PUNJABMAILUSA.COM

ਅਸੈਂਬਲੀ ਚੋਣਾਂ ‘ਚ ਹਿੱਸਾ ਲੈਣ ਲਈ ਪ੍ਰਵਾਸੀਆਂ ਨੇ ਪਾਏ ਪੰਜਾਬ ਨੂੰ ਚਾਲੇ

ਅਸੈਂਬਲੀ ਚੋਣਾਂ ‘ਚ ਹਿੱਸਾ ਲੈਣ ਲਈ ਪ੍ਰਵਾਸੀਆਂ ਨੇ ਪਾਏ ਪੰਜਾਬ ਨੂੰ ਚਾਲੇ

ਅਸੈਂਬਲੀ ਚੋਣਾਂ ‘ਚ ਹਿੱਸਾ ਲੈਣ ਲਈ ਪ੍ਰਵਾਸੀਆਂ ਨੇ ਪਾਏ ਪੰਜਾਬ ਨੂੰ ਚਾਲੇ
January 18
10:27 2017

d
ਸੈਕਰਾਮੈਂਟੋ, 18 ਜਨਵਰੀ (ਪੰਜਾਬ ਮੇਲ)- 4 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਇਸ ਵੇਲੇ ਪੰਜਾਬ ਵਿਚ ਚੋਣ ਮਾਹੌਲ ਸਿਖਰਾਂ ‘ਤੇ ਪਹੁੰਚ ਚੁੱਕਾ ਹੈ। ਹਰ ਉਮੀਦਵਾਰ ਆਪੋ-ਆਪਣੇ ਹਲਕੇ ਤੋਂ ਚੋਣ ਜਿੱਤਣ ਲਈ ਪੂਰੀ ਵਾਹ ਲਾ ਰਿਹਾ ਹੈ। ਨੁੱਕੜ ਮੀਟਿੰਗਾਂ ਤੋਂ ਲੈ ਕੇ ਵੱਡੀਆਂ ਰੈਲੀਆਂ ਦਾ ਆਯੋਜਨ ਵੀ ਹੋ ਰਿਹਾ ਹੈ। ਰਾਜਨੀਤਿਕ ਪਾਰਟੀਆਂ ਆਪੋ-ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਅੱਡੀ-ਚੋਟੀ ਦਾ ਜ਼ੋਰ ਲਾ ਰਹੀਆਂ ਹਨ। ਪਾਰਟੀ ਵਰਕਰ ਆਪਣੇ ਉਮੀਦਵਾਰਾਂ ਲਈ ਦਿਨ-ਰਾਤ ਇਕ ਕਰ ਰਹੇ ਹਨ। ਚੋਣ ਜ਼ਾਬਤੇ ਕਾਰਨ ਇਸ ਵਾਰ ਪੰਜਾਬ ਚੋਣਾਂ ‘ਚ ਪੋਸਟਰ, ਬੈਨਰ ਅਤੇ ਝੰਡੀਆਂ ਘੱਟ ਹੀ ਦੇਖਣ ਨੂੰ ਮਿਲ ਰਹੀਆਂ ਹਨ। ਹਰ ਥਾਂ ‘ਤੇ ਚੋਣਾਂ ਬਾਰੇ ਹੀ ਚਰਚਾ ਚੱਲ ਰਹੀ ਹੈ। ਇਸ ਦੇ ਨਾਲ-ਨਾਲ ਹੀ ਉਮੀਦਵਾਰ ਆਪਣਾ ਖਰਚਾ ਕਰਨ ‘ਤੇ ਵੀ ਪਾਬੰਦ ਹਨ। ਉਮੀਦਵਾਰਾਂ ਨੇ ਆਪੋ-ਆਪਣੇ ਹਲਕਿਆਂ ਵਿਚ ਆਪਣੀਆਂ ਨਾਮਜ਼ਦਗੀਆਂ ਦਾਖਲ ਕਰ ਦਿੱਤੀਆਂ ਹਨ। ਨਾਮ ਵਾਪਸ ਲੈਣ ਤੋਂ ਬਾਅਦ ਆਉਣ ਵਾਲੇ ਸਮੇਂ ਵਿਚ ਇਸ ਦੇ ਲਈ ਬਾਕਾਇਦਾ ਸਰਕਾਰੀ ਤੌਰ ‘ਤੇ ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ ਕਰ ਦਿੱਤੀ ਜਾਵੇਗੀ।
