PUNJABMAILUSA.COM

ਅੰਗਹੀਣਾਂ ਦੀ ਭਲਾਈ ਲਈ ਪੰਜਾਬ ਵਿੱਚ 9 ਨਵੀਆਂ ਸਕੀਮਾਂ ਛੇਤੀ ਸ਼ੁਰੂ ਕੀਤੀਆਂ ਜਾਣਗੀਆਂ: ਮੁੱਖ ਕਮਿਸ਼ਨਰ ਭਾਰਤ ਸਰਕਾਰ

ਅੰਗਹੀਣਾਂ ਦੀ ਭਲਾਈ ਲਈ ਪੰਜਾਬ ਵਿੱਚ 9 ਨਵੀਆਂ ਸਕੀਮਾਂ ਛੇਤੀ ਸ਼ੁਰੂ ਕੀਤੀਆਂ ਜਾਣਗੀਆਂ: ਮੁੱਖ ਕਮਿਸ਼ਨਰ ਭਾਰਤ ਸਰਕਾਰ

ਅੰਗਹੀਣਾਂ ਦੀ ਭਲਾਈ ਲਈ ਪੰਜਾਬ ਵਿੱਚ 9 ਨਵੀਆਂ ਸਕੀਮਾਂ ਛੇਤੀ ਸ਼ੁਰੂ ਕੀਤੀਆਂ ਜਾਣਗੀਆਂ: ਮੁੱਖ ਕਮਿਸ਼ਨਰ ਭਾਰਤ ਸਰਕਾਰ
April 13
16:42 2018

