PUNJABMAILUSA.COM

ਅਹੁਦੇ ਵੰਡਣ ‘ਚ ‘ਆਪ’ ਨੇ ਸਾਰਿਆਂ ਨੂੰ ਪਿੱਛੇ ਛੱਡਿਆ

ਅਹੁਦੇ ਵੰਡਣ ‘ਚ ‘ਆਪ’ ਨੇ ਸਾਰਿਆਂ ਨੂੰ ਪਿੱਛੇ ਛੱਡਿਆ

ਅਹੁਦੇ ਵੰਡਣ ‘ਚ ‘ਆਪ’ ਨੇ ਸਾਰਿਆਂ ਨੂੰ ਪਿੱਛੇ ਛੱਡਿਆ
February 22
09:47 2017

2
ਚੰਡੀਗੜ੍ਹ, 22 ਫਰਵਰੀ (ਪੰਜਾਬ ਮੇਲ)- ਇਸ ਵਾਰ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਜਿੱਤਣ ਲਈ ਤਿੰਨ ਪ੍ਰਮੁੱਖ ਧਿਰਾਂ ਆਮ ਆਦਮੀ ਪਾਰਟੀ (ਆਪ), ਕਾਂਗਰਸ ਤੇ ਅਕਾਲੀ-ਭਾਜਪਾ ਗਠਜੋੜ ਨੇ ਜਿੱਥੇ ਕਈ ਤਰ੍ਹਾਂ ਦੇ ਪਾਪੜ ਵੇਲੇ, ਉਥੇ ਅਹੁਦੇਦਾਰੀਆਂ ਵੰਡਣ ਵਿਚ ਵੀ ਸਾਰੇ ਰਿਕਾਰਡ ਤੋੜ ਦਿੱਤੇ। ਹੁਕਮਰਾਨ ਅਕਾਲੀ-ਭਾਜਪਾ ਗਠਜੋੜ ਨੇ ਜਿੱਥੇ ਸਰਕਾਰੀ ਅਦਾਰਿਆਂ ਵਿਚ ਚੇਅਰਮੈਨ, ਸੀਨੀਅਰ ਵਾਈਸ ਚੇਅਰਮੈਨ, ਵਾਈਸ ਚੇਅਰਮੈਨ ਤੇ ਡਾਇਰੈਕਟਰ ਨਿਯੁਕਤ ਕਰਨ ਸਮੇਤ ਪਾਰਟੀ ਲਈ ਵੱਡੇ ਪੱਧਰ ‘ਤੇ ਅਹੁਦੇਦਾਰੀਆਂ ਵੰਡੀਆਂ, ਉਥੇ ਇਸ ਵਾਰ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਾਂਗਰਸ ਲਈ ਅਹੁਦੇ ਵੰਡਣ ਵਿਚ ਕੋਈ ਕਸਰ ਨਹੀਂ ਛੱਡੀ। ਇਸ ਵਾਰ ਪੰਜਾਬ ਦੇ ਸਿਆਸੀ ਅਖਾੜੇ ਵਿਚ ਪਹਿਲੀ ਵਾਰ ਨਿੱਤਰੀ ‘ਆਪ’ ਨੇ ਚੋਣਾਂ ਤੋਂ 35 ਦਿਨ ਪਹਿਲਾਂ ਖੁੱਲ੍ਹ ਕੇ ਅਹੁਦੇ ਰਿਓੜੀਆਂ ਵਾਂਗ ਵੰਡੇ। ਭਾਵੇਂ ‘ਆਪ’ ਵੱਲੋਂ ਮੁੱਢਲੇ ਦੌਰ ਵਿਚ ਪਹਿਲਾਂ ਸੁੱਚਾ ਸਿੰਘ ਛੋਟੇਪੁਰ ਅਤੇ ਬਾਅਦ ਵਿਚ ਗੁਰਪ੍ਰੀਤ ਸਿੰਘ ਵੜੈਚ ਨੂੰ ਪੰਜਾਬ ਦਾ ਕਨਵੀਨਰ ਨਿਯੁਕਤ ਕਰਕੇ ਬਿਨਾਂ ਢਾਂਚੇ ਬਣਾਇਆਂ ਪੰਜਾਬ ਵਿਚ ਝਾੜੂ ਫੇਰਨ ਦੇ ਯਤਨ ਕੀਤੇ ਪਰ ਚੋਣਾਂ ਦੇ ਅਖ਼ੀਰਲੇ ਦੌਰ ਵਿਚ ਇਸ ਪਾਰਟੀ ਨੇ ਅਹੁਦੇਦਾਰੀਆਂ ਵੰਡਣ ਦੇ ਮਾਮਲੇ ਵਿਚ ਸਾਰਿਆਂ ਨੂੰ ਪਿੱਛੇ ਛੱਡ ਦਿੱਤਾ। ਪਾਰਟੀ ਵਿਚ ਵਿਆਪਕ ਪੱਧਰ ‘ਤੇ ਸ਼੍ਰੀ ਛੋਟੇਪੁਰ ਨੂੰ ਕੱਢਣ ਅਤੇ ਟਿਕਟਾਂ ਦੀ ਵੰਡ ਦੌਰਾਨ ਕਈਆਂ ਦੇ ਨਾਰਾਜ਼ ਹੋਣ ਕਾਰਨ ਲੀਡਰਸ਼ਿਪ ਨੇ ਰੁੱਸਿਆਂ ਨੂੰ ਮਨਾਉਣ ਲਈ ਅਹੁਦਿਆਂ ਦੇ ਖੁੱਲ੍ਹੇ ਗੱਫੇ ਦੇਣੇ ਪਏ ਸਨ। ਜਾਣਕਾਰੀ ਅਨੁਸਾਰ ‘ਆਪ’ ਨੇ 4 ਫਰਵਰੀ ਨੂੰ ਪਈਆਂ ਵੋਟਾਂ ਤੋਂ 35 ਦਿਨ ਪਹਿਲਾਂ 287 ਅਹੁਦੇਦਾਰ ਨਿਯੁਕਤ ਕੀਤੇ ਸਨ, ਜਿਨ੍ਹਾਂ ਵਿਚੋਂ 71 ਪੰਜਾਬ ਪੱਧਰ ‘ਤੇ ਮੇਨ ਬਾਡੀ ਵਿਚ ਨਿਯੁਕਤੀਆਂ ਕੀਤੀਆਂ ਗਈਆਂ, ਜਦਕਿ 216 ਨਿਯੁਕਤੀਆਂ ਪਾਰਟੀ ਦੇ ਵੱਖ-ਵੱਖ ਵਿੰਗਾਂ ਲਈ ਕੀਤੀਆਂ ਗਈਆਂ ਹਨ। ਇਸ ਸਮੇਂ ਦੌਰਾਨ ਹੀ ਪਾਰਟੀ ਨੇ 19 ਮੀਤ ਪ੍ਰਧਾਨ ਅਤੇ 43 ਜੁਆਇੰਟ ਸਕੱਤਰ ਨਿਯੁਕਤ ਕੀਤੇ, ਜਦਕਿ ਐੱਸ.ਸੀ./ਐੱਸ.ਟੀ., ਮਹਿਲਾ, ਯੂਥ, ਘੱਟ ਗਿਣਤੀ, ਕਾਨੂੰਨੀ, ਕਿਸਾਨ, ਸਾਬਕਾ ਫ਼ੌਜੀ, ਬੁੱਧੀਜੀਵੀ, ਮਜ਼ਦੂਰ, ਸ਼ਿਕਾਇਤ ਨਿਵਾਰਣ, ਪ੍ਰਸ਼ਾਸਨ ਤੇ ਪ੍ਰਵਾਸੀ ਭਾਰਤੀ ਵਿੰਗਾਂ ਲਈ ਬੇਹਿਸਾਬੇ ਢੰਗ ਨਾਲ ਨਿਯੁਕਤੀਆਂ ਕੀਤੀਆਂ ਗਈਆਂ। ‘ਆਪ’ ਨੇ ਇਹ ਦੌਰ 30 ਦਸੰਬਰ 2016 ਤੋਂ ਸ਼ੁਰੂ ਕੀਤਾ ਸੀ। ਇਸ ਦਿਨ ਹੀ ‘ਆਪ’ ਨੇ ਪਾਰਟੀ ਦੀ ਮੇਨ ਬਾਡੀ ਲਈ 11 ਅਤੇ ਹੋਰ ਵਿੰਗਾਂ ਲਈ ਥੋਕ ਵਿਚ 63 ਨਿਯੁਕਤੀਆਂ ਕੀਤੀਆਂ ਸਨ। ‘ਆਪ’ ਨੇ ਚੋਣਾਂ ਤੋਂ ਮਹਿਜ਼ ਦੋ ਦਿਨ ਪਹਿਲਾਂ 2 ਫਰਵਰੀ ਨੂੰ 21 ਨਵੇਂ ਅਹੁਦੇਦਾਰ ਨਿਯੁਕਤ ਕੀਤੇ ਗਏ ਸਨ। ਜਿਨ੍ਹਾਂ ਵਿਚੋਂ ਛੇ ਮੇਨ ਬਾਡੀ ਅਤੇ 21 ਹੋਰ ਵੱਖ-ਵੱਖ ਵਿੰਗਾਂ ਲਈ ਨਿਯੁਕਤੀਆਂ ਕੀਤੀਆਂ ਸਨ।
‘ਆਪ’ ਨੇ 9 ਜਨਵਰੀ ਨੂੰ ਮੁੜ 99 ਨਵੀਆਂ ਨਿਯੁਕਤੀਆਂ ਕੀਤੀਆਂ, ਜਿਨ੍ਹਾਂ ਵਿਚੋਂ 28 ਮੇਨ ਬਾਡੀ ਅਤੇ 71 ਵੱਖ-ਵੱਖ ਵਿੰਗਾਂ ਲਈ ਅਹੁਦੇਦਾਰ ਨਿਯੁਕਤ ਕੀਤੇ ਸਨ। ਇਸ ਤੋਂ ਬਾਅਦ 13 ਜਨਵਰੀ ਨੂੰ ਮੁੜ 58 ਨਵੀਆਂ ਨਿਯੁਕਤੀਆ ਕੀਤੀਆਂ, ਜਿਨ੍ਹਾਂ ਵਿਚੋਂ 13 ਮੇਨ ਬਾਡੀ ਅਤੇ 45 ਵੱਖ-ਵੱਖ ਵਿੰਗਾਂ ਲਈ ਅਹੁਦੇਦਾਰ ਨਿਯੁਕਤ ਕੀਤੇ ਸਨ। ਇਸ ਤੋਂ ਬਾਅਦ 19 ਜਨਵਰੀ ਨੂੰ ਮੁੜ ਸੱਤ ਅਹੁਦੇਦਾਰ ਨਿਯੁਕਤ ਕੀਤੇ, ਜਿਨ੍ਹਾਂ ਵਿਚੋਂ ਪੰਜ ਮੇਨ ਬਾਡੀ ਤੇ ਦੋ ਹੋਰ ਵਿੰਗਾਂ ਲਈ ਅਹੁਦੇਦਾਰ ਬਣਾਏ ਗਏ ਸਨ। ਇਸ ਤੋਂ ਬਾਅਦ ‘ਆਪ’ ਨੇ 22 ਜਨਵਰੀ ਨੂੰ 10, 25 ਜਨਵਰੀ ਨੂੰ ਪੰਜ ਅਤੇ 27 ਜਨਵਰੀ ਨੂੰ ਫਿਰ 6 ਨਵੀਆਂ ਨਿਯੁਕਤੀਆਂ ਕੀਤੀਆਂ ਸਨ। ਦਿਲਚਸਪ ਗੱਲ ਇਹ ਹੈ ਕਿ ਇਹ ਸਾਰੀਆਂ ਨਿਯੁਕਤੀਆਂ ਹਵਾ ਵਿਚ ਹੀ ਕੀਤੀਆਂ ਗਈਆਂ ਹਨ ਅਤੇ ਕਿਸੇ ਵੀ ਨਿਯੁਕਤ ਕੀਤੇ ਆਗੂ ਨੂੰ ਕੋਈ ਨਿਯੁਕਤੀ ਪੱਤਰ ਜਾਰੀ ਨਹੀਂ ਕੀਤਾ ਗਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article