PUNJABMAILUSA.COM

ਅਰਦਾਸ ਨਕਲ ਮਾਮਲਾ; ਮੁਤਵਾਜ਼ੀ ਜਥੇਦਾਰਾਂ ਨੇ ਮਲੂਕਾ ਤੇ ਭਾਈ ਰੂਪਾ ਨੂੰ 9 ਨੂੰ ਕੀਤਾ ਤਲਬ

ਅਰਦਾਸ ਨਕਲ ਮਾਮਲਾ; ਮੁਤਵਾਜ਼ੀ ਜਥੇਦਾਰਾਂ ਨੇ ਮਲੂਕਾ ਤੇ ਭਾਈ ਰੂਪਾ ਨੂੰ 9 ਨੂੰ ਕੀਤਾ ਤਲਬ

ਅਰਦਾਸ ਨਕਲ ਮਾਮਲਾ; ਮੁਤਵਾਜ਼ੀ ਜਥੇਦਾਰਾਂ ਨੇ ਮਲੂਕਾ ਤੇ ਭਾਈ ਰੂਪਾ ਨੂੰ 9 ਨੂੰ ਕੀਤਾ ਤਲਬ
January 04
09:30 2017

malujka
ਅੰਮ੍ਰਿਤਸਰ, 4 ਜਨਵਰੀ (ਪੰਜਾਬ ਮੇਲ)- ਮੁਤਵਾਜ਼ੀ ਜਥੇਦਾਰਾਂ ਨੇ ਅਰਦਾਸ ਦੀ ਨਕਲ ਦੇ ਮਾਮਲੇ ‘ਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਬਰਾਬਰ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸਤਨਾਮ ਸਿੰਘ ਭਾਈ ਰੂਪਾ ਨੂੰ ਆਪਣਾ ਪੱਖ ਪੇਸ਼ ਕਰਨ ਲਈ 9 ਜਨਵਰੀ ਨੂੰ ਅਕਾਲ ਤਖ਼ਤ ‘ਤੇ ਤਲਬ ਕਰ ਲਿਆ ਹੈ। ਇਸ ਤੋਂ ਇਲਾਵਾ ਨੀਲਧਾਰੀ ਸੰਪਰਦਾ ਦੇ ਬਾਬਾ ਸਤਨਾਮ ਸਿੰਘ ਪਿਪਲੀ ਵਾਲੇ ਨੂੰ ਵੀ ਗੁਰਇਤਿਹਾਸ ਸਬੰਧੀ ਇਤਰਾਜ਼ਯੋਗ ਟਿੱਪਣੀਆਂ ਕਰਨ ‘ਤੇ 9 ਜਨਵਰੀ ਨੂੰ ਤਲਬ ਕੀਤਾ ਗਿਆ ਹੈ। ਇਹ ਆਦੇਸ਼ ਮੁਤਵਾਜ਼ੀ ਜਥੇਦਾਰਾਂ ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਤੇ ਭਾਈ ਬਲਜੀਤ ਸਿੰਘ ਦਾਦੂਵਾਲ ਵੱਲੋਂ ਜਾਰੀ ਕੀਤੇ ਗਏ ਹਨ।
ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਅਕਾਲ ਤਖ਼ਤ ਦੇ ਕਾਰਜਕਾਰੀ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਆਖਿਆ ਕਿ ਬੀਤੇ ਦਿਨੀਂ ਰਾਮਪੁਰਾ ਫੂਲ ਵਿਚ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਚੋਣ ਦਫ਼ਤਰ ਦੇ ਉਦਘਾਟਨ ਸਮੇਂ ਅਰਦਾਸ ਦੀ ਨਕਲ ਕੀਤੀ ਗਈ ਹੈ, ਜਿਸ ਨਾਲ ਸਿੱਖਾਂ ਦੇ ਮਨਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਆਖਿਆ ਕਿ ਇਸ ਮਾਮਲੇ ਦੀ ਜਾਂਚ ਲਈ ਸੁਰਜੀਤ ਸਿੰਘ ਕਾਲਾਬੂਲਾ ਦੀ ਅਗਵਾਈ ਹੇਠ ਬਹਾਦਰ ਸਿੰਘ ਭਸੌੜ, ਪ੍ਰਸ਼ੋਤਮ ਸਿੰਘ ਫੱਗੂਵਾਲਾ ਤੇ ਪਰਮਿੰਦਰ ਸਿੰਘ ਆਧਾਰਿਤ ਚਾਰ ਮੈਂਬਰੀ ਕਮੇਟੀ ਬਣਾਈ ਗਈ ਹੈ, ਜੋ 9 ਜਨਵਰੀ ਤੋਂ ਪਹਿਲਾਂ ਇਸ ਮਾਮਲੇ ਵਿਚ ਆਪਣੀ ਰਿਪੋਰਟ ਸਿੰਘ ਸਾਹਿਬਾਨ ਨੂੰ ਦੇਵੇਗੀ। ਉਨ੍ਹਾਂ ਇਸ ਮਾਮਲੇ ਵਿਚ ਕੈਬਨਿਟ ਮੰਤਰੀ ਸ਼੍ਰੀ ਮਲੂਕਾ ਅਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਸਤਨਾਮ ਸਿੰਘ ਭਾਈ ਰੂਪਾ ਨੂੰ ਆਪਣਾ ਪੱਖ ਸਪੱਸ਼ਟ ਕਰਨ ਲਈ 9 ਜਨਵਰੀ ਨੂੰ ਅਕਾਲ ਤਖ਼ਤ ਵਿਖੇ ਪੇਸ਼ ਹੋਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਆਖਿਆ ਕਿ ਸਬੰਧਤ ਵਿਅਕਤੀ ਜੇਕਰ 9 ਜਨਵਰੀ ਨੂੰ ਪੇਸ਼ ਨਾ ਹੋਏ, ਤਾਂ ਪੰਥਕ ਮਰਿਆਦਾ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸੇ ਦੌਰਾਨ ਨੀਲਧਾਰੀ ਸੰਪਰਦਾ ਦੇ ਬਾਬਾ ਸਤਨਾਮ ਸਿੰਘ ਪਿਪਲੀ ਵਾਲੇ ਨੂੰ ਵੀ 9 ਜਨਵਰੀ ਨੂੰ ਅਕਾਲ ਤਖ਼ਤ ‘ਤੇ ਪੇਸ਼ ਹੋ ਕੇ ਆਪਣਾ ਪੱਖ ਸਪੱਸ਼ਟ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਆਖਿਆ ਕਿ ਬਾਬਾ ਪਿਪਲੀ ਨੇ ਕਥਾ-ਕੀਰਤਨ ਕਰਦਿਆਂ ਗੁਰਇਤਿਹਾਸ ਸਬੰਧੀ ਕੁਝ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਹਨ। ਇਸੇ ਦੌਰਾਨ ਉਨ੍ਹਾਂ ਅਰਦਾਸ ਦੀ ਨਕਲ ਦੇ ਮਾਮਲੇ ਦੀ ਜਾਂਚ ਵਾਸਤੇ ਬਣਾਈ ਚਾਰ ਮੈਂਬਰੀ ਕਮੇਟੀ ਨੂੰ ਹੀ ਇਸ ਮਾਮਲੇ ਦੀ ਜਾਂਚ ਦਾ ਕੰਮ ਵੀ ਸੌਂਪਿਆ ਹੈ। ਉਨ੍ਹਾਂ ਆਖਿਆ ਕਿ ਇਹ ਜਾਂਚ ਕਮੇਟੀ ਦੋਵਾਂ ਮਾਮਲਿਆਂ ਦੀ ਜਾਂਚ ਕਰੇਗੀ ਤੇ ਆਪਣੀ ਰਿਪੋਰਟ 9 ਜਨਵਰੀ ਤੋਂ ਪਹਿਲਾਂ ਦੇਵੇਗੀ। ਉਨ੍ਹਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲਿਆਂ ਵਿਚ ਹੁਣ ਤਕ ਕੋਈ ਕਾਰਵਾਈ ਨਾ ਹੋਣ ਦੇ ਦੋਸ਼ ਲਾਉਂਦਿਆਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦਾ ਚੋਣਾਂ ਵਿਚ ਬਾਈਕਾਟ ਕੀਤਾ ਜਾਣਾ ਚਾਹੀਦਾ ਹੈ। ਇਸ ਮੀਟਿੰਗ ‘ਚ ਪੰਜ ਸਿੰਘ ਸਾਹਿਬਾਨ ਵਜੋਂ ਭਾਈ ਮੇਜਰ ਸਿੰਘ ਅਤੇ ਭਾਈ ਹਰੀ ਸਿੰਘ ਵੀ ਸ਼ਾਮਲ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article