ਇਸ ਵਾਰ ਪ੍ਰਵਾਸੀ ਪੰਜਾਬੀ ਵਿਦੇਸ਼ਾਂ ਵਿਚ ਰਹਿੰਦੇ ਹੋਏ ਵੀ ਪੰਜਾਬ ਦੀਆਂ ਚੋਣਾਂ ਉਪਰ ਲਗਾਤਾਰ ਨਿਗ੍ਹਾ ਰੱਖ ਰਹੇ ਹਨ। ਸੋਸ਼ਲ ਮੀਡੀਆ ਰਾਹੀਂ ਆਪੋ-ਆਪਣੀ ਪਾਰਟੀਆਂ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਵਾਰ ਹਜ਼ਾਰਾਂ ਦੀ ਗਿਣਤੀ ਵਿਚ ਪ੍ਰਵਾਸੀ ਪੰਜਾਬੀ ਪੰਜਾਬ ਪਹੁੰਚ ਚੁੱਕੇ ਹਨ ਜਾਂ ਆਉਣ ਵਾਲੇ ਸਮੇਂ ਵਿਚ ਉਥੇ ਜਾਣ ਦਾ ਮਨ ਬਣਾਈ ਬੈਠੇ ਹਨ। ਅਮਰੀਕਾ-ਕੈਨੇਡਾ ਵਿਚ 20 ਲੱਖ ਦੇ ਕਰੀਬ ਪ੍ਰਵਾਸੀ ਰਹਿੰਦੇ ਹਨ। ਇਨ੍ਹਾਂ ਵਿਚੋਂ ਬਹੁਤਿਆਂ ਦਾ ਰੁਝਾਨ ਆਪਣੇ ਪਿਛੋਕੜ ਵੱਲ ਹੈ। ਇਹ ਲੋਕ ਫੋਨ ਜਾਂ ਹੋਰ ਵਸੀਲਿਆਂ ਰਾਹੀਂ ਆਪੋ-ਆਪਣੇ ਨਗਰਾਂ, ਸ਼ਹਿਰਾਂ ਅਤੇ ਪਿੰਡਾਂ ਵਿਚ ਆਪਣੇ ਪਸੰਦੀਦਾ ਉਮੀਦਵਾਰ ਨੂੰ ਵੋਟਾਂ ਪਾਉਣ ਲਈ ਪ੍ਰੇਰ ਰਹੇ ਹਨ। ਅਮਰੀਕਾ-ਕੈਨੇਡਾ ਵਿਚ ਵੀ ਇਨ੍ਹਾਂ ਚੋਣਾਂ ਸੰਬੰਧੀ ਥਾਂ-ਥਾਂ ‘ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਆਪਣੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ। ਸੋਸ਼ਲ ਮੀਡੀਆ ਖਾਸ ਕਰਕੇ ਫੇਸਬੁੱਕ ‘ਤੇ ਵਿਰੋਧੀ ਪਾਰਟੀਆਂ ਨੂੰ ਪੂਰੀ ਤਰ੍ਹਾਂ ਭੰਡਿਆ ਜਾ ਰਿਹਾ ਹੈ ਤੇ ਆਪਣੇ ਉਮੀਦਵਾਰਾਂ ਦੀ ਸਿਫਤ ਕੀਤੀ ਜਾ ਰਹੀ ਹੈ। ਇਹ ਚੋਣਾਂ 4 ਫਰਵਰੀ ਨੂੰ ਹੋਣਗੀਆਂ। 11 ਮਾਰਚ ਨੂੰ ਇਨ੍ਹਾਂ ਦੀ ਗਿਣਤੀ ਕੀਤੀ ਜਾਵੇਗੀ ਅਤੇ 15 ਮਾਰਚ ਦਿਨ ਬੁੱਧਵਾਰ ਨੂੰ ਇਸ ਦੇ ਨਤੀਜੇ ਆਉਣਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article