌਹਲ, ਪੰਜਾਬ ਸਾਹਿਤ ਅਕਾਦਮੀ ਦੀ ਪ੍ਰਧਾਨ ਡਾ.ਸਰਬਜੀਤ ਕੌਰ ਸੋਹਲ, ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਪ੍ਰਧਾਨ ਕੇਵਲ ਧਾਲੀਵਾਲ ਤੇ ਸਕੱਤਰ ਪ੍ਰੀਤਮ ਰੁਪਾਲ, ਪੰਜਾਬ ਲਲਿਤ ਕਲਾ ਅਕਾਦਮੀ ਦੇ ਪ੍ਰਧਾਨ ਦੀਵਾਨ ਮੰਨਾ, ਸਾਹਿਤਕਾਰ ਡਾ.ਸੁਰਿੰਦਰ ਗਿੱਲ, ਹਰਦਿਆਲ ਸਿੰਘ ਧੂਹੀ, ਭੋਲਾ ਕਲੈਹਿਰੀ ਵੀ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article