PUNJABMAILUSA.COM

ਅਰੁਣ ਜੇਤਲੀ 25 ਸਤੰਬਰ ਨੂੰ ਆਦਮਪੁਰ ਹਵਾਈ ਅੱਡੇ ਦਾ ਉਦਘਾਟਨ ਕਰਨਗੇ

ਅਰੁਣ ਜੇਤਲੀ 25 ਸਤੰਬਰ ਨੂੰ ਆਦਮਪੁਰ ਹਵਾਈ ਅੱਡੇ ਦਾ ਉਦਘਾਟਨ ਕਰਨਗੇ

ਅਰੁਣ ਜੇਤਲੀ 25 ਸਤੰਬਰ ਨੂੰ ਆਦਮਪੁਰ ਹਵਾਈ ਅੱਡੇ ਦਾ ਉਦਘਾਟਨ ਕਰਨਗੇ
August 14
22:22 2017

ਜਲੰਧਰ, 14 ਅਗਸਤ (ਪੰਜਾਬ ਮੇਲ)-ਕੇਂਦਰੀ ਰਾਜ ਮੰਤਰੀ ਤੇ ਪੰਜਾਬ ਭਾਜਪਾ ਪ੍ਰਧਾਨ ਵਿਜੇ ਸਾਂਪਲਾ ਨੇ ਕਿਹਾ ਹੈ ਕਿ ਦੋਆਬਾ ਦੇ ਲੋਕਾਂ ਨੂੰ ਰਾਹਤ ਦੇਣ ਲਈ 25 ਸਤੰਬਰ ਨੂੰ ਸ਼ੁਰੂ ਹੋਣ ਜਾ ਰਹੇ ਆਦਮਪੁਰ ਹਵਾਈ ਅੱਡੇ ਦਾ ਉਦਘਾਟਨ ਕਰਨ ਲਈ ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਪੁੱਜ ਰਹੇ ਹਨ ਤੇ ਉਨ੍ਹਾਂ ਨਾਲ ਕੇਂਦਰੀ ਹਵਾਬਾਜ਼ੀ ਮੰਤਰੀ ਵੀ ਆਉਣਗੇ। ਇਸ ਮੌਕੇ ਆਦਮਪੁਰ ਹਵਾਈ ਅੱਡੇ ਤੋਂ ਪਹਿਲੀ ਉਡਾਣ ਦਿੱਲੀ ਲਈ ਰਵਾਨਾ ਹੋਵੇਗੀ। ਯੂ. ਕੇ. ਦੇ ਸੰਸਦ ਮੈਂਬਰ ਵਰਿੰਦਰ ਸ਼ਰਮਾ ਨਾਲ ਇਕ ਸਾਂਝੇ ਪੱਤਰਕਾਰ ਸੰਮੇਲਨ ਵਿਚ ਗੱਲਬਾਤ ਕਰਦਿਆਂ ਸਾਂਪਲਾ ਨੇ ਕਿਹਾ ਕਿ ਆਦਮਪੁਰ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਹੋਣ ਨਾਲ ਦੋਆਬੇ ਦੇ ਲੋਕਾਂ ਦੀ ਸਾਲਾਂ ਤੋਂ ਲਟਕਦੀ ਮੰਗ ਪੂਰੀ ਹੋ ਜਾਵੇਗੀ। ਅੰਮ੍ਰਿਤਸਰ ਹਵਾਈ ਅੱਡੇ ਤੋਂ ਬੰਦ ਉਡਾਣਾਂ ਸ਼ੁਰੂ ਕਰਵਾਉਣ ਵਾਸਤੇ ਭਾਰਤ ਸਰਕਾਰ ਨੂੰ ਸੰਸਦ ਮੈਂਬਰ ਵਰਿੰਦਰ ਸ਼ਰਮਾ ਸਮੇਤ ਹੋਰ ਪੰਜਾਬੀਆਂ ਨੇ ਬੇਨਤੀ ਕੀਤੀ ਸੀ, ਅੰਮ੍ਰਿਤਸਰ ਤੋਂ ਬਰਮਿੰਘਮ ਉਡਾਣਾਂ ਬੰਦ ਹੋਣ ਨਾਲ ਪੰਜਾਬੀਆਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਬੇਨਤੀ ਨੂੰ ਧਿਆਨ ਵਿਚ ਰੱਖਦੇ ਹੋਏ ਜਲਦ ਹੀ ਏਅਰ ਇੰਡੀਆ ਦੀਆਂ ਅੰਮ੍ਰਿਤਸਰ ਤੋਂ ਬਰਮਿੰਘਮ ਲਈ ਉਡਾਣਾਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ। ਵਰਿੰਦਰ ਸ਼ਰਮਾ ਨੇ ਭਾਰਤ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਜੇਕਰ ਚੰਡੀਗੜ੍ਹ ਤੋਂ ਵੀ ਸਿੱਧੀਆਂ ਯੂ. ਕੇ. ਲਈ ਉਡਾਣਾਂ ਸ਼ੁਰੂ ਹੁੰਦੀਆਂ ਹਨ ਤਾਂ ਇਸ ਨਾਲ ਹਜ਼ਾਰਾਂ ਪੰਜਾਬੀਆਂ ਨੂੰ ਫ਼ਾਇਦਾ ਹੋਵੇਗਾ। ਉਨ੍ਹਾਂ ਨੇ ਇਕ ਸਵਾਲ ਪੁੱਛੇ ਜਾਣ ‘ਤੇ ਮੰਗ ਕੀਤੀ ਕਿ ਭਾਰਤ ਸਰਕਾਰ ਨੂੰ ਕਾਲੀ ਸੂਚੀ ਵਿਚ ਸ਼ਾਮਿਲ ਨਾਵਾਂ ਦੇ ਮਾਮਲੇ ਵਿਚ ਮੁੜ ਨਜ਼ਰਸਾਨੀ ਕਰਨੀ ਚਾਹੀਦੀ ਹੈ, ਕਿਉਂਕਿ ਇਸ ਸੂਚੀ ਵਿਚ ਤਾਂ ਕਈ ਇਸ ਤਰ੍ਹਾਂ ਦੇ ਲੋਕਾਂ ਦੇ ਨਾਂਅ ਸ਼ਾਮਿਲ ਹਨ, ਜਿਨ੍ਹਾਂ ਦਾ ਕਦੇ ਵੀ ਦੇਸ਼ ਵਿਰੋਧੀ ਕਾਰਵਾਈਆਂ ‘ਚ ਨਾਂਅ ਨਹੀਂ ਆਇਆ ਸੀ। ਇਸ ਮੌਕੇ ਸਾਂਪਲਾ ਨੇ ਦੱਸਿਆ ਕਿ ਭਾਰਤ ਸਰਕਾਰ ਨੇ ਕਾਫ਼ੀ ਹੱਦ ਤੱਕ ਕਾਲੀ ਸੂਚੀ ਵਿਚ ਸ਼ਾਮਿਲ ਲੋਕਾਂ ਦੇ ਨਾਂਅ ਕੱਢ ਦਿੱਤੇ ਹਨ ਤੇ ਹੁਣ ਕਾਲੀ ਸੂਚੀ ਵਿਚ 30 ਤੋਂ ਵੀ ਘੱਟ ਨਾਂਅ ਰਹਿ ਗਏ ਹਨ। ਵਰਿੰਦਰ ਸ਼ਰਮਾ ਨੇ ਸਾਕਾ ਨੀਲਾ ਤਾਰਾ ਦੇ ਸਮੇਂ ‘ਚ ਯੂ. ਕੇ. ਦੀ ਭੂਮਿਕਾ ‘ਤੇ ਉੱਠੇ ਸਵਾਲਾਂ ਬਾਰੇ ਕਿਹਾ ਕਿ ਯੂ. ਕੇ. ਦੇ ਕਾਨੂੰਨਾਂ ਮੁਤਾਬਿਕ ਕੈਬਨਿਟ ਵੱਲੋਂ ਲਏ ਫ਼ੈਸਲਿਆਂ ਦੇ 30 ਸਾਲ ਬਾਅਦ ਦਸਤਾਵੇਜ਼ ਜਨਤਕ ਕਰ ਦਿੱਤੇ ਜਾਂਦੇ ਹਨ ਪਰ ਯੂ. ਕੇ. ਸਰਕਾਰ ਤੋਂ ਉਹ ਦਸਤਾਵੇਜ਼ ਲੈਣ ਦਾ ਯਤਨ ਕਰ ਰਹੇ ਹਨ ਤੇ ਦਸਤਾਵੇਜ਼ ਮਿਲਣ ਤੋਂ ਬਾਅਦ ਹੀ ਇਹ ਜਾਣਕਾਰੀ ਸਾਹਮਣੇ ਆਏਗੀ ਕਿ ਸਾਕਾ ਨੀਲਾ ਤਾਰਾ ਵੇਲੇ ਯੂ. ਕੇ. ਦੀ ਸਰਕਾਰ ਨੇ ਕਿਸ ਤਰ੍ਹਾਂ ਦਾ ਦਖ਼ਲ ਦਿੱਤਾ ਸੀ। ਯੂ. ਕੇ. ‘ਚ ਵੀ ਪੜ੍ਹਨ ਵਾਲੇ ਵਿਦਿਆਰਥੀਆਂ ਬਾਰੇ ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਚ ਦੋਵਾਂ ਦੇਸ਼ਾਂ ਦੀ ਵੀਜ਼ਾ ਪ੍ਰਣਾਲੀ ਨਰਮ ਹੋਣੀ ਚਾਹੀਦੀ ਹੈ ਤਾਂ ਜੋ ਇਸ ਨਾਲ ਅਰਥ ਵਿਵਸਥਾ ਮਜ਼ਬੂਤ ਹੋਏਗੀ, ਸਗੋਂ ਦੋਵਾਂ ਦੇਸ਼ਾਂ ਦੇ ਸੱਭਿਆਚਾਰ, ਸਿੱਖਿਆ ਖੇਤਰ ‘ਚ ਵੀ ਆਦਾਨ-ਪ੍ਰਦਾਨ ਹੋਏਗਾ। ਇਸ ਮੌਕੇ ਮੇਅਰ ਸੁਨੀਲ ਜੋਤੀ, ਪ੍ਰਧਾਨ ਰਮੇਸ਼ ਸ਼ਰਮਾ, ਰੌਬਿਨ ਸਾਂਪਲਾ, ਕਮਲ ਸ਼ਰਮਾ ਤੇ ਹੋਰ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article