ਚੰਡੀਗੜ੍ਹ, 13 ਅਪ੍ਰੈਲ (ਪੰਜਾਬ ਮੇਲ)- ਪੰਜਾਬ ਸਰਕਾਰ ਵੱਲੋਂ ਅੰਗਹੀਣ ਵਿਅਕਤੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ‘ਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਸ੍ਰੀ ਕਮਲੇਸ਼ ਕੁਮਾਰ ਪਾਂਡੇ, ਅੰਗਹੀਣ ਵਿਅਕਤੀਆਂ ਲਈ ਮੁੱਖ ਕਮਿਸ਼ਨਰ, ਭਾਰਤ ਸਰਕਾਰ ਨੇ ਅੱਜ ਕਿਹਾ ਹੈ ਕਿ ਅੰਗਹੀਣਾਂ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿੱਚ ਦੂਜੇ ਦਰਜੇ ‘ਤੇ ਸਥਿਤ ਪੰਜਾਬ ਨੂੰ ਅੱਵਲ ਲਿਆਉਣ ਲਈ ਛੇਤੀ ਹੀ ਇੱਥੇ 9 ਨਵੀਆਂ ਸਕੀਮਾਂ ਦੀ ਸ਼ੁਰੂਆਤ ਕੀਤੀ ਜਾਵੇਗੀ।
ਪੰਜਾਬ ਭਵਨ ਵਿਖੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕੱਲ੍ਹ ਅੰਗਹੀਣ ਵਿਅਕਤੀਆਂ ਨਾਲ ਸਬੰਧਤ ਮੁੱਦਿਆਂ ‘ਤੇ ਮੁੱਖ ਸਕੱਤਰ ਪੰਜਾਬ ਅਤੇ ਇਸ ਉਪਰੰਤ ਸੂਬੇ ਦੇ ਸਕੂਲ ਸਿੱਖਿਆ, ਸਿਹਤ, ਲੋਕ ਨਿਰਮਾਣ ਵਿਭਾਗ, ਸਥਾਨਕ ਸਰਕਾਰਾਂ, ਮਕਾਨ ਦੇ ਸ਼ਹਿਰੀ ਵਿਕਾਸ, ਟਰਾਂਸਪੋਰਟ, ਉਚੇਰੀ ਸਿੱਖਿਆ, ਸਨਅਤ, ਤਕਨੀਕੀ ਸਿੱਖਿਆ, ਪੇਂਡੂ ਵਿਕਾਸ, ਪ੍ਰਸੋਨਲ, ਵਿੱਤ ਅਤੇ ਕਿਰਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਉਚ ਪੱਧਰੀ ਮੀਟਿੰਗ ਦਾ ਵੇਰਵਾ ਦਿੱਤਾ। ਉਨ੍ਹਾਂ ਦੱਸਿਆ ਕਿ ਉਹ ਸੂਬੇ ਵਿੱਚ ਰਾਈਟਸ ਫ਼ਾਰ ਪਰਸਨਜ਼ ਵਿੱਦ ਡਿਸਏਬਿਲਿਟੀ ਐਕਟ, 2016 ਨੂੰ ਲਾਗੂ ਕਰਨ ਦੀ ਸਮੀਖਿਆ ਅਤੇ ਅੰਗਹੀਣਾਂ ਸਬੰਧੀ ਵਿਸ਼ਿਆਂ ਬਾਰੇ ਆਪਣੀ ਰਿਪੋਰਟ ਕੇਂਦਰ ਸਰਕਾਰ ਦੇ ਧਿਆਨ ਵਿੱਚ ਲਿਆਉਣਗੇ, ਜਿਸ ਉਪਰੰਤ ਵਿਸ਼ੇਸ਼ ਨੀਤੀ ਉਲੀਕ ਕੇ ਅੰਗਹੀਣ ਵਿਅਕਤੀਆਂ ਦਾ ਸਮਾਜਿਕ ਤੇ ਆਰਥਿਕ ਪੱਧਰ ਉੱਚਾ ਚੁੱਕਣ ਲਈ ਹੋਰ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।
ਭਾਰਤ ਵਿੱਚ ਅੰਗਹੀਣਾਂ ਦੀ ਮੌਜੂਦਾ ਸਥਿਤੀ ਬਾਰੇ ਸ੍ਰੀ ਪਾਂਡੇ ਨੇ ਦੱਸਿਆ ਕਿ 2011 ਦੀ ਜਨਗਣਨਾ ਮੁਤਾਬਕ ਦੇਸ਼ ਵਿੱਚ 2.86 ਕਰੋੜ ਅੰਗਹੀਣ ਵਿਅਕਤੀ ਹਨ। ਪੰਜਾਬ ਵਿੱਚ 6 ਲੱਖ 52 ਹਜ਼ਾਰ ਅੰਗਹੀਣ ਵਿਅਕਤੀ ਹਨ, ਜਿਨ੍ਹਾਂ ਵਿੱਚੋਂ 3 ਲੱਖ 82 ਹਜ਼ਾਰ ਅੰਗਹੀਣਾਂ ਨੂੰ ਸਰਟੀਫ਼ਿਕੇਟ ਮੁਹੱਈਆ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਉਚੇਚੇ ਤੌਰ ‘ਤੇ ਦੱਸਿਆ ਕਿ ਕਿਸੇ ਇਕ ਸੂਬਾ ਸਰਕਾਰ ਵੱਲੋਂ ਅੰਗਹੀਣਾਂ ਲਈ ਬਣਾਏ ਜਾਂਦੇ ਸਰਟੀਫ਼ਿਕੇਟਾਂ ਨੂੰ ਹੋਰ ਸੂਬਿਆਂ ਵਿੱਚ ਮਾਨਤਾ ਦਿਵਾਉਣ ਲਈ ਵਿਲੱਖਣ ਅੰਗਹੀਣ ਸ਼ਨਾਖ਼ਤੀ ਪੱਤਰ (ਯੂ.ਡੀ.ਆਈ.ਡੀ.) ਨੰਬਰ ਜਾਰੀ ਕੀਤਾ ਜਾਵੇ ਤਾਂ ਜੋ ਅੰਗਹੀਣਾਂ ਨੂੰ ਦੂਜਿਆਂ ਸੂਬਿਆਂ ਦੀਆਂ ਸਹੂਲਤਾਂ ਅਤੇ ਸਕੀਮਾਂ ਦਾ ਲਾਭ ਮਿਲ ਸਕੇ।
