PUNJABMAILUSA.COM

ਅਰੁਣ ਜੇਤਲੀ ਮਾਣਹਾਨੀ ਕੇਸ: ਦਿੱਲੀ ਦੇ ਮੁੱਖ ਮੰਤਰੀ ਨੂੰ 10 ਹਜ਼ਾਰ ਰੁਪਏ ਜੁਰਮਾਨਾ

ਅਰੁਣ ਜੇਤਲੀ ਮਾਣਹਾਨੀ ਕੇਸ: ਦਿੱਲੀ ਦੇ ਮੁੱਖ ਮੰਤਰੀ ਨੂੰ 10 ਹਜ਼ਾਰ ਰੁਪਏ ਜੁਰਮਾਨਾ

ਅਰੁਣ ਜੇਤਲੀ ਮਾਣਹਾਨੀ ਕੇਸ: ਦਿੱਲੀ ਦੇ ਮੁੱਖ ਮੰਤਰੀ ਨੂੰ 10 ਹਜ਼ਾਰ ਰੁਪਏ ਜੁਰਮਾਨਾ
July 27
06:16 2017

ਨਵੀਂ ਦਿੱਲੀ, 27 ਜੁਲਾਈ (ਪੰਜਾਬ ਮੇਲ)- ਕੇਂਦਰੀ ਮੰਤਰੀ ਅਰੁਣ ਜੇਤਲੀ ਵੱਲੋਂ ਦਾਇਰ ਕੀਤੇ 10 ਕਰੋੜ ਰੁਪਏ ਦੇ ਨਵੇਂ ਮਾਣਹਾਨੀ ਕੇਸ ਵਿੱਚ ਜਵਾਬ ਦਾਖ਼ਲ ਕਰਨ ਵਿੱਚ ਨਾਕਾਮ ਰਹਿਣ ਉਤੇ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈ ਕੋਰਟ ਨੇ ਅੱਜ ਖਰਚੇ ਵਜੋਂ 10 ਹਜ਼ਾਰ ਰੁਪਏ ਜੁਰਮਾਨਾ ਲਗਾਇਆ ਹੈ। ਦਿੱਲੀ ਦੇ ਮੁੱਖ ਮੰਤਰੀ ਦੇ ਵਕੀਲ ਰਾਮ ਜੇਠਮਲਾਨੀ ਵੱਲੋਂ ਕਥਿਤ ਤੌਰ ’ਤੇ ਇਤਰਾਜ਼ਯੋਗ ਸ਼ਬਦ ਵਰਤੇ ਜਾਣ ਉਤੇ ਸ੍ਰੀ ਜੇਤਲੀ ਨੇ ਇਹ ਕੇਸ ਠੋਕਿਆ ਸੀ। ਜੁਆਇੰਟ ਰਜਿਸਟਰਾਰ ਪੰਕਜ ਗੁਪਤਾ ਨੇ ਜਵਾਬ ਦਾਖ਼ਲ ਕਰਨ ਲਈ ਦੋ ਹਫ਼ਤੇ ਹੋਰ ਦਿੰਦਿਆਂ ਮੁੱਖ ਮੰਤਰੀ ਨੂੰ ਖਰਚ ਅਦਾ ਕਰਨ ਦਾ ਹੁਕਮ ਦਿੱਤਾ ਹੈ। ਹਾਈ ਕੋਰਟ ਨੇ 23 ਮਈ ਨੂੰ ਕੇਜਰੀਵਾਲ ਤੋਂ ਜਵਾਬ ਮੰਗਿਆ ਸੀ ਕਿ ਕਿਉਂ ਨਾ ਉਸ ਖ਼ਿਲਾਫ਼ ਮਾਣਹਾਣੀ ਮੁਕੱਦਮਾ ਚਲਾਇਆ ਜਾਵੇ।
ਸ੍ਰੀ ਕੇਜਰੀਵਾਲ ਦੇ ਵਕੀਲ ਰਿਸ਼ੀਕੇਸ਼ ਕੁਮਾਰ ਨੇ ਜਵਾਬ ਦਾਖ਼ਲ ਕਰਨ ਲਈ ਹੋਰ ਸਮਾਂ ਮੰਗਿਆ, ਜਿਸ ਦਾ ਕੇਂਦਰੀ ਮੰਤਰੀ ਦੇ ਵਕੀਲ ਮਾਨਿਕ ਡੋਗਰਾ ਨੇ ਵਿਰੋਧ ਕੀਤਾ। ਦੱਸਣਯੋਗ ਹੈ ਕਿ ਸ੍ਰੀ ਜੇਤਲੀ ਨੇ ਆਮ ਆਦਮੀ ਪਾਰਟੀ ਦੇ ਮੁਖੀ ਤੇ ਪੰਜ ਹੋਰ ਆਗੂਆਂ ਰਾਘਵ ਚੱਢਾ, ਕੁਮਾਰ ਵਿਸ਼ਵਾਸ, ਆਸ਼ੂਤੋਸ਼, ਸੰਜੈ ਸਿੰਘ ਤੇ ਦੀਪਕ ਬਾਜਪਾਈ ਖ਼ਿਲਾਫ਼ ਮਾਣਹਾਨੀ ਕੇਸ ਦਰਜ ਕਰਾਇਆ ਸੀ ਅਤੇ ਇਸ ’ਤੇ ਖੁੱਲ੍ਹੀ ਅਦਾਲਤ ’ਚ ਸੁਣਵਾਈ ਦੌਰਾਨ ਕੇਜਰੀਵਾਲ ਦੇ ਵਕੀਲ ਰਾਮ ਜੇਠਮਲਾਨੀ ਵੱਲੋਂ ਕਥਿਤ ਤੌਰ ’ਤੇ ‘ਮੰਦੇ ਸ਼ਬਦ’ ਬੋਲੇ ਜਾਣ ਉਤੇ ਸ੍ਰੀ ਜੇਤਲੀ ਨੇ ਮਾਣਹਾਨੀ ਦਾ ਇਕ ਹੋਰ ਕੇਸ ਠੋਕ ਦਿੱਤਾ ਸੀ।
ਦਿੱਲੀ ਹਾਈ ਕੋਰਟ ਨੇ ਅੱਜ ਸ੍ਰੀ ਕੇਜਰੀਵਾਲ ਨੂੰ ਕਿਹਾ ਕਿ ਅਰੁਣ ਜੇਤਲੀ ਨੂੰ ਮਾਣਹਾਨੀ ਕੇਸ ਵਿੱਚ ‘ਅਪਮਾਨਜਨਕ’ ਸਵਾਲ ਨਾ ਕੀਤੇ ਜਾਣ। ਜੇਠਮਲਾਨੀ ਦੇ ਟਿੱਪਣੀਆਂ ਨੂੰ ‘ਗ਼ੈਰਸੰਜੀਦਾ, ਅਪਮਾਨਜਨਕ ਤੇ ਭੱਦਾ’ ਕਰਾਰ ਦਿੰਦਿਆਂ ਜਸਟਿਸ ਮਨਮੋਹਨ ਨੇ ਸ੍ਰੀ ਕੇਜਰੀਵਾਲ ਦੇ ਨਵੇਂ ਵਕੀਲ ਤੋਂ ਮਰਿਆਦਾ ਬਰਕਰਾਰ ਰੱਖਣ ਲਈ ਲਿਖਤੀ ਭਰੋਸਾ ਮੰਗਿਆ। ਅਦਾਲਤ ਨੇ ਕਿਹਾ ਕਿ ਜੇਕਰ ਲਿਖਤੀ ਭਰੋਸਾ ਤੋੜਿਆ ਤਾਂ ਦੂਜੀ ਧਿਰ ਨੂੰ ਅਦਾਲਤ ਜਾਣ ਦੀ ਆਗਿਆ ਦਿੱਤੀ ਜਾਵੇਗੀ।
17 ਮਈ ਨੂੰ ਦਿੱਲੀ ਹਾਈ ਕੋਰਟ ਵਿੱਚ ਜੁਆਇੰਟ ਰਜਿਸਟਰਾਰ ਅੱਗੇ ਕੇਂਦਰੀ ਮੰਤਰੀ ਨਾਲ ਜ਼ਿਰ੍ਹਾ ਦੌਰਾਨ ਸੀਨੀਅਰ ਐਡਵੋਕੇਟ ਜੇਠਮਲਾਨੀ ਵੱਲੋਂ ਵਰਤੇ ਸ਼ਬਦਾਂ ਨੂੰ ਸ੍ਰੀ ਜੇਤਲੀ ਨੇ ਇਤਰਾਜ਼ਯੋਗ ਮੰਨਿਆ ਸੀ। 2013 ਵਿੱਚ ਭਾਜਪਾ ਵਿੱਚੋਂ ਛੇ ਸਾਲਾਂ ਲਈ ਬਰਖ਼ਾਸਤ ਕੀਤੇ ਸ੍ਰੀ ਜੇਠਮਲਾਨੀ ਨੇ ਜੁਆਇੰਟ ਰਜਿਸਟਰਾਰ ਨੂੰ ਦੱਸਿਆ ਸੀ ਕਿ ਉਨ੍ਹਾਂ ਨੇ ਸ੍ਰੀ ਜੇਤਲੀ ਖ਼ਿਲਾਫ਼ ਅਜਿਹੇ ਸ਼ਬਦ ਸ੍ਰੀ ਕੇਜਰੀਵਾਲ ਦੀਆਂ ਹਦਾਇਤਾਂ ’ਤੇ ਵਰਤੇ ਸਨ। ਹਾਲਾਂਕਿ ਸ੍ਰੀ ਕੇਜਰੀਵਾਲ ਦੇ ਵਕੀਲ ਨੇ ਦੱਸਿਆ ਕਿ ਅਜਿਹੀਆਂ ਕੋਈ ਹਦਾਇਤਾਂ ਨਹੀਂ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article