PUNJABMAILUSA.COM

ਅਸ਼ਲੀਲ ਵੀਡੀਓ ਮਾਮਲਾ : ਚਾਰ ਦਿਨ ਬੀਤ ਜਾਣ ਮਗਰੋਂ ਵੀ ਚੱਢਾ ਪੁਲਿਸ ਦੀ ਗ੍ਰਿਫਤ ਤੋਂ ਦੂਰ

ਅਸ਼ਲੀਲ ਵੀਡੀਓ ਮਾਮਲਾ : ਚਾਰ ਦਿਨ ਬੀਤ ਜਾਣ ਮਗਰੋਂ ਵੀ ਚੱਢਾ ਪੁਲਿਸ ਦੀ ਗ੍ਰਿਫਤ ਤੋਂ ਦੂਰ

ਅਸ਼ਲੀਲ ਵੀਡੀਓ ਮਾਮਲਾ :  ਚਾਰ ਦਿਨ ਬੀਤ ਜਾਣ ਮਗਰੋਂ ਵੀ ਚੱਢਾ ਪੁਲਿਸ ਦੀ ਗ੍ਰਿਫਤ ਤੋਂ ਦੂਰ
January 01
21:48 2018

ਅੰਮ੍ਰਿਤਸਰ, 1 ਜਨਵਰੀ (ਪੰਜਾਬ ਮੇਲ)- ਆਪਣੇ ਹੋਟਲ ਦੇ ਦਫਤਰ ‘ਚ ਇੱਕ ਮਹਿਲਾ ਪ੍ਰਿੰਸੀਪਲ ਨਾਲ ਅਸ਼ਲੀਲ ਹਰਕਤਾਂ ਵਾਲਾ ਵੀਡੀਓ ਵਾਇਰਲ ਹੋਣ ਮਗਰੋਂ ਭਾਵੇਂ ਪੁਲਿਸ ਵੱਲੋਂ ਚਰਨਜੀਤ ਸਿੰਘ ਚੱਢਾ ਖਿਲਾਫ ਗੈਰ-ਜ਼ਮਾਨਤੀ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਪਰ ਚਾਰ ਦਿਨ ਬੀਤ ਜਾਣ ਮਗਰੋਂ ਵੀ ਚੱਢਾ ਪੁਲਿਸ ਦੀ ਗ੍ਰਿਫਤ ਤੋਂ ਦੂਰ ਹੈ। ਚਰਚਾ ਹੈ ਕਿ ਚੱਢਾ ਵਿਦੇਸ਼ ਭੱਜ ਗਿਆ ਹੈ ਪਰ ਪੁਲਿਸ ਵੱਲੋਂ ਹਾਲੇ ਤੱਕ ਉਸ ਖਿਲਾਫ ਲੁੱਕਆਊਟ ਸਰਕੂਲਰ ਤੱਕ ਵੀ ਨਹੀਂ ਜਾਰੀ ਕੀਤਾ ਗਿਆ। ਚਰਨਜੀਤ ਸਿੰਘ ਚੱਢਾ ਅੰਮ੍ਰਿਤਸਰ ਦਾ ਵੱਡਾ ਕਾਰੋਬਾਰੀ ਹੈ ਤੇ ਧਾਰਮਿਕ ਸੰਸਥਾ ਚੀਫ ਖਾਲਸਾ ਦੀਵਾਨ ਦਾ ਪ੍ਰਧਾਨ ਰਿਹਾ ਹੈ। ਅਸ਼ਲੀਲ ਵੀਡੀਓ ਦੇ ਵਾਇਰਲ ਹੋਣ ਮਗਰੋਂ ਉਸ ਨੂੰ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ ਤੇ ਮਾਮਲਾ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੋਲ ਵੀ ਪੁੱਜ ਚੁੱਕਾ ਹੈ। ਪੰਜ ਸਿੰਘ ਸਾਹਿਬਾਨ ਦੀ ਅਗਲੀ ਹੋਣ ਵਾਲੀ ਮੀਟਿੰਗ ਵਿੱਚ ਚੱਢਾ ਨੂੰ ਤਲਬ ਵੀ ਕੀਤਾ ਜਾ ਚੁੱਕਾ ਹੈ। ਦਰਅਸਲ ਚੀਫ ਖਾਲਸਾ ਦੀਵਾਨ ਅਧੀਨ ਚੱਲਣ ਵਾਲੇ ਇੱਕ ਸਕੂਲ ਦੀ ਪ੍ਰਿੰਸੀਪਲ ਨੇ ਚੱਢਾ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਹ ਦੋਸ਼ ਲਾਏ ਸਨ ਕਿ ਚੱਢਾ ਵੱਲੋਂ ਉਸ ਨੂੰ ਡਰਾਇਆ ਧਮਕਾਇਆ ਜਾਂਦਾ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਵੀ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਡੀਜੀਪੀ ਨੂੰ ਸ਼ਿਕਾਇਤ ਕੀਤੀ ਗਈ ਤੇ ਬਾਅਦ ਵਿੱਚ ਪੁਲਿਸ ਨੇ ਚਰਨਜੀਤ ਸਿੰਘ ਚੱਢਾ ਤੇ ਉਸ ਦੇ ਬੇਟੇ ਇੰਦਰਬੀਰ ਸਿੰਘ ਚੱਢਾ ਖਿਲਾਫ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਦੀ ਜਾਂਚ ਲਈ ਪੁਲਿਸ ਵੱਲੋਂ ਐਸ.ਆਈ.ਟੀ. ਵੀ ਬਣਾਈ ਗਈ ਹੈ ਪਰ ਹਾਲੇ ਤੱਕ ਪੁਲਿਸ ਚਰਨਜੀਤ ਸਿੰਘ ਚੱਢਾ ਤੱਕ ਨਹੀਂ ਪਹੁੰਚ ਸਕੀ। ਉਧਰ ਚੱਢਾ ਤੇ ਉਸ ਦੇ ਬੇਟੇ ਖਿਲਾਫ ਕੇਸ ਦਰਜ ਹੋਣ ਤੋਂ ਬਾਅਦ ਉਸ ਦੇ ਬੇਟੇ ਵੱਲੋਂ ਅਗਾਊਂ ਜਮਾਨਤ ਲੈ ਲਈ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕੇ ਉਸ ਦੇ ਬੇਟੇ ਨੂੰ ਵੀ ਜਾਂਚ ਵਿੱਚ ਸ਼ਾਮਲ ਕੀਤਾ ਜਾਵੇਗਾ।

ਸਭ ਤੋਂ ਵੱਡਾ ਸਵਾਲ ਇਹ ਹੈ ਕਿ ਚਰਨਜੀਤ ਸਿੰਘ ਚੱਢਾ ਖਿਲਾਫ ਕੇਸ ਦਰਜ ਤੋਂ ਤੋਂ 4 ਦਿਨ ਬਾਅਦ ਵੀ ਪੁਲਿਸ ਉਸ ਤੱਕ ਨਹੀਂ ਪਹੁੰਚ ਸਕੀ। ਇੱਥੇ ਵੀ ਸਵਾਲ ਉੱਠ ਰਿਹਾ ਹੈ ਕਿ ਜੇਕਰ ਚੱਢਾ ਸੱਚਮੁੱਚ ਵਿਦੇਸ਼ ਚਲਾ ਗਿਆ ਹੈ ਤਾਂ ਪੁਲਿਸ ਇੰਨੇ ਦਿਨ ਹੱਥ ‘ਤੇ ਹੱਥ ਧਰ ਕੇ ਕਿਉਂ ਬੈਠੀ ਰਹੀ?

About Author

Punjab Mail USA

Punjab Mail USA

Related Articles

ads

Latest Category Posts

    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article