ਸ੍ਰੀ ਪਾਂਡੇ ਨੇ ਸੁਝਾਅ ਦਿੱਤਾ ਕਿ ਸੂਬਾ ਸਰਕਾਰ ਵੱਲੋਂ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਸ਼ੁਰੂਆਤੀ ਇੰਟਰਵੈਨਸ਼ਨ ਕੇਂਦਰ (ਡਿਸਟ੍ਰਿਕਟ ਅਰਲੀ ਇੰਟਰਵੈਨਸ਼ਨ ਸੈਂਟਰ) ਸਥਾਪਤ ਕੀਤੇ ਜਾਣ ਤਾਂ ਜੋ ਔਰਤ ਦੇ ਗਰਭ ਵਿੱਚ ਪਲ ਰਹੇ ਅਤੇ ਨਵ-ਜੰਮੇ ਬੱਚੇ ਵਿੱਚ ਵਿਕਸਿਤ ਹੋਣ ਵਾਲੇ ਕਿਸੇ ਵੀ ਤਰ੍ਹਾਂ ਦੀ ਅੰਗਹੀਣਤਾ ਨੂੰ ਸਮਾਂ ਰਹਿੰਦਿਆਂ ਜਾਂਚ ਕੇ ਇਲਾਜ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸਾਡੇ ਦੇਸ਼ ਵਿੱਚ ਕੇਵਲ 50 ਲੱਖ ਵਿਅਕਤੀ ਕੌਰਨੀਆ ਦੀ ਕਮੀ ਕਰ ਕੇ ਅੰਨ੍ਹੇਪਣ ਦਾ ਸ਼ਿਕਾਰ ਹਨ ਜਦ ਕਿ ਦੇਸ਼ ਵਿੱਚ ਲਗਪਗ ਸਾਲਾਨਾ 1 ਕਰੋੜ ਮੌਤਾਂ ਹੁੰਦੀਆਂ ਹਨ ਪਰ ਇਹ ਬਹੁਤ ਦੁੱਖ ਵਾਲੀ ਗੱਲ ਹੈ ਕਿ ਜਾਗਰੂਕਤਾ ਦੀ ਕਮੀ ਕਾਰਨ ਅਸੀਂ ਪਿਛਲੇ ਸਾਲ ਸਿਰਫ਼ 60 ਹਜ਼ਾਰ ਕੌਰਨੀਆ ਦਾਨ ਦੇ ਰੂਪ ਵਿੱਚ ਇਕੱਠਾ ਕਰਨ ਵਿੱਚ ਸਫ਼ਲ ਹੋਏ ਹਾਂ।
ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਦੇ 7 ਸੂਬਿਆਂ ਦੇ ਆਧਾਰ ‘ਤੇ ਪੰਜਾਬ ਵਿੱਚ ਵੀ ਅੰਗਹੀਣ ਵਿਅਕਤੀਆਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਅੰਗਹੀਣਾਂ ਵਾਸਤੇ ਛੇਤੀ ਵੱਖਰੇ ਤੌਰ ‘ਤੇ ਵਿਭਾਗ ਸਥਾਪਤ ਕੀਤਾ ਜਾਣਾ ਚਾਹੀਦਾ ਹੈ। ਇਸ ਤਰ੍ਹਾਂ ਕਰਨ ਨਾਲ ਅੰਗਹੀਣ ਵਿਅਕਤੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਦੀ ਆਸਾਨ ਪਹੁੰਚ ਅਤੇ ਜ਼ਿਲ੍ਹਾ-ਪੱਧਰੀ ਨਿਗਰਾਨੀ ਯਕੀਨੀ ਬਣਾਈ ਜਾ ਸਕੇਗੀ। ਇਸ ਤੋਂ ਇਲਾਵਾ ਜੇ ਸੂਬਾ ਸਰਕਾਰ ਅੰਗਹੀਣਾਂ ਲਈ ਵਿਭਾਗ ਦੀ ਸਥਾਪਨਾ ਨਹੀਂ ਕਰ ਸਕਦੀ ਤਾਂ ਇਸ ਮਾਮਲੇ ਵਿੱਚ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਯੂਨੀਵਰਸਿਟੀਆਂ ਵਿੱਚ ਵਿਸ਼ੇਸ਼ ਵਿਅਕਤੀਆਂ ਲਈ ਵੱਖਰਾ ਵਿਭਾਗ ਸਥਾਪਤ ਕਰੇ, ਜਿਸ ਨਾਲ ਅੰਗਹੀਣਾਂ ਨੂੰ ਬਰਾਬਰੀ ਦੇ ਆਧਾਰ ਉਤੇ ਉਚੇਰੀ ਸਿੱਖਿਆ ਹਾਸਲ ਕਰਨ ਦਾ ਮੌਕਾ ਮਿਲੇ।
ਸ੍ਰੀ ਪਾਂਡੇ ਨੇ ਇਹ ਵੀ ਦੱਸਿਆ ਕਿ ਰਾਈਟਸ ਫ਼ਾਰ ਪਰਸਨਜ਼ ਵਿੱਦ ਡਿਸਏਬਿਲਿਟੀ ਐਕਟ, 2016 ਅਧੀਨ ਅੰਗਹੀਣ ਵਿਅਕਤੀਆਂ ਦੀ ਜਨਗਣਨਾ ਲਈ ਵਿਸ਼ੇਸ਼ ਤਜਵੀਜ਼ ਰੱਖੀ ਗਈ ਹੈ, ਜਿਸ ਅਧੀਨ ਹਰੇਕ ਤਿੰਨ ਸਾਲ ਦੇ ਵਕਫ਼ੇ ਵਿੱਚ ਅੰਗਹੀਣ ਵਿਅਕਤੀਆਂ ਦੀ ਮਰਦਮਸ਼ੁਮਾਰੀ ਕਰਨਾ ਲਾਜ਼ਮੀ ਹੈ।
ਇਸ ਮੌਕੇ ਸ੍ਰੀ ਰਾਕੇਸ਼ ਕੁਮਾਰ ਰੌਏ, ਅੰਗਹੀਣ ਵਿਅਕਤੀਆਂ ਲਈ ਡਿਪਟੀ ਕਮਿਸ਼ਨਰ, ਭਾਰਤ ਸਰਕਾਰ, ਕਵਿਤਾ ਸਿੰਘ, ਡਾਇਰੈਕਟਰ ਸਮਾਜਿਕ ਸੁਰੱਖਿਆ, ਸ. ਹਰਪਾਲ ਸਿੰਘ, ਡਿਪਟੀ ਡਾਇਰੈਕਟਰ ਸਮਾਜਿਕ ਸੁਰੱਖਿਆ ਵੀ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article
    ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

Read Full Article
    ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

Read Full Article
    ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

Read Full Article
    ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

Read Full Article