PUNJABMAILUSA.COM

ਅਲਬਾਮਾ ਸਟੇਟ ਸੈਨੇਟ ਵੱਲੋਂ ਗਰਭਪਾਤ ‘ਤੇ ਪਾਬੰਦੀ ਲਾਉਣ ਵਾਲਾ ਬਿੱਲ ਪਾਸ

ਅਲਬਾਮਾ ਸਟੇਟ ਸੈਨੇਟ ਵੱਲੋਂ ਗਰਭਪਾਤ ‘ਤੇ ਪਾਬੰਦੀ ਲਾਉਣ ਵਾਲਾ ਬਿੱਲ ਪਾਸ

ਅਲਬਾਮਾ ਸਟੇਟ ਸੈਨੇਟ ਵੱਲੋਂ ਗਰਭਪਾਤ ‘ਤੇ ਪਾਬੰਦੀ ਲਾਉਣ ਵਾਲਾ ਬਿੱਲ ਪਾਸ
May 17
17:30 2019

* ਗਰਭਪਾਤ ਕਰਨ ਵਾਲੇ ਡਾਕਟਰ ਨੂੰ ਹੋਵੇਗੀ ਉਮਰ ਕੈਦ
ਵਾਸ਼ਿੰਗਟਨ, 17 ਮਈ (ਪੰਜਾਬ ਮੇਲ)-ਅਮਰੀਕਾ ਵਿਚ ਅਲਬਾਮਾ ਸਟੇਟ ਸੈਨੇਟ ਨੇ ਗਰਭਪਾਤ ‘ਤੇ ਪਾਬੰਦੀ ਲਗਾਉਣ ਵਾਲੇ ਬਿੱਲ ਨੂੰ ਪਾਸ ਕਰ ਦਿੱਤਾ। ਇਸ ਬਿੱਲ ਮੁਤਾਬਕ ਗਰਭਪਾਤ ਕਰਨ ਵਾਲੇ ਡਾਕਟਰ ਨੂੰ ਉਮਰਕੈਦ ਦੀ ਸਜ਼ਾ ਹੋਵੇਗੀ। ਸਟੇਟ ਦੇ ਰੀਪਬਲਿਕਨ ਸਮਰਥਕਾਂ ਨੇ ਇਸ ਬਿੱਲ ਨੂੰ ਅੱਗੇ ਕੀਤਾ, ਜਿਸ ਨਾਲ ਇਥੇ ਗਰਭਪਾਤ ‘ਤੇ ਪਾਬੰਦੀ ਨੂੰ ਪੂਰਾ ਸਮਰਥਨ ਮਿਲਿਆ। ਜ਼ਿਕਰਯੋਗ ਹੈ ਕਿ ਅਮਰੀਕਾ ਵਿਚ ਗਰਭਪਾਤ ਸਿਆਸੀ ਰੂਪ ਵਿਚ ਸਭ ਤੋਂ ਵੱਧ ਵੰਡਣ ਵਾਲੇ ਮੁੱਦਿਆਂ ਵਿਚੋਂ ਇਕ ਹੈ।
ਬਿੱਲ ਨੂੰ ਸਮਰਥਨ ਦੇਣ ਵਾਲੇ ਰਿਪਬਲਿਕਨ ਟੇਰੀ ਕੋਲਿੰਸ ਨੇ ਕਿਹਾ, ”ਸਾਡੇ ਬਿੱਲ ਮੁਤਾਬਕ ਗਰਭ ਵਿਚ ਪਲ ਰਿਹਾ ਬੱਚਾ ਇਕ ਇਨਸਾਨ ਹੈ।” ਇਸ਼ ਬਿੱਲ ਵਿਚ ਬਲਾਤਕਾਰ ਜਿਹੇ ਮਾਮਲਿਆਂ ਵਿਚ ਵੀ ਗਰਭਪਾਤ ਦੀ ਇਜਾਜ਼ਤ ਨਹੀਂ ਦਿੱਤੀ ਗਈ। ਦੂਜੇ ਪਾਸੇ ਅਮਰੀਕਾ ਵਿਚ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਕੰਮ ਕਰ ਰਹੀ ਸੰਸਥਾ ਏ.ਸੀ.ਐੱਲ.ਯੂ. ਨੇ ਬਿੱਲ ਵਿਰੁੱਧ ਅਦਾਲਤ ਵਿਚ ਪਟੀਸ਼ਨ ਦਾਖਲ ਕਰਨ ਦਾ ਐਲਾਨ ਕੀਤਾ। ਸੰਸਥਾ ਦਾ ਕਹਿਣਾ ਹੈ ਕਿ ਉਹ ਬਿੱਲ ਨੂੰ ਕਿਸੇ ਵੀ ਹਾਲਤ ਵਿਚ ਲਾਗੂ ਹੋਣ ਤੋਂ ਰੋਕੇਗੀ।
ਇਥੇ ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਦੱਖਣੀ ਅਮਰੀਕਾ ਰਾਜ ਜੌਰਜੀਆ ਦੇ ਗਵਰਨਰ ਨੇ ਦਿਲ ਦੀ ਧੜਕਨ ਦਾ ਪਤਾ ਲੱਗਣ ‘ਤੇ ਗਰਭਪਾਤ ‘ਤੇ ਪਾਬੰਦੀ ਲਗਾਉਣ ਸਬੰਧੀ ਇਕ ਬਿੱਲ ‘ਤੇ ਦਸਤਖਤ ਕੀਤੇ ਹਨ। ਮੰਗਲਵਾਰ ਰਾਤ 4 ਘੰਟੇ ਤੋਂ ਜ਼ਿਆਦਾ ਸਮੇਂ ਤੱਕ ਚੱਲੀ ਬਹਿਸ ਦੇ ਬਾਅਦ ਰੀਪਬਲਿਕਨ ਦੀ ਅਗਵਾਈ ਵਾਲੀ ਸੈਨੇਟ ਨੇ ਐੱਚ.ਬੀ. 314 ਨੂੰ ਪਾਸ ਕਰਨ ਲਈ 25-6 ਨਾਲ ਵੋਟਿੰਗ ਕੀਤੀ। ਇਸ ਮਹੀਨੇ ਦੀ ਸ਼ੁਰੂਆਤ ਵਿਚ ਅਲਬਾਮਾ ਹਾਊਸ ਨੇ ਇਹ ਬਿੱਲ ਪਾਸ ਕਰ ਦਿੱਤਾ ਸੀ।
ਇਸ ਕਾਨੂੰਨ ਤਹਿਤ ਸਿਰਫ ਕੁਝ ਮਾਮਲਿਆਂ ਵਿਚ ਹੀ ਗਰਭਪਾਤ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ। ਜੇਕਰ ਗਰਭਵਤੀ ਮਹਿਲਾ ਦੀ ਜਾਨ ਜਾਂ ਸਿਹਤ ਨੂੰ ਕਿਸੇ ਤਰ੍ਹਾਂ ਦਾ ਖਤਰਾ ਹੋਵੇ ਜਾਂ ਮਹਿਲਾ ਦੀ ਗੰਭੀਰ ਬੀਮਾਰੀ ਦੀ ਸਥਿਤੀ ਜਾਂ ਫਿਰ ਗਰਭ ਵਿਚ ਪਲ ਰਹੇ ਬੱਚੇ ਨੂੰ ਕੋਈ ਜਾਨਲੇਵਾ ਬੀਮਾਰੀ ਹੋਵੇ।

About Author

Punjab Mail USA

Punjab Mail USA

Related Articles

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article